ਨਿਹੰਗ ਮੁਖੀ ਵੱਲੋਂ ਗੁਰਦੁਆਰੇ ਵਿੱਚ ਕੁੱਤਾ ਲਿਜਾਣ ਉੱਤੇ ਰੋਸ
Connect with us [email protected]

ਪੰਜਾਬੀ ਖ਼ਬਰਾਂ

ਨਿਹੰਗ ਮੁਖੀ ਵੱਲੋਂ ਗੁਰਦੁਆਰੇ ਵਿੱਚ ਕੁੱਤਾ ਲਿਜਾਣ ਉੱਤੇ ਰੋਸ

Published

on

  • ਅਕਾਲ ਤਖਤ ਦੇ ਜਥੇਦਾਰ ਨੇ ਪੜਤਾਲ ਕਮੇਟੀ ਬਣਾਈ
    ਰਈਆ, 14 ਅਗਸਤ – ਇਤਿਹਾਸਕ ਗੁਰਦੁਆਰਾ ਤਪ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਵਿਖੇ ਨਿਹੰਗ ਸਿੰਘ ਦੇ ਮੁਖੀ ਵੱਲੋਂ ਜ਼ਬਰਦਸਤੀ ਕੁੱਤਾ ਲਿਜਾ ਕੇ ਮੱਥਾ ਟਿਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਸਿੱਖ ਸੰਗਤਾਂ ਵਿੱਚ ਰੋਸ ਫੈਲ ਗਿਆ ਤੇ ਇਸ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਕੋਲ ਪੁੱਜਣ ਉਪਰੰਤ ਉਨ੍ਹਾਂ ਨੇ ਜਾਂਚ ਲਈ ਕਮੇਟੀ ਕਾਇਮ ਕਰ ਦਿੱਤੀ ਹੈ।
  • ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਨਿਹੰਗ ਦਲ ਦੇ ਮੁਖੀ ਭਰਥ ਸਿੰਘ ਆਪਣੇ ਵੱਡੀ ਗਿਣਤੀ ਨਿਹੰਗ ਸਮਰਥਕਾਂ ਨਾਲ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਏ ਅਤੇ ਜ਼ਬਰਦਸਤੀ ਆਪਣੇ ਕੁੱਤੇ ਨੂੰ ਦਰਬਾਰ ਸਾਹਿਬ ਦੇ ਅੰਦਰ ਮੱਥਾ ਟਿਕਾਉਣ ਚਲੇ ਗਏ।
  • ਇਸ ਬਾਰੇ ਸੋਸ਼ਲ ਮੀਡੀਆ ਤੇ ਖਬਰ ਫੈਲਣ ਤੋਂ ਬਾਅਦ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੁਰਦੁਆਰਾ ਬਾਬਾ ਬਕਾਲਾ ਦੇ ਮੈਨੇਜਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਿਖਤੀ ਤੌਰ ‘ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸਕੱਤਰ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੂੰ ਜਾਣੂ ਕਰਵਾ ਦਿੱਤਾ ਹੈ।
  • ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਕੁੱਤੇ ਸਮੇਤ ਆਏ ਤੇ ਗੁਰਦੁਆਰੇ ਦੇ ਗੇਟ ਤੋਂ ਧੱਕੇ ਮਾਰ ਕੇ ਅੱਗੇ ਲੰਘ ਗਏ। ਜਦੋਂ ਦਰਬਾਰ ਸਾਹਿਬ ਦੇ ਚਰਨ ਕੁੰਡ ਤੋਂ ਸੇਵਾਦਾਰਾਂ ਵੱਲੋਂ ਕੁੱਤੇ ਨੂੰ ਦਰਬਾਰ ਸਾਹਿਬ ਲਿਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨਿਹੰਗ ਸੇਵਾਦਾਰ ਦੀ ਕੁੱਟਮਾਰ ਕਰ ਕੇ ਕੁੱਤੇ ਨੂੰ ਲੈ ਕੇ ਦਰਬਾਰ ਸਾਹਿਬ ਵਿੱਚ ਦਾਖਲ ਹੋ ਗਏ।
  • ਇਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਕੁੱਤੇ ਨੂੰ ਦਰਬਾਰ ਸਾਹਿਬ ਵਿੱਚ ਅਗਲੇ ਪਾਸੇ ਮੱਥਾ ਟਿਕਾਇਆ ਅਤੇ ਚਲਦੇ ਬਣੇ। ਉਨ੍ਹਾਂ ਕਿਹਾ ਕਿ ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਤੌਰ ‘ਤੇ ਭੇਜ ਦਿੱਤਾ ਗਿਆ ਹੈ ਕਿ ਇਸ ਤਰ੍ਹਾਂ ਦੀ ਧਾਰਮਿਕ ਅਵੱਗਿਆ ਕਰਨ ਵਾਲੇ ਲੋਕਾਂ ਨੂੰ ਬਣਦੀ ਧਾਰਮਿਕ ਸਜ਼ਾ ਲਾਈ ਜਾਵੇ।
  • ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੀ ਏ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਬਾਰੇ ਪੜਤਾਲੀਆ ਕਮੇਟੀ ਕਾਇਮ ਕੀਤੀ ਜਾਵੇਗੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca