ਬਾਦਲ ਪਰਵਾਰ ਤੇ ਪ੍ਰਸ਼ਾਸਨਿਕ ਅਫ਼ਸਰਾਂ ਵੱਲੋਂ ਜ਼ਮੀਨਾਂ ਦੇ ਗਬਨ ਬਾਰੇ ਕੋਰਟ ਵਿੱਚ ਸ਼ਿਕਾਇਤ ਦਾਇਰ
Connect with us [email protected]

ਰਾਜਨੀਤੀ

ਬਾਦਲ ਪਰਵਾਰ ਤੇ ਪ੍ਰਸ਼ਾਸਨਿਕ ਅਫ਼ਸਰਾਂ ਵੱਲੋਂ ਜ਼ਮੀਨਾਂ ਦੇ ਗਬਨ ਬਾਰੇ ਕੋਰਟ ਵਿੱਚ ਸ਼ਿਕਾਇਤ ਦਾਇਰ

Published

on

ਚੰਡੀਗੜ੍ਹ, 15 ਅਗਸਤ – ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਨਾਲ ਕਈ ਪ੍ਰਸ਼ਾਸਨਿਕ ਅਫਸਰਾਂ ਅਤੇ ਬਿਲਡਰਾਂ ਦੇ ਖ਼ਿਲਾਫ਼ ਡੇਰਾ ਬੱਸੀ ਹਲਕੇ ਦੀ 100 ਏਕੜ ਤੋਂ ਵੱਧ ਸ਼ਾਮਲਾਤ ਜ਼ਮੀਨ ਨੂੰ ਉਦਯੋਗਪਤੀਆਂ ਅਤੇ ਬਿਲਡਰਾਂ ਨੂੰ ਵੇਚ ਕੇ 500 ਕਰੋੜ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਲਾ ਕੇ ਐਡਵੋਕੇਟ ਹਰਬਿੰਦਰ ਸਿੰਘ ਬੈਦਵਾਨ ਨੇ ਡੇਰਾ ਬੱਸੀ ਦੀ ਜੁਡੀਸ਼ਲ ਕੋਰਟ ਵਿੱਚ ਸ਼ਿਕਾਇਤ ਦਾਇਰ ਕਰ ਕੇ ਇਸ ਬਾਰੇ ਕੇਸ ਦਰਜ ਕਰਨ ਅਤੇ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ। ਕੋਰਟ ਨੇ ਸਾਰੀਆਂ ਧਿਰਾਂ ਨੂੰ 25 ਅਗਸਤ ਤੱਕ ਜਵਾਬ ਦੇਣ ਦਾ ਨੋਟਿਸ ਜਾਰੀ ਕੀਤਾ ਹੈ।

ਐਡਵੋਕੇਟ ਹਰਬਿੰਦਰ ਸਿੰਘ ਬੈਦਵਾਨ ਨੇ ਇਸ ਅਰਜ਼ੀ ਵਿੱਚ ਕਿਹਾ ਹੈ ਕਿ ਸਾਲ 2007 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਪਿੱਛੋਂ ਡੇਰਾਬੱਸੀ ਤਹਿਸੀਲ ਦੇ ਨਗਲਾ ਪਿੰਡ ਦੀ ਸ਼ਾਮਲਾਤ ਜ਼ਮੀਨ ਸਰਕਾਰ ਨੇ ਸੁਖਨਾ ਪੇਪਰ ਮਿੱਲ ਨੂੰ ਵੇਚ ਦਿੱਤੀ ਸੀ। ਇਸ ਨੂੰ ਕੰਪਨੀ ਦੇ ਨਾਮ ਕਰਨ ਲਈ ਨਿਯਮ ਵੀ ਬਦਲ ਦਿੱਤੇ ਗਏ ਤੇ ਫਿਰ ਬਾਅਦ ਵਿੱਚ ਇਹ ਜ਼ਮੀਨ, ਜਿਸ ਉਤੇ ਕਿਸਾਨਾਂ ਦਾ ਹੱਕ ਸੀ ਅਤੇ ਇਸ ਦੀ ਪੰਜਾਬ ਸਰਕਾਰ ਅਤੇ ਸੁਖਨਾ ਪੇਪਰ ਮਿਲ ਦੀ ਡੀਡ ਵੀ ਹੋਈ, ਇਹ ਕਿਸੇ ਹੋਰ ਨੇ ਸਿਰਫ ਇੱਕ ਕਰੋੜ 51 ਲੱਖ ਵਿੱਚ ਖ਼ਰੀਦ ਲਈ।

ਕੁਝ ਮਹੀਨੇ ਬਾਅਦ ਇਹੀ ਜ਼ਮੀਨ ਸ਼ਿਪ੍ਰਾ ਬਿਲਡਰਸ ਨੂੰ 104 ਕਰੋੜ 24 ਲੱਖ ਦੀ ਵੇਚ ਦਿੱਤੀ ਗਈ ਅਤੇ ਸ਼ਿਪ੍ਰਾ ਬਿਲਡਰਸ ਨੇ ਅੱਗੇ ਕਈ ਵੱਡੀਆਂ ਬਿਲਡਰ ਕੰਪਨੀਆਂ ਨੂੰ ਵੇਚ ਦਿੱਤੀ।

ਜ਼ਮੀਨ ਉਤੇ ਕਮਰਸ਼ੀਅਲ ਅਤੇ ਹਾਊਸਿੰਗ ਪ੍ਰੋਜੈਕਟ ਸ਼ੁਰੂ ਕਰਨ ਦੇ ਲਈ ਕੰਪਨੀ ਨੇ ਚੇਂਜ ਆਫ ਲੈਂਡ ਯੂਜ ਵਾਸਤੇ ਵੀ ਅਪਲਾਈ ਕੀਤਾ ਸੀ, ਜਿਸ ਬਾਰੇ ਬਾਦਲ ਸਰਕਾਰ ਨੇ 26 ਫਰਵਰੀ 2009 ਨੂੰ 1170 ਏਕੜ ਜ਼ਮੀਨ ਦਾ ਸੀ ਐਲ ਯੂ ਜਾਰੀ ਕਰ ਦਿੱਤਾ ਸੀ।

ਸਰਕਾਰ ਦੀ ਮਿਲੀਭਗਤ ਤੋਂ ਪਰਦਾ ਚੁੱਕਣ ਲਈ ਅਵਤਾਰ ਸਿੰਘ ਨਾਂਅ ਦੇ ਵਿਅਕਤੀ ਨੇ ਦਰੱਖਤ ‘ਤੇ ਚੜ੍ਹ ਕੇ ਭੁੱਖ-ਹੜਤਾਲ ਕੀਤੀ ਸੀ, ਜਿਸ ਨੂੰ ਮੀਡੀਆ ਨੇ ਖੁਬ ਦਿਖਾਇਆ ਸੀ।

ਇਸ ਦੇ ਬਾਅਦ ਡਿਪਟੀ ਕਮਿਸ਼ਨਰ ਮੋਹਾਲੀ ਨੇ ਜ਼ਮੀਨਾਂ ਦੇ ਗਬਨ ਬਾਰੇ ਜ਼ਿਲ੍ਹਾ ਮਾਲ ਅਫਸਰ ਨੂੰ ਇਹ ਜਾਂਚ ਸੌਂਪੀ ਤਾਂ ਉਨ੍ਹਾਂ ਨੇ ਰਿਪੋਰਟ ਵਿੱਚ ਦੱਸਿਆ ਸੀ ਕਿ ਪਬਲਿਕ ਪ੍ਰਾਪਰਟੀ ਗ਼ੈਰ-ਕਾਨੂੰਨੀ ਵੇਚੀ ਗਈ ਹੈ। ਅਰਜ਼ੀ ਕਰਤਾ ਨੇ ਦੋਸ਼ ਲਾਇਆ ਕਿ ਉਕਤ ਰਿਪੋਰਟ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ ਜੋ ਕਦੇ ਜਾਰੀ ਨਹੀਂ ਹੋਈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca