ਬਿਲਡਰ ਨੇ ਹਨੂੰਮਾਨ ਮੰਦਰ ਸਮੇਤ ਹਿੰਦੂਆਂ ਦੇ 20 ਘਰ ਢਾਹੇ - ਇਕ ਸੋਚ
Connect with us [email protected]

ਰਾਜਨੀਤੀ

ਬਿਲਡਰ ਨੇ ਹਨੂੰਮਾਨ ਮੰਦਰ ਸਮੇਤ ਹਿੰਦੂਆਂ ਦੇ 20 ਘਰ ਢਾਹੇ

Published

on

ਕਰਾਚੀ, 23 ਅਗਸਤ – ਪਾਕਿਸਤਾਨ ‘ਚ ਕਰਾਚੀ ਦੇ ਲਿਆਰੀ ਸ਼ਹਿਰ ਵਿਚਲੇ ਲਗਭਗ ਅੱਸੀ ਸਾਲ ਪੁਰਾਣੇ ਹਨੂੰਮਾਨ ਮੰਦਰ ਤੇ ਉਸ ਦੇ ਦੁਆਲੇ ਆਬਾਦ ਹਿੰਦੂਆਂ ਦੇ ਵੀਹ ਦੇ ਕਰੀਬ ਘਰ ਢਾਹ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੀ ਫ਼ਿਦਾ ਹੁਸੈਨ ਸ਼ੇਖ਼ ਰੋਡ ਉੱਤੇ ਮੌਜੂਦ ਉਕਤ ਮੰਦਰ ਅਤੇ ਘਰਾਂ ‘ਤੇ ਉਥੋਂ ਦੇ ਇੱਕ ਸਥਾਨਕ ਬਿਲਡਰ ਨੇ ਕਾਲੋਨੀ ਬਣਾਉਣ ਲਈ ਬੁਲਡੋਜ਼ਰ ਚਲਵਾਇਆ ਹੈ। ਪੀੜਤ ਹਿੰਦੂਆਂ ਨੇ ਦੋਸ਼ ਲਾਇਆ ਕਿ ਮੰਦਰ ਢਾਹੇ ਜਾਣ ਤੋਂ ਬਾਅਦ ਉਸ ਵਿੱਚੋਂ ਮੂਰਤੀਆਂ ਵੀ ਗ਼ਾਇਬ ਕਰ ਦਿੱਤੀਆਂ ਗਈਆਂ ਹਨ, ਪਰ ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਦੀ ਇਸ ਵਿੱਚ ਕੋਈ ਮੱਦਦ ਨਹੀਂ ਕੀਤੀ। ਮੰਦਰ ਦੇ ਪੁਜਾਰੀ ਹਰਸੀ ਲਾਲ ਨੇ ਦੋਸ਼ ਲਾਇਆ ਹੈ ਕਿ ਤਕਰੀਬਨ ਛੇ ਮਹੀਨੇ ਪਹਿਲਾਂ ਇੱਕ ਬਿਲਡਰ ਨੇ ਇਹ ਜ਼ਮੀਨ ਖਰੀਦੀ ਸੀ ਤੇ ਉਹ ਇੱਥੇ ਇੱਕ ਕਾਲੋਨੀ ਬਣਾਉਣਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਬਿਲਡਰ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਮੰਦਰ ਨੂੰ ਕੋਈ ਨੁਕਸਾਨ ਨਹੀਂ ਪੁਚਾਇਆ ਜਾਵੇਗਾ, ਪਰ ਉਸ ਨੇ ਰਾਤ ਵੇਲੇ ਮੰਦਰ ਤੇ ਘਰਾਂ ਨੂੰ ਢਾਹ ਦਿੱਤਾ। ਉਸ ਦੀ ਇਸ ਕਾਰਵਾਈ ਦੇ ਮੁਕੰਮਲ ਹੋਣ ਉਤੇ ਪੁਲਸ ਉਥੇ ਪਹੁੰਚ ਗਈ ਅਤੇ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ। ਕਮਿਸ਼ਨਰ ਅਬਦੁੱਲ ਕਰੀਮ ਮੇਮਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਖੇਤਰ ‘ਚ ਰਹਿਣ ਵਾਲਾ ਬਲੋਚ ਭਾਈਚਾਰਾ ਵੀ ਮੰਦਰ ਨੂੰ ਢਾਹੇ ਜਾਣ ਦਾ ਵਿਰੋਧ ਕਰ ਰਿਹਾ ਹੈ। ਬਲੋਚ ਨੇਤਾ ਇਰਸ਼ਾਦ ਬਲੋਚ ਨੇ ਕਿਹਾ ਕਿ ਅਸੀਂ ਇਸ ਕਾਰਵਾਈ ਤੋਂ ਬਹੁਤ ਦੁਖੀ ਹਾਂ। ਬਚਪਨ ਤੋਂ ਹੀ ਇਸ ਮੰਦਰ ਨੂੰ ਵੇਖ ਰਹੇ ਸਾਂ ਤੇ ਇਹ ਸਾਡੀ ਵਿਰਾਸਤ ਦਾ ਪ੍ਰਤੀਕ ਸੀ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca