ਬੇਅਦਬੀ ਤੇ ਡੇਰਾ ਮੁਖੀ ਦੀ ਪੁਸ਼ਾਕ ਦਾ ਮਾਮਲਾ : ਯੂਥ ਅਕਾਲੀ ਦਲ ਨੇ ਸੁਪਰੀਮ ਕੋਰਟ ਦੇ ਜੱਜ ਦੀ ਦੇਖ ਰੇਖ ਹੇਠ ਜਾਂਚ ਦੀ ਮੰਗ ਕੀਤੀ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਬੇਅਦਬੀ ਤੇ ਡੇਰਾ ਮੁਖੀ ਦੀ ਪੁਸ਼ਾਕ ਦਾ ਮਾਮਲਾ : ਯੂਥ ਅਕਾਲੀ ਦਲ ਨੇ ਸੁਪਰੀਮ ਕੋਰਟ ਦੇ ਜੱਜ ਦੀ ਦੇਖ ਰੇਖ ਹੇਠ ਜਾਂਚ ਦੀ ਮੰਗ ਕੀਤੀ

Published

on

ਜਲੰਧਰ, 19 ਜੁਲਾਈ – ਪੰਜ ਸਾਲ ਪਹਿਲਾਂ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਹਬ ਦੀ ਬੇਅਦਬੀ ਵਾਲੇ ਕੇਸਅਤੇ ਤੇਰਾਂ ਸਾਲ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਦੇ ਮੁਖੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅੰਮ੍ਰਿਤ ਪ੍ਰਚਾਰ ਦਾ ਸਾਂਗ ਕਰਨ ਵੇਲੇ ਪਹਿਨੀ ਪੁਸ਼ਾਕ ਦੇ ਕੇਸ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਦੇਖ ਰੇਖ ਹੇਠ ਕਰਵਾਈ ਜਾਵੇ ਤਾਂ ਜੋ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸਾਂਝ ਬੇਨਕਾਬ ਹੋ ਸਕੇ ਅਤੇ ਇਹ ਜਾਂਚ ਸਮਾਂਬੱਧ ਵੀ ਹੋਣੀ ਚਾਹੀਦੀ ਹੈ। ਇਹ ਮੰਗ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸੈਕਟਰੀ ਜਨਰਲ ਸਰਬਜੋਤ ਸਿੰਘ ਸਾਬੀ ਨੇ ਕੱਲ੍ਹ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ ਹੈ।
ਇਸ ਮੌਕੇ ਬੰਟੀ ਰੋਮਾਣਾ ਨੇ ਕਿਹਾ ਕਿ ਬੇਅਦਬੀ ਅਤੇ ਪੁਸ਼ਾਕ ਮੁੱਦੇ ਉੱਤੇ ਕਾਂਗਰਸ ਪਾਰਟੀ ਦੇ ਦਫਤਰ ਵਿਖੇ ਤਿਆਰ ਕੀਤੇ ਬਿਆਨ Ḕਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਬੋਲਦੇ ਹਨ ਅਤੇ ਫਿਰ ਕਾਂਗਰਸ ਦੀਆਂ ਫਰੰਟਲ ਜਥੇਬੰਦੀਆਂ ਸੁਖਦੇਵ ਸਿੰਘ ਢੀਂਡਸਾ ਅਤੇ ਆਮ ਆਦਮੀ ਪਾਰਟੀ ਵਾਲੇ ਉਹੀ ਬੋਲ ਬੋਲਦੇ ਹਨ, ਜੋ ਕਾਂਗਰਸ ਲੀਡਰਸ਼ਿਪ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉੱਤੇ ਕਾਂਗਰਸ ਪਾਰਟੀ, ਢੀਂਡਸਾ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਮਿਲ ਕੇ ਸਾਜ਼ਿਸ਼ਾਂ ਘੜਦੇ ਹਨ ਤਾਂ ਜੋ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਕਾਂਗਰਸ ਤੇ ਢੀਂਡਸਾ ਨੇ ਡੇਰੇ ਦੇ ਕੁਝ ਬੰਦਿਆਂ ਤੋਂ ਪ੍ਰੈੱਸ ਕਾਨਫਰੰਸ ਕਰਵਾ ਕੇ ਇਹ ਗੱਲ ਕਹਾਈ ਹੈ ਕਿ 2017 ਦੀਆਂ ਚੋਣਾਂ ਵਿੱਚ ਇਸ ਡੇਰੇ ਨੇ ਅਕਾਲੀ ਦਲ ਦੀ ਹਮਾਇਤ ਕੀਤੀ ਸੀ, ਜੋ ਬਿਲਕੁਲ ਝੂਠ ਹੈ। ਉਸ ਵੇਲੇ ਢੀਂਡਸਾ ਸਾਹਿਬ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਵੀ ਡੇਰੇ ਤੋਂ ਵੋਟਾਂ ਮੰਗਣ ਗਏ ਸਨ, ਪਰ ਢੀਂਡਸਾ ਨਹੀਂ ਬੋਲੇ। ਅੱਜ ਢੀਂਡਸਾ ਪੁਰਾਣੇ ਕੇਸ ਨੂੰ ਚੁੱਕ ਕੇ ਪੁਸ਼ਾਕ ਬਾਰੇ ਵੀ ਸਪੱਸ਼ਟੀਕਰਨ ਮੰਗ ਰਹੇਹਨ। ਢੀਂਡਸਾ ਪਰਵਾਰ ਨੂੰ ਅਕਾਲੀ ਦਲ ਨੇ ਬੜਾ ਕੁਝ ਦਿੱਤਾ ਹੈ, ਪਰ ਉਹ ਕਾਂਗਰਸ ਦੇ ਹੱਥੀਂ ਚੜ੍ਹ ਗਏ ਹਨ। ਕਾਂਗਰਸ ਪਾਰਟੀ ਨੇ ਹਮੇਸ਼ਾ ਅਕਾਲੀ ਦਲ ਨੂੰ ਪਾੜ ਕੇ ਕਮਜ਼ੋਰ ਕਰਨ ਦੀ ਚਾਲ ਚੱਲੀ ਹੈ ਅਤੇ ਅੱਜ ਆਪਣੇ ਮੁਫਾਦਾਂ ਲਈ ਢੀਂਡਸਾ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕੋਈ ਉਮੀਦਵਾਰ ਡੇਰੇ ਤੋਂ ਵੋਟਾਂ ਮੰਗਣ ਨਹੀਂ ਸੀ ਗਿਆ, ਫਿਰ ਵੀ ਪਾਰਟੀ ਉਮੀਦਵਾਰਾਂ ਨੇ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋ ਕੇ ਭੁੱਲ ਲਈ ਤਨਖਾਹ ਲਗਵਾਈ ਸੀ। ਯੂਥ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਡੇਰੇ ਤੋਂ ਵੋਟਾਂ ਮੰਗਣ ਗਏ ਅਤੇ ਉਸ ਡੇਰੇ ਨਾਲ ਕਾਂਗਰਸ ਪਾਰਟੀ ਦੇ ਪੁਰਾਣੇ ਲਿੰਕ ਹਨ ਤੇ ਇਸ ਤੋਂ ਸਾਰੀ ਜਨਤਾ ਭਲੀਭਾਂਤ ਜਾਣੂ ਹੈ। ਯੂਥ ਆਗੂ ਰੋਮਾਣਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਮੁੱਦੇ Ḕਤੇ ਸਪੱਸ਼ਟ ਕਹਿ ਚੁੱਕੇ ਹਨ ਕਿ ਬੇਅਦਬੀ ਕਰਨ ਤੇ ਕਰਵਾਉਣ ਵਾਲਿਆਂ ਦਾ ਕੱਖ ਨਾ ਰਹੇ ਅਤੇ ਨਾਲ ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਮੁੱਦੇ Ḕਤੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਦਾ ਵੀ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਇਸ ਗੱਲ ਦਾ ਦੁੱਖ ਹੈ ਤੇ ਰਹੇਗਾ ਕਿ ਬੇਅਦਬੀ ਉਸ ਦੇ ਰਾਜ ਵਿੱਚ ਹੋਈ ਸੀ।
ਡੇਰੇ ਦੀ ਕਾਰਕੁਨ ਬੀਬੀ ਵੀਰਪਾਲ ਕੌਰ ਬਾਰੇਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ 2007 ਵਿੱਚ ਇਸ ਬੀਬੀ ਸਮੇਤ ਡੇਰੇ ਦੇ ਪੰਜ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਅੱਜ ਇਹ ਬੀਬੀ ਕਾਂਗਰਸ ਅਤੇ ਢੀਂਡਸਾ ਦੀ ਬੋਲੀ ਬੋਲ ਰਹੀ ਹੈ। ਉਨ੍ਹਾਂ ਨੇ ਸਾਬਕਾ ਡੀ ਜੀ ਪੀ ਸ਼ਸ਼ੀਕਾਂਤ ਦੀ ਉਹ ਵੀਡੀਓ ਵੀ ਵਿਖਾਈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਡੇਰਾ ਮੁਖੀ ਦੀ ਪੁਸ਼ਾਕ ਦੇ ਮੁੱਦੇ Ḕਤੇ ਇਹ ਬੀਬੀ ਬਿਲਕੁਲ ਝੂਠ ਬੋਲ ਰਹੀ ਹੈ।ਬੇਅਦਬੀ ਤੇ ਡੇਰਾ ਮੁਖੀ ਦੀ ਪੁਸ਼ਾਕ ਦੇ ਕੇਸ ਵਿੱਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਬਾਰੇ ਯੂਥ ਆਗੂ ਰੋਮਾਣਾ ਨੇ ਕਿਹਾ ਕਾਂਗਰਸ ਨੂੰ ਸਿੱਖ ਮਸਲਿਆਂ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ, ਕਿਉਂਕਿ ਉਸ ਦੇ ਹੱਥ 1984 ਦੇ ਸਿੱਖ ਕਤਲੇਆਮ Ḕਚ ਰੰਗੇ ਹੋਏ ਹਨ ਅਤੇ 1984 ਵਿੱਚ ਸ੍ਰੀ ਦਰਬਾਰ ਸਾਹਿਬ Ḕਤੇ ਫੌਜੀ ਹਮਲਾ ਕਰਵਾ ਕੇ ਕਾਂਗਰਸ ਨੇ ਜੋ ਕੀਤਾ, ਲੋਕ ਉਸ ਨੂੰ ਮੁਆਫ ਨਹੀਂ ਕਰਨਗੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca