ਪਤੀ 'ਤੇ ਗਲਤ ਕੇਸ ਦਰਜ ਕਰਾਉਣ ਵਾਲੀ ਪਤਨੀ 'ਤੇ ਅੱਠ ਸਾਲਾਂ ਬਾਅਦ ਮੋੜਵਾਂ ਕੇਸ ਦਰਜ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਪਤੀ ‘ਤੇ ਗਲਤ ਕੇਸ ਦਰਜ ਕਰਾਉਣ ਵਾਲੀ ਪਤਨੀ ‘ਤੇ ਅੱਠ ਸਾਲਾਂ ਬਾਅਦ ਮੋੜਵਾਂ ਕੇਸ ਦਰਜ

Published

on

arrest

ਚੰਡੀਗੜ੍ਹ, 20 ਜੁਲਾਈ- ਸੈਕਟਰ-36 ਵਿੱਚ ਰਹਿੰਦੇ ਰੋਹਿਤ ਡੋਗਰਾ ਖ਼ਿਲਾਫ਼ ਉਸ ਦੀ ਪਤਨੀ ਨੇ ਸਾਲ 2012 ਵਿੱਚ ਦਾਜ ਲਈ ਤੰਗ ਕਰਨ ਤੇ ਕੁੱਟਮਾਰ ਦੇ ਦੋਸ਼ ਲਾ ਕੇ ਪਠਾਨਕੋਟ ਡਵੀਜ਼ਨ ਨੰਬਰ ਦੋ ਥਾਣੇ ਵਿੱਚ ਕੇਸ ਦਰਜ ਕਰਾਇਆ ਸੀ, ਜਿਸ ਉੱਤੇ ਉਸ ਨੂੰ ਕੋਰਟ ਨੇ ਸਾਲ 2018 ਵਿੱਚ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਸੀ। ਰੋਹਿਤ ਨੇ ਸਜ਼ਾ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਤੇ ਉਸ ਨੂੰ ਸਾਲ 2019 ਵਿੱਚ ਬਰੀ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਕੋਰਟ ਵਿੱਚ ਰੋਹਿਤ ਦੀ ਪਤਨੀ ਉਰਵਸ਼ੀ ਨੇ ਜੋ ਜਿਊਲਰੀ ਦੇ ਤਿੰਨ ਵੱਖ-ਵੱਖ ਬਿਲ ਐਸਟੀਮੇਟ ਪੇਸ਼ ਕੀਤੇ ਸਨ, ਜਿਹੜੇ ਫਰਜ਼ੀ ਨਿਕਲੇ ਸਨ ਅਤੇ ਜਿਊਲਰ ਨੇ ਉਰਵਸ਼ੀ ਨੂੰ ਸਾਲ 2005 ਦੀ ਡੇਟ ਦੇ ਐਸਟੀਮੇਟ ਬਿਲ ਬਣਾ ਕੇ ਦਿੱਤੇ ਸਨ, ਪਰ ਉਨ੍ਹਾਂ ਬਿਲਾਂ ਵਿੱਚ ਫ਼ੋਨ ਨੰਬਰ ਵੀ ਲਿਖਿਆ ਸੀ। ਰੋਹਿਤ ਨੇ ਕੰਪਨੀ ਤੋਂ ਡਿਟੇਲ ਕੱਢਵਾਈ ਤਾਂ ਪਤਾ ਲੱਗਾ ਕਿ ਜਿਊਲਰ ਨੂੰ ਉਕਤ ਫ਼ੋਨ ਨੰਬਰ ਸਾਲ 2010 ਵਿੱਚ ਜਾਰੀ ਕੀਤਾ ਗਿਆ ਹੈ। ਜਿਊਲਰ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਨੇ ਮੰਨਿਆ ਕਿ ਬਿਲ ਪੁਰਾਣੀ ਡੇਟ ਬਦਲ ਕੇ ਕੱਟੇ ਗਏ ਹਨ। ਉਸ ਨੇ ਕੋਰਟ ਨੂੰ ਦੱਸਿਆ ਕਿ ਉਰਵਸ਼ੀ, ਉਸ ਦੀ ਮਾਂ ਅਤੇ ਹੋਰਾਂ ਨੇ ਕਿਹਾ ਸੀ ਕਿ ਪੁਰਾਣੇ ਬਿਲ ਗੁੰਮ ਹੋ ਗਏ ਹਨ, ਇਸ ਲਈ ਪੁਰਾਣੀ ਡੇਟ ਦੇ ਨਵੇਂ ਐਸਟੀਮੇਂਟ ਬਿਲ ਬਣਾ ਦੇਵੋ। ਜਿਊਲਰ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਤੋਂ ਸਾਮਾਨ ਨਹੀਂ ਖ਼ਰੀਦਿਆ ਗਿਆ ਤੇ ਸਿਰਫ ਐਸਟੀਮੇਟ ਬਿਲ ਲਏ ਗਏ ਹਨ।
ਇਸ ਤੋਂ ਬਾਅਦ ਰੋਹਿਤ ਨੇ ਪਠਾਨਕੋਟ ਦੇ ਐਸ ਐਸ ਪੀ ਅਤੇ ਡੀ ਜੀ ਪੀ ਨੂੰ ਸ਼ਿਕਾਇਤ ਦੇ ਕੇ ਸਾਰੇ ਕੇਸ ਦੀ ਜਾਂਚ ਕਰਕੇ ਉਰਵਸ਼ੀ, ਉਸ ਦੀ ਮਾਂ ਸੁਦੇਸ਼ ਸ਼ਰਮਾ, ਭਰਾ ਵਿਵੇਕ ਸ਼ਰਮਾ, ਮਾਮਾ ਯਮੁਨਾ ਦਾਸ, ਜਿਊਲਰ ਅਤੇ ਪੁਲਸ ਜਾਂਚ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਾਜਿਸ਼ ਰਚਣ, ਜਾਅਲਸਾਜ਼ੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਪੁਲਸ ਨੇ ਰੋਹਿਤ ਦੀ ਸ਼ਿਕਾਇਤ ‘ਤੇ ਜਾਂਚ ਕਰਦਿਆਂ 16 ਜੁਲਾਈ ਨੂੰ ਉਰਵਸ਼ੀ, ਉਸ ਦੀ ਮਾਂ ਸੁਦੇਸ਼ ਸ਼ਰਮਾ, ਭਰਾ ਵਿਵੇਕ ਤੇ ਮਾਮਾ ਯਮੁਨਾ ਦਾਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰੋਹਿਤ ਡੋਗਰਾ ਚੰਡੀਗੜ੍ਹ ਵਿੱਚ ਸੇਵ ਇੰਡੀਆ ਫੈਮਿਲੀ ਨਾਮਕ ਟਰੱਸਟ ਦੇ ਟਰੱਸਟੀ ਹਨ, ਜੋ ਪਤਨੀਆਂ ਦੇ ਸਤਾਏ ਪਤੀਆਂ ਲਈ ਕਾਨੂੰਨੀ ਲੜਾਈ ਲੜਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੇਸ਼ੱਕ ਕਾਨੂੰਨ ਔਰਤਾਂ ਦੇ ਹੱਕ ‘ਚ ਹਨ ਅਤੇ ਝੂਠੇ ਸਬੂਤਾਂ ਅਤੇ ਬਿਆਨਾਂ ਦੇ ਆਧਾਰ ‘ਤੇ ਅਕਸਰ ਮਾਮਲੇ ਦਰਜ ਹੁੰਦੇ ਹਨ ਪਰ ਜੇਕਰ ਸੱਚਾਈ ਸਾਹਮਣੇ ਲਿਆਈ ਜਾਵੇ ਤਾਂ ਦੇਰ ਨਾਲ ਹੀ ਸਹੀ, ਪਰ ਨਿਆਂ ਜ਼ਰੂਰ ਮਿਲਦਾ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca