ਪਾਕਿਸਤਾਨ ਤੋਂ ਲਿਆਂਦਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਤਾਂ ਸਤਿਕਾਰ ਕਮੇਟੀ ਕੋਲ ਹੈ
Connect with us [email protected]

ਪੰਜਾਬੀ ਖ਼ਬਰਾਂ

ਪਾਕਿਸਤਾਨ ਤੋਂ ਲਿਆਂਦਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਤਾਂ ਸਤਿਕਾਰ ਕਮੇਟੀ ਕੋਲ ਹੈ

Published

on

  • ਸਤਿਕਾਰ ਕਮੇਟੀ ਨੇ ਸਰੂਪ ਆਪਣੇ ਕੋਲ ਹੋਣ ਦੀ ਗੱਲ ਮੰਨੀ
  • ਵਾਪਸ ਕਰਨ ਨੂੰ ਅਜੇ ਤੱਕ ਵੀ ਤਿਆਰ ਨਹੀਂ ਹੋਈ
    ਜਲੰਧਰ, 17 ਅਗਸਤ – ਆਪਣੇ ਆਪ ਨੂੰ ਸਤਿਕਾਰ ਕਮੇਟੀ ਕਹਿਣ ਵਾਲੇ ਲੋਕਾਂ ਨੇ ਕਰੀਬ ਚਾਰ ਸਾਲ ਪਹਿਲਾਂ ਜਲੰਧਰ ਵਿੱਚੋਂ ਧਾਰਮਿਕ ਉਲੰਘਣਾ ਦੇ ਨਾਂਅ ਹੇਠ ਜਬਰੀ ਚੁੱਕੇ ਗੁਰੂ ਗ੍ਰੰਥ ਸਾਹਿਬ ਦੇ ਹੱਥ ਲਿਖਤ ਸਰੂਪ ਬਾਰੇ ਮੰਨ ਲਿਆ ਹੈ ਕਿ ਸਰੂਪ ਉਨ੍ਹਾਂ ਦੇ ਕੋਲ ਹੈ, ਪਰ ਇਸ ਨੂੰ ਵਾਪਸ ਦੇਣ ਦੀ ਹਾਮੀ ਨਹੀਂ ਭਰੀ। ਉਹ ਕਹਿੰਦੇ ਹਨ ਕਿ ਕੋਈ ਵੀ ਉਸ ਦੇ ਦਰਸ਼ਨ ਕਰ ਸਕਦਾ ਹੈ, ਪਰ ਮੋੜਨ ਦੀ ਗੱਲ ਨਹੀਂ ਕਰ ਰਹੇ।
  • ਭਾਰਤ-ਪਾਕਿ ਦੀ 1947 ਦੀ ਵੰਡ ਵੇਲੇ ਜਦੋਂ ਪਾਕਿਸਤਾਨ ਵੱਲ ਹਰ ਥਾਂ ਕਤਲੋਗਾਰਤ ਹੋ ਰਹੀ ਸੀ ਤਾਂ ਓਧਰ ਦੇ ਇੱਕ ਗੁਰਸਿੱਖ ਪਰਵਾਰ ਨੇ ਇਸ ਹੱਥ ਲਿਖਤ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਸਤਿਕਾਰ ਨਾਲ ਓਥੋਂ ਲਿਆਂਦਾ ਸੀ। ਇਹ ਸਰੂਪ ਪਾਕਿਸਤਾਨ ਦੇ ਗੁਰਦੁਆਰਾ ਭਾਈ ਤਾਰੂ ਸਿੰਘ ਵਿੱਚ ਸੀ।
  • ਜਲੰਧਰ ਵਿੱਚ ਸੱਤਰ ਸਾਲ ਆਪਣੇ ਘਰ ਇਸ ਦੀ ਸੇਵਾ ਸੰਭਾਲ ਕਰਦੇ ਰਹੇ ਪਰਵਾਰ ਕੋਲੋਂ ਇਹ ਸਰੂਪ ਅਕਤੂਬਰ 2016 ਵਿੱਚ ਸਤਿਕਾਰ ਕਮੇਟੀ ਨੇ ਇਹ ਕਹਿ ਕੇ ਚੁੱਕ ਲਿਆ ਸੀ ਕਿ ਇਸ ਦੀ ਸੰਭਾਲ ਮਰਿਆਦਾ ਅਨੁਸਾਰ ਨਹੀਂ ਹੋ ਰਹੀ।
  • ਸਵਰਗੀ ਮਾਸਟਰ ਅਮਰੀਕ ਸਿੰਘ ਦੇ ਘਰੋਂ ਇਹ ਸਰੂਪ ਲਿਜਾਏ ਜਾਣ ਸਮੇਂ ਲਿਖਤੀ ਤੌਰ ‘ਤੇ ਇਹ ਸਰੂਪ ਵਾਪਸ ਕਰਨ ਦਾ ਇਕਰਾਰ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤਣ ਦੇ ਬਾਅਦ ਵੀ ਵਾਪਸ ਨਹੀਂ ਕੀਤਾ ਗਿਆ।
  • ਪਰਵਾਰ ਦਾ ਦਾਅਵਾ ਹੈ ਕਿ ਇਸ ਹੱਥ ਲਿਖਤ ਇਤਿਹਾਸਕ ਅਤੇ ਪੁਰਾਤਨ ਸਰੂਪ ਦੇ ਪਹਿਲੇ ਕੁਝ ਪੰਨੇ ਸੋਨੇ ਨਾਲ ਲਿਖੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਦੇ ਵਾਸਤੇ ਪਾਉਂਦੇ ਰਹੇ ਹਨ, ਪਰ ਸਰੂਪ ਵਾਪਸ ਨਹੀਂ ਮਿਲਿਆ।
  • ਦੂਸਰੇ ਪਾਸੇ ਬਲਬੀਰ ਸਿੰਘ ਮੁੱਛਲ ਨੇ ਆਪਣੇ ਫੇਸਬੁਕ ਪੇਜ ‘ਤੇ ਸੋਸ਼ਲ ਮੀਡੀਆ ‘ਤੇ ਚੱਲਦੀਆਂ ਪੋਸਟਾਂ ਨੂੰ ਝੂਠ ਦੱਸ ਕੇ ਵੀ ਇਹ ਮੰਨ ਲਿਆ ਹੈ ਕਿ ਇਹ ਪੁਰਾਤਨ ਸਰੂਪ ਗੁਰਦੁਆਰੇ ਵਿੱਚ ਹਨ ਅਤੇ ਇਸ ਦੇ ਹਰ ਕੋਈ ਦਰਸ਼ਨ ਕਰ ਸਕਦਾ ਹੈ।
  • ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਕਿ ਇਹ ਸਰੂਪ ਵਾਪਸ ਪਰਵਾਰ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਸਤਿਕਾਰ ਕਮੇਟੀ ਵੱਲੋਂ ਚੁੱਕੇ ਗਏ ਸਾਰੇ ਸਰੂਪਾਂ ਦੇ ਕੇਸਾਂ ਦੀ ਜਾਂਚ ਲਈ ਹਾਈ ਕੋਰਟ ਤੱਕ ਵੀ ਪਹੁੰਚ ਕਰਨਗੇ।
  • ਵਰਨਣ ਯੋਗ ਹੈ ਕਿ ਬੀਤੇ ਦਿਨੀਂ ਟਾਂਡਾ ਦੇ ਇੱਕ ਸੇਵਾਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਵੀ ਸਰੂਪ ਚੁੱਕ ਲਿਆ ਗਿਆ ਸੀ, ਜਿਸ ਦਾ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਿਰੋਧ ਕੀਤਾ ਸੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca