ਪੰਜਾਬ ਅਸੈਂਬਲੀ ਦਾ ਸਿਰਫ ਇੱਕ ਦਿਨਾ ਸੈਸ਼ਨ ਸੱਦਣ ਦੀ ਕਈ ਪਾਸਿਓਂ ਨੁਕਤਾਚੀਨੀ - ਇਕ ਸੋਚ
Connect with us [email protected]

ਰਾਜਨੀਤੀ

ਪੰਜਾਬ ਅਸੈਂਬਲੀ ਦਾ ਸਿਰਫ ਇੱਕ ਦਿਨਾ ਸੈਸ਼ਨ ਸੱਦਣ ਦੀ ਕਈ ਪਾਸਿਓਂ ਨੁਕਤਾਚੀਨੀ

Published

on

ਚੰਡੀਗੜ੍ਹ, 18 ਅਗਸਤ, – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਅਗਲੀ 28 ਅਗਸਤ ਵਾਲੇ ਦਿਨ ਸੱਦਣ, ਪਰ ਇੱਕੋ ਦਿਨ ਤੱਕ ਸੀਮਤ ਰੱਖਣ ਦੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਸਖਤ ਨੁਕਤਾਚੀਨੀ ਕੀਤੀ ਅਤੇ ਇਸ ਨੂੰ ਸਰਕਾਰ ਵੱਲੋਂ ਲੋਕਾਂ ਦੇ ਮਸਲਿਆਂ ਤੋਂ ਕੰਨੀਂ ਕਤਰਾਉਣਾ ਕਿਹਾ ਹੈ।
ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਦਾ ਸੈਸ਼ਨ ਸਿਰਫ ਇਕ ਦਿਨਦਾ ਰੱਖਣ ਬਾਰੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਬੂਲ ਕਰ ਲਿਆ ਹੈ ਕਿ ਉਸਨੇ ਸਰਕਾਰ ਚਲਾਉਣ ਲਈ ਮਿਲਿਆ ਫਤਵਾ ਗੁਆ ਲਿਆ ਤੇ ਲੋਕਾਂ ਦੇ ਪ੍ਰਤੀਨਿਧਾਂ ਨੂੰ ਮੂੰਹ ਦਿਖਾਉਣਾ ਔਖਾ ਲੱਗਦਾ ਹੈ। ਅੱਜ ਜਾਰੀ ਕੀਤੇ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੈਸ਼ਨ ਸਿਰਫ ਇਕ ਦਿਨ ਦਾ ਰੱਖਣਾ ਅਕਾਲੀ ਦਲ ਵੱਲੋਂ ਲੋਕਾਂ ਦੇ ਮੁੱਦਿਆਂ ਉੱਤੇ ਬਣਾਏ ਲੋਕਤੰਤਰੀ ਦਬਾਅ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਤੇ ਫੈਸਲੇ ਲੈਣਕਾਰਨ ਅਸੀਂ ਸਰਕਾਰ ਨੂੰ ਕੰਧ ਵੱਲ ਧੱਕ ਦਿੱਤਾ ਹੈ।
ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਸੱਦੇ ਕੁਝ ਘੰਟਿਆਂ ਦੇ ਸੈਸ਼ਨ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਸਰਕਾਰ ਅਤੇ ਕਾਂਗਰਸ ਨੂੰ ਨਿੰਦਦੇ ਹੋਏ ਕਿਹਾ ਕਿ ‘ਫਾਰਮ ਹਾਊਸ’ ਤੱਕ ਸਿਮਟੀ ਸ਼ਾਹੀ ਸਰਕਾਰ ਸਦਨ ਵਿੱਚ ਵੀ ਲੋਕਾਂ ਦੇ ਮੁੱਦੇ ਸੁਣਨ ਦੀ ਹਿੰਮਤ ਨਹੀਂ ਕਰ ਰਹੀ। ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮਾਨਸੂਨ ਸੈਸ਼ਨ ਸਹੀ ਅਰਥਾਂ ਵਿੱਚ ਇੱਕ ਦਿਨ ਦਾ ਨਹੀਂ, ਸਗੋਂ ਪੰਜ ਘੰਟਿਆਂ ਦਾ ਹੋਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਂਗਰਸੀਆਂ ਅਤੇ ਅਕਾਲੀਆਂ ਨੂੰ ਲੋਕਾਂ ਤੇ ਲੋਕਤੰਤਰ ਦੇ ਹਿੱਤ ਉਦੋਂ ਕਿਉਂਯਾਦ ਆਉਂਦੇ ਹਨ, ਜਦੋਂ ਸੱਤਾ ਤੋਂ ਬਾਹਰ ਹੁੰਦੇ ਹਨ? ਉਨ੍ਹਾਂ ਯਾਦ ਕਰਾਇਆ ਕਿ 13 ਸਤੰਬਰ 2016 ਨੂੰ ਬਾਦਲਾਂ ਦੀ ਸਰਕਾਰ ਵੇਲੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਦਾ ਸੈਸ਼ਨ ਛੋਟਾ ਰੱਖਣ ਦੇ ਵਿਰੋਧ ਵਿੱਚ ਸਦਨ ਦੇ ਅੰਦਰ ਧਰਨਾ ਦਿੱਤਾ ਤੇ ਓਥੇ ਸਾਰੀ ਰਾਤ ਗੁਜ਼ਾਰੀ ਸੀ। ਸੁਨੀਲ ਜਾਖੜ ਤੇ ਚਰਨਜੀਤ ਸਿੰਘ ਚੰਨੀ ਵਰਗੇ ਵੱਡੇ ਕਾਂਗਰਸੀ ਆਗੂ ਇਸ ਵਿੱਚ ਸ਼ਾਮਲ ਸਨ। ਕੀ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੀ ਸਰਕਾਰ ਵੱਲੋਂ 5 ਘੰਟਿਆਂ ਦਾ ਮਾਨਸੂਨ ਸੈਸ਼ਨ ਸੱਦਣ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਪੀਕਰ ਰਾਣਾ ਕੇ ਪੀ ਸਿੰਘ ਕੋਲੋਂ ਜਵਾਬ ਮੰਗਣਗੇ ਜਾਂ ਫਿਰ ਕਾਂਗਰਸੀ ਵਿਧਾਇਕਾਂ ਨੂੰ ਧਰਨਾ ਲਾਉਣ ਲਈ ਕਹਿਣਗੇ?

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca