ਪ੍ਰਦੂਸ਼ਣ ਕਾਰਨ ਭਾਰਤ ਦੇ ਲੋਕਾਂ ਦੀ ਔਸਤ ਉਮਰ ਪੰਜ ਸਾਲ ਘੱਟ ਹੋਈ
Connect with us [email protected]

ਪੰਜਾਬੀ ਖ਼ਬਰਾਂ

ਪ੍ਰਦੂਸ਼ਣ ਕਾਰਨ ਭਾਰਤ ਦੇ ਲੋਕਾਂ ਦੀ ਔਸਤ ਉਮਰ ਪੰਜ ਸਾਲ ਘੱਟ ਹੋਈ

Published

on

ਨਵੀਂ ਦਿੱਲੀ, 29 ਜੁਲਾਈ – ਹਵਾ ਵਿੱਚ ਵਧਦਾ ਪ੍ਰਦੂਸ਼ਣ ਲੋਕਾਂ ਦੇ ਸਾਹ ਖੋਹ ਰਿਹਾ ਹੈ। ਡਬਲਯੂ ਐੱਚ ਓ ਨੇ ਜ਼ਿੰਦਗੀ ਲਈ ਸਾਫ ਹਵਾ ਦੇ ਜੋ ਮਾਪਦੰਡ ਤੈਅ ਕੀਤੇ ਹਨ, ਉਨ੍ਹਾਂ ਦੀ ਭਾਰਤ ਵਿੱਚ ਹਾਲਤ ਤਰਸ ਯੋਗ ਹੈ। ਇਸ ਦੇ ਕਾਰਨ ਭਾਰਤੀਆਂ ਦੀ ਔਸਤ ਉਮਰ 5æ2 ਸਾਲ ਤੱਕ ਘੱਟ ਹੋ ਗਈ ਹੈ।

ਯਾਨੀ ਹਰ ਵਿਅਕਤੀ ਆਪਣੀ ਜ਼ਿੰਦਗੀ ਔਸਤਨ ਪੰਜ ਸਾਲ ਘੱਟ ਜੀਅ ਰਿਹਾ ਹੈ। ਇਹੀ ਨਹੀਂ, ਭਾਰਤ ਨੇ ਜੋ ਮਾਪਦੰਡ ਖੁਦ ਬਣਾਏ ਹਨ, ਹਵਾ ਦੀ ਗੁਣਵੱਤਾ ਉਸ ਤੋਂ ਵੀ ਕਾਫੀ ਹੇਠਾਂ ਚਲੀ ਗਈ ਹੈ। ਇਸ ਹਿਸਾਬ ਨਾਲ ਵੀ ਔਸਤ ਉਮਰ 2æ3 ਸਾਲ ਘਟੀ ਹੈ। ਦੇਸ਼ ਦੀ 84 ਫੀਸਦੀ ਆਬਾਦੀ ਅਜਿਹੇ ਇਲਾਕਿਆਂ ਵਿੱਚ ਰਹਿੰਦੀ ਹੈ, ਜਿੱਥੇ ਪ੍ਰਦੂਸ਼ਣ ਦਾ ਪੱਧਰ ਭਾਰਤੀ ਮਾਪਦੰਡਾਂ ਤੋਂ ਕਿਤੇ ਜ਼ਿਆਦਾ ਹੈ।

ਇੱਕ ਚੌਥਾਈ ਆਬਾਦੀ ਰੋਜ਼ਾਨਾ ਜਿੰਨਾ ਪ੍ਰਦੂਸ਼ਣ ਝੱਲਦੀ ਹੈ, ਓਨਾ ਦੁਨੀਆ ਦੇ ਕਿਸੇ ਹੋਰ ਦੇਸ਼ ਵਿੱਚ ਨਹੀ ਹੈ।
ਸ਼ਿਕਾਗੋ ਯੂਨੀਵਰਸਿਟੀ ਦੇ ਪ੍ਰੋਫੈਸਰ ਫਰੀਡਬੈਨ ਅਤੇ ਉਨ੍ਹਾਂ ਦੀ ਟੀਮ ਨੇ ‘ਹਵਾ ਪ੍ਰਦੂਸ਼ਣ ਦੇ ਜੀਵਨ ਉਤੇ ਅਸਰ’ ਬਾਰੇ ਰਿਸਰਚ ਵਿੱਚ ਗੱਲਾਂ ਸਾਹਮਣੇ ਲਿਆਂਦੀਆਂ ਹਨ।

ਇਸ ਆਧਾਰ Ḕਤੇ ਯੂਨੀਵਰਸਿਟੀ ਦੀ ਐਨਰਜੀ ਪਾਲਿਸੀ ਸੰਸਥਾ ਨੇ ਭਾਰਤ ਦਾ ਏਅਰ ਕਵਾਲਿਟੀ ਲਾਈਫ ਇੰਡੈਕਸ ਬਣਾਇਆ ਹੈ। ਭਾਰਤ ਵਿੱਚ 1998 ਦੇ ਮੁਕਾਬਲੇ ਹਵਾ ਵਿੱਚ ਧੂੜ-ਮਿੱਟੀ ਤੇ ਖਤਰਨਾਕ ਗੈਸਾਂ ਦੇ ਬਰੀਕ ਕਣ (ਪਾਰਟੀਕੁਲੇਟ ਮੈਟਰ) ਦਾ ਪੱਧਰ 42 ਫੀਸਦੀ ਵਧ ਗਿਆ ਹੈ। ਪਾਰਟੀਕੁਲੇਟ ਮੈਟਰ ਸਰੀਰ ਵਿੱਚ ਪਹੁੰਚ ਕੇ ਲੋਕਾਂ ਨੂੰ ਬਿਮਾਰ ਕਰ ਰਹੇ ਹਨ।

ਰਿਪੋਰਟ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਸਿਹਤ ਵਿਵਸਥਾ ਵਿੱਚ ਸੁਧਾਰ ਨਾ ਹੋਇਆ ਤਾਂ ਔਸਤ ਉਮਰ ਹੋਰ ਘਟੇਗੀ। ਮੌਜੂਦਾ ਸਥਿਤੀ ਵੀ ਬਣੀ ਰਹੀ ਤਾਂ ਸਭ ਤੋਂ ਵੱਧ ਆਬਾਦੀ ਵਾਲੇ ਯੂ ਪੀ ਵਿੱਚ ਲੋਕਾਂ ਦੀ ਔਸਤ ਉਮਰ ਅੱਠ ਸਾਲ ਘੱਟ ਹੋ ਜਾਏਗੀ। ਲਖਨਊ ਵਿੱਚ ਪ੍ਰਦੂਸ਼ਣ ਡਬਲਯੂ ਐੱਚ ਓ ਦੇ ਮਾਪਦੰਡਾਂ ਦੀ ਤੁਲਨਾ ਵਿੱਚ 11 ਗੁਣਾ ਵੱਧ ਹੈ।

ਇਸ ਲਈ ਇਥੋਂ ਦੇ ਲੋਕ ਆਪਣੇ ਜੀਵਨ ਦੇ 10æ3 ਸਾਲ ਗਵਾ ਰਹੇ ਜਾਪਦੇ ਹਨ। ਦਿੱਲੀ ਵਿੱਚ ਏਅਰ ਕਵਾਲਿਟੀ ਡਬਲਯੂ ਐਚ ਓ ਦੇ ਮਾਪਦੰਡਾਂ ਦੇ ਪੱਧਰ ਤੱਕ ਹੋ ਜਾਏ ਤਾਂ ਇਥੋਂ ਦੇ ਲੋਕਾਂ ਦੀ ਉਮਰ 9æ4 ਅਤੇ ਜੇ ਦੇਸ਼ੀ ਮਾਪਦੰਡਾਂ ਤੱਕ ਵੀ ਸੁਧਰ ਜਾਏ ਤਾਂ 6æ5 ਸਾਲ ਲੰਬੀ ਹੋ ਸਕਦੀ ਹੈ।
ਭਾਰਤ ਦੁਨੀਆ ਦਾ ਦੂਸਰਾ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ ਹੈ। 2019 ਵਿੱਚ ਕੇਂਦਰ ਨੇ ਰਾਸ਼ਟਰੀ ਸਵੱਛ ਵਾਯੂ ਪ੍ਰੋਗਰਾਮ (ਐੱਨ ਕੈਪ) ਦੇ ਤਹਿਤ 2024 ਤੱਕ 20 ਤੋਂ 30 ਫੀਸਦੀ ਤੱਕ ਹਵਾ ਪ੍ਰਦੂਸ਼ਣ ਵਿੱਚ ਕੰਮ ਕਰਨ ਦੀ ਟੀਚਾ ਰੱਖਿਆ ਸੀ। ਜੇ ਅਜਿਹਾ ਹੋ ਸਕਿਆ ਤਾਂ ਰਾਸ਼ਟਰੀ ਪੱਧਰ Ḕਤੇ ਉਮਰ 1æ6 ਸਾਲ ਅਤੇ ਦਿੱਲੀ ਦੇ ਲੋਕਾਂ ਦੀ ਔਸਤ ਉਮਰ 3æ1 ਸਾਲ ਵਧ ਸਕਦੀ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca