ਬੇਅਦਬੀ ਕਾਂਡ :- ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਸੀ ਬੀ ਆਈ ਤੋਂ ਦੋਹਰੀ ਜਾਂਚ ਉੱਤੇ ਜਵਾਬ ਮੰਗਿਆ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਬੇਅਦਬੀ ਕਾਂਡ :- ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਸੀ ਬੀ ਆਈ ਤੋਂ ਦੋਹਰੀ ਜਾਂਚ ਉੱਤੇ ਜਵਾਬ ਮੰਗਿਆ

Published

on

ਚੰਡੀਗੜ੍ਹ, 21 ਜੁਲਾਈ, – ਸਾਲ 2015 ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਵਕਤ ਵਾਪਰੇ ਬਰਗਾੜੀ ਦੇ ਬੇਅਦਬੀ ਕੇਸ ਵਿੱਚ ਦੋਸ਼ੀ ਸੁਖਜਿੰਦਰ ਸਿੰਘ ਸਨੀ ਦੀ ਅਪੀਲ ਉੱਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਸੀ ਬੀ ਆਈ ਨੂੰ ਨੋਟਿਸ ਜਾਰੀ ਕਰ ਕੇ ਦੋਹਰੀ ਜਾਂਚ ਦੇ ਮੁੱਦੇ ਉੱਤੇ 18 ਅਗਸਤ ਤਕ ਜਵਾਬ ਮੰਗਿਆ ਹੈ।
ਵਰਨਣ ਯੋਗ ਹੈ ਕਿ ਸੁਖਜਿੰਦਰ ਸਿੰਘ ਸਨੀ ਨੇ ਫਰੀਦਕੋਟ ਦੇ ਬਾਜਾਖਾਨਾ ਥਾਣੇ ਵਿੱਚ 2 ਜੂਨ 2015 ਨੂੰ ਦਰਜ ਹੋਏ ਕੇਸ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੱਲੋਂ ਚਲਾਣ ਪੇਸ਼ ਕਰਨ ਨੂੰ ਚੁਣੌਤੀ ਦਿੱਤੀ ਤੇ ਕਿਹਾ ਹੈ ਕਿ ਇਸ ਕੇਸ ਦੀ ਜਾਂਚ ਹਾਲੇ ਸੀ ਬੀ ਆਈ ਕਰ ਰਹੀ ਹੈ ਤਾਂ ਇਕੋ ਸ਼ਿਕਾਇਤ ਵਿੱਚ ਦੋ ਜਾਂਚ ਏਜੰਸੀਆਂ ਵੱਲੋਂ ਜਾਂਚ ਕਰਨਾ ਕਾਨੂੰਨੀ ਪੱਖ ਤੋਂ ਜਾਇਜ਼ ਨਹੀਂ। ਇਸ ਅਪੀਲ ਵਿੱਚ ਸਨੀ ਨੇ ਪੰਜਾਬ ਪੁਲਿਸ ਦੀ ਐੱਸ ਆਈ ਟੀ ਵੱਲੋਂ ਛੇ ਜੁਲਾਈ 2020 ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤੀ ਅਰਜ਼ੀ ਨੂੰ ਚੁਣੌਤੀ ਦਿੰਦੇ ਹੋਏ ਮੋਹਾਲੀ ਕੋਰਟ ਤੋਂ ਇਸ ਚਲਾਨ ਨੂੰ ਮੰਨਣ ਦੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਸਾਲ 2015 ਵਿੱਚ ਦਰਜ ਕੀਤੇ ਕੇਸ (ਐੱਫ ਆਈ ਆਰ) ਵਿੱਚ ਸੀ ਬੀ ਆਈ ਨੇ ਲਾਈ ਡਿਟੈਕਟਰ ਟੈਸਟ ਸਮੇਤ ਵਿਸਥਾਰ ਨਾਲ ਜਾਂਚ ਤੋਂ ਬਾਅਦ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ ਸੀ। ਇਸ ਦੇ ਬਾਅਦ ਐੱਸ ਆਈ ਟੀ ਨੇ ਦੋਸ਼ੀਆਂ ਨੂੰ ਜਬਰਦਸਤੀ ਲਏ ਗਏ ਬਿਆਨਾਂ ਦੇ ਆਧਾਰ ਉੱਤੇ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਸਨੀ ਨੇ ਐੱਸ ਆਈ ਟੀ ਦੇ ਚਲਾਨ ਦੇ ਆਧਾਰ ਉੱਤੇ ਮੋਹਾਲੀ ਅਦਾਲਤ ਤੋਂ ਉਸ ਨੂੰ ਅਤੇ ਹੋਰ ਦੋਸ਼ੀਆਂ ਨੂੰ ਭੇਜੇ ਨੋਟਿਸ ਰੱਦ ਕਰਨ ਦੀ ਮੰਗ ਕੀਤੀ ਹੈ।
ਜਸਟਿਸ ਰਾਜਬੀਰ ਸਹਰਾਵਤ ਨੇ ਇਸ ਕੇਸ ਵਿੱਚ ਪੰਜਾਬ ਸਰਕਾਰ ਅਤੇ ਸੀ ਬੀ ਆਈ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਅਕਾਲੀ-ਭਾਜਪਾ ਸਰਕਾਰ ਵੇਲੇ 12 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲ਼ੀਆਂ ਵਿੱਚ ਸੁੱਟੇ ਜਾਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਧਰਨਾ ਦਿੱਤਾ ਸੀ, ਜਿਸ ਦੌਰਾਨ ਪੁਲਿਸ ਦੀ ਫਾਇਰਿੰਗ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਦੇ ਬਾਅਦ ਬੇਅਦਬੀ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਗਈ ਸੀ ਅਤੇ ਸੀ ਬੀ ਆਈ ਪਿਛਲੇ ਸਾਲ ਇਸ ਕੇਸ ਬਾਰੇ ਆਪਣੀ ਕਲੋਜ਼ਰ ਰਿਪੋਰਟ ਦੇ ਚੁੱਕੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਇਸ ਦੀ ਜਾਂਚ ਐੱਸ ਆਈ ਟੀ ਨੂੰ ਸੌਂਪ ਦਿੱਤੀ ਸੀ ਅਤੇ ਪਿਛਲੇ ਦਿਨੀਂ ਐੱਸ ਆਈ ਟੀ ਨੇ ਨਵੇਂ ਸਿਰੇ ਤੋਂ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca