ਪ੍ਰਿਯੰਕਾ ਵੀ ਸਹਿਮਤ ਹੈ ਕਿ ਗੈਰ ਗਾਂਧੀ ਕਾਂਗਰਸ ਦਾ ਪ੍ਰਧਾਨ ਬਣੇ - ਇਕ ਸੋਚ
Connect with us [email protected]

ਰਾਜਨੀਤੀ

ਪ੍ਰਿਯੰਕਾ ਵੀ ਸਹਿਮਤ ਹੈ ਕਿ ਗੈਰ ਗਾਂਧੀ ਕਾਂਗਰਸ ਦਾ ਪ੍ਰਧਾਨ ਬਣੇ

Published

on

ਨਵੀਂ ਦਿੱਲੀ, 20 ਅਗਸਤ – ਰਾਹੁਲ ਗਾਂਧੀ ਨੇ ਆਪਣੇ ਅਸਤੀਫੇ ਵੇਲੇ ਪਿਛਲੇ ਸਾਲ 10 ਅਗਸਤ ਨੂੰ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਿਹਾ ਸੀ ਕਿ ਕਾਂਗਰਸ ਪ੍ਰਧਾਨ ਕੋਈ ਗੈਰ ਗਾਂਧੀ-ਨਹਿਰੂ ਪਰਵਾਰ ਤੋਂ ਬਣੇ। ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਾਰਨ ਕਈ ਮਹੀਨੇ ਬਾਅਦ ਸੋਨੀਆ ਗਾਂਧੀ ਨੂੰ ਅੰਤਰਿਮ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਅਤੇ ਇੱਕ ਸਾਲ ਬਾਅਦ ਜਦੋਂ ਫੁੱਲ ਟਾਈਮ ਪ੍ਰਧਾਨ ਦੀ ਨਿਯੁਕਤੀ ਅਤੇ ਰਾਹੁਲ ਗਾਂਧੀ ਨੂੰ ਦੁਬਾਰਾ ਕਾਂਗਰਸ ਪ੍ਰਧਾਨ ਬਣਾਉਣ ਦੀ ਮੰਗ ਤੇਜ਼ ਹੋਈ ਹੈ ਤਾਂ ਪ੍ਰਿਯੰਕਾ ਗਾਂਧੀ ਵਾਡਰਾ ਦਾ ਇੰਟਰਵਿਊ ਆ ਗਿਆ ਹੈ। ਉਸ ਨੇ ਵੀ ਗਾਂਧੀ-ਨਹਿਰੂ ਪਰਵਾਰ ਤੋਂ ਬਾਹਰ ਦੇ ਵਿਅਕਤੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦੀ ਗੱਲ ਆਖੀ ਹੈ।
ਇਹ ਦਾਅਵਾ ਇੰਡੀਆ ਟੁਮਾਰੋ ਨਾਂ ਦੀ ਇੱਕ ਕਿਤਾਬ ਵਿੱਚ ਕੀਤਾ ਗਿਆ ਹੈ। ਪਿਛਲੇ ਹਫ਼ਤੇ ਰਿਲੀਜ਼ ਹੋਈ ਇਸ ਕਿਤਾਬ ਮੁਤਾਬਕ ਪ੍ਰਿਯੰਕਾ ਨੇ ਕਿਹਾ ਕਿ ਜੋ ਵੀ ਗੈਰ ਗਾਂਧੀ-ਨਹਿਰੂ ਪ੍ਰਧਾਨ ਹੋਵੇਗਾ, ਉਨ੍ਹਾਂ ਦਾ ਬੌਸ ਹੋਵੇਗਾ ਤੇ ਉਹ ਉਨ੍ਹਾਂ ਨੂੰ ਅੰਡੇਮਾਨ-ਨਿਕੋਬਾਰ ਜਾ ਕੇ ਕੰਮ ਕਰਨ ਨੂੰ ਕਹੇਗਾ ਤਾਂ ਉਹ ਖੁਸ਼ੀ-ਖੁਸ਼ੀ ਉਥੇ ਜਾ ਕੇ ਕੰਮ ਕਰੇਗੀ। ਪ੍ਰਿਯੰਕਾ ਨੇ ਕਿਹਾ ਹੈ ਕਿ ਮੇਰੇ ਭਰਾ (ਰਾਹੁਲ ਗਾਂਧੀ) ਨੇ ਲੋਕ ਸਭਾ ਚੋਣਾਂ ਤੋਂ ਬਾਅਦ ਆਪਣੇ ਅਸਤੀਫੇ ਵਿੱਚ ਕਿਹਾ ਸੀ ਕਿ ਉਹ ਚੋਣਾਂ ਦੀ ਜ਼ਿੰਮੇਵਾਰੀ ਲੈਂਦੇ ਹਨ। ਫਿਰ ਪਾਰਟੀ ਦੀ ਅੰਦਰੂਨੀ ਮੀਟਿੰਗ ਵਿੱਚ ਕਿਹਾ ਕਿ ਗਾਂਧੀ ਪਰਵਾਰ ਦੇ ਬਾਹਰ ਕੋਈ ਕਾਂਗਰਸ ਪ੍ਰਧਾਨ ਹੋਣਾ ਚਾਹੀਦਾ ਹੈ। ਪ੍ਰਿਯੰਕਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਸ ਗੱਲ ਨਾਲ ਉਹ ਪੂਰੀ ਤਰ੍ਹਾਂ ਸਹਿਮਤ ਹੈ ਅਤੇ ਪਾਰਟੀ ਨੂੰ ਆਪਣੇ ਅੱਗੇ ਦਾ ਰਸਤਾ ਤੈਅ ਕਰਨਾ ਚਾਹੀਦਾ। ਪਾਰਟੀ ਦੀ ਜ਼ਿੰਮੇਵਾਰੀ ਸੰਭਾਲਣ ਦੇ ਸਵਾਲ ‘ਤੇ ਪ੍ਰਿਯੰਕਾ ਨੇ ਕਿਹਾ ਕਿ ਉਹ ਉਤਰ ਪ੍ਰਦੇਸ਼ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ‘ਤੇ ਫੋਕਸ ਕਰੇਗੀ।
ਪ੍ਰਿਯੰਕਾ ਨੇ ਆਪਣੇ ਪਤੀ ਰਾਬਟ ਵਾਡਰਾ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਕਿਹਾ ਕਿ ਉਨ੍ਹਾਂ ਦਾ ਪਰਵਾਰ ਭਾਜਪਾ ਦੇ ਪ੍ਰੋਪੇਗੰਡਾ ਦਾ ਸ਼ਿਕਾਰ ਹੋਇਆ। ਰਾਜਨੀਤੀ ਤੋਂ ਪ੍ਰੇਰਿਤ ਬੇਬੁਨਿਆਦ ਦੋਸ਼ ਲਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ 2013 ‘ਚ ਜਦ ਦੋਸ਼ ਲੱਗੇ ਤਾਂ ਮੈਂ ਆਪਣੇ ਪੁੱਤਰ ਨੂੰ ਸਾਰੇ ਪੈਸਿਆਂ ਦਾ ਲੈਣ-ਦੇਣ ਦਿਖਾਇਆ। ਓਦੋਂ ਪੁੱਤਰ ਸਿਰਫ 13 ਸਾਲ ਦਾ ਅਤੇ ਪੁੱਤਰੀ ਅੱਠ ਸਾਲ ਦੀ ਸੀ। ਮੈਂ ਉਨ੍ਹਾਂ ਨੂੰ ਹਰ ਗੱਲ ਸਮਝਾਈ ਅਤੇ ਦੋਸ਼ਾਂ ਦਾ ਸਾਹਮਣਾ ਕਰਨਾ ਸਿਖਾਇਆ। ਉਨ੍ਹਾਂ ਨੂੰ ਦੱਸਿਆ ਕਿ ਸੱਚ ਕੀ ਹੈ। ਪ੍ਰਿਯੰਕਾ ਨੇ ਕਿਹਾ ਕਿ ਮੈਂ ਆਪਣੇ ਬੱਚਿਆਂ ਤੋਂ ਕੁਝ ਲੁਕਾਉਂਦੀ ਨਹੀਂ ਹਾਂ।
ਪ੍ਰਿਯੰਕਾ ਗਾਂਧੀ ਦਾ ਇਹ ਇੰਟਰਵਿਊ ਓਦੋਂ ਆਇਆ ਹੈ ਜਦ ਕਾਂਗਰਸ ‘ਚ ਫੁਲਟਾਈਮ ਪ੍ਰਧਾਨ ਵਾਸਤੇ ਰਾਹੁਲ ਗਾਂਧੀ ਨੂੰ ਦੋਬਾਰਾ ਪ੍ਰਧਾਨ ਬਣਾਉਣ ਦੀ ਮੰਗ ਜ਼ੋਰਾਂ ‘ਤੇ ਹੈ। ਪਾਰਟੀ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ‘ਚ ਬਹੁਤੇ ਨੌਜਵਾਨ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਮੰਗ ਚੁੱਕੀ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca