ਪੰਜਾਬ ਸਰਕਾਰ ਨੇ ਉਦਯੋਗਿਕ ਸੈਕਟਰ ਲਈ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਸਰਕਾਰ ਨੇ ਉਦਯੋਗਿਕ ਸੈਕਟਰ ਲਈ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ

Published

on

ਚੰਡੀਗੜ੍ਹ, 23 ਜੁਲਾਈ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਤਜਵੀਜ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਸ ਮੌਕੇ ਗਰੇਟਰ ਮੁਹਾਲੀ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਾਸਤੇ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਕ ਕਰਨ ਲਈ ਇਸ ਵਿੱਚ ਸੋਧ ਅਤੇ ਇਸ ਨੀਤੀ ਨੂੰ ਉਦਯੋਗਾਂ ਲਈ ਲਾਗੂ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ 305 ਜੇਲ ਵਾਰਡਨਾਂ ਦੀ ਸਿੱਧੀ ਭਰਤੀ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਵਿਸ਼ਵ ਬੈਂਕ ਦੀ ਮਦਦ ਨਾਲ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਤੇ ਕੋਵਿਡ-19 ਦੇ ਟੈਸਟਾਂ ਦੀ ਸਮਰੱਥਾ ਵਧਾਉਣ ਲਈ ਸੱਤ ਆਟੋਮੈਟਿਕ ਆਰ ਐਨ ਏ ਐਕਸਟੈਨਸ਼ਨ ਮਸ਼ੀਨਾਂ ਖਰੀਦਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।


ਲੈਂਡ ਪੂਲਿੰਗ ਬਾਰੇ ਪ੍ਰਵਾਨ ਕੀਤੀ ਤਜਵੀਜ਼ ਅਨੁਸਾਰ ਸਵੈ-ਇੱਛਾ ਨਾਲ ਜ਼ਮੀਨ ਦੇਣ ਵਾਲੇ ਲੋਕਾਂ ਨੂੰ ਜ਼ਮੀਨ ਦੇ ਬਦਲੇ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦਿੱਤੀ ਜਾਵੇਗੀ। ਗਮਾਡਾ ਦੀ ਲੈਂਡ ਪੂਲਿੰਗ ਨੀਤੀ ਇਸ ਸੋਧ ਨਾਲ ਇਹ ਮੋਹਾਲੀ ਦੇ 101 ਅਤੇ 103 ਸੈਕਟਰਾਂ ਵਿੱਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਲਾਭਕਾਰੀ ਹੋਵੇਗੀ।

ਨਵੀਂ ਨੀਤੀ ਹੇਠ ਨਵੀਂ ਬਣ ਰਹੀ ਐਰੋਟ੍ਰੇਪੋਲਿਸ ਰੈਜੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਤੋਂ ਐਕੁਆਇਰ ਕਰਨ ਵਾਲੇ ਹਰ ਏਕੜ ਲਈ ਨਕਦ ਮੁਆਵਜ਼ੇ ਦੇ ਬਦਲੇ ਨਵੇਂ ਪਲਾਂਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਂਟ ਅਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ ਬਿਨਾਂ ਪਾਰਕਿੰਗ ਦਿੱਤਾ ਜਾਵੇਗਾ।

ਉਦਯੋਗਿਕ ਸੈਕਟਰ ਵਿੱਚ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਹੇਠ ਇੱਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ 1100 ਵਰਗ ਗਜ਼ ਉਦਯੋਗਿਕ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਜ਼ਮੀਨ ਮਾਲਕ ਨੂੰ ਹੋਰ ਲਾਭ ਵੀ ਮਿਲਣਗੇ।


ਮੰਤਰੀ ਮੰਡਲ ਨੇ ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੀ ਮਦਦ ਵਾਲੇ 28571 ਮਿਲੀਅਨ ਅਮਰੀਕੀ ਡਾਲਰ ਦਾ ਨਹਿਰੀ ਜਲ ਸਪਲਾਈ ਪ੍ਰਾਜੈਕਟ ਮਨਜ਼ੂਰੀ ਕਰ ਲਿਆ ਹੈ।

.ਲੋਕਲ ਬਾਡੀਜ਼ ਵਿਭਾਗ ਨੇ ਮਿਉਂਸਪਲ ਸਰਵਿਸਜ਼ ਇੰਪਰੂਵਮੈਂਟ ਪ੍ਰਾਜੈਕਟ ਹੇਠ ਪੁਨਰ ਵਸੇਬਾ ਫਰੇਮ ਵਰਕ ਪ੍ਰਸਤਾਵ ਅਨੁਸਾਰ ਇਸ ਪ੍ਰਾਜੈਕਟ ਉਪਰ ਇੰਟਰਨੈਸ਼ਨਲ ਬੈਂਕ (ਆਈ ਡੀ ਬੀ ਡੀ) 70 ਫ਼ੀਸਦੀ ਰਾਸ਼ੀ ਖ਼ਰਚੇਗਾ, ਜੋ 200 ਮਿਲੀਅਨ ਡਾਲਰ ਬਣਦਾ ਹੈ। ਬਾਕੀ 30 ਫ਼ੀਸਦੀ ਸਦੀ ਖ਼ਰਚਾ ਪੰਜਾਬ ਸਰਕਾਰ ਦਾ ਹੋਵੇਗਾ।

ਮੰਤਰੀ ਮੰਡਲ ਨੇ ਕੋਵਿਡ-19 ਨਾਲ ਨਜਿੱਠਣ ਲਈ ਟੈਸਟਿੰਗ ਸਮਰੱਥਾ ਵਧਾਉਣ ਲਈ ਸੱਤ ਆਟੋਮੈਟਿਕ ਆਰ ਐਨ ਏ ਐਕਸਟ੍ਰੈਕਸ਼ਨ ਮਰੀਜ਼ਾਂ ਖ਼ਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਨ੍ਹਾਂ ਦੇ ਨਾਲ ਪਟਿਆਲਾ, ਅੰਮ੍ਰਿਤਸਰ, ਫ਼ਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਟੈਸਟਿੰਗ ਲੈਬਜ਼ ਤੇ ਮੋਹਾਲੀ, ਲੁਧਿਆਣਾ ਤੇ ਜਲੰਧਰ ਵਿੱਚ ਨਵੀਆਂ ਲੈਬਜ਼ ਦੀ ਟੈਸਟਿੰਗ ਸਮਰੱਥਾ ਵਧੇਗੀ।

ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਅਤੇ ਖ਼ਰਚਾ ਪੰਜਾਬ ਕੁਦਰਤੀ ਆਫ਼ਤ ਫ਼ੰਡ ਵਿੱਚੋਂ ਹੋਵੇਗਾ। ਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਪੁਲਸ ਭਰਤੀ ਬੋਰਡ ਰਾਹੀਂ 205 ਜੇਲ ਵਾਰਡਰਾਂ ਦੀ ਭਰਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਵੀ ਦਿੱਤੀ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca