ਪੀ ਐੱਮ ਕੇਅਰਜ਼ ਫੰਡ ਸਰਕਾਰ ਵੱਲੋਂ ਆਪਣੇ ਫੈਸਲੇ ਬਾਰੇ ਸੁਪਰੀਮ ਕੋਰਟ ਵਿੱਚ ਸਫਾਈ ਪੇਸ਼
Connect with us [email protected]

ਪੰਜਾਬੀ ਖ਼ਬਰਾਂ

ਪੀ ਐੱਮ ਕੇਅਰਜ਼ ਫੰਡ ਸਰਕਾਰ ਵੱਲੋਂ ਆਪਣੇ ਫੈਸਲੇ ਬਾਰੇ ਸੁਪਰੀਮ ਕੋਰਟ ਵਿੱਚ ਸਫਾਈ ਪੇਸ਼

Published

on

ਨਵੀਂ ਦਿੱਲੀ, 27 ਜੁਲਾਈ, – ਭਾਰਤ ਸਰਕਾਰ ਨੇ ਇੱਕ ਗੈਰ-ਸਰਕਾਰੀ ਪੀ ਐੱਮ ਕੇਅਰਜ਼ ਫੰਡ ਖੜਾ ਕਰਨ ਦੇ ਆਪਣੇ ਫੈਸਲੇ ਦਾ ਅੱਜ ਸੁਪਰੀਮ ਕੋਰਟ ਵਿੱਚ ਮਜ਼ਬੂਤੀ ਨਾਲ ਬਚਾਅ ਕਰਦਿਆਂ ਆਖਿਆ ਕਿ ਇਹ ਜਨਤਕ ਟਰੱਸਟ ਅਸਲ ਵਿੱਚ ਕੋਵਿਡ-19 ਮਹਾਮਾਰੀ ਦੇ ਖ਼ਿਲਾਫ਼ ਜੰਗ ਲਈ ਸਵੈ-ਇੱਛਤ ਦਾਨ ਲੈਣ ਲਈ ਬਣਾਇਆ ਗਿਆ ਹੈ ਅਤੇ ਕੌਮੀ ਆਫਤ ਰਾਹਤ ਫੰਡ(ਐੱਨ ਡੀ ਆਰ ਐੱਫ)ਅਤੇ ਐੱਸ ਡੀ ਆਰ ਐੱਫ ਲਈ ਬੱਜਟ ਵਿੱਚ ਕੀਤੀ ਜਾਣ ਵਾਲੀ ਅਲਾਟਮੈਂਟ ਨੂੰ ਨਹੀਂ ਛੇੜਿਆ ਗਿਆ।

ਪੀ ਐੱਮ ਕੇਅਰਜ਼ ਫੰਡ ਨੂੰ ਮਿਲੇ ਪੈਸੇ ਕੌਮੀ ਆਫ਼ਤ ਰਾਹਤ ਫੰਡ (ਐੱਨ ਡੀਆਰ ਐੱਫ) ਵਿੱਚ ਟਰਾਂਸਫਰ ਕਰਨ ਦੀ ਮੰਗ ਕਰਦਿਆਂ ਦਾਇਰ ਹੋਈ ਪਟੀਸ਼ਨ ਉੱਤੇ ਅੱਜ ਸੋਮਵਾਰ ਨੂੰ ਸੁਣਵਾਈ ਪੂਰੀ ਹੋਣ ਤੋਂ ਬਾਅਦ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਸੈਂਟਰ ਫਾਰ ਪਬਲਿਕ ਇੰਟਰੈਸਟ ਲਿਟੀਗੇਸ਼ਨ ਨਾਂਅ ਦੀ ਇੱਕ ਗੈਰ ਸਰਕਾਰੀ ਸੰਸਥਾ (ਐੱਨ ਜੀ ਓ)ਵੱਲੋਂ ਪੇਸ਼ ਕੀਤੀ ਗਈ ਪਟੀਸ਼ਨ ਉੱਤੇ ਸੁਣਵਾਈ ਕਰ ਰਹੇ ਜਸਟਿਸ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੇ ਬੈਂਚ ਅੱਗੇ ਕੇਂਦਰ ਵੱਲੋਂਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲਾਂ ਪੇਸ਼ ਕੀਤੀਆਂ। ਇਸ ਪਟੀਸ਼ਨ ਵਿੱਚ ਪੀ ਐੱਮ ਕੇਅਰਜ਼ ਫੰਡ ਹੇਠ ਇਕੱਠੀ ਹੋਈ ਰਕਮ ਐੱਨ ਡੀ ਆਰ ਐੱਫ ਵਿੱਚ ਟਰਾਂਸਫਰ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਅਦਾਲਤ ਦੇ ਇਸ ਬੈਂਚ ਵਿੱਚ ਜਸਟਿਸ ਐੱਸਕੇ ਕੌਲ ਅਤੇ ਜਸਟਿਸ ਐੱਸ ਆਰ ਸ਼ਾਹ ਵੀ ਸ਼ਾਮਲ ਹਨ।
ਵਰਨਣ ਯੋਗ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ 28 ਮਾਰਚ ਨੂੰ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਰਾਹਤ (ਪੀ ਐੱਮ ਕੇਅਰਜ਼) ਫੰਡ ਬਣਾਇਆ ਅਤੇ ਇਸ ਦਾ ਮੁੱਖ ਟੀਚਾ ਮੌਜੂਦਾ ਕੋਵਿਡ-19 ਮਹਾਮਾਰੀ ਦੇ ਕਾਰਨ ਪੈਦਾ ਹੋਏ ਹਾਲਾਤ ਵਿੱਚ ਕਿਸੇ ਵੀ ਐਮਰਜੈਂਸੀ ਹਾਲਤ ਨਾਲ ਨਜਿੱਠਣਾ ਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣਾ ਦੱਸਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਸ ਫੰਡ ਦੇ ਚੇਅਰਮੈਨ ਸਨ ਅਤੇ ਰੱਖਿਆ, ਗ੍ਰਹਿ ਅਤੇ ਖਜ਼ਾਨਾ ਮੰਤਰੀ ਇਸ ਨਵੇਂ ਖੜੇ ਕੀਤੇ ਗਏ ਫੰਡ ਦੇ ਟਰੱਸਟੀ ਬਣਾਏ ਗਏ ਸਨ।
ਅੱਜ ਦੀ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਨੇ ਅਦਾਲਤ ਨੂੰ ਕਿਹਾ ਕਿ ਪੀ ਐੱਮ ਕੇਅਰਜ਼ ਫੰਡ ਇਕ ‘ਸਵੈ-ਇੱਛਤ ਫੰਡ’ ਹੈ, ਜਦ ਕਿ ਐੱਨ ਡੀ ਆਰ ਐੱਫ ਅਤੇ ਐੱਸ ਡੀ ਆਰ ਐੱਫ (ਸਟੇਟ ਆਫ਼ਤ ਰਾਹਤ ਫੰਡ) ਨੂੰ ਬਜਟ ਦੀ ਅਲਾਟਮੈਂਟ ਨਾਲ ਪੈਸੇ ਦਿੱਤੇ ਜਾਂਦੇ ਹਨ।

ਉਨ੍ਹਾਂ ਕਿਹਾ, ‘ਇਹ ਜਨਤਕ ਟਰੱਸਟ ਹੈ। ਇਹ ਇਕ ਅਦਾਰਾ ਹੈ, ਜਿਥੇ ਕੋਈ ਵੀ ਸਵੈ-ਇੱਛਾ ਨਾਲ ਦਾਨ ਦੇ ਸਕਦਾ ਹੈ ਅਤੇ ਐੱਨ ਡੀਆਰ ਐੱਫ ਜਾਂ ਐੱਸ ਡੀਆਰ ਐੱਫ ਲਈ ਬਜਟ ਅਲਾਟਮੈਂਟ ਨੂੰ ਨਹੀਂ ਛੋਹਿਆ ਗਿਆ, ਜੋ ਵੀ ਖ਼ਰਚਾ ਹੋਣਾ ਚਾਹੀਦਾ ਹੈ, ਇਸ ਵਿੱਚੋਂ ਕੀਤਾ ਜਾਵੇਗਾ।’

ਪਟੀਸ਼ਨ ਕਰਤਾ ਐੱਨਜੀਓ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੁਸ਼ਿਅੰਤ ਦਵੇ ਨੇ ਕਿਹਾ ਕਿ ਉਹ ਕਿਸੇ ਆਗੂ ਦੀ ਇਮਾਨਦਾਰੀ ਉੱਤੇ ਸ਼ੱਕ ਨਹੀਂ ਕਰ ਰਹੇ, ਪਰ ਪੀ ਐੱਮ ਕੇਅਰਜ਼ ਫੰਡ ਦੀ ਸਿਰਜਣਾ ਆਫ਼ਤ ਪ੍ਰਬੰਧ ਕਾਨੂੰਨ ਦੀਆਂ ਤਜਵੀਜ਼ਾਂ ਦੇ ਉਲਟ ਹੈ।

ਉਨ੍ਹਾਂ ਕਿਹਾ ਕਿ ਐੱਨ ਡੀਆਰ ਐੱਫ ਦਾ ਕੰਪਟੋਲਰ ਤੇ ਆਡੀਟਰ ਜਨਰਲ ਵੱਲੋਂ ਆਡਿਟ ਕੀਤਾ ਜਾਂਦਾ ਹੈ, ਪਰ ਸਰਕਾਰ ਕਹਿੰਦੀ ਹੈ ਕਿ ਪੀ ਐੱਮ ਕੇਅਰਜ਼ ਫੰਡ ਦਾ ਆਡਿਟ ਪ੍ਰਾਈਵੇਟ ਆਡੀਟਰਜ਼ ਤੋਂਕਰਵਾਉਣਾ ਹੈ।

ਉਨ੍ਹਾਂ ਨੇ ਪੀ ਐੱਮ ਕੇਅਰਜ਼ ਫੰਡ ਦੀ ਜ਼ਰੂਰਤ ਉੱਤੇ ਸਵਾਲ ਉਠਾਇਆ ਤੇ ਦੋਸ਼ ਲਾਇਆ ਕਿ ਇਹ ਸੰਵਿਧਾਨ ਨਾਲ ਧੋਖਾ ਹੈ। ਇਕ ਹੋਰ ਧਿਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸਾਰੇ ਸੀ ਐੱਸ ਆਰ ਦਾਨ ਦੇ ਲਾਭ ਪੀ ਐੱਮ ਕੇਅਰਜ਼ ਫੰਡ ਨੂੰ ਦਿੱਤੇ ਗਏ ਹਨ ਅਤੇ ਉਨ੍ਹਾਂ ਨੇ ਸੂਬਾਈ ਆਫ਼ਤ ਬਚਾਅ ਫੰਡ ਨੂੰ ਕੁਝ ਵੀਨਹੀਂ ਦਿੱਤਾ। ਇਹੀ ਅਤਿਅੰਤ ਗੰਭੀਰ ਮੁੱਦਾ ਹੈ, ਜਿਸ ਨੂੰ ਦੇਖਣ ਦੀ ਲੋੜ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca