ਨੈਗੇਟਿਵ ਦੀ ਪਾਜ਼ੀਟਿਵ ਰਿਪੋਰਟ ਬਣਾਉਣ ਵਾਲੀ ਲੈਬ ਦੇ ਕੇਸ ਦਾ ਰਿਕਾਰਡ ਅਦਾਲਤ ਨੇ ਮੰਗਿਆ
Connect with us [email protected]

ਪੰਜਾਬੀ ਖ਼ਬਰਾਂ

ਨੈਗੇਟਿਵ ਦੀ ਪਾਜ਼ੀਟਿਵ ਰਿਪੋਰਟ ਬਣਾਉਣ ਵਾਲੀ ਲੈਬ ਦੇ ਕੇਸ ਦਾ ਰਿਕਾਰਡ ਅਦਾਲਤ ਨੇ ਮੰਗਿਆ

Published

on

ਅੰਮ੍ਰਿਤਸਰ, 28 ਜੁਲਾਈ – ਅੰਮ੍ਰਿਤਸਰ ਦੀ ਨਿੱਜੀ ਮੈਡੀਕਲ ਲੈਬ ਦੇ ਦੋ ਡਾਕਟਰਾਂ ਦੀ ਜਮਾਨਤ Ḕਤੇ ਸੁਣਵਾਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ 31 ਜੁਲਾਈ ਨੂੰ ਹੋਵੇਗੀ।

ਨੈਗੇਟਿਵ ਦੀ ਜਗ੍ਹਾ ਪਾਜ਼ੀਟਿਵ ਕੋਵਿਡ-19 ਰਿਪੋਰਟ ਬਣਾਉਣ ਅਤੇ ਇਲਾਜ ਦੇ ਨਾਮ Ḕਤੇ ਲੱਖਾਂ ਰੁਪਏ ਇਲਾਜ ਲਈ ਵਸੂਲਣ ਦੇ ਦੋਸ਼ ਵਿੱਚ ਬਹੁ-ਚਰਚਿਤ ਅੰਮ੍ਰਿਤਸਰ ਦੇ ਨਿਜੀ ਲੈਬ ਅਤੇ ਪ੍ਰਾਈਵੇਟ ਹਸਪਤਾਲ ਦੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੇ ਪੀੜਤ ਪੱਖ ਦੇ ਸ਼ਿਕਾਇਤ ਕਰਤਾ ਰਾਣੀ ਕਾ ਬਾਗ ਨਿਵਾਸੀ ਰਾਜ ਕੁਮਾਰ ਖੁੱਲਰ ਅਤੇ ਸ਼ਕਤੀ ਨਗਰ ਦੇ ਵਰਿੰਦਰ ਕੁਮਾਰ ਉਫ ਵਿੱਕੀ ਦੱਤਾ ਤੇ ਕੁਝ ਹੋਰਨਾਂ ਦੇ ਬਿਆਨਾਂ ਉੱਤੇ ਹੱਤਿਆ ਦੀ ਕੋਸ਼ਿਸ਼, ਧੋਖਾਧੜੀ ਤੇ ਹੋਰ ਧਾਰਾਵਾਂ ਦਾ ਆਪਰਾਧਿਕ ਮਾਮਲਾ ਦਰਜ ਕੀਤਾ ਸੀ।

ਇਸ ਦੌਰਾਨ ਛੇ ਲੋਕਾਂ Ḕਤੇ ਦਰਜ ਕੇਸ ਵਿੱਚ ਪੰਜ ਡਾਕਟਰ ਤੇ ਇੱਕ ਨਿੱਜੀ ਹਸਪਤਾਲ ਦਾ ਮੈਨੇਜਿੰਗ ਡਾਇਰੈਕਟਰ ਸ਼ਾਮਲ ਸੀ। ਇਸ ਪਿੱਛੋਂ ਪੁਲਸ ਹਾਈ ਕਮਾਂਡ ਨੇ ਜਾਂਚ ਵਿਜੀਲੈਂਸ ਬਿਊਰੋ ਤੋਂ ਲੈ ਕੇ ਸਿਟੀ ਪੁਲਸ ਨੂੰ ਦੇ ਦਿੱਤੀ ਤੇ ਪੁਲਸ ਕਮਿਸ਼ਨਰ ਡਾæ ਸੁਖਚੈਨ ਸਿੰਘ ਗਿੱਲ ਦੇ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਬਣਾਈ ਗਈ ਸੀ।

ਇਸ ਕੇਸ ਵਿੱਚ ਅੰਮ੍ਰਿਤਸਰ ਦੇ ਸੈਸ਼ਨ ਜੱਜ ਐਸ ਐਸ ਧਾਲੀਵਾਲ ਦੀ ਅਦਾਲਤ ਵਿੱਚ ਲੈਬ ਦੇ ਡਾਕਟਰਾਂ ਦੀ ਜਮਾਨਤ ਦੀ ਅਰਜ਼ੀ ਰੱਦ ਹੋ ਗਈ ਸੀ। ਇਸੇ ਦੌਰਾਨ ਨਿਜੀ ਹਸਪਤਾਲ ਦੇ ਇੱਕ ਡਾਕਟਰ ਅਤੇ ਮੈਨੇਜਿੰਗ ਡਾਇਰੈਕਟਰ ਨੇ ਆਪਣੀ ਜਮਾਨਤ ਅਰਜ਼ੀ ਵਾਪਸ ਲੈ ਲਈ ਸੀ ਅਤੇ ਮੈਡੀਕਲ ਲੈਬ ਦੇ ਚਾਰ ਡਾਕਟਰਾਂ ਦੀ ਜਮਾਨਤ ਅਰਜ਼ੀ ਸੈਸ਼ਨ ਅਦਾਲਤ ਵੱਲੋਂ ਰੱਦ ਕੀਤੇ ਜਾਣ ਪਿੱਛੋਂ ਇਨ੍ਹਾਂ ਚਾਰ ਵਿੱਚੋਂ ਦੋ ਡਾਕਟਰਾਂ ਨੇ ਆਪਣੇ ਕੇਸ ਦੀ ਜਮਾਨਤ ਦੀ ਅਰਜ਼ੀ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ। ਜਸਟਿਸ ਐਚ ਐਸ ਮਦਾਨ ਦੀ ਅਦਾਲਤ ਵਿੱਚ ਕੱਲ੍ਹ ਅਰਜ਼ੀ Ḕਤੇ ਸੁਣਵਾਈ ਦੌਰਾਨ ਦੋਨਾਂ ਪੱਖਾਂ ਦੇ ਵਕੀਲਾਂ ਨੇ ਕੋਰਟ ਵਿੱਚ ਆਪੋ-ਆਪਣੇ ਕਲਾਈਂਟ ਦੇ ਪੱਖ ਵਿੱਚ ਤਰਕ ਦਿੱਤਾ।

ਇੱਕ ਘੰਟੇ ਦੀ ਬਹਿਸ ਦੌਰਾਨ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਪਿੱਛੋਂ ਜੱਜ ਨੇ 31 ਜੁਲਾਈ ਨੂੰ ਅਗਲੀ ਸੁਣਵਾਈ ਦੀ ਤਾਰੀਕ ਦਿੱਤੀ ਅਤੇ ਅੰਮ੍ਰਿਤਸਰ ਪੁਲਸ ਤੋਂ ਇਸ ਕੇਸ ਦਾ ਸੰਬੰਧਿਤ ਰਿਕਾਰਡ ਮੰਗਵਾਇਆ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca