ਪਾਕਿਅਦਾਲਤਨੇਕਿਹਾ: ਕੁਲਭੂਸ਼ਨਜਾਧਵਦਾਵਕੀਲ ਕਰਨ ਦਾ ਭਾਰਤ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇ
Connect with us [email protected]

ਰਾਜਨੀਤੀ

ਪਾਕਿ ਅਦਾਲਤ ਨੇ ਕਿਹਾ: ਕੁਲਭੂਸ਼ਨ ਜਾਧਵ ਦਾ ਵਕੀਲ ਕਰਨ ਦਾ ਭਾਰਤ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇ

Published

on

ਇਸਲਾਮਾਬਾਦ, 4 ਅਗਸਤ – ਇਸਲਾਮਾਬਾਦ ਹਾਈ ਕੋਰਟ ਨੇ ਕੱਲ੍ਹ ਮੌਤ ਦੀ ਸਜ਼ਾ ਵਾਲੇ ਕੁਲਭੂਸ਼ਣ ਜਾਧਵ ਦੇ ਕੇਸ ਵਿੱਚ ਪਾਕਿਸਤਾਨ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਭਾਰਤ ਨੂੰ ਵਕੀਲ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇ।

ਵਰਨਣ ਯੋਗ ਹੈ ਕਿ ਭਾਰਤੀ ਸਮੁੰਦਰੀ ਫੌਜ ਦੇ ਸੇਵਾ ਮੁਕਤ ਅਧਿਕਾਰੀ ਜਾਧਵ (50) ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਅਪ੍ਰੈਲ 2017 ਵਿੱਚ ਜਾਸੂਸੀ ਅਤੇ ਅੱਤਵਾਦ ਦੇ ਦੋਸ਼ ਹੇਠ ਮੌਤ ਦੀ ਸਜ਼ਾ ਸੁਣਾਈ ਸੀ।

ਭਾਰਤ ਨੇ ਕੌਮਾਂਤਰੀ ਨਿਆਂ ਅਦਾਲਤ ਵਿੱਚ ਪਾਕਿਸਤਾਨ ‘ਤੇ ਜਾਧਵ ਤੱਕ ਪਹੁੰਚ ਨਾ ਦੇਣ ਦੇ ਦੋਸ਼ ਲਾ ਕੇ ਇਸ ਦਾ ਵਿਰੋਧ ਕੀਤਾ ਸੀ ਅਤੇ ਹੇਗ ਵਿਚਲੀ ਕੌਮਾਂਤਰੀ ਅਦਾਲਤ ਨੇ ਜੁਲਾਈ 2019 ਵਿੱਚ ਫੈਸਲਾ ਦਿੱਤਾ ਸੀ ਕਿ ਪਾਕਿਸਤਾਨ ਵੱਲੋਂ ਜਾਧਵ ਨੂੰ ਸੁਣਾਈ ਸਜ਼ਾ ‘ਤੇ ਨਜ਼ਰਸਾਨੀ ਅਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਬਿਨਾਂ ਦੇਰੀ ਭਾਰਤ ਨੂੰ ਪਹੁੰਚ ਦਾ ਹੱਕ ਦਿੱਤਾ ਜਾਵੇ।

ਕੱਲ੍ਹ ਇਸਲਾਮਾਬਾਦ ਹਾਈ ਕੋਰਟ ਦੇ ਜਸਟਿਸ ਅਤਹਰ ਮਿਨਅੱਲ੍ਹਾ ਅਤੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਦੇ ਦੋ ਮੈਂਬਰੀ ਬੈਂਚ ਨੇ ਪਾਕਿਸਤਾਨ ਸਰਕਾਰ ਵੱਲੋਂ ਜਾਧਵ ਲਈ ਵਕੀਲ ਨਿਯੁਕਤ ਕਰਨ ਸੰਬੰਧੀ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ।

ਪਾਕਿਸਤਾਨ ਸਰਕਾਰ ਨੇ ਪਟੀਸ਼ਨ ਵਿੱਚ ਇਸਲਾਮਾਬਾਦ ਹਾਈ ਕੋਰਟ ਨੂੰ ਕੁਲਭੂਸ਼ਨ ਜਾਧਵ ਦੇ ਲਈ ਵਕੀਲ ਨਿਯੁਕਤ ਕਰਨ ਲਈ ਕਿਹਾ ਸੀ ਤਾਂ ਜੋ ਉਹ ਕੌਮਾਂਤਰੀ ਨਿਆਂ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਦੀ ਆਪਣੀ ਜ਼ਿੰਮੇਵਾਰੀ ਪੂਰੀ ਕਰ ਸਕੇ।

ਇਹ ਵੀ ਦਾਅਵਾ ਕੀਤਾ ਗਿਆ ਕਿ ਜਾਧਵ ਨੇ ਆਪਣੇ ਖਿਲਾਫ ਫੌਜੀ ਅਦਾਲਤ ਵੱਲੋਂ ਸੁਣਾਏ ਫੈਸਲੇ ‘ਤੇ ਮੁੜ ਵਿਚਾਰ ਲਈ ਕੋਈ ਰਿਵਿਊ ਪਟੀਸ਼ਨ ਜਾਂ ਅਰਜ਼ੀ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਜੀਓ ਨਿਊਜ਼ ਦੀ ਰਿਪੋਰਟ ਅਨੁਸਾਰ ਜਸਟਿਸ ਮਿਨਅੱਲ੍ਹਾ ਨੇ ਕਿਹਾ ਕਿ ਜਦੋਂ ਮਾਮਲਾ ਹਾਈ ਕੋਰਟ ਵਿੱਚ ਹੈ ਤਾਂ ਕਿਉਂ ਨਾ ਭਾਰਤ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇ। ਜੱਜ ਨੇ ਕਿਹਾ ਕਿ ਭਾਰਤ ਸਰਕਾਰ ਜਾਂ ਜਾਧਵ ਰੀਵਿਊ ਪਟੀਸ਼ਨ ਦੇ ਆਪਣੇ ਫੈਸਲੇ ‘ਤੇ ਮੁੜ ਸੋਚ ਸਕਦੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਅਤੇ ਕੁਲਭੂਸ਼ਣ ਜਾਧਵ ਨੂੰ ਇੱਕ ਵਾਰ ਫਿਰ ਕਾਨੂੰਨੀ ਨੁਮਾਇੰਦਾ ਨਿਯੁਕਤ ਕਰਨ ਦਾ ਪ੍ਰਸਤਾਵ ਦਿੱਤਾ ਜਾਣਾ ਚਾਹੀਦਾ ਹੈ। ਮਾਮਲੇ ‘ਤੇ ਅਗਲੀ ਸੁਣਵਾਈ ਤਿੰਨ ਸਤੰਬਰ ਤੱਕ ਟਾਲ ਦਿੱਤੀ ਗਈ ਹੈ, ਜਦੋਂ ਇਸ ਬਾਰੇ ਭਾਰਤ ਦੇ ਕਦਮ ਦਾ ਪਤਾ ਲੱਗੇਗਾ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca