ਫਰਜੀ ਕਰਨਲ ਸਾਹਿਬ ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਫਰਜੀ ਕਰਨਲ ਸਾਹਿਬ ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ

Published

on

ਲੁਧਿਆਣਾ, 21 ਅਗਸਤ – ਪੰਜਾਬੀ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗਣ ਵਾਲੇ ਜਾਅਲੀ ਕਰਨਲ ਪ੍ਰਦੀਪ ਉਰਫ ਪੀਲੂ ਨੂੰ ਲੁਧਿਆਣਾ ਪੁਲਸ ਅਲੀਗੜ੍ਹ ਜੇਲ੍ਹ ਵਿਚੋਂਲੈ ਆਈ ਹੈ। ਉਸ ਦੇ ਬਾਅਦ ਲੁਧਿਆਣਾ ਪੁਲਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਥਾਣਾ ਲਾਡੋਵਾਲ ਦੇ ਇੰਸਪੈਕਟਰ ਨਿਸ਼ਾਂਤ ਸਿੰਘ ਨੇ ਦੱਸਿਆ ਕਿ ਜਾਅਲੀ ਕਰਨਲ ਦੇ ਖਿਲਾਫ ਪਿੰਡ ਨੂਰਪੁਰ ਦੇ ਇੱਕ ਵਿਅਕਤੀ ਨੂੰ ਫੌਜ ਵਿੱਚ ਨੌਕਰੀ ਦਿਵਾਉਣ ਦੇ ਨਾਂਅ ‘ਤੇ 12.5 ਲੱਖ ਰੁਪਏ ਠੱਗਣ ਦਾ ਦੋਸ਼ ਹੈ। ਉਸ ਤੋਂ ਪੁਛਗਿੱਛ ਜਾਰੀ ਹੈ ਅਤੇ ਆਸ ਹੈ ਕਿ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਕੁਝ ਹੋਰ ਖੁਲਾਸੇ ਵੀ ਹੋਣਗੇ।
ਅਲੀਗੜ੍ਹ ਪੁਲਸ ਨੇ ਸੱਤ ਅਗਸਤ ਨੂੰ ਪੰਜਾਬ ਦੇ ਨੂਰਪੁਰ ਬੇਟ ਦੇ ਪ੍ਰਦੀਪ ਸਿੰਘ ਨੂੰ ਲਗਜਰੀ ਕਾਰ ਸਣੇ ਫੜਿਆ ਸੀ। ਜਾਅਲੀ ਕਰਨਲ ਫੌਜ ਦੀ ਵਰਦੀ ਪਾ ਕੇ ਇਗਲਾਸ ਤੋਂ ਪਿੰਡ ਭੀਲਪੁਰ ਆਪਣੇ ਨਵੇਂ ਸ਼ਿਕਾਰ ਤੋਂ ਉਗਰਾਹੀ ਕਰਨ ਨੂੰ ਜਾ ਰਿਹਾ ਸੀ। ਪੁਲਸ ਦੇ ਰੋਕਣ ‘ਤੇ ਉਹ ਖੁਦ ਨੂੰ ਲੈਫਟੀਨੈਂਟ ਕਰਨਲ ਦੱਸ ਕੇ ਰੋਹਬ ਝਾੜਨ ਲੱਗਾ। ਤਲਾਸ਼ੀ ਦੌਰਾਨ ਉਸ ਦਾ ਆਧਾਰ ਕਾਰਡ ਮਿਲਿਆ, ਜਿਸ ਵਿੱਚ ਸਰਵਨ ਪੁੱਤਰ ਗੁਰਮੇਲ ਸਿੰਘ ਵਾਸੀ ਨੂਰਪੁਰ ਥਾਣਾ ਸਦਰ, ਲੁਧਿਆਣਾ ਵਜੋਂ ਪਛਾਣ ਦਰਜ ਸੀ। ਪੁੱਛਗਿੱਛ ਕਰਨ ‘ਤੇ ਦੋਸ਼ੀ ਨੇ ਆਪਣਾ ਅਸਲੀ ਨਾਂਅ ਦੱਸਿਆ। ਪ੍ਰਦੀਪ ਫੌਜ ਦਾ ਸਿਪਾਹੀ ਸੀ, ਜਿਸ ਨੂੰ ਬਰਖਾਸਤ ਕਰ ਦਿੱਤਾ ਗਿਆ ਤਾਂ ਲੋਕਾਂ ਨੂੰ ਠੱਗਣ ਲੱਗ ਪਿਆ ਸੀ। ਇਸ ਦੇ ਖਿਲਾਫ ਹਰਿਆਣਾ ਅਤੇ ਪੰਜਾਬ ਵਿੱਚ ਕਈ ਕੇਸ ਦਰਜ ਸਨ। ਕੱਲ੍ਹ ਸ਼ਾਮ ਲੁਧਿਆਣਾ ਦੀ ਲਾਡੋਵਾਲ ਥਾਣਾ ਦੀ ਪੁਲਸ ਵਾਰੰਟ ‘ਤੇ ਉਸ ਨੂੰ ਆਪਣੇ ਨਾਲ ਲਿਆਈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਸੀਰੂਦੀਨ ਸ਼ਾਹ ਨੇ ਵਿੰਨ੍ਹਿਆ ਸਰਕਾਰ ‘ਤੇ ਨਿਸ਼ਾਨਾ

Published

on

Naseeruddin Shah

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਸੀਰੂਦੀਨ ਸ਼ਾਹ ਆਪਣੇ ਬੇਬਾਕ ਬਿਆਨਬਾਜ਼ੀ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਭਾਰਤੀ ਫਿਲਮ ਉਦਯੋਗ ਇਸਲਾਮੋਫੋਬੀਆ ਤੋਂ ਪੀੜਤ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਸਰਕਾਰ ਉਨ੍ਹਾਂ ਫਿਲਮ ਨਿਰਮਾਤਾਵਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਜੋ ਇਸ ਦਿਸ਼ਾ ਵਿੱਚ ਫਿਲਮਾਂ ਬਣਾਉਂਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਤਾਲਿਬਾਨ ਨੂੰ ਲੈ ਕੇ ਉਹਨਾਂ ਦੇ ਬਿਆਨ ਨੂੰ ਗਲਤ ਲਿਆ ਗਿਆ ਸੀ।
ਹਾਲ ਹੀ ਵਿੱਚ ਦਿੱਤੀ ਇੰਟਰਵਿਊ ਵਿੱਚ ਜਦੋਂ ਨਸੀਰੂਦੀਨ ਸ਼ਾਹ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨਾਲ ਫਿਲਮ ਇੰਡਸਟਰੀ ਵਿੱਚ ਕਦੇ ਵਿਤਕਰਾ ਹੋਇਆ ਹੈ, ਤਾਂ ਉਨ੍ਹਾਂ ਕਿਹਾ, ‘ਮੈਨੂੰ ਨਹੀਂ ਪਤਾ ਕਿ ਫਿਲਮ ਇੰਡਸਟਰੀ ਵਿੱਚ ਮੁਸਲਿਮ ਭਾਈਚਾਰੇ ਦੇ ਨਾਲ ਕੋਈ ਵਿਤਕਰਾ ਹੁੰਦਾ ਹੈ ਜਾਂ ਨਹੀਂ। ਮੇਰਾ ਮੰਨਣਾ ਹੈ ਕਿ ਸਾਡਾ ਯੋਗਦਾਨ ਮਹੱਤਵਪੂਰਨ ਹੈ। ਇਸ ਇੰਡਸਟਰੀ ਵਿੱਚ ਪੈਸਾ ਰੱਬ ਹੈ। ਤੁਸੀਂ ਜਿੰਨਾ ਪੈਸਾ ਇੱਥੇ ਕਮਾਉਂਦੇ ਹੋ, ਓਨਾਂ ਹੀ ਤੁਹਾਡਾ ਸਨਮਾਨ ਕੀਤਾ ਜਾਂਦਾ ਹੈ। ਅੱਜ ਵੀ ਇੰਡਸਟਰੀ ਦੇ 3 ਖਾਨ ਚੋਟੀ ‘ਤੇ ਹਨ। ਉਨ੍ਹਾਂ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਉਹ ਅੱਜ ਵੀ ਨਤੀਜੇ ਦੇ ਰਹੇ ਹਨ।
ਮੈਂ ਕਦੇ ਵੀ ਭੇਦਭਾਵ ਵਰਗਾ ਕੁਝ ਮਹਿਸੂਸ ਨਹੀਂ ਕੀਤਾ। ਮੈਨੂੰ ਮੇਰੇ ਕਰੀਅਰ ਦੇ ਸ਼ੁਰੂ ਵਿੱਚ ਨਾਮ ਸੁਝਾਇਆ ਗਿਆ ਸੀ ਪਰ ਮੈਂ ਆਪਣਾ ਨਾਮ ਨਹੀਂ ਬਦਲਿਆ । ਮੈਨੂੰ ਨਹੀਂ ਲਗਦਾ ਕਿ ਇਸ ਨਾਲ ਕੋਈ ਫ਼ਰਕ ਪੈਂਦਾ।’ ਸ਼ਾਹ ਦਾ ਕਹਿਣਾ ਹੈ ਕਿ ਜਦੋਂ ਮੁਸਲਿਮ ਨੇਤਾ, ਯੂਨੀਅਨ ਦੇ ਮੈਂਬਰ ਅਤੇ ਵਿਦਿਆਰਥੀ ਆਮ ਬਿਆਨ ਦਿੰਦੇ ਹਨ, ਤਾਂ ਵੀ ਉਹਨਾਂ ਦਾ ਵਿਰੋਧ ਹੁੰਦਾ ਹੈ। ਇਸ ਦੇ ਨਾਲ ਹੀ ਜਦੋਂ ਮੁਸਲਿਮ ਭਾਈਚਾਰੇ ਦੇ ਖਿਲਾਫ ਹਿੰਸਕ ਬਿਆਨ ਦਿੱਤੇ ਜਾਂਦੇ ਹਨ ਤਾਂ ਉਸ ਤਰ੍ਹਾਂ ਦਾ ਹਮਲਾ ਨਜ਼ਰ ਨਹੀਂ ਆਉਂਦਾ।
ਇੰਨਾ ਹੀ ਨਹੀਂ, ਉਸ ਨੇ ਕਿਹਾ, ‘ਮੈਨੂੰ ਬੰਬਈ ਤੋਂ ਕੋਲੰਬੋ ਅਤੇ ਕੋਲੰਬੋ ਤੋਂ ਕਰਾਚੀ ਲਈ ਟਿਕਟਾਂ ਵੀ ਭੇਜੀਆਂ ਗਈਆਂ ਸਨ।’ਉਨ੍ਹਾਂ ਕਿਹਾ ਕਿ ਭਾਵੇਂ ਕੋਈ ਕੱਟੜਤਾ ਨਹੀਂ ਹੈ, ਫਿਰ ਵੀ ਫਿਲਮ ਇੰਡਸਟਰੀ ਵਿੱਚ ਬਦਲਾਅ ਆ ਰਹੇ ਹਨ। ਉਹ ਕਹਿੰਦਾ ਹੈ, ‘ਸਰਕਾਰ ਫਿਲਮ ਨਿਰਮਾਤਾਵਾਂ ਨੂੰ ਉਨ੍ਹਾਂ ਦੇ ਪੱਖ ਵਿੱਚ ਫਿਲਮਾਂ ਬਣਾਉਣ ਲਈ ਸਮਰਥਨ ਦੇ ਰਹੀ ਹੈ। ਉਨ੍ਹਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਜੇ ਉਹ ਲੋਕ ਪ੍ਰਚਾਰਕ ਫਿਲਮਾਂ ਵੀ ਬਣਾ ਰਹੇ ਹਨ ਤਾਂ ਇਸ ਨੂੰ ਸਰਲ ਸ਼ਬਦਾਂ ਵਿੱਚ ਕਿਹਾ ਜਾਵੇ। ਉਸ ਦੇ ਅਨੁਸਾਰ, ਨਾਜ਼ੀ ਜਰਮਨੀ ਵਿੱਚ ਵੀ ਅਜਿਹੀ ਕੋਸ਼ਿਸ਼ ਕੀਤੀ ਗਈ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca