ਧੋਖਾਧੜੀ ਕੇਸ ਵਿੱਚ ਸੰਜੇ ਕਰਾਟੇ ਦੇ ਮਾਲਕ ਦੀ ਜ਼ਮਾਨਤ ਅਰਜ਼ੀ ਰੱਦ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਧੋਖਾਧੜੀ ਕੇਸ ਵਿੱਚ ਸੰਜੇ ਕਰਾਟੇ ਦੇ ਮਾਲਕ ਦੀ ਜ਼ਮਾਨਤ ਅਰਜ਼ੀ ਰੱਦ

Published

on

Lady Sarpanch of Bajuha Kalan

ਜਲੰਧਰ, 19 ਜੁਲਾਈ – ਮਾਡਲ ਟਾਊਨ ਜਲੰਧਰ 275 ਐੱਲ ਜਾਇਦਾਦ ਵੇਚਣ ਦੇ ਧੋਖਾਧੜੀ ਦੇ ਮਾਮਲੇ ਵਿੱਚ ਪੁਲਸ ਵੱਲੋਂ ਸੰਜੇ ਸ਼ਰਮਾ ਵਿਰੁੱਧ ਦਰਜ ਕੇਸ ਵਿੱਚ ਦਿੱਤੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ।
ਐਡੀਸ਼ਨਲ ਸੈਸ਼ਨ ਜੱਜ ਖੇਮ ਕਰਣ ਗੋਇਲ ਦੀ ਅਦਾਲਤ Ḕਚ ਦੋਸ਼ੀ ਸੰਜੇ ਵੱਲੋਂ ਰਾਮਪਾਲ ਸ਼ਰਮਾ ਐਡਵੋਕੇਟ ਪੇਸ਼ ਹੋਏ ਅਤੇ ਪੀੜਤ ਧਿਰ ਵੱਲੋਂ ਐਡਵੋਕੇਟ ਦਰਸ਼ਨ ਸਿੰਘ ਦਿਆਲ ਨੇ ਦਲੀਲਾਂ ਦਿੱਤੀਆਂ। ਦਿੱਲੀ ਦੇ ਕਾਰੋਬਾਰੀ ਸੁਖਵਿੰਦਰ ਸਿੰਘ ਬਾਜਵਾ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨਾਲ ਸੰਜੇ ਕੁਮਾਰ ਨੇ ਛੇ ਦਸੰਬਰ 2018 ਨੂੰ ਮਾਡਲ ਟਾਊਨ ਜਲੰਧਰ ਦੀ 275 ਐੱਲ ਜਾਇਦਾਦ ਸੱਤ ਕਰੋੜ ਰੁਪਏ Ḕਚ ਖਰੀਦਣ ਦਾ ਸੌਦਾ ਕੀਤਾ ਸੀ ਤੇ ਪੰਜਾਹ ਲੱਖ ਰੁਪਏ ਨਕਦ ਲਏ ਸਨ ਅਤੇ ਛੇ ਦਸੰਬਰ 2019 ਨੂੰ ਰਜਿਸਟਰੀ ਕਰਵਾਉਣ ਦਾ ਸਮਾਂ ਮਿਥਿਆ ਸੀ। ਵੱਖ-ਵੱਖ ਸਮੇਂ ਦੋਸ਼ੀ ਨੇ ਨਕਦ ਤੇ ਚੱੈਕ ਰਾਹੀਂ 4æ5 ਕਰੋੜ ਰੁਪਏ ਹੋਰ ਲਏ, ਪਰ ਧੋਖਾ ਦੇਣ ਦੀ ਨੀਤ ਨਾਲ ਰਜਿਸਟਰੀ ਕਰਾਉਣ ਨਹੀਂ ਆਇਆ। ਇਸ ਤੋਂ ਬਾਅਦ ਛੇ ਜਨਵਰੀ 2020 ਨੂੰ ਨਵਾਂ ਇਕਰਾਰਨਾਮਾ ਤੇ ਵਸੀਅਤ ਲਿਖ ਦਿੱਤੀ, ਜੋ ਸ਼ਿਕਾਇਤ ਕਰਤਾ ਦੇ ਹੱਕ ਵਿੱਚ ਲਿਖੀ ਗਈ ਅਤੇ ਮੁੜ 18 ਜੂਨ 2020 ਨੂੰ ਰਜਿਸਟਰੀ ਕਰਵਾਉਣ ਦਾ ਸਮਾਂ ਤੈਅ ਹੋਇਆ, ਪਰ ਦੋਸ਼ੀ ਸੰਜੇ ਸ਼ਰਮਾ ਨੇ ਨਾ ਤਾਂ ਇਸ ਜਾਇਦਾਦ ਉਪਰ ਲਿਆ ਕਰਜ਼ਾ ਨਬੇੜਿਆ ਤੇ ਨਾ ਹੀ ਰਜਿਸਟਰੀ ਕਰਵਾਈ।
ਦੋਸ਼ੀ ਦੇ ਵਕੀਲ ਮੁਤਾਬਕ ਜਾਇਦਾਦ ਵੇਚਣ ਦਾ ਕੋਈ ਇਕਰਾਰ ਹੋਇਆ ਹੀ ਨਹੀਂ, ਸਗੋਂ ਪੀੜਤ ਤੇ ਦੋਸ਼ੀ ਸਾਂਝਾ ਵਪਾਰ ਕਰਦੇ ਸਨ ਤੇ ਪੀੜਤ ਨੇ ਖਾਲੀ ਕਾਗਜ਼ਾਂ ਉਤੇ ਦਸਖਤ ਕਰਵਾ ਕੇ ਇਕਰਾਰਨਾਮਾ ਅਤੇ ਵਸੀਅਤ ਲਿਖ ਲਈ ਹੈ, ਪਰ ਅਦਾਲਤ ਨੇ ਫੈਸਲਾ ਲਿਆ ਕਿ ਦੋਸ਼ੀ ਸਾਂਝਾ ਕਾਰੋਬਾਰ ਹੋਣ ਬਾਰੇ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ ਤੇ ਨਾ ਇਹ ਸਾਬਤ ਕਰ ਸਕਿਆ ਕਿ ਉਸ ਦਸਖਤਾਂ ਹੇਠ ਤਿਆਰ ਕਾਗਜ਼ ਜਾਅਲੀ ਹਨ। ਅਦਾਲਤ ਨੇ ਦੋਸ਼ੀ ਦੀ ਪੁਲਸ ਹਿਰਾਸਤ Ḕਚ ਪੁੱਛਗਿੱਛ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਜ਼ਮਾਨਤ ਲਈ ਦਿੱਤੀ ਅਰਜ਼ੀ ਰੱਦ ਕਰ ਦਿੱਤੀ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਮੇਹੁਲ ਚੋਕਸੀ ਦੇ ਖਿਲਾਫ ਭਾਰਤ ਸਰਕਾਰ ਡੋਮੀਨਿਕਾ ਦੀ ਹਾਈ ਕੋਰਟ ਚ ਪੁੱਜੀ

Published

on

Dominica High Court

ਨਵੀਂ ਦਿੱਲੀ, 13 ਜੂਨ – ਬੈਂਕ ਫਰਾਡ ਕਰ ਕੇ ਭਾਰਤ ਤੋਂ ਭਗੌੜੇ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲਾਂ ਵੱਲੋਂ ਦਾਇਰ ਕੀਤੇ ਕੇਸ ਵਿਚ ਧਿਰ ਬਣਨ ਲਈ ਸਰਕਾਰ ਭਾਰਤ ਨੇ ਡੋਮੀਨਿਕਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਹਾਈ ਕੋਰਟ ਨੇ ਪੰਜ ਘੰਟੇ ਸੁਣਵਾਈ ਦੇ ਬਾਅਦ ਚੋਕਸੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਇਸ ਸੰਬੰਧ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਚੋਕਸੀ ਦੇ ਵਕੀਲਾਂ ਵੱਲੋਂ ਦਾਇਰ ਬੰਦੀ ਦੀ ਪੇਸ਼ੀ ਦੇ ਕੇਸ ਵਿੱਚ ਭਾਰਤੀ ਜਾਂਚ ਏਜੰਸੀ ਸੀ ਬੀ ਆਈ ਅਤੇ ਵਿਦੇਸ਼ ਮੰਤਰਾਲੇ ਨੇ ਦੋ ਐਫੀਡੇਵਿਟ ਪੇਸ਼ ਕਰ ਕੇ ਧਿਰ ਬਣਾਏ ਜਾਣ ਦੀ ਮੰਗ ਕੀਤੀ ਹੈ। ਚੋਕਸੀ ਦੇ ਵਕੀਲਾਂ ਨੇ ਆਪਣੀ ਅਰਜ਼ੀ ਵਿੱਚ ਉਸ ਨੂੰ ਐਂਟੀਗੁਆ ਤੇ ਬਰਬੁਡਾ ਵਾਪਸ ਭੇਜਣ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਕਿਹਾ, ਮੇਹੁਲ ਚੋਕਸੀ ਦੀ ਅਪਰਾਧਕ ਜਵਾਬਦੇਹੀ ਤੈਅ ਕਰਨ, ਉਸ ਦੇ ਭਗੌੜਾ ਹੋਣ ਦੀ ਸਥਿਤੀ, ਉਸ ਦੇ ਖਿਲਾਫ ਪੈਂਡਿੰਗ ਵਾਰੰਟ, ਰੈਡ ਕਾਰਨਰ ਨੋਟਿਸ ਅਤੇ ਦੋਸ਼ ਪੱਤਰ ਬਾਰੇ ਕੇਂਦਰੀ ਏਜੰਸੀ ਸੀ ਬੀ ਆਈ ਧਿਆਨ ਕੇਂਦਿ੍ਰਤ ਕਰੇਗੀ ਅਤੇ ਵਿਦੇਸ਼ ਮੰਤਰਾਲਾ ਦਲੀਲ ਦੇਵੇਗਾ ਕਿ ਚੋਕਸੀ ਅਜੇ ਵੀ ਭਾਰਤੀ ਨਾਗਰਿਕ ਹੈ। ਜੇ ਹਾਈ ਕੋਰਟ ਨੇ ਐਫੀਡੇਵਿਟ ਮੰਨ ਲਏ ਤਾਂ ਪ੍ਰਮੁੱਖ ਵਕੀਲ ਹਰੀਸ਼ ਸਾਲਵੇ ਭਾਰਤ ਵੱਲੋਂ ਪੈਰਵੀ ਕਰਨਗੇ।
ਦੂਸਰੇ ਪਾਸੇ ਡੋਮੀਨਿਕਾ ਹਾਈ ਕੋਰਟ ਨੇ ਇੱਕ ਵੱਖਰੇ ਕੇਸ ਵਿੱਚ ਬੀਤੇ ਸ਼ੁੱਕਰਵਾਰ ਚੋਕਸੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰ ਕੇ ਅਦਾਲਤ ਨੇ ਕਿਹਾ ਕਿ ਚੋਕਸੀ ਦੇ ਭੱਜ ਜਾਣ ਦਾ ਖਤਰਾ ਹੈ। ਜਸਟਿਸ ਵਾਇਨਾਟੇ ਐਡਰੀਅਨ ਰਾਬਰਟਸ ਨੇ ਕਿਹਾ ਕਿ ਅਦਾਲਤ ਉਸ ਉੱਤੇ ਅਜਿਹੀ ਕੋਈ ਸ਼ਰਤ ਨਹੀਂ ਲਾ ਸਕਦੀ ਜਿਸ ਤੋਂ ਉਸ ਨੂੰ ਦੇਸ਼ ਛੱਡਣ ਤੋਂ ਰੋਕਿਆ ਜਾ ਸਕੇ। ਚੋਕਸੀ ਦੇ ਵਕੀਲਾਂ ਨੇ ਕਿਹਾ ਕਿ ਗੈਰ ਕਾਨੂੰਨੀ ਦਾਖਲੇ ਦੇ ਦੋਸ਼ ਰੱਦ ਕਰਨੇ ਚਾਹੀਦੇ ਹਨ, ਕਿਉਂਕਿ ਕੈਰੇਬੀਅਨ ਫਿਰਕੇ (ਕੈਰੀਕਾਮ) ਦਾ ਨਾਗਰਿਕ ਹੋਣ ਕਾਰਨ ਉਹ ਇਸ ਲਾਭ ਦਾ ਹੱਕਦਾਰ ਹੈ ਅਤੇ ਉਸ ਉੱਤੇ ਦੋਸ਼ ਗੰਭੀਰ ਕਿਸਮ ਦਾ ਨਹੀਂ। ਚੋਕਸੀ ਦੀ ਕਾਨੂੰਨੀ ਟੀਮ ਹਾਈ ਕੋਰਟ ਦੀਆਂ ਜ਼ਮਾਨਤੀ ਸ਼ਰਤਾਂ ਨੂੰ ਮੰਨਣ ਅਤੇ ਅਦਾਲਤ ਵੱਲੋਂ ਤੈਅ ਕਿਸੇ ਵੀ ਰਾਸ਼ੀ ਦੇ ਪ੍ਰਸਤਾਵ ਦਾ ਭੁਗਤਾਨ ਕਰਨ ਨੂੰ ਤਿਆਰ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਦਿਓਰ ਤੋਂ ਦੁਖੀ ਹੋ ਕੇ ਭਰਜਾਈ ਤੇ ਪਿੰਡ ਦੇ ਗ੍ਰੰਥੀ ਵੱਲੋਂ ਖੁਦਕੁਸ਼ੀ

Published

on

suicide

ਅਜਨਾਲਾ, 13 ਜੂਨ – ਪਿੰਡ ਜਸਰਾਊਰ ਵਿਖੇ ਆਪਣੇ ਦਿਓਰ ਤੋਂ ਦੁਖੀ ਹੋ ਕੇ ਭਰਜਾਈ ਤੇ ਉਸੇ ਪਿੰਡ ਦੇ ਗ੍ਰੰਥੀ ਨੇ ਖੁਦਕੁਸ਼ੀ ਕਰ ਲਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਥਾਣਾ ਭਿੰਡੀ ਸੈਦਾਂ ਦੇ ਐਸ ਐਚ ਓ ਸਬ ਇੰਸਪੈਕਟਰ ਹਰਪਾਲ ਸਿੰਘ ਸੋਹੀ ਦੇ ਮੁਤਾਬਕ ਗੁਰਦੁਆਰਾ ਬੋਹੜੀ ਸਾਹਿਬ ਜਸਰਾਊਰ ਦੇ ਸੇਵਾਦਾਰ ਹਰਜੀਤ ਸਿੰਘ ਦੇ ਪੁੱਤਰ ਨਰਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਸਾਡੇ ਪਿੰਡ ਗ੍ਰੰਥੀ ਵਜੋਂ ਸੇਵਾ ਕਰ ਰਹੇ ਬਾਬਾ ਜਗਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲੱਖੂਵਾਲ (ਅਜਨਾਲਾ) ਨੇ ਮੈਨੂੰ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਸੋਨੂੰ ਪੁੱਤਰ ਸਵਰਨ ਸਿੰਘ ਮੇਰੇ ਉੱਤੇ ਕਾਫੀ ਝੁੂਠੀਆਂ ਤੋਹਮਤਾਂ ਲਾ ਕੇ ਜ਼ਲੀਲ ਤੇ ਪਰੇਸ਼ਾਨ ਕਰਦਾ ਹੈ। ਇਸ ਤੋਂ ਦੁਖੀ ਹੋ ਕੇ ਕੱਲ੍ਹ ਬਾਬਾ ਜਗਜੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ, ਜਿਸ ਤੋਂ ਬਾਅਦ ਅਸੀਂ ਉਸ ਨੂੰ ਅਜਨਾਲਾ ਇੱਕ ਹਸਪਤਾਲ ਵਿਖੇ ਲੈ ਗਏ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਐਸ ਐਚ ਓ ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਸੋਨੂੰ ਤੋਂ ਹੀ ਦੁਖੀ ਹੋ ਕੇ ਉਸ ਦੀ ਭਰਜਾਈ ਨੇ ਵੀ ਖੁਦਕੁਸ਼ੀ ਕੀਤੀ ਹੈ। ਉਨ੍ਹਾ ਦੱਸਿਆ ਕਿ ਮ੍ਰਿਤਕਾ ਗੁਰਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਦਇਆ ਸਿੰਘ ਪਿੰਡ ਲੁੱਧੜ ਦੇ ਦੱਸਣ ਅਨੁਸਾਰ ਮਨਪ੍ਰੀਤ ਕੌਰ ਉਰਫ ਸੋਨੂ ਆਪਣੇ ਭਰਾ ਦੇ ਵਿਦੇਸ਼ ਗਏ ਹੋਣ ਕਾਰਨ ਪਿੱਛੇ ਦੋ ਬੇਟੀਆਂ ਤੇ ਇੱਕ ਬੇਟੇ ਨਾਲ ਪਿੰਡ ਜਸਰਾਊਸਰ ਵਿਖੇ ਰਹਿ ਰਹੀ ਸੀ ਅਤੇ ਉਸ ਦਾ ਦਿਓਰ ਆਪਣੀ ਭਰਜਾਈ ਗੁਰਜੀਤ ਕੌਰ ਨੂੰ ਵੀ ਜ਼ਮੀਨ ਦੀ ਵੰਡ ਬਾਰੇ ਕਾਫੀ ਤੰਗ ਕਰਦਾ ਰਹਿੰਦਾ ਸੀ, ਜਿਸ ਤੋਂ ਦੁਖੀ ਹੋ ਕੇ ਗੁਰਜੀਤ ਕੌਰ ਉਰਫ ਸੀਤਾ ਨੇ ਕੱਲ੍ਹ ਸ਼ਾਮ ਆਪਣੀ ਘਰ ਦੀ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਐਸ ਐਚ ਓ ਸੋਹੀ ਨੇ ਦੱਸਿਆ ਕਿ ਖੁਦਕੁਸ਼ੀ ਦੇ ਇਨ੍ਹਾਂ ਦੋਵਾਂ ਕੇਸਬਾਰੇ ਗੁਰਪ੍ਰੀਤ ਸਿੰਘ ਪੁੱਤਰ ਦਿਆਲ ਸਿੰਘ ਪਿੰਡ ਲੁੱਧੜ ਦੇ ਬਿਆਨਾਂ ਉੱਤੇ ਥਾਣਾ ਭਿੰਡੀ ਸੈਦਾਂ ਵਿਖੇ ਵੱਖ-ਵੱਖ ਕੇਸ ਦਰਜ ਕਰ ਲਏ ਹਨ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

Read More Today News in Punjabi

Continue Reading

ਪੰਜਾਬੀ ਖ਼ਬਰਾਂ

ਜ਼ਹਿਰੀਲੇ ਜੀਵ ਦੇ ਕੱਟਣ ਨਾਲ ਦੋ ਨੌਜਵਾਨਾਂ ਦੀ ਮੌਤ

Published

on

death

ਗੋਰਾਇਆ, 13 ਜੂਨ – ਨੇੜਲੇ ਪਿੰਡ ਬੜਾਪਿੰਡ ਵਿੱਚ ਦੋ ਪ੍ਰਵਾਸੀ ਨੌਜਵਾਨਾਂ ਨੂੰ ਕਿਸੇ ਜ਼ਹਿਰੀਲੇ ਜੀਵ ਨੇ ਕੱਟ ਲਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਪੰਕਜ ਅਤੇ ਬਾਲਕ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਲਾਲ ਬਿਹਾਰੀ ਨੇ ਦੱਸਿਆ ਕਿ ਰਾਤ ਜਦ ਤੇਜ਼ ਹਨੇਰੀ ਚੱਲੀ ਤਾਂ ਉਸ ਦੇ ਦੋਵੇਂ ਭਤੀਜੇ ਘਰ ਦੀ ਛੱਤ ਉੱਤੇ ਸੁੱਤੇ ਸਨ ਅਤੇ ਹਨੇਰੀ ਕਾਰਨ ਉਹ ਹੇਠਾਂ ਉਤਰ ਆਏ। ਜਦ ਉਹ ਸਵੇਰੇ ਉਠੇ ਤਾਂ ਉਨ੍ਹਾਂ ਨੇ ਘਰਵਾਲਿਆਂ ਨੂੰ ਪੇਟ ਦਰਦ ਬਾਰੇ ਦੱਸਿਆ।ਉਨ੍ਹਾਂ ਨੂੰ ਇਸ ਹਾਲਤ ਵਿੱਚ ਪਿੰਡ ਦੇ ਸਿਵਲ ਹਸਪਤਾਲ ਪੁਚਾਇਆ ਗਿਆ, ਪਰ ਉਨ੍ਹਾਂ ਦੀ ਤਬੀਅਤ ਵਿਗੜਦੀ ਗਈ। ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦੇਖ ਕੇ ਉਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ, ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਕੁਝ ਦਿਨ ਪਹਿਲਾਂ ਯੂ ਪੀ ਤੋਂ ਝੋਨੇ ਦੀ ਬਿਜਾਈ ਕਰਨ ਲਈ ਆਏ ਸਨ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਕਿਸੇ ਜ਼ਹਿਰੀਲੇ ਜੀਵ ਨੇ ਡੰਗ ਮਾਰਿਆ ਹੈ, ਜਿਸ ਕਾਰਨ ਇਨ੍ਹਾਂ ਦੀ ਮੌਤ ਹੋਈ ਹੈ।

Read More Punjabi Newspaper

Continue Reading

ਰੁਝਾਨ


Copyright by IK Soch News powered by InstantWebsites.ca