ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਹਾਲਾਤ ਲਈ ਸਖਤੀ ਦੇ ਨਿਰਦੇਸ਼ ਜਾਰੀ
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਹਾਲਾਤ ਲਈ ਸਖਤੀ ਦੇ ਨਿਰਦੇਸ਼ ਜਾਰੀ

Published

on

  • ਹਦਾਇਤਾਂ ਦੀ ਉਲੰਘਣਾ ਕਰਨ ਉੱਤੇ ਭਾਰੀ ਜੁਰਮਾਨਾ ਲੱਗੇਗਾਪੰਜਾਬ ਵਿੱਚ ਪਹਿਲੀ ਵਾਰੀ ਇਕੋ ਦਿਨ 504 ਪਾਜ਼ੇਟਿਵ ਕੇਸ, 8 ਮੌਤਾਂ
    ਚੰਡੀਗੜ੍ਹ, 23 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਰਵਾਰ ਨੂੰ ਐਲਾਨੇ ਗਏ ਨਵੇਂ ਆਦੇਸ਼ਾਂ ਅਨੁਸਾਰ ਇਸ ਰਾਜ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਪੰਜਾਬ ਵਿੱਚ ਇਸ ਵਕਤ 951 ਮਰੀਜ਼ ਘਰੇਲੂ ਏਕਾਂਤਵਾਸ ਵਿੱਚ ਹਨ। ਮੁੱਖ ਮੰਤਰੀ ਨੇ ਪੰਜਾਬ ਵਿੱਚ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਕਰਨ ਲਈ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ ਉੱਤੇ ਸਮਾਜਿਕ ਫਾਸਲੇ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਹੈ।
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਵਿਡ ਦੀ ਹਾਲਤ ਅਤੇ ਇਸ ਨਾਲ ਨਜਿੱਠਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੱਦੀ ਵੀਡੀਓ ਮੀਟਿੰਗ ਵਿੱਚ ਕਿਹਾ ਕਿ ਇਕੱਠ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਅਤੇ ਤੈਅ ਕੀਤੀ ਗਿਣਤੀ ਤੋਂ ਵੱਧ ਲੋਕ ਇਕੱਠੇ ਕਰਨ ਵਾਲਿਆਂ ਨੂੰ 10000 ਰੁਪਏ ਜੁਰਮਾਨਾ ਹੋਵੇਗਾ। ਪਹਿਲਾਂ ਸਰਕਾਰ ਨੇ ਮਈ ਵਿੱਚ ਜਨਤਕ ਥਾਵਾਂ ਉੱਤੇ ਮਾਸਕ ਨਾ ਪਹਿਨਣ ਉਤੇ 500 ਰੁਪਏ ਜੁਰਮਾਨਾ, ਘਰੇਲੂ ਏਕਾਂਤਵਾਸ ਬਾਰੇ ਹਦਾਇਤਾਂ ਦੀ ਉਲੰਘਣਾ ਉੱਤੇ 200 ਰੁਪਏ ਅਤੇ ਜਨਤਕ ਥਾਵਾਂ ਉੱਤੇ ਥੁੱਕਣ ਦਾ 500 ਰੁਪਏ ਜੁਰਮਾਨਾ ਲਾਉਣ ਦਾ ਐਲਾਨ ਕੀਤਾ ਸੀ। ਨਵੇਂ ਨਿਰਦੇਸ਼ਾਂ ਮੁਤਾਬਕ ਦੁਕਾਨਾਂ/ ਵਪਾਰਕ ਥਾਵਾਂ ਨੂੰ ਸਮਾਜਕ ਦੂਰੀ ਦੀ ਉਲੰਘਣਾ ਬਦਲੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਅਤੇ ਬੱਸਾਂ ਜਾਂ ਕਾਰਾਂ ਵਿੱਚ ਇਸ ਉਲੰਘਣਾ ਉੱਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਲੱਗੇਗਾ, ਜਦ ਕਿ ਆਟੋ-ਰਿਕਸ਼ਾ ਜਾਂ ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਹੋਵੇਗਾ। ਪੰਜਾਬ ਵਿੱਚ ਹਦਾਇਤਾਂ ਦੀ ਉਲੰਘਣਾ ਦੇ ਕੇਸ ਵਧਦੇ ਵੇਖ ਕੇ ਜੁਰਮਾਨੇ ਵਧਾਏ ਗਏ ਹਨ। ਇਸ ਮੌਕੇ ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਨੇ ਦੱਸਿਆ ਕਿ ਮਾਸਕ ਨਾ ਪਹਿਨਣ ਦੇ ਕਾਰਨ ਰੋਜ਼ ਕਰੀਬ 5000 ਚਲਾਨ ਕੱਟੇ ਜਾ ਰਹੇ ਹਨ।
    ਇਸ ਦੌਰਾਨ ਪਤਾ ਲੱਗਾ ਹੈ ਕਿ ਝਾਰਖੰਡ ਰਾਜ ਵਿੱਚ ਮਾਸਕ ਨਾ ਪਾਉਣ ਉੱਤੇ ਇੱਕ ਲੱਖ ਰੁਪਏ ਜੁਰਮਾਨਾ ਲਾਏ ਜਾਣ ਅਤੇ ਦੋ ਸਾਲ ਦੀ ਕੈਦ ਦੀ ਸਜ਼ਾ ਦਾ ਫੈਸਲਾ ਕੀਤਾ ਗਿਆ ਹੈ। ਝਾਰਖੰਡ ਦੇ ਮੰਤਰੀ ਮੰਡਲ ਨੇ ਕੋਰੋਨਾ ਨਾਲ ਸਬੰਧਤ ਆਰਡੀਨੈਂਸ 2020 ਨੂੰ ਅੰਸ਼ਕ ਤੌਰ ਉੱਤੇ ਪਾਸ ਕਰ ਕੇ ਇਹ ਨਿਯਮ ਲਾਗੂ ਕਰ ਦਿੱਤਾ ਹੈ। ਇਸ ਫੈਸਲੇ ਬਾਰੇ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਕਿਹਾ ਕਿ ਆਰਡੀਨੈਂਸ ਅਜੇ ਪੂਰਾ ਪਾਸ ਨਹੀਂ ਹੋਇਆ। ਕਿਸੇ ਉੱਤੇ ਕੇਸ ਦਰਜ ਹੋਣ ਉੱਤੇ ਦੋਸ਼ੀ ਪਾਏ ਜਾਣ ਪਿੱਛੋਂ ਉਸ ਨੂੰ ਇੱਕ ਲੱਖ ਰੁਪਏ ਜੁਰਮਾਨਾ ਲੱਗੇਗਾ। ਸਪਾਟ ਚੈਕਿੰਗ ਵਿੱਚ ਫੜੇ ਗਏ ਵਿਅਕਤੀ ਨੂੰ ਵੀ ਇਕ ਲੱਖ ਰੁਪਏ ਜੁਰਮਾਨਾ ਦੇਣਾ ਪਏਗਾ।
    ਅੱਜ ਨਵੇਂ ਆਦੇਸ਼ ਜਾਰੀ ਕਰਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਵੀ ਧਾਰਮਿਕ ਥਾਵਾਂ ਉੱਤੇ ਮਾਸਕ ਪਹਿਨਣ ਅਤੇ ਕੋਵਿਡ ਬਾਰੇ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਪਾਬੰਦੀਆਂ ਦਾ ਪਾਲਣ ਯਕੀਨੀ ਕਰਨ ਅਤੇ ਗੁਰਦੁਆਰਿਆਂ, ਮੰਦਰਾਂ ਤੇ ਹੋਰ ਥਾਵਾਂ ਰਾਹੀਂ ਲੋਕਾਂ ਨੂੰ ਜਾਗੂਰਕ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਇਕ ਵਾਰ ਫੇਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਸੜਕਾਂ ਉੱਤੇ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਰੋਕਣ ਲਈ ਅਜਿਹੇ ਅੰਦੋਲਨ ਕੁਝ ਸਮੇਂ ਲਈ ਮੁਲਤਵੀ ਕਰਨ ਦੇਣ। ਇਸ ਮੌਕੇ ਮੁੱਖ ਮੰਤਰੀ ਨੇ ਚੀਫ ਸੈਕਟਰੀ ਵਿਨੀ ਮਹਾਜਨ ਅਤੇ ਸਿਹਤ ਮਾਹਿਰਾਂ ਨੂੰ ਫਰੀਦਕੋਟ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੀ ਪਲਾਜ਼ਮਾ ਬੈਂਕ ਚਲਾਉਣ ਲਈ ਪ੍ਰਬੰਧ ਕਰਨ ਨੂੰ ਕਿਹਾ। ਪਟਿਆਲਾ ਵਿੱਚ ਪੰਜਾਬ ਦੇ ਪਹਿਲਾ ਪਲਾਜ਼ਮਾ ਬੈਂਕ 21 ਜੁਲਾਈ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ।
    ਇਸ ਦੌਰਾਨ ਪੰਜਾਬ ਵਿੱਚ ਵੀਰਵਾਰ ਦੇ ਦਿਨ ਕੋਰੋਨਾ ਵਾਇਰਸ ਦੇ 504 ਨਵੇਂ ਕੇਸ ਪਤਾ ਲੱਗੇ ਤੇ 8 ਮਰੀਜ਼ਾਂ ਦੀ ਮੌਤ ਹੋਈ ਹੈ। ਪੰਜਾਬ ਵਿੱਚ ਅੱਜ ਪਹਿਲੀ ਵਾਰ ਇਕੋ ਦਿਨ ਪੰਜ ਸੌ ਤੋਂ ਵੱਧ ਕੇਸ ਆਏ ਹਨ। ਅੱਜ ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਉਨ੍ਹਾਂ ਦਾ ਬੇਟਾ, ਬਰਨਾਲਾ ਵਿੱਚ ਐੱਸ ਪੀ ਡੀ ਸੁਖਦੇਵ ਸਿੰਘ ਵਿਰਕ ਅਤੇ ਬਠਿੰਡਾ, ਫਿਰੋਜ਼ਪੁਰ ਤੇ ਫ਼ਤਹਿਗੜ੍ਹ ਸਾਹਿਬ ਵਿੱਚ 37 ਪੁਲਿਸ ਵਾਲੇ ਪਾਜ਼ੇਟਿਵ ਆਏ ਹਨ। ਇਸ ਨਾਲ ਪੰਜਾਬ ਵਿੱਚ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 11,785 ਅਤੇ ਮੌਤਾਂ ਦੀ ਗਿਣਤੀ 270 ਹੋ ਗਈ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca