ਬੇਰੂਤ ਧਮਾਕੇ ਵਿੱਚ ਮੌਤਾਂ ਬਾਰੇ ਰੋਸ ਹੋਰ ਵਧਿਆ, ਸਰਕਾਰ ਵੱਲੋਂ ਅਸਤੀਫਾ
Connect with us [email protected]

ਅਪਰਾਧ

ਬੇਰੂਤ ਧਮਾਕੇ ਵਿੱਚ ਮੌਤਾਂ ਬਾਰੇ ਰੋਸ ਹੋਰ ਵਧਿਆ, ਸਰਕਾਰ ਵੱਲੋਂ ਅਸਤੀਫਾ

Published

on

ਬੇਰੂਤ, 10 ਅਗਸਤ, – ਲੇਬਨਾਨ ਦੀ ਰਾਜਧਾਨੀ ਬੇਰੂਤ ਵਿਚ ਬੀਤੇ ਮੰਗਲਵਾਰ ਹੋਏ ਧਮਾਕੇ ਕਾਰਨ ਦੋ ਸੌ ਤੋਂ ਵੱਧ ਮੌਤਾਂ ਹੋਣ ਉੱਤੇ ਲੋਕਾਂ ਦੇ ਰੋਸ ਕਾਰਨ ਪ੍ਰਧਾਨ ਮੰਤਰੀ ਹਸਨ ਦਿਆਬ ਨੇ ਆਪਣੀ ਕੈਬਨਿਟ ਦਾ ਅਸਤੀਫਾ ਦੇ ਦਿੱਤਾ ਹੈ।

ਉਨ੍ਹਾ ਨੇ ਅੱਜ ਸੋਮਵਾਰ ਸ਼ਾਮ ਨੈਸ਼ਨਲ ਟੈਲੀਵੀਜ਼ਨ ਉੱਤੇਦੇਸ਼ ਵਾਸੀਆਂ ਦੇ ਨਾਂਅ ਆਪਣੇ ਸੰਦੇਸ਼ ਵਿਚ ਆਪਣੇ ਅਸਤੀਫੇ ਦਾ ਖੁਦ ਐਲਾਨ ਕੀਤਾ ਅਤੇ ਕਿਹਾ ਕਿ ਉਸ ਇਸ ਤ੍ਰਾਸਦੀ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕਰਨ ਵਾਸਤੇ ਅਸਲੀ ਬਦਲਾਓ ਦੀ ਲੋਕਾਂ ਦੀ ਇੱਛਾ ਦਾ ਪਾਲਣ ਕਰ ਰਹੇ ਹਨ।

ਇਸ ਤੋਂ ਪਹਿਲਾਂ ਇਹ ਖਬਰ ਆ ਗਈ ਸੀ ਕਿ ਪ੍ਰਧਾਨ ਮੰਤਰੀ ਨੇ ਆਪਣਾ ਅਸਤੀਫਾ ਲੇਬਨਾਨ ਦੇ ਰਾਸ਼ਟਰਪਤੀ ਮਾਇਕਲ ਆਓਨ ਨੂੰ ਸੌਂਪ ਦਿੱਤਾ ਹੈ ਤੇ ਇਸ ਦਾ ਅਧਿਕਾਰਕ ਐਲਾਨ ਛੇਤੀ ਹੋਣ ਵਾਲਾ ਹੈ।

ਉਨ੍ਹਾਂ ਦੇ ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਕਈ ਮੰਤਰੀਆਂ ਨੇ ਵੀ ਆਪੋ-ਆਪਣਾ ਅਸਤੀਫਾ ਦਿੱਤਾ ਸੀ, ਪਰ ਮੰਗ ਹੋ ਰਹੀ ਸੀ ਕਿ ਪੂਰੀ ਸਰਕਾਰ ਅਸਤੀਫਾ ਦੇ ਦੇਵੇ।

ਬੀਤੇ ਹਫਤੇ ਮੰਗਲਵਾਰ ਰਾਜਧਾਨੀ ਬੇਰੂਤ ਵਿਚ ਹੋਏ ਧਮਾਕੇ ਵਿਚ ਮੌਤਾਂ ਦੀ ਗਿਣਤੀ ਵਧ ਕੇ 220 ਹੋ ਗਈ ਹੈ ਤੇ ਬੇਰੂਤ ਦੇ ਗਵਰਨਰ ਮਰਵਾਨ ਅਬੂਦ ਮੁਤਾਬਕ 110 ਲੋਕ ਲਾਪਤਾ ਹਨ। ਇਨ੍ਹਾਂ ਵਿਚ ਵਿਦੇਸ਼ੀ ਕਰਮਚਾਰੀ ਅਤੇ ਟਰੱਕ ਡਰਾਈਵਰ ਵੀ ਹਨ। ਧਮਾਕੇ ਵਿਚ ਕਰੀਬ 6,000 ਲੋਕ ਜ਼ਖਮੀ ਵੀ ਹੋਏ ਹਨ।

ਮੰਗਲਵਾਰ ਦੇ ਇਸ ਧਮਾਕੇ ਨਾਲ ਲੇਬਨਾਨ ਵਿਚ ਆਰਥਿਕ ਸੰਕਟ ਵੀ ਵਧਿਆ ਹੈ। ਆਮ ਲੋਕ ਇਸ ਧਮਾਕੇ ਦਾ ਕਾਰਨ ਲੇਬਨਾਨ ਦੇ ਰਾਜਨੀਤਕ ਵਰਗ ਵਿਚ ਭ੍ਰਿਸ਼ਟਾਚਾਰ ਤੇ ਦੁਰਾਚਾਰ ਨੂੰ ਮੰਨਦੇ ਹਨ ਅਤੇ ਸ਼ਹਿਰ ਦੇ ਮੁੱਖ ਹਿੱਸੇ ਵਿਚ ਏਨਾ ਬਾਰੂਦੀ ਸਾਮਾਨ ਰੱਖਣ ਦੀਆਂ ਥਾਵਾਂ ਬਾਰੇ ਸਵਾਲ ਉੱਠੇ ਹਨ।

ਬੇਰੂਤ ਦੀਆਂ ਸੜਕਾਂ ਉੱਤੇ ਹਜ਼ਾਰਾਂ ਲੋਕ ਪ੍ਰਦਰਸ਼ਨ ਕਰ ਰਹੇ ਹਨ ਤੇ ਬੀਤੇ ਐਤਵਾਰ ਨੂੰ ਵੀ ਲਗਾਤਾਰ ਦੂਜੇ ਦਿਨ ਆਮਲੋਕਾਂ ਅਤੇ ਪੁਲਸ ਦੀ ਹਿੰਸਕ ਝੜਪ ਹੋਈ ਸੀ।

ਉਂਜ ਲੇਬਨਾਨ ਦੇ ਪ੍ਰਧਾਨ ਮੰਤਰੀ ਦੱਸ ਚੁੱਕੇ ਹਨ ਕਿ ਧਮਾਕੇ ਦਾ ਕਾਰਨ ਬੇਰੂਤ ਬੰਦਰਗਾਹ ਉੱਤੇ ਪਿਛਲੇ 6 ਸਾਲਾਂ ਤੋਂ ਜਮ੍ਹਾ ਕੀਤਾ ਗਿਆ ਅਮੋਨੀਅਮ ਨਾਈਟ੍ਰੇਟ ਸੀ, ਜਿਹੜਾ 2,750 ਟਨ ਹੋ ਚੁੱਕਾ ਸੀ ਅਤੇ ਕੋਈ ਚਿੰਗਾਰੀ ਲੱਗਣ ਨਾਲ ਧਮਾਕਾ ਹੋਇਆ ਸੀ। ਇਸ ਧਮਾਕੇ ਨਾਲ ਬੇਰੂਤ ਵਿਚ ਘੱਟੋ-ਘੱਟ 3 ਅਰਬ ਡਾਲਰ ਦੇ ਨੁਕਸਾਨ ਦਾ ਸ਼ੱਕ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਪੂਰੇ ਲੇਬਨਾਨ ਦੀ ਅਰਥ ਵਿਵਸਥਾ ਨੂੰ 15 ਅਰਬ ਡਾਲਰ ਦੇ ਨੁਕਸਾਨ ਦਾ ਸੱਕ ਹੈ।

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅਪਰਾਧ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ ਮੁੜ ਹੋਵੇਗੀ ਸੁਣਵਾਈ

Published

on

Aryan Khan

ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਉੱਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ‘ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।
ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ‘ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ।

Read More Latest Punjabi News

Continue Reading

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca