ਨਰਿੰਦਰ ਮੋਦੀ ਵੱਲੋਂ ਇਕ ਲੱਖ ਕਰੋੜ ਦੇ 'ਖੇਤੀ ਬੁਨਿਆਦੀ ਢਾਂਚਾ ਫੰਡ' ਦੀ ਸ਼ੁਰੂਆਤ
Connect with us [email protected]

ਕਾਰੋਬਾਰ

ਨਰਿੰਦਰ ਮੋਦੀ ਵੱਲੋਂ ਇਕ ਲੱਖ ਕਰੋੜ ਦੇ ‘ਖੇਤੀ ਬੁਨਿਆਦੀ ਢਾਂਚਾ ਫੰਡ’ ਦੀ ਸ਼ੁਰੂਆਤ

Published

on

  • ਕਿਸਾਨਾਂ ਦੇ ਭਲੇ ਭਵਿੱਖ ਲਈ ਚੰਗੇ ਕਦਮ ਦਾ ਦਾਅਵਾ
    ਨਵੀਂ ਦਿੱਲੀ, 9 ਅਗਸਤ, -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਖੇਤੀ ਬੁਨਿਆਦੀ ਢਾਂਚਾ ਫੰਡ’ (ਫਾਰਮ ਇਨਫਰਾਸਟਰਕਚਰ ਪ੍ਰਾਜੈਕਟ ਦੇ ਨਾਂਅ ਹੇਠ ਕਿਸਾਨਾਂ ਲਈ ਇੱਕ ਲੱਖ ਕਰੋੜ ਰੁਪਏ ਦੀ ਮਾਇਕ ਸਹੂਲਤ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਨੂੰ ਕਿਸਾਨਾਂ ਦੇ ਭਵਿੱਖ ਲਈ ਚੰਗਾ ਕਦਮ ਕਿਹਾ ਗਿਆ ਹੈ।
  • ਅੱਜ ਐਤਵਾਰ ਸਵੇਰੇ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਯੋਜਨਾ ਸ਼ੁਰੂ ਕੀਤੀ। ਵਰਨਣ ਯੋਗ ਹੈ ਕਿ ਬੀਤੇ ਜੁਲਾਈ ਵਿੱਚ ਮੋਦੀ ਸਰਕਾਰ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ ਰਿਆਇਤੀ ਕਰਜ਼ੇ ਦੀ ਹੱਦ ਵਧਾਉਣ ਲਈ ਇੱਕ ਲੱਖ ਕਰੋੜ ਰੁਪਏ ਦੇ ਫੰਡ ਨਾਲ ਐਗਰੀ-ਇੰਫਰਾ ਫੰਡ ਕਾਇਮ ਕਰਨ ਲਈ ਪ੍ਰਵਾਨਗੀ ਦਿੱਤੀ ਸੀ।ਖੇਤੀ ਬੁਨਿਆਦੀ ਢਾਂਚਾ ਫੰਡ ਵੀ ਪ੍ਰਧਾਨ ਮੰਤਰੀ ਦੇ ਉਸ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਹਿੱਸਾ ਹੈ।
  • ਇਸ ਦੌਰਾਨ ਕੇਂਦਰ ਸਰਕਾਰ ਨੇ ਖੇਤੀ ਖੇਤਰ ਦਾ ਮਸ਼ੀਨੀਕਰਨ ਉਤਸ਼ਾਹਿਤ ਕਰਨ ਲਈ 553 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
  • ਕੇਂਦਰੀ ਅਧਿਕਾਰੀਆਂ ਨੇ ਦੱਸਿਆ ਕਿ ਸਾਲ 2020-21 ਲਈ ਖੇਤੀ ਮਸ਼ੀਨੀਕਰਨ ਬਾਰੇ ਸਬ-ਮਿਸ਼ਨ ਹੇਠ 1033 ਕਰੋੜ ਰੁਪਏ ਰੱਖੇ ਗਏ ਹਨ, ਜਿਸ ਵਿੱਚੋਂ 553 ਕਰੋੜ ਰੁਪਏ ਰਾਜ ਸਰਕਾਰਾਂ ਨੂੰ ਜਾਰੀ ਕਰ ਦਿੱਤੇ ਹਨ।ਕੇਂਦਰ ਸਰਕਾਰ ਨੇ ਜੁਲਾਈ ਵਿੱਚ ਖੇਤੀ ਖੇਤਰ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ ਰਿਆਇਤੀ ਕਰਜ਼ੇ ਦੇਣ ਲਈ ਇੱਕ ਲੱਖ ਕਰੋੜ ਰੁਪਏ ਦੇ ਫੰਡ ਨਾਲ ਖੇਤੀ ਬੁਨਿਆਦੀ ਢਾਂਚਾ ਫੰਡ ਲਈੰ ਪ੍ਰਵਾਨਗੀ ਦਿੱਤੀ ਸੀ ਤੇ ਓਦੋਂ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਇਕ ਲੱਖ ਕਰੋੜ ਰੁਪਏ ਦੇ ਇਸ ਫੰਡ ਵਿੱਚੋਂ ਮਾਇਕ ਸਹੂਲਤ ਫਸਲਾਂ ਦੇ ਉਤਪਾਦਨ ਤੇ ਫਸਲਾਂ ਦੇ ਭੰਡਾਰਦੇ ਢਾਂਚੇ ਸੁਧਾਰਨ ਦੇ ਲਈ ਦਿੱਤੀ ਜਾਵੇਗੀ।
  • ਇਨ੍ਹਾਂ ਕੇਂਦਰਾਂ ਵਿੱਚ ਖੇਤੀ ਕੋਆਪਰੇਟਿਵ ਸੋਸਾਈਟੀਜ਼, ਕਿਸਾਨ ਉਤਪਾਦਕ ਸੰਗਠਨ, ਕੰਪਨੀਆਂ ਅਤੇ ਸ਼ੁਰੂਆਤ ਕਰਨ ਵਾਲੇ ਅਦਾਰੇ ਸ਼ਾਮਲ ਹਨ।
  • ਇਸ ਬੁਨਿਆਦੀ ਢਾਂਚੇ ਵਿੱਚ ਕੋਲਡ ਸਟੋਰ ਚੇਨ, ਆਧੁਨਿਕ ਸਟੋਰੇਜ ਸਹੂਲਤਾਂ, ਫਸਲਾਂ ਨੂੰ ਕੇਂਦਰ ਵਿੱਚ ਲਿਜਾਣ ਲਈ ਬਿਹਤਰ ਆਵਾਜਾਈ ਸਹੂਲਤਾਂ ਸ਼ਾਮਲ ਹਨ। ਕੇਂਦਰ ਸਰਕਾਰ ਦੇ ਮੁਤਾਬਕ ਇਸ ਨਾਲ ਕਿਸਾਨਾਂ ਨੂੰ ਭਵਿੱਖ ਵਿੱਚ ਫਸਲਾਂ ਦੇ ਵਧੀਆ ਭਾਅ ਮਿਲਣ ਵਿੱਚ ਮਦਦ ਮਿਲੇਗੀ।

ਕਾਰੋਬਾਰ

ਰਿਜ਼ਰਵ ਬੈਂਕ ਨੇ ਕਿਹਾ :ਏ ਟੀ ਐਮ ਵਿੱਚ ਜੇ ਨਕਦੀ ਨਾ ਹੋਈ ਤਾਂ ਬੈਂਕ ਉਤੇ 10,000 ਰੁਪਏ ਜੁਰਮਾਨਾ ਲੱਗੇਗਾ

Published

on

reserve bank

ਮੁੰਬਈ, 11 ਅਗਸਤ – ਭਾਰਤ ਵਿੱਚ ਕਿਸੇ ਏ ਟੀ ਐਮ ਵਿੱਚ ਲੋੜੀਂਦੀ ਨਕਦੀ ਨਾ ਰੱਖਣਾ ਅੱਗੇ ਲਈ ਬੈਂਕਾਂ ਨੂੰ ਮਹਿੰਗਾ ਪਵੇਗਾ। ਭਾਰਤੀ ਰਿਜ਼ਰਵ ਬੈਂਕ (ਆਰ ਬੀ ਆਈ) ਨੇ ਕਿਹਾ ਹੈ ਕਿ ਇਸ ਸਾਲ ਪਹਿਲੀ ਅਕਤੂਬਰ ਤੋਂ ਜੇ ਨਕਦੀ ਦੀ ਕਮੀ ਕਾਰਨ ਕਿਸੇ ਗਾਹਕ ਨੂੰ ਏ ਟੀ ਐਮ ਤੋਂ ਖਾਲੀ ਹੱਥ ਮੁੜਨਾ ਪਿਆ ਤਾਂ ਸਬੰਧਤ ਬੈਂਕ ਉੱਤੇਜੁਰਮਾਨਾ ਲਾਇਆ ਜਾਏਗਾ। ਇੱਕ ਸਰਕੂਲਰ ਵਿੱਚਆਰ ਬੀ ਆਈ ਨੇ ਕਿਹਾ ਹੈ ਕਿ ਹਰ ਬੈਂਕ ਦੇ ਏ ਟੀ ਐਮ ਵਿੱਚ ਇੱਕ ਮਹੀਨੇ ਵਿੱਚ ਵੱਧ ਤੋਂ ਵੱਧ 10 ਘੰਟੇ ਤਕ ਨਕਦੀ ਦੀ ਕਮੀ ਮਨਜ਼ੂਰ ਹੈ, ਪਰ ਜੇ ਉਸ ਤੋਂ ਵੱਧ ਦੀ ਕਮੀ ਹੋਈ ਤਾਂ ਬੈਂਕ ਨੂੰ ਪ੍ਰਤੀ ਦਿਨ ਏ ਟੀ ਐਮ ਉੱਤੇ 10,000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।
ਇਸ ਸੰਬੰਧ ਵਿੱਚ ਆਰ ਬੀ ਆਈ ਦਾ ਕਹਿਣਾ ਹੈ ਕਿ ਇਸ ਨੀਤੀ ਦਾ ਮਕਸਦ ਏ ਟੀ ਐਮ ਵਿੱਚ ਨਕਦ ਪੈਸਿਆਂ ਦੀ ਕਮੀ ਨਾਲ ਹੋਣ ਵਾਲੀ ਦਿੱਕਤ ਤੋਂ ਗਾਹਕਾਂ ਨੂੰ ਛੁਟਕਾਰਾ ਦਿਵਾਉਣਾ ਹੈ। ਜਿਵੇਂ ਆਰ ਬੀ ਆਈ ਉੱਤੇ ਬੈਂਕ ਨੋਟ ਜਾਰੀ ਕਰਨ ਦੀ ਜ਼ਿੰਮੇਵਾਰੀ ਹੈ, ਉਸੇ ਤਰ੍ਹਾਂ ਬੈਂਕਾਂ ਉੱਤੇ ਦੇਸ਼ ਵਿੱਚ ਆਪਣੇ ਏ ਟੀ ਐਮ ਦੇ ਨੈਟਵਰਕ ਜ਼ਰੀਏ ਗਾਹਕਾਂ ਤਕ ਨੋਟ ਪੁਚਾਉਣ ਦੀ ਜ਼ਿੰਮੇਵਾਰੀ ਹੈ। ਇਸ ਲਈ ਬੈਂਕਾਂ ਅਤੇ ਵ੍ਹਾਈਟ ਲੇਬਲ ਏ ਟੀ ਐਮ (ਜਿਨ੍ਹਾਂ ਕੰਪਨੀਆਂ ਨੂੰ ਆਰ ਬੀ ਆਈ ਨੇ ਸਿਰਫ ਏ ਟੀ ਐਮ ਚਲਾਉਣ ਦਾ ਲਾਇਸੈਂਸ ਦਿੱਤਾ ਹੈ) ਆਪਰੇਟਰਾਂ ਨੂੰ ਆਪਣਾ ਸਿਸਟਮ ਮਜ਼ਬੂਤ ਰੱਖਣਾ ਹੋਵੇਗਾ। ਉਨ੍ਹਾਂ ਨੂੰ ਯਕੀਨੀ ਕਰਨਾ ਹੋਵੇਗਾ ਕਿ ਉਨ੍ਹਾਂ ਦੇ ਹੇਠਲੇ ਕਿਸੇ ਏ ਟੀ ਐਮ ਵਿੱਚ ਨਕਦੀ ਦੀ ਕਦੇ ਕਮੀ ਨਹੀਂ ਹੋਵੇਗੀ।ਆਰ ਬੀ ਆਈ ਨੇ ਕਿਹਾ ਕਿ ਏ ਟੀ ਐਮ ਵਿੱਚ ਨਕਦੀ ਦੀ ਕਮੀ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾਏਗਾ ਅਤੇ ਬੈਂਕਾਂ ਉੱਤੇ ਕਰੰਸੀ ਜੁਰਮਾਨਾ ਲੱਗੇਗਾ। ਜੇ ਕਿਸੇ ਵ੍ਹਾਈਟ ਲੇਬਲ ਏ ਟੀ ਐਮ ਵਿੱਚ ਨਕਦੀ ਦੀ ਕਮੀ ਮਿਲੀ ਤਾਂ ਜੁਰਮਾਨਾ ਉਸ ਬੈਂਕ ਉੱਤੇ ਲਗਾਇਆ ਜਾਏਗਾ, ਜਿਸ ਨਾਲ ਉਸ ਕੰਪਨੀ ਦਾ ਏ ਟੀ ਐਮ ਵਿੱਚ ਰਕਮ ਪਾਉਣ ਦਾ ਸਮਝੌਤਾ ਹੈ।

Continue Reading

ਕਾਰੋਬਾਰ

ਕਰਜਾਈ ਅਨਿਲ ਅੰਬਾਨੀ ਦੀ ਇੱਕ ਹੋਰ ਕੰਪਨੀ 1629 ਕਰੋੜ ਰੁਪਏ ਵਿੱਚ ਵਿਕ ਗਈ

Published

on

makesh ambani

ਨਵੀਂ ਦਿੱਲੀ, 20 ਜੁਲਾਈ – ਬੁਰੀ ਤਰ੍ਹਾਂ ਕਰਜ਼ੇ ਵਿੱਚ ਡੁੱਬੇ ਹੋਏ ਅਨਿਲ ਧੀਰੂਭਾਈ ਅੰਬਾਨੀ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀਦੀਆਂ ਕੰਪਨੀਆਂ ਇੱਕ-ਇੱਕ ਕਰਕੇ ਵਿਕ ਰਹੀਆਂ ਹਨ। ਉਸ ਦੀ ਇੱਕ ਹੋਰ ਕੰਪਨੀ ਵਿਕ ਗਈ ਹੈ, ਜਿਸ ਦਾ ਨਾਂ ਰਿਲਾਇੰਸ ਕਮਰਸ਼ੀਅਲ ਫਾਈਨਾਂਸ (ਆਰ ਸੀ ਐਫ) ਹੈ।
ਮਿਲੀ ਜਾਣਕਾਰੀ ਮੁਤਾਬਕ ਆਰ ਸੀ ਐਫ ਨੂੰ ਕਰਜ਼ਾ ਦੇਣ ਵਾਲਿਆਂ ਨੇ ਦਿਵਾਲੀਆ ਪ੍ਰਕਿਰਿਆ ਹੇਠਸਾਲਵੇਸ਼ਨ ਯੋਜਨਾ ਮਨਜ਼ੂਰ ਕੀਤੀ ਹੈ। ਕਰਜ਼ਾ ਦੇਣ ਵਾਲਿਆਂ ਨੇ ਆਥਮ ਇਨਵੈਸਟਮੈਂਟ ਐਂਡ ਇੰਫ੍ਰਾਸਟ੍ਰਕਚਰ ਨੂੰ ਸਫਲ ਬੋਲੀਦਾਤਾ ਵਜੌਂ ਚੁਣਿਆ ਹੈ। ਰਿਲਾਇੰਸ ਕੈਪੀਟਲ ਨੇ ਦੱਸਿਆ ਕਿ ਆਥਮ ਇਨਵੈਸਟਮੈਂਟ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਨੂੰ 1629 ਕਰੋੜ ਰੁਪਏ ਵਿੱਚ ਪ੍ਰਾਪਤ ਕਰੇਗਾ। ਰਿਲਾਇੰਸ ਕਮਰਸ਼ੀਅਲ ਫਾਈਨਾਂਸ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਦੀ ਰਿਲਾਇੰਸ ਕੈਪੀਟਲ ਲਿਮਟਿਡ ਨਾਮੀਂ ਸਹਾਇਕ ਕੰਪਨੀ ਹੈ। ਰਿਲਾਇੰਸ ਕੈਪੀਟਲ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਕਰਜ਼ਾ ਦੇਣ ਵਾਲਿਆਂ ਨੇ ਇੱਕ ਮੁਕਾਬਲਾ ਪ੍ਰਕਿਰਿਆ ਹੇਠ ਆਥਮ ਇਨਵੈਸਟਮੈਂਟ ਨੂੰ ਆਰ ਸੀ ਐਫ ਦੀ ਐਕਵਾਇਰਮੈਂਟ ਲਈ ਬੋਲੀਦਾ ਤਾ ਵਜੋਂ ਚੁਣਿਆ।ਆਰ ਸੀ ਐਫ ਲੋਨ ਅਗੇਂਸਟ ਪ੍ਰਾਪਰਟੀ, ਐਮ ਐਸ ਐਮ ਈ ਲੋਨ, ਇੰਫ੍ਰਾਸਟ੍ਰਕਚਰ ਫਾਇਨੈਸ਼ਿੰਗ, ਐਜ਼ੂਕੇਸ਼ਨ ਲੋਨ ਅਤੇ ਮਾਈਕ੍ਰੋ ਫਾਈਨਾਂਸ਼ੀਅਲ ਨਾਲ ਜੁੜੇ ਕਾਰੋਬਾਰ ਕਰਦੀ ਹੈ। ਰਿਲਾਇੰਸ ਕੈਪੀਟਲ ਨੇ ਕਿਹਾ ਕਿ ਆਰ ਸੀ ਐਫ ਨੂੰ ਖਰੀਦਣ ਲਈ ਕੁੱਲ 18 ਕੰਪਨੀਆਂ ਨੇ ਬੋਲੀ ਲਾਈ ਸੀ ਅਤੇ ਇਨ੍ਹਾਂ ਵਿੱਚੋਂ ਚਾਰ ਕੰਪਨੀਆਂ ਨੂੰ ਅੰਤਿਮ ਬੋਲੀ ਲਾਉਣ ਲਈ ਚੁਣਿਆ ਗਿਆ ਸੀ। ਰਿਲਾਇੰਸ ਕੈਪੀਟਲ ਉੱਤੇ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਕਰਜ਼ਾ ਸੀ।

Read More Latest Punjabi News

Continue Reading

ਕਾਰੋਬਾਰ

ਸਵਿਟਜ਼ਰਲੈਂਡ ਤੋਂ ਭਾਰਤ ਨੂੰ ਸੋਨੇ ਦੀ ਇੰਪੋਰਟ `ਚ ਵਾਧਾ ਜਾਰੀ

Published

on

gold

ਨਵੀਂ ਦਿੱਲੀ, 20 ਜੁਲਾਈ – ਭਾਰਤ ਵੱਲੋਂ ਸਾਲ 2021 ਦੌਰਾਨ ਇੰਪੋਰਟ ਕੀਤੇ ਕੁੱਲ ਸੋਨੇ ਵਿੱਚੋਂ ਕਰੀਬ 50 ਫੀਸਦੀ ਸੋਨਾ ਸਵਿੱਟਜ਼ਰਲੈਂਡ ਤੋਂ ਇੰਪੋਰਟਆਇਆ ਹੈ। ਕੇਂਦਰੀ ਵਪਾਰ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਵਿੱਤੀ ਸਾਲ 2020-21 ਦੌਰਾਨ ਭਾਰਤ ਨੇ 34.6 ਅਰਬ ਡਾਲਰ ਦੇ ਸੋਨੇ ਦੀ ਇੰਪੋਰਟ ਕੀਤੀ ਅਤੇ ਇਸ ਵਿੱਚੋਂ 16.3 ਅਰਬ ਡਾਲਰ ਦਾ ਸੋਨਾ ਸਵਿੱਟਜ਼ਰਲੈਂਡ ਤੋਂ ਇੰਪੋਰਟ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਭਾਰਤ ਨੇ ਵਿੱਤੀ ਸਾਲ 2019-20 ਵਿੱਚ 28.2 ਅਰਬ ਡਾਲਰ ਸੋਨੇ ਦੀ ਇੰਪੋਰਟ ਕੀਤੀ ਸੀ, ਪਰ ਕੋਰੋਨਾ ਮਹਾਮਾਰੀ ਦੇ ਬਾਵਜੂਦ ਵਿੱਤੀ ਸਾਲ 2021 ਵਿੱਚ ਸੋਨੇ ਦੀ ਇੰਪੋਰਟ ਵਿੱਚ ਵਾਧਾ ਹੋਇਆ ਹੈ। ਪਿਛਲੇ ਸਾਲ ਦੌਰਾਨ ਸਿਰਫ਼ ਸਵਿੱਟਜ਼ਰਲੈਂਡ ਹੀ ਅਜਿਹਾ ਦੇਸ਼ ਸੀ, ਜਿੱਥੋਂ ਭਾਰਤ ਨੂੰ ਆਉਣ ਵਾਲੇ ਸ਼ਿਪਮੈਂਟ ਵਿੱਚ 7.8 ਫ਼ੀਸਦੀ ਦੀ ਤੇਜ਼ੀ ਆਈ। ਭਾਰਤ ਨੇ ਸਵਿੱਟਜ਼ਰਲੈਂਡ ਤੋਂ ਕੁੱਲ 18.2 ਅਰਬ ਡਾਲਰ ਦੀ ਸ਼ਿਪਮੈਂਟ ਕੀਤੀ ਅਤੇ ਇਸ ਵਿੱਚ ਮੁੱਖ ਹਿੱਸਾ ਸੋਨੇ ਦਾ ਸੀ।ਸੋਨੇ ਦੀ ਇੰਪੋਰਟ ਵਿੱਚ ਹੋਏ ਵਾਧੇ ਸਦਕਾ ਸਵਿੱਟਜ਼ਰਲੈਂਡ ਸਾਊਦੀ ਅਰਬ ਨੂੰ ਪਛਾੜ ਕੇ ਭਾਰਤ ਦਾ ਚੌਥਾ ਵੱਡਾ ਟ੍ਰੇਡ ਪਾਰਟਨਰ ਬਣ ਗਿਆ। ਇਸ ਦੌਰਾਨ ਚੀਨ ਤੋਂ ਹੋ ਰਹੀ ਇੰਪੋਰਟ ਵਿੱਚ 0.07 ਫੀਸਦੀ ਦੀ ਕਮੀ ਆਈ ਪਰ ਇਹ 65.21 ਅਰਬ ਡਾਲਰ ਦੀ ਇੰਪੋਰਟ ਨਾਲ ਭਾਰਤ ਦਾ ਮੁੱਖ ਇੰਪੋਰਟਰ ਦੇਸ਼ ਰਿਹਾ। ਭਾਰਤ ਨੂੰ ਸੋਨਾ ਭੇਜਣ ਵਾਲੇ ਦੇਸ਼ਾਂ ਵਿੱਚ ਅਮਰੀਕਾ ਦੂਜੇ ਅਤੇ ਦੁਬਈ ਤੀਜੇ ਨੰਬਰ ਉੱਤੇ ਹੈ। ਪਿਛਲੇ ਸਾਲ ਜਰਮਨੀ ਵੀ ਭਾਰਤ ਨੂੰ ਭੇਜਣ ਵਾਲੇ ਚੋਟੀ ਦੇ 10 ਦੇਸ਼ਾਂ ਵਿੱਚ ਸ਼ਾਮਲ ਹੋ ਗਿਆ, ਜਦਕਿ ਇੰਡੋਨੇਸ਼ੀਆ ਇਸ ਸੂਚੀ ਤੋਂ ਬਾਹਰ ਹੋ ਗਿਆ।
ਭਾਰਤ ਚੀਨ ਤੋਂ ਬਾਅਦ ਦੁਨੀਆ ਦਾ ਸਭ ਤੋਂ ਵੱਡਾ ਸੋਨੇ ਦਾ ਇੰਪੋਰਟਰ ਦੇਸ਼ ਹੈ ਜਦ ਕਿ ਸਵਿੱਟਜ਼ਰਲੈਂਡ ਸੋਨੇ ਨੂੰ ਰਿਫਾਈਨ ਕਰਨ ਦੇ ਪੱਖ ਤੋਂ ਪਹਿਲੇ ਨੰਬਰ ਉੱਤੇ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਸਵਿੱਟਜ਼ਰਲੈਂਡ ਤੋਂ ਸੋਨੇ ਦੀ ਇੰਪੋਰਟ ਲਗਾਤਾਰ ਵਧੀ ਹੈ। ਪਿਛਲੇ ਸਾਲ ਭਾਰਤ ਨੇ ਦੁਬਈ ਤੋਂ 4.19 ਅਰਬ ਡਾਲਰ ਸੋਨੇ ਦੀ ਇੰਪੋਰਟ ਕੀਤੀ, ਜਦ ਕਿ ਦੱਖਣੀ ਅਫਰੀਕਾ ਤੋਂ ਸੋਨੇ ਦੀ ਇੰਪੋਰਟ 2.5 ਅਰਬ ਡਾਲਰ ਰਹੀ।ਸਰਕਾਰ ਨੇ ਸੋਨੇ ਦੀ ਇੰਪੋਰਟ ਉੱਤੇ ਲੱਗਣ ਵਾਲੀ ਡਿਊਟੀ ਨੂੰ 12.5 ਫੀਸਦੀ ਤੋਂ ਘੱਟ ਕਰ ਕੇ 10 ਫੀਸਦੀ ਕਰ ਦਿੱਤਾ ਸੀ।

Continue Reading

ਰੁਝਾਨ


Copyright by IK Soch News powered by InstantWebsites.ca