ਨਰਿੰਦਰ ਮੋਦੀ ਵੱਲੋਂ ਭਾਰਤ ਵਿੱਚ ਪਾਰਦਰਸ਼ੀ ਟੈਕਸ ਪਲੇਟਫਾਰਮ ਦੀ ਸ਼ੁਰੂਆਤ
Connect with us [email protected]

ਰਾਜਨੀਤੀ

ਨਰਿੰਦਰ ਮੋਦੀ ਵੱਲੋਂ ਭਾਰਤ ਵਿੱਚ ਪਾਰਦਰਸ਼ੀ ਟੈਕਸ ਪਲੇਟਫਾਰਮ ਦੀ ਸ਼ੁਰੂਆਤ

Published

on

  • ਦੇਸ਼ ਵਾਸੀਆਂ ਨੂੰ ਇਮਾਨਦਾਰੀ ਨਾਲ ਟੈਕਸ ਦੇਣ ਦੀ ਅਪੀਲ
    ਨਵੀਂ ਦਿੱਲੀ, 13 ਅਗਸਤ, – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੈਕਸ ਸਿਸਟਮ ਵਿਚ ਹੋਰ ਸੁਧਾਰ ਲਿਆਉਣ ਦੀ ਸੋਚ ਨਾਲ ‘ਪਾਰਦਰਸ਼ੀ ਟੈਕਸ, ਇਮਾਨਦਾਰ ਦਾ ਸਨਮਾਨ’ ਵਾਲਾ ਇੱਕ ਨਵਾਂ ਪਲੇਟਫਾਰਮ ਲਾਂਚ ਕੀਤਾ ਹੈ, ਜਿਸ ਨੂੰ ਟੈਕਸ ਸੁਧਾਰਾਂ ਦਾ ਇਕ ਮਹੱਤਵਪੂਰਨ ਕਦਮ ਸਮਝਿਆ ਜਾ ਰਿਹਾ ਹੈ।
  • ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਟੈਕਸ ਦੇਣ ਵਾਲਿਆਂ ਲਈ ਇਕ ਚਾਰਟਰ ਦਾ ਐਲਾਨ ਕਰਦੇ ਹੋਏ ਇਸ ਦੇਸ਼ ਦੇ ਲੋਕਾਂ ਨੂੰ ਇਮਾਨਦਾਰੀ ਨਾਲ ਟੈਕਸ ਭਰਨ ਦਾ ਸੱਦਾ ਦਿੱਤਾ ਤੇਂ ਕਿਹਾ ਕਿ 130 ਕਰੋੜ ਲੋਕਾਂ ਦੇ ਦੇਸ਼ ਵਿਚ ਸਿਰਫ 1.5 ਕਰੋੜ ਲੋਕ ਦੇਂਦੇ ਹਨ। ਮੋਦੀ ਨੇ ਕਿਹਾ, ‘ਅੱਜ ਤੋਂ ਸ਼ੁਰੂ ਹੋਇਆ ਨਵਾਂ ਸਿਸਟਮ ਲੋਕਾਂ ਦੇ ਜੀਵਨ ਵਿਚ ਸਰਕਾਰ ਦੇ ਦਖ਼ਲ ਨੂੰ ਘੱਟ ਕਰਨ ਵਾਲਾ ਵੱਡਾ ਕਦਮ ਹੈ।
  • ‘ ਉਨ੍ਹਾਂ ਕਿਹਾ ਕਿ ਦੇਸ਼ ਵਿਚ ਅੱਜ ਸ਼ੁਰੂ ਹੋ ਰਹੇ ਨਵੇਂ ਪਲੇਟਫਾਰਮ ਵਿੱਚ ਫੇਸਲੈੱਸ ਅਸੈਸਮੈਂਟ, ਫੇਸਲੈੱਸ ਅਪੀਲ ਅਤੇ ਟੈਕਸਪੇਅਰਸ ਚਾਰਟਰ ਵਰਗੇ ਵੱਡੇ ਸੁਧਾਰ ਸ਼ਾਮਲ ਹਨ।
  • ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੇ ਸਮਾਰੋਹ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਗੇ ਲਈ ਟੈਕਸ ਪ੍ਰਣਾਲੀ ‘ਫੇਸਲੈੱਸ’ (ਚਿਹਰਾਹੀਣ) ਬਣ ਰਹੀ ਹੈ। ਇਹ ਟੈਕਸ-ਦਾਤਾ ਨੂੰ ਨਿਰਪੱਖਤਾ ਤੇ ਵਿਸ਼ਵਾਸ ਦੇਣ ਵਾਲੀ ਹੈ।
  • ਉਨ੍ਹਾਂ ਕਿਹਾ, ਟੈਕਸ ਕੇਸਾਂ ਵਿਚ ਬਿਨਾਂ ਆਹਮੋ-ਸਾਹਮਣੇ ਹੋਏ ਤੋਂ ਫੇਸਲੈੱਸ ਅਪੀਲ ਦੀ ਸਹੂਲਤ ਦੀਨ ਦਿਆਲ ਉਪਾਧਿਆਏ ਦੇ ਜਨਮਦਿਨ25 ਸਤੰਬਰਤੋਂ ਪੂਰੇ ਦੇਸ਼ ਲਾਗੂ ਹੋਵੇਗੀ।’ ਉਨ੍ਹਾਂਨੇ ਟੈਕਸ ਚਾਰਟਰ ਦਾ ਐਲਾਨ ਕਰਦਿਆਂ ਕਿਹਾ, ‘ਇਸ ਸਿਸਟਮ ਨਾਲ ਨਿਰਪੱਖ, ਸੁਹਿਰਦ ਤੇ ਤਰਕਸ਼ੀਲ ਵਿਹਾਰ ਦਾ ਭਰੋਸਾ ਦਿੱਤਾ ਗਿਆ ਹੈ।
  • ‘ਉਨ੍ਹਾਂ ਕਿਹਾ ਕਿ ਸਾਡੇ ਲਈ ਸਿਸਟਮ ਦੇ ਸੁਧਾਰ ਦਾ ਅਰਥ ਇਹ ਹੈ ਕਿ ਇਹ ਨੀਤੀਗਤ ਅਧਾਰਤ ਹੋਣਾ ਚਾਹੀਦਾ ਹੈ, ਟੁਕੜਿਆਂ ਵਿਚ ਨਹੀਂ, ਇਸ ਕਰ ਕੇ ਇੱਕ ਸੁਧਾਰ ਅੱਗੋਂ ਦੂਸਰੇ ਸੁਧਾਰ ਦਾ ਅਧਾਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਦੇਸ਼ ਦੇ 1500 ਤੋਂ ਵੱਧ ਕਾਨੂੰਨ ਖ਼ਤਮ ਕੀਤੇ ਗਏ ਹਨ ਅਤੇ’ਈਜ਼ ਆਫ ਡੂਇੰਗ’ ਵਿਚ ਕੁਝ ਸਾਲ ਪਹਿਲਾਂ ਭਾਰਤ 134 ਵੇਂ ਨੰਬਰ ਉੱਤੇ ਸੀ, ਅੱਜ ਭਾਰਤ ਦੀ ਰੈਂਕਿੰਗ 63 ਹੋ ਗਈ ਹੈ ਅਤੇ ਇਸ ਦਾ ਕਾਰਨ ਸੁਧਾਰਾਂ ਦੀ ਪ੍ਰਕਿਰਿਆ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca