ਨਵਾਂ ਸ਼ਹਿਰ ਅਤੇ ਮੁਹਾਲੀ ਦੇ ਫਿਰ ਪੁਰਾਣੇ ਨਾਂ ਰੱਖਣ ਦੀ ਮੰਗ
Connect with us [email protected]

ਪੰਜਾਬੀ ਖ਼ਬਰਾਂ

ਨਵਾਂ ਸ਼ਹਿਰ ਅਤੇ ਮੁਹਾਲੀ ਦੇ ਫਿਰ ਪੁਰਾਣੇ ਨਾਂ ਰੱਖਣ ਦੀ ਮੰਗ

Published

on

ਜਲੰਧਰ, 10 ਅਗਸਤ – ਆਲ ਇੰਡੀਆ ਜੱਟ ਮਹਾਂ ਸਭਾ ਦੀ ਸੂਬਾ ਇਕਾਈ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਦੋ ਜ਼ਿਲਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਨਾਂ ਮੁਹਾਲੀ ਅਤੇ ਸ਼ਹੀਦ ਭਗਤ ਸਿੰਘ ਨਗਰ ਦਾ ਨਾਂ ਮੁੜ ਕੇ ਨਵਾਂ ਸ਼ਹਿਰ ਰੱਖ ਦਿੱਤਾ ਜਾਵੇ।

ਇਸ ਬਾਰੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁਹਾਲੀ ਜ਼ਿਲ੍ਹੇ ਦਾ ਨਾਂਅ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਂ ਉੱਤੇ ਰੱਖਿਆ ਸੀ। ਇਸ ਦੀ ਸ਼ੁਰੂਆਤ ਚੰਡੀਗੜ੍ਹ ਲੁਧਿਆਣਾ ਮੁੱਖ ਮਾਰਗ ‘ਤੇ ਪਿੰਡ ਮੁਹਾਲੀ ਤੋਂ ਕੀਤੀ ਗਈ, ਜਿੱਥੇ ਪਿੰਡ ਦਾ ਬੱਸ ਅੱਡਾ ਸੀ।

ਬਾਕੀ ਪਿੰਡ ਮੁੱਖ ਮਾਰਗ ਤੋਂ ਦੂਰ ਸਨ। ਇਹੀ ਕਾਰਨ ਸੀ ਸ਼ਹਿਰ ਦਾ ਨਾਂ ਮੁਹਾਲੀ ਚੱਲਦਾ ਰਿਹਾ ਅਤੇ ਇਸ ਸ਼ਹਿਰ ਦਾ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਿਰਫ ਕਾਗ਼ਜ਼ਾਂ ਤੱਕ ਸੀਮਿਤ ਰਹਿ ਗਿਆ ਹੈ। ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ਵੀ ਇਸ ਨੂੰ ਐਸ ਏ ਐਸ ਨਗਰ (ਮੁਹਾਲੀ) ਲਿਖ ਰਹੇ ਹਨ।

ਇਸੇ ਤਰ੍ਹਾਂ ਨਵਾਂ ਸ਼ਹਿਰ ਦਾ ਨਾਂ ਬਾਦਲ ਸਰਕਾਰ ਨੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ ਸੀ ਪਰ ਦਸ ਸਾਲ ਬੀਤਣ ਤੋਂ ਬਾਅਦ ਵੀ ਇਹ ਨਾਂਅ ਪ੍ਰਚਲਿਤ ਨਹੀਂ ਹੋ ਸਕਿਆ। ਲੋਕ ਅੱਜ ਵੀ ਇਸ ਨੂੰ ਐਸ ਬੀ ਐਸ ਨਗਰ (ਨਵਾਂ ਸ਼ਹਿਰ) ਲਿਖ ਰਹੇ ਹਨ, ਪਰ ਬੋਲਿਆ ਨਵਾਂ ਸ਼ਹਿਰ ਜਾਂਦਾ ਹੈ।

ਵੱਡੀ ਗਿਣਤੀ ਵਿੱਚ ਪੰਜਾਬੀ ਮਹਿਸੂਸ ਕਰਦੇ ਹਨ ਕਿ ਸਾਬਿਹਜ਼ਾਦਾ ਅਜੀਤ ਸਿੰਘ ਨਗਰ ਦਾ ਨਾਂ ਮੁਹਾਲੀ ਕਹਿ ਕੇ ਬੋਲਿਆ ਜਾਂਦਾ ਹੈ, ਇਸ ਤਰ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਨਾਂ ਨਿਰਾਦਰ ਹੁੰਦਾ ਹੈ।

ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ ਨੂੰ ਨਵਾਂ ਸ਼ਹਿਰ ਹੀ ਬੋਲਿਆ ਜਾਂਦਾ ਹੈ, ਜਿਸ ਨਾਲ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਹੋ ਰਿਹਾ ਹੈ। ਦੋਨਾਂ ਸ਼ਹਿਰਾਂ ਦੇ ਨਾਮ ਬਦਲਣ ਦਾ ਫ਼ੈਸਲਾ ਤੁਰੰਤ ਕੀਤਾ ਜਾਵੇ ਅਤੇ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca