ਪੰਜਾਬ ਦੇ ਤਿੰਨ ਜ਼ਿਲਿਆਂ ਵਿੱਚ ਦੋ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ 49 ਮੌਤਾਂ
Connect with us [email protected]

ਕਾਰੋਬਾਰ

ਪੰਜਾਬ ਦੇ ਤਿੰਨ ਜ਼ਿਲਿਆਂ ਵਿੱਚ ਦੋ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ 49 ਮੌਤਾਂ

Published

on

  • ਤਰਨਤਾਰਨ ਵਿੱਚ ਇੱਕੋ ਦਿਨ 16 ਲੋਕ ਮਰੇ
  • ਇੱਕ ਥਾਣਾ ਮੁਖੀ ਸਮੇਤ ਕਈ ਪੁਲਸ ਵਾਲੇ ਗ੍ਰਿਫਤਾਰ
    ਚੰਡੀਗੜ੍ਹ, 31 ਜੁਲਾਈ, -ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਲਾਕਡਾਊਨ ਦੌਰਾਨ ਨਾਜਾਇਜ਼ ਸ਼ਰਾਬ ਪੀਣ ਨਾਲ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ 42 ਲੋਕਾਂ ਦੀ ਮੌਤ ਹੋ ਗਈ। ਤਰਨਤਾਰਨ ਵਿੱਚ ਸਭ ਤੋਂ ਵੱਧ 30 ਮੌਤਾਂ ਹੋਈਆਂ। ਬਟਾਲਾ ਪੁਲਸ ਜ਼ਿਲੇ ਵਿੱਚ ਅੱਠ ਤੇ ਅੰਮ੍ਰਿਤਸਰ ਦੇਹਾਤੀ ਵਿੱਚ ਚਾਰ ਲੋਕਾਂ ਦੀ ਮੌਤ ਹੋਈ ਹੈ।
  • ਇਸ ਤੋਂ ਪਹਿਲਾਂ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਸੱਤ ਲੋਕਾਂ ਦੀ ਮੌਤ ਹੋਈ ਸੀ। ਦੋ ਦਿਨਾਂ ਵਿੱਚ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ ਕੁੱਲ ਮਿਲਾ ਕੇ 49 ਲੋਕਾਂ ਦੀ ਮੌਤ ਹੋਈ ਹੈ।
  • ਅੱਗੜ-ਪਿੱਛੜ ਏਨੀਆਂ ਮੌਤਾਂ ਹੋਣ ਦੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਇਨ੍ਹਾਂ ਘਟਨਾਵਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ, ਜਿਸ ਵਿੱਚ ਜੁਆਇੰਟ ਐਕਸਾਈਜ਼ ਤੇ ਟੈਕਸੇਸ਼ਨ ਕਮਿਸ਼ਨਰ ਤੇ ਸਬੰਧਤ ਜ਼ਿਲ੍ਹਿਆਂ ਦੇ ਪੁਲਿਸ ਮੁਖੀ ਸ਼ਾਮਲ ਹੋਣਗੇ।
  • ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੇ ਕਿਹਾ ਹੈ ਕਿ ਸ਼ੁਰੂ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਨ੍ਹਾਂ ਸਭ ਦੀ ਮੌਤ ਕੱਚੀ ਦੇਸੀ ਸ਼ਰਾਬ ਪੀਣ ਨਾਲ ਹੋਈ ਹੈ।
  • ਵਰਨਣਯੋਗ ਹੈ ਕਿ ਇਨ੍ਹਾਂ ਜ਼ਿਲਿਆਂ ਵਿੱਚ ਨਾਜਾਇਜ਼ ਦੇਸੀ ਸ਼ਰਾਬ ਦੇ ਕੇਸ ਆਮ ਹੁੰਦੇ ਰਹਿੰਦੇ ਹਨ ਤੇ ਕਈ ਪਿੰਡਾਂ ਦੇਖੇਤਾਂ, ਛੱਪੜਾਂਜਾਂ ਦਰਿਆ ਦੇ ਮੰਡ ਵਿੱਚ ਨਾਜਾਇਜ਼ ਸ਼ਰਾਬ ਦੇ ਕੇਸ ਮਿਲਦੇ ਰਹੇ ਹਨ। ਤਾਜ਼ਾ ਘਟਨਾਵਾਂ ਬਾਰੇ ਸਮਝਿਆ ਜਾ ਰਿਹਾ ਹੈ ਕਿ ਸ਼ਰਾਬ ਵਿੱਚ ਵਰਤਣ ਵਾਲਾ ਕੈਮੀਕਲ ਕਿਸੇ ਇਕੋ ਥਾਂ ਤੋਂ ਖ਼ਰੀਦਿਆ ਗਿਆ ਤੇ ਮੌਤਾਂ ਦਾ ਕਾਰਨ ਬਣਿਆ ਹੈ।
  • ਅੱਜ ਜ਼ਿਲਾ ਤਰਨਤਾਰਨ ਵਿੱਚ ਜਿਹੜੇ 30 ਲੋਕ ਮਾਰੇ ਗਏ, ਉਨ੍ਹਾਂ ਵਿੱਚੋਂ ਬਹੁਤੇ ਲੋਕ ਨੌਰੰਗਾਬਾਦ, ਮੱਲਮੋਹਰੀ, ਕੱਕਾ ਕੰਡਿਆਲਾ, ਭੁੱਲਰ, ਬੱਚੜੇ, ਅਲਾਵਲਪੁਰ, ਜਵੰਦਾ, ਕੱਲਾ ਆਦਿ ਪਿੰਡ ਦੇ ਵਾਸੀ ਹਨ।
  • ਮਰਨ ਵਾਲਿਆਂ ਵਿੱਚ ਪਿੰਡ ਮੱਲਮੋਹਰੀ ਦੇ ਪਿਤਾ-ਪੁੱਤਰ ਵੀ ਸ਼ਾਮਲ ਹਨ। ਅੰਮ੍ਰਿਤਸਰ ਦੇਹਾਤੀ ਜ਼ਿਲੇ ਵਿੱਚ ਪਿੰਡ ਮੁੱਛਲ ਅਤੇ ਬਟਾਲਾ ਸ਼ਹਿਰ ਵਿੱਚ ਹਾਥੀ ਗੇਟ, ਠਠਿਆਰੀ ਗੇਟ ਤੇ ਕਪੂਰੀ ਗੇਟ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਹੋਈਆਂ ਹਨ।
  • ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਤਰਨਤਾਰਨ ਦੇ ਰਟੌਲ ਪਿੰਡ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਸੀਅਤੇ ਇਕ ਜਣੇ ਦੀਆਂ ਦੋਵਾਂ ਅੱਖਾਂ ਦੀ ਰੋਸ਼ਨੀ ਚਲੀ ਗਈ ਸੀ।ਇਨ੍ਹਾਂਂ ਮੌਤਾਂ ਤੋਂ ਬਾਅਦ ਪੁਲਿਸ ਨੇ ਪੰਜਾਬ ਭਰ ਵਿੱਚ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 40 ਜਗ੍ਹਾ ਛਾਪੇ ਮਾਰੇ ਗਏ ਹਨ।
  • ਪੰਜਾਬ ਪੁਲਸ ਦੇ ਮੁਖੀ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਦੀਆਂ ਪੰਜ ਟੀਮਾਂ ਬਣਾ ਕੇ ਵੱਡੀ ਕਾਰਵਾਈ ਕੀਤੀ ਗਈ ਤੇ ਮਿਲਾਵਟੀ ਸ਼ਰਾਬ ਅਤੇ ਹੋਰ ਸਾਮਾਨ ਫੜਿਆ ਗਿਆ ਹੈ।
  • ਇਸ ਸੰਬੰਧ ਵਿੱਚ ਪਿੰਡ ਮੁੱਛਲ ਤੋਂ ਬਲਵਿੰਦਰ ਕੌਰ ਅਤੇ ਅੰਮ੍ਰਿਤਸਰ ਤੋਂ ਮਿੱਠੂ ਨਾਂ ਦਾ ਦੋਸ਼ੀੰ ਫੜਿਆ ਗਿਆ ਹੈ। ਮਿੱਠੂ ਨੇ ਸ਼ਰਾਬ ਸਪਲਾਈ ਕਰਨ ਦੀ ਗੱਲ ਮੰਨੀ ਹੈ। ਤਰਨਤਾਰਨ ਵਿੱਚ ਛੇ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
  • ਇਸ ਦੌਰਾਨ ਅੰਮ੍ਰਿਤਸਰ ਦੇ ਤਰਸਿੱਕਾ ਥਾਣੇ ਦੇ ਸਸਪੈਂਡ ਕੀਤੇ ਐੱਸ ਐੱਚ ਓ ਵਿਕਰਮ ਸਿੰਘ ਤੇ ਸ਼ਰਾਬ ਵੇਚਣ ਵਾਲੀ ਬਲਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਐੱਸ ਐੱਚ ਓ ਵਿਕਰਮ ਸਿੰਘ ਉੱਤੇਦੋਸ਼ ਹੈ ਕਿ ਉਸ ਨੇ ਸ਼ਿਕਾਇਤ ਦੇ ਬਾਵਜੂਦ ਕਾਰਵਾਈ ਨਹੀਂ ਸੀ ਕੀਤੀ। ਕੁਝ ਹੋਰ ਪੁਲਸ ਵਾਲੇ ਵੀ ਫੜੇ ਜਾਣ ਦਾ ਪਤਾ ਲੱਗਾ ਹੈ, ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ, ਜਦ ਕਿ ਜਾਂਚ ਜਾਰੀ ਹੈ।

ਕਾਰੋਬਾਰ

ਰਿਜ਼ਰਵ ਬੈਂਕ ਨੇ ਕਿਹਾ :ਏ ਟੀ ਐਮ ਵਿੱਚ ਜੇ ਨਕਦੀ ਨਾ ਹੋਈ ਤਾਂ ਬੈਂਕ ਉਤੇ 10,000 ਰੁਪਏ ਜੁਰਮਾਨਾ ਲੱਗੇਗਾ

Published

on

reserve bank

ਮੁੰਬਈ, 11 ਅਗਸਤ – ਭਾਰਤ ਵਿੱਚ ਕਿਸੇ ਏ ਟੀ ਐਮ ਵਿੱਚ ਲੋੜੀਂਦੀ ਨਕਦੀ ਨਾ ਰੱਖਣਾ ਅੱਗੇ ਲਈ ਬੈਂਕਾਂ ਨੂੰ ਮਹਿੰਗਾ ਪਵੇਗਾ। ਭਾਰਤੀ ਰਿਜ਼ਰਵ ਬੈਂਕ (ਆਰ ਬੀ ਆਈ) ਨੇ ਕਿਹਾ ਹੈ ਕਿ ਇਸ ਸਾਲ ਪਹਿਲੀ ਅਕਤੂਬਰ ਤੋਂ ਜੇ ਨਕਦੀ ਦੀ ਕਮੀ ਕਾਰਨ ਕਿਸੇ ਗਾਹਕ ਨੂੰ ਏ ਟੀ ਐਮ ਤੋਂ ਖਾਲੀ ਹੱਥ ਮੁੜਨਾ ਪਿਆ ਤਾਂ ਸਬੰਧਤ ਬੈਂਕ ਉੱਤੇਜੁਰਮਾਨਾ ਲਾਇਆ ਜਾਏਗਾ। ਇੱਕ ਸਰਕੂਲਰ ਵਿੱਚਆਰ ਬੀ ਆਈ ਨੇ ਕਿਹਾ ਹੈ ਕਿ ਹਰ ਬੈਂਕ ਦੇ ਏ ਟੀ ਐਮ ਵਿੱਚ ਇੱਕ ਮਹੀਨੇ ਵਿੱਚ ਵੱਧ ਤੋਂ ਵੱਧ 10 ਘੰਟੇ ਤਕ ਨਕਦੀ ਦੀ ਕਮੀ ਮਨਜ਼ੂਰ ਹੈ, ਪਰ ਜੇ ਉਸ ਤੋਂ ਵੱਧ ਦੀ ਕਮੀ ਹੋਈ ਤਾਂ ਬੈਂਕ ਨੂੰ ਪ੍ਰਤੀ ਦਿਨ ਏ ਟੀ ਐਮ ਉੱਤੇ 10,000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।
ਇਸ ਸੰਬੰਧ ਵਿੱਚ ਆਰ ਬੀ ਆਈ ਦਾ ਕਹਿਣਾ ਹੈ ਕਿ ਇਸ ਨੀਤੀ ਦਾ ਮਕਸਦ ਏ ਟੀ ਐਮ ਵਿੱਚ ਨਕਦ ਪੈਸਿਆਂ ਦੀ ਕਮੀ ਨਾਲ ਹੋਣ ਵਾਲੀ ਦਿੱਕਤ ਤੋਂ ਗਾਹਕਾਂ ਨੂੰ ਛੁਟਕਾਰਾ ਦਿਵਾਉਣਾ ਹੈ। ਜਿਵੇਂ ਆਰ ਬੀ ਆਈ ਉੱਤੇ ਬੈਂਕ ਨੋਟ ਜਾਰੀ ਕਰਨ ਦੀ ਜ਼ਿੰਮੇਵਾਰੀ ਹੈ, ਉਸੇ ਤਰ੍ਹਾਂ ਬੈਂਕਾਂ ਉੱਤੇ ਦੇਸ਼ ਵਿੱਚ ਆਪਣੇ ਏ ਟੀ ਐਮ ਦੇ ਨੈਟਵਰਕ ਜ਼ਰੀਏ ਗਾਹਕਾਂ ਤਕ ਨੋਟ ਪੁਚਾਉਣ ਦੀ ਜ਼ਿੰਮੇਵਾਰੀ ਹੈ। ਇਸ ਲਈ ਬੈਂਕਾਂ ਅਤੇ ਵ੍ਹਾਈਟ ਲੇਬਲ ਏ ਟੀ ਐਮ (ਜਿਨ੍ਹਾਂ ਕੰਪਨੀਆਂ ਨੂੰ ਆਰ ਬੀ ਆਈ ਨੇ ਸਿਰਫ ਏ ਟੀ ਐਮ ਚਲਾਉਣ ਦਾ ਲਾਇਸੈਂਸ ਦਿੱਤਾ ਹੈ) ਆਪਰੇਟਰਾਂ ਨੂੰ ਆਪਣਾ ਸਿਸਟਮ ਮਜ਼ਬੂਤ ਰੱਖਣਾ ਹੋਵੇਗਾ। ਉਨ੍ਹਾਂ ਨੂੰ ਯਕੀਨੀ ਕਰਨਾ ਹੋਵੇਗਾ ਕਿ ਉਨ੍ਹਾਂ ਦੇ ਹੇਠਲੇ ਕਿਸੇ ਏ ਟੀ ਐਮ ਵਿੱਚ ਨਕਦੀ ਦੀ ਕਦੇ ਕਮੀ ਨਹੀਂ ਹੋਵੇਗੀ।ਆਰ ਬੀ ਆਈ ਨੇ ਕਿਹਾ ਕਿ ਏ ਟੀ ਐਮ ਵਿੱਚ ਨਕਦੀ ਦੀ ਕਮੀ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾਏਗਾ ਅਤੇ ਬੈਂਕਾਂ ਉੱਤੇ ਕਰੰਸੀ ਜੁਰਮਾਨਾ ਲੱਗੇਗਾ। ਜੇ ਕਿਸੇ ਵ੍ਹਾਈਟ ਲੇਬਲ ਏ ਟੀ ਐਮ ਵਿੱਚ ਨਕਦੀ ਦੀ ਕਮੀ ਮਿਲੀ ਤਾਂ ਜੁਰਮਾਨਾ ਉਸ ਬੈਂਕ ਉੱਤੇ ਲਗਾਇਆ ਜਾਏਗਾ, ਜਿਸ ਨਾਲ ਉਸ ਕੰਪਨੀ ਦਾ ਏ ਟੀ ਐਮ ਵਿੱਚ ਰਕਮ ਪਾਉਣ ਦਾ ਸਮਝੌਤਾ ਹੈ।

Continue Reading

ਕਾਰੋਬਾਰ

ਕਰਜਾਈ ਅਨਿਲ ਅੰਬਾਨੀ ਦੀ ਇੱਕ ਹੋਰ ਕੰਪਨੀ 1629 ਕਰੋੜ ਰੁਪਏ ਵਿੱਚ ਵਿਕ ਗਈ

Published

on

makesh ambani

ਨਵੀਂ ਦਿੱਲੀ, 20 ਜੁਲਾਈ – ਬੁਰੀ ਤਰ੍ਹਾਂ ਕਰਜ਼ੇ ਵਿੱਚ ਡੁੱਬੇ ਹੋਏ ਅਨਿਲ ਧੀਰੂਭਾਈ ਅੰਬਾਨੀ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀਦੀਆਂ ਕੰਪਨੀਆਂ ਇੱਕ-ਇੱਕ ਕਰਕੇ ਵਿਕ ਰਹੀਆਂ ਹਨ। ਉਸ ਦੀ ਇੱਕ ਹੋਰ ਕੰਪਨੀ ਵਿਕ ਗਈ ਹੈ, ਜਿਸ ਦਾ ਨਾਂ ਰਿਲਾਇੰਸ ਕਮਰਸ਼ੀਅਲ ਫਾਈਨਾਂਸ (ਆਰ ਸੀ ਐਫ) ਹੈ।
ਮਿਲੀ ਜਾਣਕਾਰੀ ਮੁਤਾਬਕ ਆਰ ਸੀ ਐਫ ਨੂੰ ਕਰਜ਼ਾ ਦੇਣ ਵਾਲਿਆਂ ਨੇ ਦਿਵਾਲੀਆ ਪ੍ਰਕਿਰਿਆ ਹੇਠਸਾਲਵੇਸ਼ਨ ਯੋਜਨਾ ਮਨਜ਼ੂਰ ਕੀਤੀ ਹੈ। ਕਰਜ਼ਾ ਦੇਣ ਵਾਲਿਆਂ ਨੇ ਆਥਮ ਇਨਵੈਸਟਮੈਂਟ ਐਂਡ ਇੰਫ੍ਰਾਸਟ੍ਰਕਚਰ ਨੂੰ ਸਫਲ ਬੋਲੀਦਾਤਾ ਵਜੌਂ ਚੁਣਿਆ ਹੈ। ਰਿਲਾਇੰਸ ਕੈਪੀਟਲ ਨੇ ਦੱਸਿਆ ਕਿ ਆਥਮ ਇਨਵੈਸਟਮੈਂਟ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਨੂੰ 1629 ਕਰੋੜ ਰੁਪਏ ਵਿੱਚ ਪ੍ਰਾਪਤ ਕਰੇਗਾ। ਰਿਲਾਇੰਸ ਕਮਰਸ਼ੀਅਲ ਫਾਈਨਾਂਸ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਦੀ ਰਿਲਾਇੰਸ ਕੈਪੀਟਲ ਲਿਮਟਿਡ ਨਾਮੀਂ ਸਹਾਇਕ ਕੰਪਨੀ ਹੈ। ਰਿਲਾਇੰਸ ਕੈਪੀਟਲ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਕਰਜ਼ਾ ਦੇਣ ਵਾਲਿਆਂ ਨੇ ਇੱਕ ਮੁਕਾਬਲਾ ਪ੍ਰਕਿਰਿਆ ਹੇਠ ਆਥਮ ਇਨਵੈਸਟਮੈਂਟ ਨੂੰ ਆਰ ਸੀ ਐਫ ਦੀ ਐਕਵਾਇਰਮੈਂਟ ਲਈ ਬੋਲੀਦਾ ਤਾ ਵਜੋਂ ਚੁਣਿਆ।ਆਰ ਸੀ ਐਫ ਲੋਨ ਅਗੇਂਸਟ ਪ੍ਰਾਪਰਟੀ, ਐਮ ਐਸ ਐਮ ਈ ਲੋਨ, ਇੰਫ੍ਰਾਸਟ੍ਰਕਚਰ ਫਾਇਨੈਸ਼ਿੰਗ, ਐਜ਼ੂਕੇਸ਼ਨ ਲੋਨ ਅਤੇ ਮਾਈਕ੍ਰੋ ਫਾਈਨਾਂਸ਼ੀਅਲ ਨਾਲ ਜੁੜੇ ਕਾਰੋਬਾਰ ਕਰਦੀ ਹੈ। ਰਿਲਾਇੰਸ ਕੈਪੀਟਲ ਨੇ ਕਿਹਾ ਕਿ ਆਰ ਸੀ ਐਫ ਨੂੰ ਖਰੀਦਣ ਲਈ ਕੁੱਲ 18 ਕੰਪਨੀਆਂ ਨੇ ਬੋਲੀ ਲਾਈ ਸੀ ਅਤੇ ਇਨ੍ਹਾਂ ਵਿੱਚੋਂ ਚਾਰ ਕੰਪਨੀਆਂ ਨੂੰ ਅੰਤਿਮ ਬੋਲੀ ਲਾਉਣ ਲਈ ਚੁਣਿਆ ਗਿਆ ਸੀ। ਰਿਲਾਇੰਸ ਕੈਪੀਟਲ ਉੱਤੇ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਕਰਜ਼ਾ ਸੀ।

Read More Latest Punjabi News

Continue Reading

ਕਾਰੋਬਾਰ

ਸਵਿਟਜ਼ਰਲੈਂਡ ਤੋਂ ਭਾਰਤ ਨੂੰ ਸੋਨੇ ਦੀ ਇੰਪੋਰਟ `ਚ ਵਾਧਾ ਜਾਰੀ

Published

on

gold

ਨਵੀਂ ਦਿੱਲੀ, 20 ਜੁਲਾਈ – ਭਾਰਤ ਵੱਲੋਂ ਸਾਲ 2021 ਦੌਰਾਨ ਇੰਪੋਰਟ ਕੀਤੇ ਕੁੱਲ ਸੋਨੇ ਵਿੱਚੋਂ ਕਰੀਬ 50 ਫੀਸਦੀ ਸੋਨਾ ਸਵਿੱਟਜ਼ਰਲੈਂਡ ਤੋਂ ਇੰਪੋਰਟਆਇਆ ਹੈ। ਕੇਂਦਰੀ ਵਪਾਰ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਵਿੱਤੀ ਸਾਲ 2020-21 ਦੌਰਾਨ ਭਾਰਤ ਨੇ 34.6 ਅਰਬ ਡਾਲਰ ਦੇ ਸੋਨੇ ਦੀ ਇੰਪੋਰਟ ਕੀਤੀ ਅਤੇ ਇਸ ਵਿੱਚੋਂ 16.3 ਅਰਬ ਡਾਲਰ ਦਾ ਸੋਨਾ ਸਵਿੱਟਜ਼ਰਲੈਂਡ ਤੋਂ ਇੰਪੋਰਟ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਭਾਰਤ ਨੇ ਵਿੱਤੀ ਸਾਲ 2019-20 ਵਿੱਚ 28.2 ਅਰਬ ਡਾਲਰ ਸੋਨੇ ਦੀ ਇੰਪੋਰਟ ਕੀਤੀ ਸੀ, ਪਰ ਕੋਰੋਨਾ ਮਹਾਮਾਰੀ ਦੇ ਬਾਵਜੂਦ ਵਿੱਤੀ ਸਾਲ 2021 ਵਿੱਚ ਸੋਨੇ ਦੀ ਇੰਪੋਰਟ ਵਿੱਚ ਵਾਧਾ ਹੋਇਆ ਹੈ। ਪਿਛਲੇ ਸਾਲ ਦੌਰਾਨ ਸਿਰਫ਼ ਸਵਿੱਟਜ਼ਰਲੈਂਡ ਹੀ ਅਜਿਹਾ ਦੇਸ਼ ਸੀ, ਜਿੱਥੋਂ ਭਾਰਤ ਨੂੰ ਆਉਣ ਵਾਲੇ ਸ਼ਿਪਮੈਂਟ ਵਿੱਚ 7.8 ਫ਼ੀਸਦੀ ਦੀ ਤੇਜ਼ੀ ਆਈ। ਭਾਰਤ ਨੇ ਸਵਿੱਟਜ਼ਰਲੈਂਡ ਤੋਂ ਕੁੱਲ 18.2 ਅਰਬ ਡਾਲਰ ਦੀ ਸ਼ਿਪਮੈਂਟ ਕੀਤੀ ਅਤੇ ਇਸ ਵਿੱਚ ਮੁੱਖ ਹਿੱਸਾ ਸੋਨੇ ਦਾ ਸੀ।ਸੋਨੇ ਦੀ ਇੰਪੋਰਟ ਵਿੱਚ ਹੋਏ ਵਾਧੇ ਸਦਕਾ ਸਵਿੱਟਜ਼ਰਲੈਂਡ ਸਾਊਦੀ ਅਰਬ ਨੂੰ ਪਛਾੜ ਕੇ ਭਾਰਤ ਦਾ ਚੌਥਾ ਵੱਡਾ ਟ੍ਰੇਡ ਪਾਰਟਨਰ ਬਣ ਗਿਆ। ਇਸ ਦੌਰਾਨ ਚੀਨ ਤੋਂ ਹੋ ਰਹੀ ਇੰਪੋਰਟ ਵਿੱਚ 0.07 ਫੀਸਦੀ ਦੀ ਕਮੀ ਆਈ ਪਰ ਇਹ 65.21 ਅਰਬ ਡਾਲਰ ਦੀ ਇੰਪੋਰਟ ਨਾਲ ਭਾਰਤ ਦਾ ਮੁੱਖ ਇੰਪੋਰਟਰ ਦੇਸ਼ ਰਿਹਾ। ਭਾਰਤ ਨੂੰ ਸੋਨਾ ਭੇਜਣ ਵਾਲੇ ਦੇਸ਼ਾਂ ਵਿੱਚ ਅਮਰੀਕਾ ਦੂਜੇ ਅਤੇ ਦੁਬਈ ਤੀਜੇ ਨੰਬਰ ਉੱਤੇ ਹੈ। ਪਿਛਲੇ ਸਾਲ ਜਰਮਨੀ ਵੀ ਭਾਰਤ ਨੂੰ ਭੇਜਣ ਵਾਲੇ ਚੋਟੀ ਦੇ 10 ਦੇਸ਼ਾਂ ਵਿੱਚ ਸ਼ਾਮਲ ਹੋ ਗਿਆ, ਜਦਕਿ ਇੰਡੋਨੇਸ਼ੀਆ ਇਸ ਸੂਚੀ ਤੋਂ ਬਾਹਰ ਹੋ ਗਿਆ।
ਭਾਰਤ ਚੀਨ ਤੋਂ ਬਾਅਦ ਦੁਨੀਆ ਦਾ ਸਭ ਤੋਂ ਵੱਡਾ ਸੋਨੇ ਦਾ ਇੰਪੋਰਟਰ ਦੇਸ਼ ਹੈ ਜਦ ਕਿ ਸਵਿੱਟਜ਼ਰਲੈਂਡ ਸੋਨੇ ਨੂੰ ਰਿਫਾਈਨ ਕਰਨ ਦੇ ਪੱਖ ਤੋਂ ਪਹਿਲੇ ਨੰਬਰ ਉੱਤੇ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਸਵਿੱਟਜ਼ਰਲੈਂਡ ਤੋਂ ਸੋਨੇ ਦੀ ਇੰਪੋਰਟ ਲਗਾਤਾਰ ਵਧੀ ਹੈ। ਪਿਛਲੇ ਸਾਲ ਭਾਰਤ ਨੇ ਦੁਬਈ ਤੋਂ 4.19 ਅਰਬ ਡਾਲਰ ਸੋਨੇ ਦੀ ਇੰਪੋਰਟ ਕੀਤੀ, ਜਦ ਕਿ ਦੱਖਣੀ ਅਫਰੀਕਾ ਤੋਂ ਸੋਨੇ ਦੀ ਇੰਪੋਰਟ 2.5 ਅਰਬ ਡਾਲਰ ਰਹੀ।ਸਰਕਾਰ ਨੇ ਸੋਨੇ ਦੀ ਇੰਪੋਰਟ ਉੱਤੇ ਲੱਗਣ ਵਾਲੀ ਡਿਊਟੀ ਨੂੰ 12.5 ਫੀਸਦੀ ਤੋਂ ਘੱਟ ਕਰ ਕੇ 10 ਫੀਸਦੀ ਕਰ ਦਿੱਤਾ ਸੀ।

Continue Reading

ਰੁਝਾਨ


Copyright by IK Soch News powered by InstantWebsites.ca