ਬਾਦਲ ਅਕਾਲੀ ਦਲ ਨੂੰ ਝਟਕਾ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ
Connect with us [email protected]

ਰਾਜਨੀਤੀ

ਬਾਦਲ ਅਕਾਲੀ ਦਲ ਨੂੰ ਝਟਕਾ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਢੀਂਡਸਾ ਧੜੇ ਵਿੱਚ ਸ਼ਾਮਲ

Published

on

ਅਕਾਲੀ ਆਗੂ ਦਾ ਬਾਪ ਸਾਬਕਾ ਵਿਧਾਇਕ ਬੱਲਮਗੜ੍ਹ ਵੀ ਗਿਆ


ਮੋਹਾਲੀ/ ਸ੍ਰੀ ਮੁਕਤਸਰ ਸਾਹਿਬ, 23 ਜੁਲਾਈ, – ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਓਦੋਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਤਲਵੰਡੀ ਇਸ ਪਾਰਟੀ ਨੂੰ ਛੱਡ ਕੇ ਸੁਖਦੇਵ ਸਿੰਘ ਢੀਂਡਸਾ ਧੜੇ ਵਿੱਚ ਸ਼ਾਮਲ ਹੋ ਗਏ। ਰਣਜੀਤ ਸਿੰਘ ਤਲਵੰਡੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਹਨ।


ਅੱਜ ਹੀ ਮਲੋਟ ਵਿੱਚ ਸਾਬਕਾ ਵਿਧਾਇਕ ਬਲਦੇਵ ਸਿੰਘ ਬਲਮਗੜ੍ਹ ਵੀ ਢੀਂਡਸਾ ਧੜੇ ਵਿੱਚ ਸ਼ਾਮਲ ਹੋ ਗਏ ਹਨ। ਕਮਿਊਨਿਸਟ ਲਹਿਰ ਦੀ ਚੜ੍ਹਤ ਦੇ ਦਿਨਾਂ ਵਿੱਚ ਸੀ ਪੀ ਆਈ ਦੇ ਵਿਦਿਆਰਥੀ ਆਗੂ ਵਜੋਂ ਰਾਜਨੀਤੀ ਸ਼ੁਰੂ ਕਰਨ ਵਾਲੇ ਬਲਦੇਵ ਸਿੰਘ ਬਲਮਗੜ੍ਹ ਇੱਕ ਵਾਰੀ ਆਜ਼ਾਦ ਚੋਣ ਲੜ ਕੇ ਵਿਧਾਇਕ ਬਣੇ ਸਨ ਤੇ ਫਿਰ ਕਾਂਗਰਸ ਪਾਰਟੀ ਵਿੱਚ ਚਲੇ ਗਏ ਸਨ। ਮੁਕਤਸਰ ਇਲਾਕੇ ਵਿੱਚੋਂ ਹੋਣ ਕਰ ਕੇ ਬਾਅਦ ਵਿੱਚ ਉਹ ਸੁਖਬੀਰ ਸਿੰਘ ਬਾਦਲ ਦੇ ਕਹਿਣ ਉੱਤੇ ਅਕਾਲੀ ਦਲ ਵਿੱਚ ਚਲੇ ਗਏ ਤੇ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਵੀ ਰਹੇ ਹਨ। ਬੱਲਮਗੜ੍ਹ ਦਾ ਪੁੱਤਰ ਪਰਮਿੰਦਰ ਸਿੰਘ ਪਾਸ਼ਾ ਇਸ ਵਕਤ ਵੀ ਬਾਦਲ ਅਕਾਲੀ ਦਲ ਦੇ ਐੱਸ ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਹੈ। ਪਰਮਿੰਦਰ ਸਿੰਘ ਪਾਸ਼ਾ ਨੇ ਅੱਜ ਵੀ ਇਹ ਕਿਹਾ ਕਿ ਉਹ ਅਕਾਲੀ ਦਲ ਵਿੱਚ ਹੈ ਅਤੇ ਏਸੇ ਨਾਲ ਰਹੇਗਾ, ਢੀਂਡਸਾ ਗਰੁੱਪ ਨਾਲ ਜਾਣਾ ਉਸ ਦੇ ਪਿਤਾ ਬਲਦੇਵ ਸਿੰਘ ਬੱਲਮਗੜ੍ਹ ਦਾ ਨਿੱਜੀ ਫੈਸਲਾ ਹੈ।


ਰਣਜੀਤ ਸਿੰਘ ਤਲੰਵਡੀ ਨੇ ਅੱਜ ਢੀਂਡਸਾ ਦਲ ਵਿੱਚ ਸ਼ਾਮਲ ਹੋਣ ਪਿੱਛੋਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਿੱਜੀ ਤੌਰ ਉੱਤੇ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਦਿੱਕਤ ਨਹੀਂ ਸੀ, ਪਰ ਅੱਜ ਅਕਾਲੀ ਦਲ ਦਾ ਜੋ ਹਾਲ ਹੋ ਚੁੱਕਾ ਹੈ, ਉਹ ਸਾਰੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਦੇ ਸੁਫ਼ਨੇ ਵਿੱਚ ਨਹੀਂ ਸੀ ਸੋਚਿਆ ਕਿ ਸਾਡੀ ਸਰਕਾਰ ਦੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਤੋਂ ਬਾਅਦ ਵੀ ਸਾਢੇ 17 ਮਹੀਨੇ ਤੱਕ ਸਾਡੀ ਸਰਕਾਰ ਰਹੀ ਅਤੇ ਅਸੀਂ ਕੁਝ ਨਹੀਂ ਕਰ ਸਕੇ।


ਵਰਨਣ ਯੋਗ ਹੈ ਕਿ ਨਵੇਂ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਤੇ ਅਕਾਲੀ ਦਲ ਵਿੱਚ ਅਣਦੇਖੀ ਦਾ ਸ਼ਿਕਾਰ ਹੋ ਕੇ ਘਰਾਂ ਵਿੱਚ ਬੈਠੇ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਮਨਾ ਕੇ ਆਪਣੇ ਨਾਲ ਤੋਰਨ ਲਈ ਯਤਨ ਸ਼ੁਰੂ ਕੀਤੇ ਹਨ, ਜਿਨ੍ਹਾਂ ਨੂੰ ਹੁੰਗਾਰਾ ਮਿਲ ਰਿਹਾ ਹੈ। ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ‘ਲੋਹ ਪੁਰਸ਼’ ਕਹੇ ਜਾਂਦੇ ਰਹੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਅਤੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਅੱਜ ਆਪਣੇ ਸਾਥੀਆਂ ਸਣੇ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਅਤੇ ਅਗਲੇ ਦਿਨਾਂ ਵਿੱਚ ਕੁਝ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰਾਜਨੀਤੀ

ਜਲੰਧਰ ਪਹੁੰਚੇ ਨਵਜੋਤ ਸਿੱਧੂ ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ ਬਾਰੇ ਬੇਬਾਕ ਬੋਲੇ

Published

on

Navjot-sidhu

ਜਲੰਧਰ, 29 ਜੁਲਾਈ, – ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਪਿੱਛੋਂ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਜਲੰਧਰ ਪਹੁੰਚੇ ਅਤੇ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਜਿੱਥੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਅਤੇ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਸੇ ਮੌਕੇ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਖ਼ਿਲਾਫ਼ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਾਂਗੇ। ਉਨ੍ਹਾਂ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਦੱਸ ਕੇ ਕਿਹਾ ਕਿ ਮੋਦੀ ਸਰਕਾਰ ਸੂਬੇ ਦੇ ਅਧਿਕਾਰ ਵਰਤਣ ਤੁਰ ਰਹੀ ਹੈ, ਉਸ ਬਾਰੇ ਨਵਾਂ ਕਾਨੂੰਨ ਬਣਨਾ ਚਾਹੀਦਾ ਹੈ ਕਿ ਇੰਜ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਾਜ ਸਰਕਾਰ ਦਾ ਵਿਸ਼ਾ ਹੁੰਦਾ ਹੈ, ਵਪਾਰ ਦੇ ਬਹਾਨੇ ਰਾਜ ਸਰਕਾਰ ਦੇ ਅਧਿਕਾਰ ਖੋਹੇ ਗਏ ਹਨ। ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨ ਵਿਚ ਸੋਧ ਕਰਨ ਦੀ ਬਜਾਏ ਸਤਲੁਜ ਜਮਨਾ ਲਿੰਕ (ਐੱਸ ਵਾਈ ਐੱਲ) ਨਹਿਰ ਦੇ ਮੁੱਦੇ ਵਾਂਗ ਸਟੈਂਡ ਲੈ ਕੇ ਉਨ੍ਹਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਦੇਣ।ਉਨ੍ਹਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਕੀਤੇ ਨੁਕਸਾਨ ਵਾਲੇ ਬਿਜਲੀ ਦੇ ਮਹਿੰਗੇ ਸਮਝੌਤੇ ਰੱਦਕਰ ਦੇਣੇ ਚਾਹੀਦੇ ਹਨ, ਜਿਨ੍ਹਾਂ ਫਿਕਸਡ ਚਾਰਜ ਪੀਕ ਸਮੇਂ, ਜਦੋਂ ਪੰਜਾਬ ਵਿੱਚ ਝੋਨੇ ਦੀ ਲਵਾਈ ਹੁੰਦੀ ਹੈ, ਨਾਲਮਿਥੇ ਗਏ ਸਨ, ਪਰ ਸਰਦੀਆਂ ਵਿੱਚ ਇਹ ਮੰਗ ਘਟ ਜਾਣ ਉੱਤੇ ਵੀ ਮਿਥੇ ਪੈਸੇ ਪਾਵਰ ਪਲਾਂਟਾਂ ਨੂੰ ਦੇਣੇ ਪੈਂਦੇ ਹਨ।
ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਬਿਜਲੀ ਮਾਡਲ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਪੱਛੜੇ ਵਰਗ, ਗਰੀਬੀ ਰੇਖਾ ਤੋਂ ਹੇਠਾਂ ਵੱਸਣ ਵਾਲੇ (ਬੀ ਪੀ ਐੱਲ) ਪਰਿਵਾਰਾਂ ਆਦਿ ਨੂੰ 10 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ,ਦਿੱਲੀਮਸਾਂ 1700 ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ ਅਤੇ ਪੰਜਾਬ ਵਿਚ ਉਦਯੋਗਿਕ ਅਤੇ ਵਪਾਰਕ ਬਿਜਲੀ ਵੀ ਦਿੱਲੀ ਤੋਂ ਸਸਤੀ ਹੈ। ਨਸ਼ੇ ਦੇ ਮੁੱਦੇਬਾਰੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਵੱਲੋਂ ਨਾਮਜ਼ਦ ਕੀਤੇ ਵੱਡੇ ਮਗਰਮੱਛ ਫੜਨੇ ਚਾਹੀਦੇ ਹੈ।ਕੁਝ ਨਸ਼ਾ ਤਸਕਰ ਸੱਤਾ ਵਿਚਲੇ ਵੱਡੇ ਮਗਰਮੱਛ ਦੇ ਨਾਲ ਲਾਲ ਗੱਡੀਆਂ ਵਿਚ ਘੁੰਮਦੇ ਸਨ, ਅੱਜ ਉਨ੍ਹਾਂ ਸਾਰਿਆਂ ਦੇ ਲਿਫ਼ਾਫ਼ੇ ਖੁੱਲ੍ਹਣੇ ਚਾਹੀਦੇ ਹਨ।ਸਿੱਧੂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca