ਪਾਕਿਸਤਾਨ ਨੇ ਨਵਾਂ ਵਿਵਾਦਿਤ ਨਕਸ਼ਾ ਜਾਰੀ ਕਰ ਸੁੱਟਿਆ|
Connect with us [email protected]

ਅੰਤਰਰਾਸ਼ਟਰੀ

ਪਾਕਿਸਤਾਨ ਨੇ ਨਵਾਂ ਵਿਵਾਦਿਤ ਨਕਸ਼ਾ ਜਾਰੀ ਕਰ ਸੁੱਟਿਆ

Published

on

  • ਕਸ਼ਮੀਰ, ਲੱਦਾਖ, ਜੂਨਾਗੜ੍ਹ ਨੂੰ ਆਪਣਾ ਹਿੱਸਾ ਕਰਾਰ ਦਿੱਤਾ
  • ਭਾਰਤ ਨੇ ਪਾਕਿ ਦੇ ਨਵੇਂ ਨਕਸ਼ੇ ਨੂੰ ਹਾਸੋਹੀਣਾ ਆਖਿਆ
  • ਇਸਲਾਮਾਬਾਦ, 4 ਅਗਸਤ, -ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਨੂੰ ਜਦੋਂਪੰਜ ਅਗਸਤ ਨੂੰ ਇਕ ਸਾਲ ਪੂਰਾ ਹੋਣ ਵਾਲਾ ਸੀ, ਇਸ ਤੋਂ ਇੱਕ ਦਿਨ ਪਹਿਲਾਂ ਚਾਰ ਅਗਸਤ ਨੂੰ ਪਾਕਿਸਤਾਨ ਨੇ ਇਸ ਦੇ ਵਿਰੋਧ ਦੀ ਚਾਲ ਚੱਲਦੇ ਹੋਏ ਆਪਣਾ ਨਵਾਂ ਨਕਸ਼ਾ ਜਾਰੀ ਕਰ ਦਿੱਤਾ ਹੈ।
  • ਇਸ ਤੋਂ ਪਹਿਲਾਂ ਨੇਪਾਲ ਨੇ ਏਦਾਂ ਦਾ ਨਕਸ਼ਾ ਜਾਰੀ ਕੀਤਾ ਸੀ, ਜਿਸ ਨੂੰ ਲੈਣ ਤੋਂ ਯੂ ਐੱਨ ਓ ਨੇ ਇਨਕਾਰ ਕਰ ਦਿੱਤਾ ਸੀ। ਓਸੇ ਰਾਹ ਉੱਤੇ ਚੱਲ ਕੇ ਇਮਰਾਨ ਖਾਨ ਦੀ ਸਰਕਾਰ ਨੇ ਇਕ ਹੋਰ ਵੱਡਾ ਵਿਵਾਦ ਖੜਾ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
  • ਪਾਕਿਸਤਾਨ ਨੇ ਅੱਜ ਮੰਗਲਵਾਰ ਨੂੰ ਆਪਣਾ ਨਵਾਂ ਸਿਆਸੀ ਨਕਸ਼ਾ ਜਾਰੀ ਕਰ ਕੇ ਭਾਰਤ ਦੇ ਕਈ ਖੇਤਰਾਂ ਨੂੰ ਆਪਣਾ ਕਿਹਾ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਬੈਠਕ ਵਿੱਚ ਇਹਨਵਾਂ ਨਕਸ਼ਾ ਪੇਸ਼ ਕੀਤਾ, ਜਿਸ ਵਿਚ ਜੰਮੂ-ਕਸ਼ਮੀਰ, ਲੱਦਾਖ ਦਾ ਸਿਆਚਿਨ ਖੇਤਰਅਤੇ ਗੁਜਰਾਤ ਦੀ ਸਾਬਕਾ ਜੂਨਾਗੜ੍ਹ ਰਿਆਸਤ ਨੂੰ ਆਪਣਾ ਕਿਹਾ ਹੈ।
  • ਇਮਰਾਨ ਖਾਨ ਵੱਲੋਂਦੇਸ਼ ਦਾ ਨਵਾਂ ਸਿਆਸੀ ਨਕਸ਼ਾ ਜਾਰੀ ਕਰਨ ਪਿੱਛੋਂ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਕਿ ਭਾਰਤ ਨੇ ਇਥੇ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀ ਕਰਵਾਈ ਹੈ। ਪਾਕਿਸਤਾਨ ਨੇ ਇਹ ਮੰਨਦੇ ਹੋਏ ਕਿ ਸਰ ਕ੍ਰੀਕ ਵਿਚ ਭਾਰਤ ਦੇ ਨਾਲ ਉਸ ਦਾ ਵਿਵਾਦ ਹੈ, ਸਾਫ ਕਿਹਾ ਕਿ ਉਸ ਨੇ ਇਹ ਇਲਾਕਾ ਆਪਣੇ ਨਕਸ਼ੇ ਵਿਚ ਮਿਲਾ ਲਿਆ ਹੈ।
  • ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਤੇ ਲੱਦਾਖ ਉੱਤੇ ਪਾਕਿਸਤਾਨ ਦਾਅਵਾ ਕਰਦਾ ਰਿਹਾ ਹੈ। ਖਾਸ ਗੱਲ ਇਹ ਕਿ ਇਸ ਵਾਰ ਉਸ ਨੇ ਗੁਜਰਾਤ ਦੇ ਜੂਨਾਗੜ੍ਹ ਨੂੰ ਆਪਣੇ ਵਿਚ ਸ਼ਾਮਲ ਕਰ ਕੇ ਨਕਸ਼ਾ ਜਾਰੀ ਕੀਤਾ ਹੈ।
  • ਇਸ ਮੌਕੇ ਪਾਕਿਸਤਾਨ ਨੇ ਉਨ੍ਹਾਂ ਖੇਤਰਾਂ ਨੂੰ, ਜਿਨ੍ਹਾਂ ਬਾਰੇ ਚੀਨ ਤੇ ਭਾਰਤ ਦਾ ਵਿਵਾਦ ਚੱਲਦਾ ਹੈ, ‘ਅਨਡਿਫਾਈਨਡ ਫਰੰਟੀਅਰ’ ਆਖਿਆ ਹੈ। ਅੱਗੋਂ ਪਾਕਿਸਤਾਨ ਇਹ ਨਕਸ਼ਾ ਯੂ ਐੱਨ ਓ ਕੋਲ ਪੇਸ਼ ਕਰਨ ਦੀ ਤਿਆਰੀ ਵਿਚ ਹੈ।
  • ਇਸ ਤੋਂ ਪਹਿਲਾਂ ਭਾਰਤ ਨਾਲ ਸਰਹੱਦੀ ਵਿਵਾਦ ਕਾਰਨ ਨੇਪਾਲ ਨੇ ਵੀ ਏਸੇ ਤਰ੍ਹਾਂ ਕੀਤਾ ਸੀ। ਉਸ ਨੇ ਲਿਪੁਲੇਖ, ਕਾਲਾਪਾਣੀ ਤੇ ਲਿੰਪਿਆਧੁਰਾ ਨੂੰ ਆਪਣਾ ਦੱਸ ਕੇ ਨੇਪਾਲ ਦਾ ਨਵਾਂ ਨਕਸ਼ਾ ਜਾਰੀ ਕੀਤਾ ਤੇ ਇਸ ਨੂੰ ਪਾਰਲੀਮੈਂਟਤੋਂਪਾਸ ਕਰਵਾ ਲਿਆ ਸੀ ਤੇ ਪਿਛਲੇ ਦਿਨੀਂ ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਗਯਾਵਲੀ ਨੇ ਕਿਹਾ ਹੈ ਕਿ ਦੇਸ਼ ਦਾ ਚੀਨ ਦੇ ਨਾਲ ਕੋਈ ਸਰਹੱਦੀ ਵਿਵਾਦ ਨਹੀਂ ਹੈ, ਸਿਰਫ ਭਾਰਤ ਨਾਲ ਹੈ।
  • ਪਾਕਿਸਤਾਨ ਦੀ ਅੱਜ ਵਾਲੀ ਕਾਰਵਾਈ ਉੱਤੇ ਭਾਰਤ ਨੇ ਤਿੱਖੀ ਪ੍ਰਤੀਕਿਰਿਆ ਜਤਾਈ ਅਤੇ ਇਸ ਨੂੰ ‘ਹਾਸੋਹੀਣਾ’ ਕੰਮ ਆਖਿਆ ਹੈ, ਜਿਸ ਦੀ ਨਾ ਕਾਨੂੰਨੀ ਅਤੇ ਨਾ ਅੰਤਰਰਾਸ਼ਟਰੀ ਮਾਨਤਾ ਹੈ। ਭਾਰਤੀ ਵਿਦੇਸ਼ ਮੰਤਰਾਲਾ ਨੇ ਨਵੀਂ ਦਿੱਲੀ ਤੋਂ ਬਿਆਨ ਜਾਰੀ ਕੀਤਾ ਹੈ ਕਿ ਅਸੀਂ ਪਾਕਿਸਤਾਨ ਦਾ ਕਥਿਤ ਸਿਆਸੀ ਨਕਸ਼ਾ ਦੇਖ ਲਿਆ ਹੈ, ਜਿਹੜਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜਾਰੀ ਕੀਤਾ ਹੈ।
  • ਇਹ ਸਿਆਸੀ ਮੂਰਖਤਾ ਦਾ ਕੰਮ ਹੈ, ਜਿਸ ਵਿਚ ਭਾਰਤੀ ਸੂਬੇ ਗੁਜਰਾਤ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਤੇ ਲੱਦਾਖ ਉੱਤੇ ਬੇਤੁਕਾ ਦਾਅਵਾ ਕੀਤਾ ਗਿਆ ਹੈ। ਭਾਰਤ ਨੇ ਕਿਹਾ ਕਿ ਇਨ੍ਹਾਂ ਮੂਰਖਤਾਪੂਰਨ ਗੱਲਾਂ ਦੀ ਨਾ ਕੋਈ ਕਾਨੂੰਨੀ ਮਾਨਤਾ ਤੇ ਨਾ ਅੰਤਰਰਾਸਟਰੀ ਭਰੋਸਗੀਹੈ। ਇਹ ਨਵੀਂ ਕੋਸ਼ਿਸ਼ ਸਿਰਫ ਇਹ ਪੁਸ਼ਟੀ ਕਰਦੀ ਹੈ ਕਿ ਪਾਕਿਸਤਾਨ ਸਰਹੱਦ ਪਾਰ ਦੇ ਅੱਤਵਾਦ ਰਾਹੀਂ ਇਨ੍ਹਾਂ ਖੇਤਰਾਂ ਨੂੰ ਹਾਸਲ ਕਰਨਾ ਚਾਹੁੰਦਾ ਹੈ।

ਅੰਤਰਰਾਸ਼ਟਰੀ

ਸਰਕਾਰ ਦੀ ਅਗਵਾਈ ਕਰ ਸਕਦੈ ਬਰਾਦਰ, ਕਾਬੁਲ ਹੀ ਹੋਵੇਗੀ ਰਾਜਧਾਨੀ

Published

on

Taliban occupy Afghanistan

ਕਾਬੁਲ- ਅਫਗਾਨਿਸਤਾਨ ਵਿਚ ਨਵੀਂ ਸਰਕਾਰ ਦਾ ਗਠਨ ਸ਼ਨੀਵਾਰ ਨੂੰ ਹੋ ਸਕਦਾ ਹੈ। ਤਾਲਿਬਾਨ ਨੇ ਨਵੀਂ ਅਫਗਾਨ ਸਰਕਾਰ ਬਾਰੇ ਮੀਡੀਆ ਰਿਪੋਰਟਾਂ ਨੂੰ ਖਾਰਿਜ਼ ਕੀਤਾ ਹੈ। ਤਾਲਿਬਾਨ ਦੇ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਉਸ ਦਾਅਵੇ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਨਵੀਂ ਸਰਕਾਰ ਦਾ ਅਧਿਕਾਰਕ ਐਲਾਨ ਸ਼ੁੱਕਰਵਾਰ ਦੇ ਬਾਅਦ ਕੀਤਾ ਜਾਏਗਾ। ਮੁਜਾਹਿਦ ਨੇ ਕਿਹਾ ਕਿ ਨਵੇਂ ਮੰਤਰੀ ਮੰਡਲ ਬਾਰੇ ਕੋਈ ਭਰੋਸੇਯੋਗ ਜਾਣਕਾਰੀ ਨਹੀਂ ਹੈ। ਇਹ ਸਿਰਫ ਅਫਵਾਹਾਂ ਹਨ। ਮੁਜਾਹਿਦ ਦਾ ਕਹਿਣਾ ਹੈ ਕਿ ਤਾਲਿਬਾਨ ਵਲੋਂ ਇਕ ਨਵੀਂ ਅਫਗਾਨ ਸਰਕਾਰ ਦੇ ਗਠਨ ਦਾ ਐਲਾਨ ਸ਼ੁੱਕਰਵਾਰ ਨੂੰ ਕੀਤੀ ਜਾਣੀ ਸੀ, ਪਰ ਹੁਣ ਇਸ ਵਿਚ ਇਕ ਦਿਨ ਦੀ ਦੇਰੀ ਹੋ ਗਈ ਹੈ। ਨਵੀਂ ਸਰਕਾਰ ਦੇ ਗਠਨ ਦਾ ਐਲਾਨ ਹੁਣ ਸ਼ਨੀਵਾਰ ਨੂੰ ਕੀਤਾ ਜਾਏਗਾ।
ਉਧਰ, ਨਵੀਆਂ ਖਬਰਾਂ ਮੁਤਾਬਕ ਤਾਲਿਬਾਨ ਦੇ ਸਿਆਸੀ ਦਫਤਰ ਦੇ ਪ੍ਰਮੁੱਖ ਅਬਦੁੱਲ ਗਨੀ ਬਰਾਦਰ ਹੀ ਨਵੀਂ ਅਫਗਾਨ ਸਰਕਾਰ ਦੀ ਅਗਵਾਈ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਮੂਵਮੈਂਟ ਦੇ ਸਵ. ਸੰਸਥਾਪਕ ਦੇ ਬੇਟੇ ਮੁੱਲਾ ਮੁਹੰਮਦ ਯਾਕੂਬ ਅਤੇ ਤਾਲਿਬਾਨ ਦੇ ਬੁਲਾਰੇ ਸ਼ੇਰ ਮੁਹੰਮਦ ਅੱਬਾਸ ਸਟੇਨਕਜਈ ਸਰਕਾਰ ‘ਚ ਸੀਨੀਅਰ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਤਾਲਿਬਾਨ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਬਰਾਦਰ ਨੂੰ ਵਿਦੇਸ਼ ਮੰਤਰੀ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਹੈ ਜਦਕਿ ਯਾਕੂਬ ਰੱਖਿਆ ਮੰਤਰੀ ਬਣਨਗੇ।

Read More Latest Politics News

Continue Reading

ਅੰਤਰਰਾਸ਼ਟਰੀ

ਅਗਲੇ ਚਾਰ ਮਹੀਨਿਆਂ ਅੰਦਰ 5 ਲੱਖ ਅਫ਼ਗਾਨੀ ਦੇਸ਼ ਛੱਡਣ ਲਈ ਹੋਣਗੇ ਮਜਬੂਰ

Published

on

Five million Afghans

ਅਫ਼ਗਾਨਿਸਤਾਨ ਤੇ ਤਾਲਿਬਾਨ ਦੇ ਕਬਜੇ ਮਗਰੋ ਹੋਏ ਮਾੜੇ ਹਾਲਾਤ ਦੇ ਕਾਰਨ, ਅਫ਼ਗਾਨ ਨਾਗਰਿਕ ਆਪਣਾ ਦੇਸ਼ ਛੱਡਣ ਲਈ ਸੰਘਰਸ਼ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਦੇ ਕਾਰਨ ਅਗਲੇ ਚਾਰ ਮਹੀਨਿਆਂ ਵਿਚ ਪੰਜ ਲੱਖ ਤੋਂ ਜ਼ਿਆਦਾ ਅਫ਼ਗਾਨ ਨਾਗਰਿਕ ਅਫ਼ਗਾਨਿਸਤਾਨ ਛੱਡ ਦੇਣਗੇ। ਰਾਜਨੀਤਿਕ ਅਨਿਸ਼ਚਿਤਤਾ ਦੇ ਕਾਰਨ ਵਧੇਗਾ ਪਰਵਾਸ ਯੂਐਨਐਚਸੀਆਰ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਤਾਲਿਬਾਨ ਨੇ 15 ਅਗਸਤ ਨੂੰ ਦੇਸ਼ ਉੱਤੇ ਕਬਜ਼ਾ ਕਰਨ ਤੋਂ ਬਾਅਦ ਅਜੇ ਤਕ ਵੱਡੇ ਪੱਧਰ ‘ਤੇ ਹਿਜਰਤ ਨਹੀਂ ਕੀਤਾ ਹੈ, ਪਰ ਇਥੇ ਰਾਜਨੀਤਿਕ ਅਨਿਸ਼ਚਿਤਤਾ ਦੀ ਸਥਿਤੀ ਦੇ ਕਾਰਨ ਹੁਣ ਇਕ ਵੱਡੇ ਪੱਧਰ ‘ਤੇ ਅਫ਼ਗਾਨ ਨਾਗਰਿਕ ਹਿਜਰਤ ਕਰਨਗੇ। ਯੂਐਨਐਚਸੀਆਰ ਦੀ ਡਿਪਟੀ ਹਾਈ ਕਮਿਸ਼ਨਰ ਕੈਲੀ ਟੀ। ਕਲੇਮੈਂਟਸ ਨੇ ਕਿਹਾ ਕਿ ਜਿੰਨਾ ਸਮਝਿਆ ਜਾ ਰਿਹਾ ਹੈ ਉਸ ਨਾਲੋਂ ਕਿਤੇ ਵੱਧ ਤੇਜ਼ੀ ਨਾਲ ਹਿਜਰਤ ਹੋਵੇਗਾ। ਉਨ੍ਹਾਂ ਨੇ ਗੁਆਂਢੀ ਦੇਸ਼ਾਂ ਨੂੰ ਇਨ੍ਹਾਂ ਦੁਖੀ ਨਾਗਰਿਕਾਂ ਦੀ ਸਹਾਇਤਾ ਲਈ ਆਪਣੀਆਂ ਸਰਹੱਦਾਂ ਖੁੱਲ੍ਹੀਆਂ ਰੱਖਣ ਲਈ ਕਿਹਾ ਹੈ। ਅਫ਼ਗਾਨਿਸਤਾਨ ਵਿਚ ਭੁੱਖਮਰੀ ਦੀ ਸਥਿਤੀ ਵੀ ਬਣ ਰਹੀ ਹੈ।ਅਫ਼ਗਾਨਿਸਤਾਨ ਵਿਚ ਵਧੀ ਭੁੱਖਮਰੀ, 90 ਕਰੋੜ ਦੀ ਫੌਰੀ ਮਦਦ ਦੀ ਲੋੜ ਸਥਿਤੀ ਇੰਨੀ ਖ਼ਰਾਬ ਹੈ ਕਿ ਡਬਲਯੂਐਫਪੀ ਨੇ ਸੰਯੁਕਤ ਰਾਸ਼ਟਰ ਤੋਂ 1।2 ਮਿਲੀਅਨ ਡਾਲਰ (ਲਗਪਗ 90 ਕਰੋੜ ਰੁਪਏ) ਦੀ ਤੁਰੰਤ ਸਹਾਇਤਾ ਮੰਗੀ ਹੈ, ਜਿਸ ਨਾਲ ਭੁੱਖਿਆਂ ਨੂੰ ਭੋਜਨ ਖਵਾਇਆ ਜਾ ਸਕੇ। ਬਹੁਤ ਸਾਰੇ ਅਫ਼ਗਾਨ ਨਾਗਰਿਕਾਂ ਦਾ ਕਹਿਣਾ ਹੈ ਕਿ ਉਹ ਰਾਜਨੀਤਿਕ ਅਨਿਸ਼ਚਿਤਤਾ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਕਾਰਨ ਆਪਣਾ ਦੇਸ਼ ਛੱਡਣ ਲਈ ਮਜਬੂਰ ਹਨ।

Read More Latest Punjabi News

Continue Reading

ਅੰਤਰਰਾਸ਼ਟਰੀ

ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਕਾਬੁਲ ‘ਤੇ ਹਮਲੇ ਨਾ ਹੁੰਦੇ।

Published

on

Donald Trump

ਵਾਸ਼ਿੰਗਟਨ-ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਅਫਗਾਨਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ‘ਤੇ ਹਮਲਾਵਰ ਹਨ। ਕਾਬੁਲ ਧਮਾਕਿਆਂ ‘ਚ 100 ਤੋਂ ਵੱਧ ਲੋਕਾਂ ਦੀ ਜਾਨ ਜਾਣ ਤੋਂ ਬਾਅਦ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਬਾਈਡੇਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਕਾਬੁਲ ‘ਤੇ ਹਮਲੇ ਨਾ ਹੁੰਦੇ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਹਾਲਾਤ ‘ਤੇ ਬੋਲਦੇ ਹੋਏ ਟਰੰਪ ਪਹਿਲਾਂ ਵੀ ਬਾਈਡੇਨ ‘ਤੇ ਨਿਸ਼ਾਨਾ ਵਿੰਨ੍ਹ ਚੁੱਕੇ ਹਨ। ਉਸ ਵੇਲੇ ਉਨ੍ਹਾਂ ਨੇ ਪੁੱਛਿਆ ਸੀ ਕਿ ਮੈਨੂੰ ਮਿਸ ਕਰ ਰਹੇ ਹੋ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ਼ੁੱਕਰਵਾਰ ਨੂੰ ਆਪਣੇ ਦੇਸ਼ਵਾਸੀਆਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਬੁਲ ਦੀ ਘਟਨਾ ‘ਤੇ ਕਿਹਾ ਕਿ ਇਹ ਦੁਖਦਾਈ ਘਟਨਾ ਨਾ ਹੋਈ ਹੁੰਦੀ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ। ਉਨ੍ਹਾਂ ਨੇ ਕਿਹਾ ਕਿ ਇਕ ਰਾਸ਼ਟਰ ਦੇ ਤੌਰ ‘ਤੇ ਅਮਰੀਕਾ ਆਪਣੇ ਬਹਾਦੁਰ ਫੌਜੀਆਂ ਦੀ ਮੌਤ ‘ਤੇ ਸੋਗ ਮਨਾਉਂਦਾ ਹੈ। ਅਫਗਾਨਿਸਤਾਨ ‘ਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਵਹਿਸ਼ੀ ਹੈ।
ਉਨ੍ਹਾਂ ਨੇ ਇਨ੍ਹਾਂ ਬਹਾਦੁਰ ਅਮਰੀਕੀ ਫੌਜੀਆਂ ਨੇ ਖੁਦ ਨੂੰ ਆਪਣੇ ਫਰਜ਼ ‘ਤੇ ਕੁਰਬਾਨ ਕਰ ਦਿੱਤਾ। ਟਰੰਪ ਨੇ ਕਿਹਾ ਕਿ ਇਨ੍ਹਾਂ ਫੌਜੀਆਂ ਨੇ ਆਪਣੇ ਦੇਸ਼ਵਾਸੀਆਂ ਨੂੰ ਬਚਾਉਣ ਲਈ ਆਪਣੀ ਜ਼ਿੰਦਗੀ ਦਾਅ ‘ਤੇ ਲੱਗਾ ਦਿੱਤੀ। ਉਨ੍ਹਾਂ ਨੇ ਆਪਣੀ ਜਾਨ ਦੇ ਦੇਣਾ ਸਵੀਕਾਰ ਕੀਤਾ ਪਰ ਦੇਸ਼ਵਾਸੀਆਂ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ। ਅਮਰੀਕੀ ਫੌਜੀਆਂ ਨੂੰ ਯਾਦ ਕਰਦੇ ਹੋਏ ਟਰੰਪ ਨੇ ਕਿਹਾ ਕਿ ਉਹ ਇਕ ਅਮਰੀਕੀ ਹੀਰੋ ਦੀ ਤਰ੍ਹਾਂ ਸ਼ਹੀਦ ਹੋਏ ਅਤੇ ਦੇਸ਼ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca