ਪੇਸ਼ਾਵਰ ਦੇ ਅਦਾਲਤ ਕੰਪਲੈਕਸ ਵਿੱਚ ਅਹਿਮਦੀਆ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
Connect with us [email protected]

ਪੰਜਾਬੀ ਖ਼ਬਰਾਂ

ਪੇਸ਼ਾਵਰ ਦੇ ਅਦਾਲਤ ਕੰਪਲੈਕਸ ਵਿੱਚ ਅਹਿਮਦੀਆ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ

Published

on

ਪੇਸ਼ਾਵਰ, 30 ਜੁਲਾਈ – ਅਹਿਮਦੀਆਂ ਫਿਰਕੇ ਨਾਲ ਸਬੰਧਤ ਇੱਕ ਵਿਅਕਤੀ, ਜਿਸ ਦੇ ਖ਼ਿਲਾਫ਼ ਧਰਮ ਦੀ ਨਿੰਦਾ ਦੇ ਕਾਨੂੰਨ ਹੇਠ ਪੇਸ਼ਾਵਰ ਦੀ ਇੱਕ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ, ਦੀ ਕੱਲ੍ਹ ਅਦਾਲਤ ਕੰਪਲੈਕਸ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਕਤ ਵਿਅਕਤੀ ਨੂੰ ਪੇਸ਼ਾਵਰ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ੀ ਲਈ ਲਿਆਦਾ ਗਿਆ ਸੀ।

ਗੋਲੀ ਚਲਾਉਣ ਵਾਲਾ Aਹ ਵਿਅਕਤੀ ਹੈ, ਜਿਸ ਨੇ ਮ੍ਰਿਤਕ ਦੇ ਖ਼ਿਲਾਫ਼ ਇਸਲਾਮ ਦਾ ਅਪਮਾਨ ਕਰਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੂੰ ਮੌਕੇ Ḕਤੇ ਗ਼੍ਰਿਫ਼ਤਾਰ ਕਰ ਲਿਆ ਗਿਆ।

ਜਾਣਕਾਰ ਸੂਤਰਾਂ ਅਨੁਸਾਰ ਇੱਕ ਅਹਿਮਦੀਆ ਫਿਰਕੇ ਨਾਲ ਸਬੰਧਤ ਵਿਅਕਤੀ ਖ਼ਿਲਾਫ਼ ਸਾਲ 2018 ਵਿੱਚ ਧਰਮ ਦੀ ਨਿੰਦਾ ਦੇ ਕਾਨੂੰਨ ਅਧੀਨ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਮ੍ਰਿਤਕ ਨੇ ਉਦੋਂ ਆਪਣੀ ਫੇਸਬੁੱਕ Ḕਤੇ ਆਪਣੇ ਆਪ ਨੂੰ ਪੱਕਾ ਮੁਸਲਿਮ ਹੋਣ ਦਾ ਦਾਅਵਾ ਕੀਤਾ ਸੀ।

ਪਾਕਿਸਤਾਨ ਵਿੱਚ ਅਹਿਮਦੀਆ ਫਿਰਕੇ ਦੇ ਲੋਕਾਂ ਨੂੰ ਮੁਸਲਮਾਨ ਨਹੀਂ ਮੰਨਿਆ ਜਾਂਦਾ ਅਤੇ ਨਾ ਉਨ੍ਹਾਂ ਨੂੰ ਨਮਾਜ਼ ਪੜ੍ਹਨ ਦੀ ਇਜਾਜ਼ਤ ਹੈ। ਇੱਕ ਔਰਤ ਵਕੀਲ ਘਟਨਾ ਦੇ ਸਮੇਂ ਅਦਾਲਤ ਵਿੱਚ ਹਜ਼ਾਰ ਸੀ, ਉਸ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਕੇਸ ਦੀ ਸੁਣਵਾਈ ਹੋਈ ਤਾਂ ਦੋਸ਼ੀ, ਜਿਸ ਨੇ ਅਹਿਮਦੀਆ ਫਿਰਕੇ ਦੇ ਖ਼ਿਲਾਫ਼ ਕੇਸ ਦਰਜ ਕਰਵਾ ਰੱਖਿਆ ਸੀ, ਨੇ ਗੋਲੀ ਚਲਾ ਕੇ ਅਹਿਮਦੀਆ ਧਰਮ ਦੇ ਵਿਅਕਤੀ ਦੀ ਹੱਤਿਆ ਕਰ ਦਿੱਤੀ ਅਤੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ।

ਪੰਜਾਬੀ ਖ਼ਬਰਾਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਨਾਰਕੋ ਟੈਸਟ ਤੇ ਬਰੇਨ ਮੈਪਿੰਗ ਹੋਵੇ- ਬੀਬੀ ਜਗੀਰ ਕੌਰ

Published

on

jagir-kaur

ਅੰਮ੍ਰਿਤਸਰ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁੱਖਦਾਈ ਘਟਨਾ ਦੇ ਸਾਜ਼ਿਸ਼ ਕਰਤਾਵਾਂ ਤੱਕ ਪਹੁੰਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਲਗਦੀ, ਤਾਂ ਹੀ ਫੜ੍ਹੇ ਗਏ ਦੋਸ਼ੀ ਵਿਅਕਤੀ ਦੇ ਸੌਦਾ ਸਾਧ ਨਾਲ ਸਬੰਧ ਉਜਾਗਰ ਹੋਣ ਦੇ ਬਾਵਜੂਦ ਵੀ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ।ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਜੜ੍ਹ ਤੱਕ ਜਾਣ ਲਈ ਫ੍ਹੜੇ ਗਏ ਦੋਸ਼ੀ ਪਰਮਜੀਤ ਸਿੰਘ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਕਰਵਾਈ ਜਾਵੇ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਸਾਡੀ ਮੰਗ ‘ਤੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਵਿਰੁੱਧ ਲੱਗੀਆਂ ਧਰਾਵਾਂ ਵਿਚ ਵਾਧਾ ਕਰਦਿਆਂ ਯੂ.ਏ.ਪੀ.ਏ ਧਾਰਾ ਲਗਾ ਦਿੱਤੀ ਗਈ ਹੈ, ਪਰੰਤੂ ਅਜੇ ਵੀ ਘਟਨਾ ਦੇ ਅਸਲ ਸਾਜ਼ਿਸ਼ ਕਰਤਾਵਾਂ ਦਾ ਪਤਾ ਨਹੀਂ ਲਗਾਇਆ ਜਾ ਰਿਹਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਨੂੰ ਪੱਤਰ ਵੀ ਲਿਖਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਹੁਣ ਤੱਕ ਦੀ ਪੁਲਿਸ ਕਾਰਵਾਈ ‘ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਕਈ ਦਿਨ ਬੀਤਣ ਬਾਅਦ ਵੀ ਘਟਨਾ ਪਿੱਛੇ ਦੀ ਸਾਜ਼ਿਸ਼ ਬਾਰੇ ਕੋਈ ਠੋਸ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।ਜਦਕਿ ਚਾਹੀਦਾ ਤਾਂ ਇਹ ਸੀ ਕਿ ਹੁਣ ਤੱਕ ਸਾਰੇ ਦੋਸ਼ੀ ਸ਼ਲਾਖਾਂ ਪਿੱਛੇ ਹੁੰਦੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਸਰਕਾਰੀ ਤੰਤਰ ਸੁੱਤਾ ਹੋਇਆ ਹੈ।ਬੀਬੀ ਜਗੀਰ ਕੌਰ ਨੇ ਸਰਕਾਰ ਦੇ ਖੁਫੀਆਂ ਤੰਤਰ ‘ਤੇ ਵੀ ਸਵਾਲ ਚੁੱਕੇ।ਉਨ੍ਹਾਂ ਕਿਹਾ ਕਿ ਏਜੰਸੀਆਂ ਦਾ ਵੱਡਾ ਤੰਤਰ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ ਅਤੇ ਫੜ੍ਹੇ ਗਏ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਤੱਕ ਪਹੁੰਚ ਨਹੀਂ ਕੀਤੀ ਜਾਂਦੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਵੇਂ ਮੁੱਖ ਮੰਤਰੀ 20 ਨੂੰ ਚੁੱਕਣਗੇ ਸਹੁੰ

Published

on

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ‘ਚ ਹਰੀਸ਼ ਰਾਵਤ, ਅਜੇ ਮਾਕਨ ਤੇ 78 ਵਿਧਾਇਕ ਮੌਜੂਦ ਸਨ। ਵਿਧਾਇਕ ਦਲ ਦੀ ਬੈਠਕ ‘ਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕਾਂਗਰਸ ਹਾਈਕਮਾਨ ਸੋਨੀਆ ਤੇ ਰਾਹੁਲ ਗਾਂਧੀ ‘ਤੇ ਛੱਡ ਦਿੱਤਾ ਗਿਆ ।
ਇਸ ਦਰਮਿਆਨ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ ਸੋਮਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ 3 ਵਜੇ ਆਯੋਜਿਤ ਕੀਤਾ ਜਾਵੇਗਾ। ਇਸ ‘ਚ ਪੰਜ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਹਾਈਕਮਾਨ ਫ਼ੈਸਲਾ ਕਰੇਗਾ ਕਿ ਮੁੱਖ ਮੰਤਰੀ ਦਾ ਤਾਜ ਕਿਸ ਦੇ ਸਿਰ ਸਜਦਾ ਹੈ। ਇਸ ਤੋਂ ਪਹਿਲਾਂ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ‘ਚ ਚੱਲ ਰਹੇ ਕਾਟੋ-ਕਲੇਸ਼ ਨੂੰ ਨਿਬੇੜਨ ਲਈ ਹਾਈਕਮਾਨ ਨੇ ਅੱਜ ਸ਼ਾਮ 5 ਵਜੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ, ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ।ਜ਼ਿਕਰਯੋਗ ਹੈ ਕਿ ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਨੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸ਼ੁੱਕਰਵਾਰ ਵੱਡਾ ਫ਼ੈਸਲਾ ਲੈਂਦਿਆਂ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ। ਅਜੇ ਮਾਕਨ ਅਤੇ ਹਰੀਸ਼ ਚੌਧਰੀ ਨੂੰ ਵਿਧਾਇਕ ਦਲ ਦੀ ਬੈਠਕ ਲਈ ਆਬਜ਼ਰਵਰ ਬਣਾਇਆ ਗਿਆ ਅਤੇ ਦੋਵੇਂ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਡਿਊਟੀ ਲਗਾਈ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca