ਪੰਜਾਬ ਨੇ ਸੁਪਰੀਮ ਕੋਰਟ ਦੇ ਪੈਨਲ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਕਾਰਜ ਯੋਜਨਾ ਸੌਂਪੀ
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਨੇ ਸੁਪਰੀਮ ਕੋਰਟ ਦੇ ਪੈਨਲ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਕਾਰਜ ਯੋਜਨਾ ਸੌਂਪੀ

Published

on

Modi govt's scuffle in Supreme Court

ਨਵੀਂ ਦਿੱਲੀ, 17 ਅਗਸਤ – ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਅਪਣਾਈ ਕਾਰਜ ਯੋਜਨਾ ਸੁਪਰੀਮ ਕੋਰਟ ਦੇ ਪੈਨਲ ਨੂੰ ਸੌਂਪ ਦਿੱਤੀ ਹੈ।

ਵਰਨਣ ਯੋਗ ਹੈ ਕਿ ਪਰਾਲੀ ਦਾ ਧੂੰਆਂ ਸਰਦੀਆਂ ‘ਚ ਭਾਰਤ ਦੀ ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣ ਦਾ ਅਹਿਮ ਕਾਰਨ ਮੰਨਿਆ ਜਾਂਦਾ ਹੈ ਤੇ ਇਸ ਨਾਲ ਇਥੇ ਧੁਆਂਖੀ ਧੁੰਦ ਛਾ ਜਾਂਦੀ ਹੈ।

ਪੰਜਾਬ ਨੇ ਫਸਲੀ ਰਹਿੰਦ-ਖੂੰਹਦ ਦੇ ਉਚਿਤ ਪ੍ਰਬੰਧ ਲਈ ਉਚ-ਤਕਨੀਕ ਵਾਲੀ ਮਸ਼ੀਨਰੀ ਨਾ ਖ਼ਰੀਦ ਸਕਣ ਵਾਲੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਕਿਰਾਏ ਉੱਤੇ ਦੇਣ ਲਈ ਹੋਰ ਕਸਟਮ ਹਾਇਰਿੰਗ ਸੈਂਟਰ (ਸੀ ਐਚ ਸੀ) ਬਣਾਉਣ ਦੀ ਤਜਵੀਜ਼ ਪੇਸ਼ ਕੀਤੀ ਹੈ।

ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ (ਸੀ ਪੀ ਸੀ ਬੀ) ਦੇ ਅਨੁਸਾਰ ਪਿਛਲੇ ਸਾਲ ਸੰਬੰਧਤ ਰਾਜਾਂ ਨੇ ਪਰਾਲੀ ਸਾੜ ਕੇ ਦਿੱਲੀ ਦੇ ਪ੍ਰਦੂਸ਼ਣ ‘ਚ ਕਾਫੀ ਵਾਧਾ ਕੀਤਾ ਸੀ, ਜੋ ਨਵੰਬਰ ਮਹੀਨੇ ਦੌਰਾਨ 44 ਫੀਸਦੀ ਵੱਧ ਸੀ।

ਪੰਜਾਬ ਸਰਕਾਰ ਨੇ ਇਸ ਬਾਰੇ ਵਾਤਾਵਰਨ ਪ੍ਰਦੂਸ਼ਣ ਰੋਕਥਾਮ ਅਥਾਰਟੀ (ਈ ਪੀ ਸੀ ਏ) ਨੂੰ ਦੱਸਿਆ ਕਿ ਉਸ ਵੱਲੋਂ ਬਾਇਓਮਾਸ ਆਧਾਰਿਤ ਪਾਵਰ ਪਲਾਂਟਾਂ ਰਾਹੀਂ ਫਸਲੀ ਰਹਿੰਦ-ਖੂੰਹਦ ਨੂੰ ਵਰਤਿਆ ਜਾ ਰਿਹਾ ਹੈ ਤੇ ਇਸ ਸਬੰਧੀ ਕਈ ਬਾਇਓਮਾਸ ਸੀ ਐਨ ਜੀ ਪ੍ਰਾਜੈਕਟ ਤਿਆਰ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋਂ 25 ਮੈਗਾਵਾਟ ਸੋਲਰਜ-ਬਾਇਓਮਾਸ ਪ੍ਰਾਜੈਕਟ ਤਿਆਰ ਕਰਵਾਇਆ ਜਾ ਰਿਹਾ ਹੈ। ਈ ਪੀ ਸੀ ਏ ਅਨੁਸਾਰ ਪੰਜਾਬ ਨੇ ਪਹਿਲਾਂ ਹੀ 7378 ਸੀ ਐਚ ਸੀ ਤਿਆਰ ਕਰ ਲਏ ਹਨ ਤੇ ਸੂਬੇ ਵੱਲੋਂ ਹੋਰ 5200 ਸੀ ਐਚ ਸੀ ਇਸ ਸਾਲ ਤਿਆਰ ਕੀਤੇ ਜਾਣਗੇ ਤਾਂ ਜੋ ਹਰ ਪਿੰਡ ‘ਚ ਸੀ ਐਚ ਸੀ ਦੇ ਉਦੇਸ਼ ਨੂੰ ਪੂਰਾ ਕੀਤਾ ਜਾ ਸਕੇ।

ਪ੍ਰਸ਼ਾਸਨ ਇਸ ਸਾਲ 220 ਬੇਲਰ (ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ) ਕਿਸਾਨਾਂ ਨੂੰ ਦੇਵੇਗਾ। ਕਿਸਾਨਾਂ ਵੱਲੋਂ ਨੇੜਲੀਆਂ ਫੈਕਟਰੀਆਂ, ਖਾਸ ਤੌਰ ‘ਤੇ ਬਾਇਓਮਾਸ ਪਲਾਂਟਾਂ ਵਿੱਚ ਗੱਠਾਂ ਨੂੰ ਕਰੀਬ 120 ਰੁਪਏ ਪ੍ਰਤੀ ਕੁਇੰਟਲ ‘ਤੇ ਵੇਚਿਆ ਜਾਂਦਾ ਹੈ।

ਇਸ ਤੋਂ ਬਿਨਾ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧ ਲਈ ਮਸ਼ੀਨਰੀ ਕਿਰਾਏ ‘ਤੇ ਦੇਣ ‘ਚ ਮਦਦ ਕਰਨ ਲਈ ਮੋਬਾਈਲ ਐਪਲੀਕੇਸ਼ਨ ਦੀ ਵੀ ਸ਼ੁਰੂਆਤ ਕੀਤੀ ਹੈ।

ਵਰਨਰ ਯੋਗ ਹੈ ਕਿ ਪਿਛਲੇ ਸਾਲ ਪੰਜਾਬ ‘ਚ ਝੋਨੇ ਦੀ ਰਹਿੰਦ-ਖੂੰਹਦ 20 ਮਿਲੀਅਨ ਟਨ ਸੀ, ਜਿਸ ਨਾਲ ‘ਚੋਂ ਕਿਸਾਨਾਂ ਨੇ 9.8 ਮਿਲੀਅਨ ਟਨ ਰਹਿੰਦੇ-ਖੂੰਹਦ ਨੂੰ ਸਾੜ ਦਿੱਤਾ ਸੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca