ਪੇਸ਼ੀ ਲਈ ਲਿਆਂਦੇ ਵਿਅਕਤੀ ਦੀ ਕੋਰਟ ਕੰਪਲੈਕਸ ਵਿੱਚ ਮੌਤ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਪੇਸ਼ੀ ਲਈ ਲਿਆਂਦੇ ਵਿਅਕਤੀ ਦੀ ਕੋਰਟ ਕੰਪਲੈਕਸ ਵਿੱਚ ਮੌਤ

Published

on

ਬਟਾਲਾ, 20 ਜੁਲਾਈ- ਨਾਜਾਇਜ਼ ਸ਼ਰਾਬ ਸਮੇਤ ਫੜੇ ਗਏ ਦੋਸ਼ੀ ਦੀ ਪੇਸ਼ੀ ਵੇਲੇ ਸੱæਕੀ ਹਾਲਾਤ ਵਿੱਚ ਕੋਰਟ ਕੰਪਲੈਕਸ ਵਿੱਚ ਮੌਤ ਹੋ ਗਈ, ਜਿਸ ਕਾਰਨ ਹੰਗਾਮਾ ਮੱਚ ਗਿਆ।
ਥਾਣਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਢਪਈ ਦੇ ਵਸਨੀਕ ਨਵਦੀਪ ਸਿੰਘ ਨੂੰ ਪੁਲਸ ਨੇ 15 ਜੁਲਾਈ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਸੀ। ਕੱਲ੍ਹ ਪੁਲਸ ਉਸ ਨੂੰ ਰਿਮਾਂਡ ਖਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ੀ ਲਈ ਲਿਆਈ ਸੀ। ਦੁਪਹਿਰ ਬਾਅਦ ਕਰੀਬ ਤਿੰਨ ਵਜੇ ਉਹ ਬੇਹੋਸ਼ ਹੋ ਕੇ ਕੋਰਟ ਕੰਪਲੈਕਸ ਵਿੱਚ ਡਿੱਗ ਪਿਆ। ਇਲਾਜ ਲਈ ਪੁਲਸ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਈ, ਜਿੱਥੇ ਡਾਕਟਰਾਂ ਨੇਜਾਂਚ ਕਰ ਕੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੇ ਘਰ ਦਿਆਂ ਨੇ ਨਵਦੀਪ ਸਿੰਘ ਦੀ ਮੌਤ ਲਈ ਪੁਲਸ ਤੇ ਪਿੰਡ ਦੇ ਇੱਕ ਡਾਕਟਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦੇ ਪਰਵਾਰ ਵਾਲੇ ਪੁਲਸ ਚੌਕੀ ਹਰਚੋਵਾਲ ‘ਤੇ ਪ੍ਰਦਰਸ਼ਨ ਕਰਨ ਦੇ ਲਈ ਲਾਸ਼ ਹਸਪਤਾਲ ਤੋਂ ਲੈ ਕੇ ਚਲੇ ਗਏ।
ਪਿੰਡ ਢਪਈ ਦੀ ਰਹਿਣ ਵਾਲੀ ਬਲਜਿੰਦਰ ਕੌਰ ਨੇ ਮੀਡੀਆ ਨੂੰ ਦੱਸਿਆ ਕਿ 15 ਜੁਲਾਈ ਨੂੰ ਪੁਲਸ ਨਾਜਾਇਜ਼ ਸ਼ਰਾਬ ਨਾਲ ਉਸ ਦੇ ਪਤੀ ਨਵਦੀਪ ਸਿੰਘ ਨੂੰ ਥਾਣਾ ਸ੍ਰੀ ਹਰਗੋਬਿੰਦਪੁਰ ਲੈ ਗਈ ਸੀ। ਸ਼ਨੀਵਾਰ ਦੇਰ ਸ਼ਾਮ ਉਹ ਆਪਣੇ ਪਤੀ ਨੂੰ ਖਾਣਾ ਦੇਣ ਥਾਣਾ ਸ੍ਰੀ ਹਰਗੋਬਿੰਦਪੁਰ ਗਈ ਤਾਂ ਉਸ ਦੀ ਤਬੀਅਤ ਠੀਕ ਨਹੀਂ ਸੀ, ਪੁਲਸ ਨੇ ਉਸ ਦੇ ਪਿੰਡ ਦੇ ਇੱਕ ਡਾਕਟਰ, ਜਿਸ ਦੀ ਪਹਿਲਾਂ ਤੋਂ ਉਸ ਦੇ ਪਤੀ ਨਾਲ ਰਾਜਨੀਤਕ ਰੰਜਿਸ਼ ਚਲ ਰਹੀ ਸੀ, ਨੂੰ ਬੁਲਾ ਕੇ ਨਵਦੀਪ ਸਿੰਘ ਨੂੰ ਇੰਜੈਕਸ਼ਨ ਲਗਵਾਏ। ਕੱਲ੍ਹ ਉਸ ਨੂੰ ਕਿਸੇ ਨੇ ਦੱਸਿਆ ਕਿ ਉਸ ਦੇ ਪਤੀ ਦੀ ਹਾਲਤ ਠੀਕ ਨਹੀਂ ਹੈ। ਇਸ ਲਈ ਉਹ ਵੀ ਬਟਾਲਾ ਕੋਰਟ ਆ ਗਈ। ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਪੁਲਸ ਅਤੇ ਪਿੰਡ ਦੇ ਡਾਕਟਰ ਦੀ ਮਿਲੀਭਗਤ ਨਾਲ ਉਸ ਦੇ ਪਤੀ ਦੀ ਮੌਤ ਹੋਈ ਹੈ। ਡੀ ਐੱਸ ਪੀ ਸ੍ਰੀ ਹਰਗੋਬਿੰਦਪੁਰ ਲਖਬੀਰ ਸਿੰਘ ਸੰਧੂ ਨੇ ਦੱਸਿਆ ਕਿ ਨਵਦੀਪ ਸਿੰਘ ਦੇ ਖਿਲਾਫ ਆਬਕਾਰੀ ਐਕਟ ਹੇਠ 16 ਜੁਲਾਈ ਨੂੰ ਕੇਸ ਦਰਜ ਕੀਤਾ ਗਿਆ ਸੀ। ਰਿਮਾਂਡ ਖਤਮ ਹੋਣ ‘ਤੇ ਕੱਲ੍ਹ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਇਆ ਗਿਆ ਸੀ। ਹਾਲਤ ਖਰਾਬ ਹੋਣ ‘ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਡੀ ਐੱਸ ਪੀ ਨੇ ਇਸ ਮਾਮਲੇ ਵਿੱਚ ਕਿਸੇ ਸਾਜ਼ਿਸ਼ ਤੋਂ ਇਨਕਾਰ ਕਰਦੇ ਹੋਏ ਕਿਹਾ, ਕਿ ਮਾਮਲੇ ਦੀ ਮੈਜਿਸਟਰੇਟੀ ਜਾਂਚ ਕਰਵਾਈ ਜਾ ਰਹੀ ਹੈ।

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca