ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਬਾਜਵਾ ਤੇ ਦੂਲੋ ਨੂੰ ਕਾਂਗਰਸ ਵਿੱਚੋਂ ਕੱਢਣ ਦੀ ਮੰਗ ਚੁੱਕੀ
Connect with us [email protected]

ਰਾਜਨੀਤੀ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਬਾਜਵਾ ਤੇ ਦੂਲੋ ਨੂੰ ਕਾਂਗਰਸ ਵਿੱਚੋਂ ਕੱਢਣ ਦੀ ਮੰਗ ਚੁੱਕੀ

Published

on

ਚੰਡੀਗੜ੍ਹ, 6 ਅਗਸਤ, – ਕਾਂਗਰਸ ਦੇ ਦੋ ਪਾਰਲੀਮੈਂਟ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦੇ ਖਿਲਾਫਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂਸਖਤ ਕਰਵਾਈ ਦੀ ਮੰਗ ਕਰਨ ਪਿੱਛੋਂਅੱਜ ਪੰਜਾਬ ਦੀ ਸਮੁੱਚੀ ਕੈਬਨਿਟ ਨੇ ਇਨ੍ਹਾਂ ਦੋਵਾਂ ਨੇਤਾਵਾਂ ਦੀਆਂ ਪਾਰਟੀ ਅਤੇ ਸਰਕਾਰ ਵਿਰੋਧੀ ਗਤੀਵਿਧੀਆਂ ਨੂੰ ਅਨੁਸ਼ਾਸਨ ਤੋੜਨਾ ਕਹਿ ਕੇ ਪਾਰਟੀ ਵਿਚੋਂ ਬਾਹਰ ਕੱਢ ਦੇਣ ਦੀ ਮੰਗ ਕਰ ਦਿੱਤੀ ਹੈ।

ਵਰਨਣ ਯੋਗ ਹੈ ਕਿ ਕਾਂਗਰਸ ਦੇ ਦੋ ਪਾਰਲੀਮੈਂਟ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਬੀਤੇ ਦਿਨੀਂ ਪੰਜਾਬ ਵਿੱਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਕਾਰਨ ਆਪਣੀ ਪਾਰਟੀ ਦੀ ਸਰਕਾਰ ਉੱਤੇ ਹਮਲਾ ਬੋਲਿਆ ਸੀ।

ਇਸ ਦੇ ਵਿਰੋਧ ਵਿੱਚ ਬਾਜਵਾ ਤੇ ਦੂਲੋ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕਰਦੇ ਹੋਏ ਅੱਜ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋਵਾਂ ਰਾਜ ਸਭਾ ਮੈਂਬਰਾਂ ਦੀਆਂ ਇਨ੍ਹਾਂ ਕਾਰਵਾਈਆਂ ਬਾਰੇ ਪਾਰਟੀ ਹਾਈ ਕਮਾਨ ਨੂੰ ਤੁਰੰਤ ਅਤੇ ਸਖ਼ਤ ਕਦਮ ਚੁੱਕਣਾ ਚਾਹੀਦਾ ਹੈ।

ਮੰਤਰੀਆਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਬਿਨਾਂ ਕਿਸੇ ਢਿੱਲ ਅਤੇ ਦੇਰੀ ਤੋਂ ਦੋਵਾਂ ਪਾਰਲੀਮੈਂਟ ਮੈਂਬਰਾਂ ਉੱਤੇਤੁਰੰਤ ਕਾਰਵਾਈਦੀ ਮੰਗ ਕੀਤੀ ਹੈ। ਦੋਵਾਂ ਪਾਰਲੀਮੈਂਟ ਮੈਂਬਰਾਂ ਵਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਰਾਜ ਸਰਕਾਰ ਉੱਤੇ ਵਾਰ-ਵਾਰ ਹਮਲੇ ਕਰਨ ਦਾ ਜ਼ਿਕਰ ਕਰਦੇ ਮੰਤਰੀਆਂ ਨੇ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਜਦੋਂ ਦੋ ਸਾਲ ਤੋਂ ਘੱਟ ਰਹਿੰਦਾ ਹੋਵੇ, ਓਦੋਂ ਅਨੁਸ਼ਾਸਨਹੀਣਤਾ ਸਹਿਣ ਨਹੀਂ ਕੀਤੀ ਜਾ ਸਕਦੀ।

ਪੰਜਾਬ ਦੇ ਮੰਤਰੀਆਂ ਨੇ ਇਨ੍ਹਾਂ ਦੋ ਨੇਤਾਵਾਂ ਵਲੋਂ ਨਕਲੀ ਸ਼ਰਾਬ ਦੇ ਮੁੱਦੇ ਉੱਤੇਰਾਜਨੀਤੀ ਕਰਨ ਬਾਰੇ ਕਿਹਾ ਕਿ ਦੋਵਾਂ ਐੱਮ ਪੀਜ਼ ਨੇ ਆਪਣੇ ਰਾਜ ਸਭਾ ਸਮੇਂ ਦੌਰਾਨ ਕਦੇ ਵੀ ਪੰਜਾਬ ਦੇ ਮਸਲੇ ਨਹੀਂ ਚੁੱਕੇ, ਜਦਕਿ ਉਹ ਇਸ ਰਾਜ ਦੀ ਨੁਮਾਇੰਦਗੀ ਕਰਦੇ ਹਨ।

ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਖਿਲਾਫ ਦੋਵਾਂ ਨੇ ਪਾਰਲੀਮੈਂਟ ਵਿਚ ਆਵਾਜ਼ ਨਹੀਂ ਚੁੱਕੀ, ਬੇਅਦਬੀ ਕੇਸਾਂ ਦੀ ਜਾਂਚ ਵਿਚ ਸੀ ਬੀ ਆਈ ਦੀ ਨਾਕਾਮੀਬਾਰੇਵੀ ਚੁੱਪਨਹੀਂ ਤੋੜੀ, ਪਰ ਨਕਲੀ ਸ਼ਰਾਬ ਦੀ ਘਟਨਾ ਨਾਲ ਨਿਪਟ ਰਹੀ ਸਰਕਾਰ ਵਿਰੁਧ ਰੋਸ ਕਰਨ ਲਈ ਪਾਰਟੀ ਅਤੇ ਸਰਕਾਰ ਵਿੱਚ ਗੱਲ ਕਰਨ ਦੀ ਥਾਂ ਇਸ ਬਾਰੇ ਸੀ ਬੀ ਆਈ ਅਤੇ ਈ ਡੀ ਤੋਂ ਜਾਂਚ ਲਈ ਗਵਰਨਰ ਕੋਲ ਪਹੁੰਚ ਕਰ ਕੇ ਪਾਰਟੀ ਅਤੇ ਸਰਕਾਰ ਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀਹੈ।

ਉਨ੍ਹਾਂ ਕਿਹਾ ਕਿ ਸੀ ਬੀ ਆਈ ਜਾਂਚ ਦੀ ਲੋੜ ਉਦੋਂ ਹੈ, ਜਦੋਂ ਪੁਲਸ ਨਤੀਜੇ ਦੇਣ ਤੋਂ ਨਾਕਾਮ ਹੋਵੇ। ਉਨ੍ਹਾਂ ਕਿਹਾ ਕਿ ਬੇਅਦਬੀ ਕੇਸਾਂ ਦੀ ਜਾਂਚ ਵਿਚ ਸੀ ਬੀ ਆਈ ਦੀ ਯੋਗਤਾ ਦੀ ਕਮੀ ਤਾਂ ਸਾਰੇ ਪੰਜਾਬ ਨੇ ਵੇਖੀ ਹੈ ਅਤੇ ਅਖੀਰ ਇਹ ਕੇਸ ਰਾਜ ਦੀ ਪੁਲਸ ਹੱਲ ਕਰਨ ਲੱਗੀ ਹੋਈ ਹੈ। ਮੰਤਰੀਆਂ ਨੇ ਕਿਹਾ ਕਿ ਇੱਥੋਂ ਤੱਕ ਕਿਯੋਜਨਾਬੱਧ ਕੀਤੇ ਕਤਲਾਂ ਨੂੰ ਵੀ ਪੰਜਾਬ ਪੁਲਸ ਨੇ ਸੁਲਝਾਇਆ ਹੈ,ਸੀ ਬੀ ਆਈ ਨੇ ਨਹੀਂ।

ਇਨ੍ਹਾਂ ਮੰਤਰੀਆਂ ਨੇ ਦੋਸ਼ ਲਾਇਆ ਕਿ ਦੋਵੇਂ ਪਾਰਲੀਮੈਂਟ ਮੈਂਬਰ ਬਾਜਵਾ ਅਤੇ ਦੂਲੋ ਆਪਣੇ ਫਰਜ਼ ਨਿਭਾਉਣ ਦੀ ਥਾਂ ਆਪਣੀਸਰਕਾਰ ਨੂੰ ਅਸਥਿਰ ਕਰਨ ਦੀ ਤਾਕ ਵਿਚ ਹਨ ਅਤੇ ਅਜਿਹਾ ਸੱਤਾ ਦੀ ਲਾਲਸਾ ਲਈ ਕਰਦੇ ਹਨ ਜਾਂ ਉਨ੍ਹਾਂ ਲੋਕਾਂ ਦੀ ਸ਼ਹਿ ਨਾਲ ਕਰਦੇ ਹਨ, ਜੋ ਪੰਜਾਬ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦੇ ਹਨ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca