ਪੰਜਾਬ ਦੇ ਦੋ ਕਾਂਗਰਸੀ ਪਾਰਲੀਮੈਂਟ ਮੈਂਬਰਾਂ ਨੇ ਆਪਣੀ ਸਰਕਾਰ ਦੇ ਖਿਲਾਫ ਹੀ ਮੋਰਚਾ ਖੋਲ੍ਹਿਆ
Connect with us [email protected]

ਰਾਜਨੀਤੀ

ਪੰਜਾਬ ਦੇ ਦੋ ਕਾਂਗਰਸੀ ਪਾਰਲੀਮੈਂਟ ਮੈਂਬਰਾਂ ਨੇ ਆਪਣੀ ਸਰਕਾਰ ਦੇ ਖਿਲਾਫ ਹੀ ਮੋਰਚਾ ਖੋਲ੍ਹਿਆ

Published

on

  • ਬਾਜਵਾ ਤੇ ਦੂਲੋ ਵੱਲੋਂ ਕੈਪਟਨ ਵਿਰੁੱਧ ਗਵਰਨਰ ਨੂੰ ਮੰਗ ਪੱਤਰ ਪੇਸ਼
    ਚੰਡੀਗੜ੍ਹ, 3 ਅਗਸਤ, – ਪੰਜਾਬ ਵਿੱਚ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਸੌਤੋਂ ਵੱਧ ਮੌਤਾਂ ਦੇ ਕੇਸ ਵਿੱਚ ਅੱਜ ਕਾਂਗਰਸ ਪਾਰਟੀ ਦੇ ਦੋ ਪਾਰਲੀਮੈਂਟ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘਦੂਲੋ ਪੰਜਾਬ ਦੇ ਗਵਰਨਰ ਨੂੰ ਮਿਲੇ ਅਤੇ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ ਕਰ ਦਿੱਤੀ ਹੈ।
  • ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਲੀਮੈਂਟ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿਮੈਂ ਤੇ ਸ਼ਮਸ਼ੇਰ ਸਿੰਘ ਦੂਲੋ ਪਿਛਲੇ 3 ਸਾਲਾਂਤੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਹਰ ਮੁੱਦੇ ਅਤੇ ਮਸਲੇ ਉੱਤੇ ਚਿੱਠੀ ਲਿਖ ਰਹੇ ਹਾਂ, ਪਰ ਕੈਪਟਨ ਸਾਹਿਬ ਇਹੋ ਕਹਿੰਦੇ ਹਨ ਕਿ ਉਨ੍ਹਾਂ ਨੂੰ ਚਿੱਠੀ ਨਹੀਂ ਮਿਲੀ ਤੇ ਜੇ ਮਿਲ ਵੀ ਜਾਂਦੀ ਤਾਂ ਜਵਾਬ ਨਾ ਦਿੰਦਾ।
  • ਬਾਜਵਾ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਸਾਡੀਆਂ ਚਿੱਠੀਆਂ ਦਾ ਜਵਾਬ ਦਿੰਦੇ ਤਾਂ ਅੱਜ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਇੰਨੀਆਂ ਮੌਤਾਂਨਾ ਹੁੰਦੀਆਂ।
  • ਇਸ ਮੌਕੇ ਉਨ੍ਹਾਂ ਅੰਮ੍ਰਿਤਸਰ ਵਿੱਚ ਦੁਸਹਿਰੇ ਮੌਕੇ ਹੋਏ ਟਰੇਨ ਹਾਦਸੇ ਬਾਰੇ ਕਿਹਾ ਕਿ ਇਸ ਦੀਵਿਸ਼ੇਸ਼ ਜਾਂਚਟੀਮ ਦੀ ਜਾਂਚ ਬੇਨਤੀਜਾ ਨਿਕਲੀ ਅਤੇ ਇਸੇ ਤਰ੍ਹਾਂ ਬਟਾਲੇ ਵਾਲੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਮਾਰੇ ਗਏ 23 ਲੋਕਾਂ ਦੇ ਕੇਸ ਵਿੱਚ ਵੀ ਜਾਂਚ ਟੀਮ ਕੋਈ ਨਤੀਜਾ ਨਹੀਂਕੱਢ ਸਕੀ।
  • ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ,ਅਸੀਂ ਪੰਜਾਬ ਦੀ ਲੁੱਟ ਨਹੀਂ ਹੋਣ ਦੇਵਾਂਗੇ ਅਤੇ ਆਪਣੀ ਪਾਰਟੀ ਦੀ ਸਾਖ਼ ਵੀ ਅਸੀਂਪੰਜਾਬ ਵਿੱਚ ਬਚਾਉਣਾ ਚਾਹੁੰਦੇ ਹਾਂ।
  • ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਅਸੀਂਗਵਰਨਰ ਕੋਲੋਂ ਮੰਗ ਕੀਤੀ ਹੈ ਕਿ ਉਹ ਨਕਲੀ ਸ਼ਰਾਬ ਕੇਸਦੀ ਸੀ ਬੀ ਆਈ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਅਸਲ ਦੋਸ਼ੀ ਫੜਨਾ ਚਾਹੁੰਦੀ ਹੈ ਤਾਂ ਸੀ ਬੀ ਆਈ ਦੀ ਮਦਦ ਨਾਲ ਫੜ ਸਕਦੀ ਹੈ।
  • ਬਾਜਵਾ ਨੇ ਕਿਹਾ ਕਿ ਸਤੰਬਰ ਵਿੱਚ ਹੋ ਰਹੇ ਪਾਰਲੀਮੈਂਟ ਸੈਸ਼ਨ ਵਿੱਚਅਸੀਂ ਸੋਨੀਆਂ ਗਾਂਧੀ ਨੂੰਮਿਲ ਕੇ ਪੰਜਾਬਦੇ ਸਾਰੇ ਹਾਲਾਤਾਂ ਬਾਰੇ ਦੱਸਾਂਗੇ ਤੇ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਵੀ ਇਸ ਬਾਰੇ ਮਿਲਾਂਗੇ।
  • ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮੁੱਦਾ ਇਸ ਵਾਰ ਪਾਰਲੀਮੈਂਟ ਵਿੱਚਗੂੰਜੇਗਾ ਤੇ ਜਿਹੜੀਆਂ ਸੌ ਤੋਂ ਵੱਧ ਮੌਤਾਂ ਨਕਲੀ ਸ਼ਰਾਬ ਕਾਰਨ ਹੋਈਆਂ ਹਨ, ਉਨ੍ਹਾਂ ਲਈ ਜ਼ਿਮੇਵਾਰ ਲੋਕਾਂ,ਉਹ ਸ਼ਰਾਬ ਕੱਢਣ ਵਾਲੇ ਹੋਣ, ਪੁਲਸ ਅਫਸਰ ਹੋਣ, ਐਕਸਾਈਜ਼ ਵਿਭਾਗ ਹੋਵੇ ਜਾਂ ਕੋਈ ਸਿਆਸੀ ਲੋਕ ਹੋਣ,ਨੂੰ ਇਸ ਦੀ ਕੀਮਤ ਅਦਾ ਕਰਨੀ ਪਵੇਗੀ ਅਤੇ ਜਿੰਨਾ ਚਿਰ ਅਸੀਂ ਇਨ੍ਹਾਂ ਲੋਕਾਂ ਦਾ ਪਰਦਾਫਾਸ਼ ਨਹੀਂ ਕਰ ਦੇਂਦੇ,ਅਸੀਂਚੈਨ ਨਾਲ ਨਹੀਂ ਬੈਠਾਂਗੇ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca