ਬੇਲਾਰੂਸ ਦੇ ਐਗਜ਼ਿਟ ਪੋਲ ਵਿੱਚ ਰਾਸ਼ਟਰਪਤੀ ਦੀ ਦੋਬਾਰਾ ਜਿੱਤ ਤੋਂ ਲੋਕ ਭੜਕ ਪਏ
Connect with us [email protected]

ਅੰਤਰਰਾਸ਼ਟਰੀ

ਬੇਲਾਰੂਸ ਦੇ ਐਗਜ਼ਿਟ ਪੋਲ ਵਿੱਚ ਰਾਸ਼ਟਰਪਤੀ ਦੀ ਦੋਬਾਰਾ ਜਿੱਤ ਤੋਂ ਲੋਕ ਭੜਕ ਪਏ

Published

on

ਮਿੰਸਕ, 10 ਅਗਸਤ, – ਬੇਲਾਰੂਸ ਵਿਚ ਰਾਸ਼ਟਰਪਤੀ ਚੋਣਾਂ ਬਾਰੇ ਆਮ ਲੋਕਾਂ ਦਾ ਰੋਸ ਪ੍ਰਦਰਸ਼ਨ ਅੱਜ ਹਮਲਾਵਰ ਰੂਪ ਲੈ ਗਿਆ। ਐਤਵਾਰ ਦੇ ਦਿਨ ਵੋਟਿੰਗ ਖਤਮ ਹੋਣ ਆਏ ਪਿੱਛੋਂ ਐਗਜ਼ਿਟ ਪੋਲ ਵਿਚ ਇਹ ਦਾਅਵਾ ਕੀਤਾ ਗਿਆ ਸੀ ਕਿ ਰਾਸ਼ਟਰਪਤੀ ਅਲੈਗਜੈਂਡਰ ਲੂਕਾਸ਼ੇਂਕੋ ਨੂੰ 80 ਫੀਸਦੀ ਵੋਟਾਂ ਮਿਲੀਆਂ ਅਤੇ ਉਨ੍ਹਾਂ ਦੀ ਵਿਰੋਧੀ ਸਵੇਤਲਾਨਾ ਤਿਕਾਨੋਵਸਕਾਯਾ ਨੂੰ ਸਿਰਫ 7 ਫੀਸਦੀ ਵੋਟਾਂ ਮਿਲੀਆਂ ਹਨ।

ਇਸ ਪਿੱਛੋਂ ਵੱਡੀ ਗਿਣਤੀ ਲੋਕ ਵਿਰੋਧ ਪ੍ਰਦਰਸ਼ਨ ਕਰਨ ਲਈ ਸੜਕਾਂ ਉੱਤੇਨਿਕਲ ਆਏ। ਅਲੈਗਜ਼ੈਂਡਰ ਲੂਕਾਸ਼ੇਂਕੋ 1994 ਤੋਂ ਇਸ ਦੇਸ਼ ਵਿੱਚ ਰਾਸ਼ਟਰਪਤੀ ਅਹੁਦੇ ਉੱਤੇਹਨ ਅਤੇ ਉਨ੍ਹਾਂ ਨੂੰ ਯੂਰਪ ਦਾ ਆਖਰੀ ਤਾਨਾਸ਼ਾਹ ਤੱਕ ਵੀ ਕਿਹਾ ਜਾ ਰਿਹਾ ਹੈ।

ਅੱਜ ਹੋਈ ਚੋਣ ਬਾਰੇ ਆਮ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਚ ਹੇਰਾ ਫੇਰੀ ਹੋਈ ਹੈ। ਇਸ ਪਿੱਛੋਂ ਪੁਲਸ ਨੇ ਲੋਕਾਂ ਉੱਤੇ ਅੱਥਰੂ ਗੈਸ ਤੇ ਗ੍ਰੇਨੇਡ ਤੱਕ ਦੀ ਵਰਤੋਂ ਕੀਤੀ।

ਐਤਵਾਰ ਦੀ ਵੋਟਿੰਗ ਪਿੱਛੋਂ ਬੇਲਾਰੂਸ ਦੇ ਕੇਂਦਰੀ ਚੋਣ ਕਮਿਸ਼ਨ ਨੇ ਦੱਸਿਆ ਕਿ ਲੂਕਾਸ਼ੇਂਕੋ 5 ਖੇਤਰਾਂ ਤੋਂ 82 ਫੀਸਦੀ ਨਾਲ ਅੱਗ ਚੱਲ ਰਹੇ ਸਨ ਅਤੇ ਐਗਜ਼ਿਟ ਪੋਲ ਮੁਤਾਬਕ ਲੂਕਾਸ਼ੇਂਕੋ ਨੂੰ 80 ਫੀਸਦੀ ਵੋਟਾਂ ਮਿਲੀਆਂ ਸਨ, ਜਦਕਿ ਸਵੇਤਲਾਨਾ ਨੂੰ ਸਿਰਫ 7 ਫੀਸਦੀ ਵੋਟਾਂ ਮਿਲ ਸਕੀਆਂ ਸਨ।ਇਸ ਦੇ ਬਾਅਦ ਸਵੇਤਲਾਨਾ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਇਹ ਨਤੀਜੇ ਸਹੀ ਨਹੀਂ, ਉਨ੍ਹਾਂ ਦੀ ਮੁਹਿੰਮ ਕਮੇਟੀ ਮੁਤਾਬਕ ਉਨ੍ਹਾਂ ਨੂੰ ਮਿੰਸਕ ਦੇ ਕਈ ਪੋਲਿੰਗ ਸਟੇਸ਼ਨਾਂ ਉੱਤੇ ਜਿੱਤ ਹੋਈ ਹੈ। ਦੂਸਰੇ ਪਾਸੇ ਮਾਨੀਟਰਿੰਗ ਆਰਗੇਨਾਈਜੇਸ਼ਨ ਗੋਲੋਸ ਨੇ ਕਿਹਾ ਹੈ ਕਿ ਉਸ ਨੇ ਘੱਟ-ਘੱਟ 10 ਲੱਖ ਵੋਟ ਗਿਣੇ ਹਨ ਤੇ ਉਸ ਮੁਤਾਬਕ ਸਵੇਤਲਾਨਾ ਨੂੰ 80 ਫੀਸਦੀ ਵੋਟਾਂ ਮਿਲੀਆਂ ਹਨ।

ਐਗਜ਼ਿਟ ਪੋਲ ਦੇ ਆਉਣ ਪਿੱਛੋਂ ਐਤਵਾਰ ਦੇਰ ਰਾਤ ਰਾਜਧਾਨੀ ਮਿੰਸਕ ਦਾ ਮਾਹੌਲ ਅਚਾਨਕ ਤਣਾਅ ਵਾਲਾ ਹੋ ਗਿਆ ਤੇ ਪੁਲਸ ਆਮ ਲੋਕਾਂ ਨਾਲ ਸਖਤੀ ਨਾਲ ਨਜਿੱਠਣ ਲੱਗ ਪਈ। ਇਸ ਦੌਰਾਨ ਰੋਸ ਕਰਦੇ ਲੋਕਾਂ ਉੱਤੇ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਜਾਉਣ ਲਈ ਫਲੈਸ਼-ਬੈਗ ਗ੍ਰੇਨੇਡ ਦੀ ਵਰਤੋਂ ਕੀਤੀ ਗਈ। ਕਿਹਾ ਜਾਂਦਾ ਹੈ ਕਿ ਇਥੇ ਏਦਾਂ ਦੇ ਹਾਲਾਤ ਪਹਿਲਾਂ ਕਦੇ ਨਹੀਂ ਬਣੇ, ਪਰ ਇਸ ਵਾਰੀ ਲੋਕ ਗੁੱਸੇ ਵਿਚ ਹਨ ਤੇ ਸੜਕਾਂ ਉੱਤੇਨਿਕਲ ਆਏ ਹਨ।

ਅੰਤਰਰਾਸ਼ਟਰੀ

ਸਰਕਾਰ ਦੀ ਅਗਵਾਈ ਕਰ ਸਕਦੈ ਬਰਾਦਰ, ਕਾਬੁਲ ਹੀ ਹੋਵੇਗੀ ਰਾਜਧਾਨੀ

Published

on

Taliban occupy Afghanistan

ਕਾਬੁਲ- ਅਫਗਾਨਿਸਤਾਨ ਵਿਚ ਨਵੀਂ ਸਰਕਾਰ ਦਾ ਗਠਨ ਸ਼ਨੀਵਾਰ ਨੂੰ ਹੋ ਸਕਦਾ ਹੈ। ਤਾਲਿਬਾਨ ਨੇ ਨਵੀਂ ਅਫਗਾਨ ਸਰਕਾਰ ਬਾਰੇ ਮੀਡੀਆ ਰਿਪੋਰਟਾਂ ਨੂੰ ਖਾਰਿਜ਼ ਕੀਤਾ ਹੈ। ਤਾਲਿਬਾਨ ਦੇ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਉਸ ਦਾਅਵੇ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਨਵੀਂ ਸਰਕਾਰ ਦਾ ਅਧਿਕਾਰਕ ਐਲਾਨ ਸ਼ੁੱਕਰਵਾਰ ਦੇ ਬਾਅਦ ਕੀਤਾ ਜਾਏਗਾ। ਮੁਜਾਹਿਦ ਨੇ ਕਿਹਾ ਕਿ ਨਵੇਂ ਮੰਤਰੀ ਮੰਡਲ ਬਾਰੇ ਕੋਈ ਭਰੋਸੇਯੋਗ ਜਾਣਕਾਰੀ ਨਹੀਂ ਹੈ। ਇਹ ਸਿਰਫ ਅਫਵਾਹਾਂ ਹਨ। ਮੁਜਾਹਿਦ ਦਾ ਕਹਿਣਾ ਹੈ ਕਿ ਤਾਲਿਬਾਨ ਵਲੋਂ ਇਕ ਨਵੀਂ ਅਫਗਾਨ ਸਰਕਾਰ ਦੇ ਗਠਨ ਦਾ ਐਲਾਨ ਸ਼ੁੱਕਰਵਾਰ ਨੂੰ ਕੀਤੀ ਜਾਣੀ ਸੀ, ਪਰ ਹੁਣ ਇਸ ਵਿਚ ਇਕ ਦਿਨ ਦੀ ਦੇਰੀ ਹੋ ਗਈ ਹੈ। ਨਵੀਂ ਸਰਕਾਰ ਦੇ ਗਠਨ ਦਾ ਐਲਾਨ ਹੁਣ ਸ਼ਨੀਵਾਰ ਨੂੰ ਕੀਤਾ ਜਾਏਗਾ।
ਉਧਰ, ਨਵੀਆਂ ਖਬਰਾਂ ਮੁਤਾਬਕ ਤਾਲਿਬਾਨ ਦੇ ਸਿਆਸੀ ਦਫਤਰ ਦੇ ਪ੍ਰਮੁੱਖ ਅਬਦੁੱਲ ਗਨੀ ਬਰਾਦਰ ਹੀ ਨਵੀਂ ਅਫਗਾਨ ਸਰਕਾਰ ਦੀ ਅਗਵਾਈ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਮੂਵਮੈਂਟ ਦੇ ਸਵ. ਸੰਸਥਾਪਕ ਦੇ ਬੇਟੇ ਮੁੱਲਾ ਮੁਹੰਮਦ ਯਾਕੂਬ ਅਤੇ ਤਾਲਿਬਾਨ ਦੇ ਬੁਲਾਰੇ ਸ਼ੇਰ ਮੁਹੰਮਦ ਅੱਬਾਸ ਸਟੇਨਕਜਈ ਸਰਕਾਰ ‘ਚ ਸੀਨੀਅਰ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਤਾਲਿਬਾਨ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਬਰਾਦਰ ਨੂੰ ਵਿਦੇਸ਼ ਮੰਤਰੀ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਹੈ ਜਦਕਿ ਯਾਕੂਬ ਰੱਖਿਆ ਮੰਤਰੀ ਬਣਨਗੇ।

Read More Latest Politics News

Continue Reading

ਅੰਤਰਰਾਸ਼ਟਰੀ

ਅਗਲੇ ਚਾਰ ਮਹੀਨਿਆਂ ਅੰਦਰ 5 ਲੱਖ ਅਫ਼ਗਾਨੀ ਦੇਸ਼ ਛੱਡਣ ਲਈ ਹੋਣਗੇ ਮਜਬੂਰ

Published

on

Five million Afghans

ਅਫ਼ਗਾਨਿਸਤਾਨ ਤੇ ਤਾਲਿਬਾਨ ਦੇ ਕਬਜੇ ਮਗਰੋ ਹੋਏ ਮਾੜੇ ਹਾਲਾਤ ਦੇ ਕਾਰਨ, ਅਫ਼ਗਾਨ ਨਾਗਰਿਕ ਆਪਣਾ ਦੇਸ਼ ਛੱਡਣ ਲਈ ਸੰਘਰਸ਼ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਦੇ ਕਾਰਨ ਅਗਲੇ ਚਾਰ ਮਹੀਨਿਆਂ ਵਿਚ ਪੰਜ ਲੱਖ ਤੋਂ ਜ਼ਿਆਦਾ ਅਫ਼ਗਾਨ ਨਾਗਰਿਕ ਅਫ਼ਗਾਨਿਸਤਾਨ ਛੱਡ ਦੇਣਗੇ। ਰਾਜਨੀਤਿਕ ਅਨਿਸ਼ਚਿਤਤਾ ਦੇ ਕਾਰਨ ਵਧੇਗਾ ਪਰਵਾਸ ਯੂਐਨਐਚਸੀਆਰ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਤਾਲਿਬਾਨ ਨੇ 15 ਅਗਸਤ ਨੂੰ ਦੇਸ਼ ਉੱਤੇ ਕਬਜ਼ਾ ਕਰਨ ਤੋਂ ਬਾਅਦ ਅਜੇ ਤਕ ਵੱਡੇ ਪੱਧਰ ‘ਤੇ ਹਿਜਰਤ ਨਹੀਂ ਕੀਤਾ ਹੈ, ਪਰ ਇਥੇ ਰਾਜਨੀਤਿਕ ਅਨਿਸ਼ਚਿਤਤਾ ਦੀ ਸਥਿਤੀ ਦੇ ਕਾਰਨ ਹੁਣ ਇਕ ਵੱਡੇ ਪੱਧਰ ‘ਤੇ ਅਫ਼ਗਾਨ ਨਾਗਰਿਕ ਹਿਜਰਤ ਕਰਨਗੇ। ਯੂਐਨਐਚਸੀਆਰ ਦੀ ਡਿਪਟੀ ਹਾਈ ਕਮਿਸ਼ਨਰ ਕੈਲੀ ਟੀ। ਕਲੇਮੈਂਟਸ ਨੇ ਕਿਹਾ ਕਿ ਜਿੰਨਾ ਸਮਝਿਆ ਜਾ ਰਿਹਾ ਹੈ ਉਸ ਨਾਲੋਂ ਕਿਤੇ ਵੱਧ ਤੇਜ਼ੀ ਨਾਲ ਹਿਜਰਤ ਹੋਵੇਗਾ। ਉਨ੍ਹਾਂ ਨੇ ਗੁਆਂਢੀ ਦੇਸ਼ਾਂ ਨੂੰ ਇਨ੍ਹਾਂ ਦੁਖੀ ਨਾਗਰਿਕਾਂ ਦੀ ਸਹਾਇਤਾ ਲਈ ਆਪਣੀਆਂ ਸਰਹੱਦਾਂ ਖੁੱਲ੍ਹੀਆਂ ਰੱਖਣ ਲਈ ਕਿਹਾ ਹੈ। ਅਫ਼ਗਾਨਿਸਤਾਨ ਵਿਚ ਭੁੱਖਮਰੀ ਦੀ ਸਥਿਤੀ ਵੀ ਬਣ ਰਹੀ ਹੈ।ਅਫ਼ਗਾਨਿਸਤਾਨ ਵਿਚ ਵਧੀ ਭੁੱਖਮਰੀ, 90 ਕਰੋੜ ਦੀ ਫੌਰੀ ਮਦਦ ਦੀ ਲੋੜ ਸਥਿਤੀ ਇੰਨੀ ਖ਼ਰਾਬ ਹੈ ਕਿ ਡਬਲਯੂਐਫਪੀ ਨੇ ਸੰਯੁਕਤ ਰਾਸ਼ਟਰ ਤੋਂ 1।2 ਮਿਲੀਅਨ ਡਾਲਰ (ਲਗਪਗ 90 ਕਰੋੜ ਰੁਪਏ) ਦੀ ਤੁਰੰਤ ਸਹਾਇਤਾ ਮੰਗੀ ਹੈ, ਜਿਸ ਨਾਲ ਭੁੱਖਿਆਂ ਨੂੰ ਭੋਜਨ ਖਵਾਇਆ ਜਾ ਸਕੇ। ਬਹੁਤ ਸਾਰੇ ਅਫ਼ਗਾਨ ਨਾਗਰਿਕਾਂ ਦਾ ਕਹਿਣਾ ਹੈ ਕਿ ਉਹ ਰਾਜਨੀਤਿਕ ਅਨਿਸ਼ਚਿਤਤਾ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਕਾਰਨ ਆਪਣਾ ਦੇਸ਼ ਛੱਡਣ ਲਈ ਮਜਬੂਰ ਹਨ।

Read More Latest Punjabi News

Continue Reading

ਅੰਤਰਰਾਸ਼ਟਰੀ

ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਕਾਬੁਲ ‘ਤੇ ਹਮਲੇ ਨਾ ਹੁੰਦੇ।

Published

on

Donald Trump

ਵਾਸ਼ਿੰਗਟਨ-ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਅਫਗਾਨਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ‘ਤੇ ਹਮਲਾਵਰ ਹਨ। ਕਾਬੁਲ ਧਮਾਕਿਆਂ ‘ਚ 100 ਤੋਂ ਵੱਧ ਲੋਕਾਂ ਦੀ ਜਾਨ ਜਾਣ ਤੋਂ ਬਾਅਦ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਬਾਈਡੇਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਕਾਬੁਲ ‘ਤੇ ਹਮਲੇ ਨਾ ਹੁੰਦੇ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਹਾਲਾਤ ‘ਤੇ ਬੋਲਦੇ ਹੋਏ ਟਰੰਪ ਪਹਿਲਾਂ ਵੀ ਬਾਈਡੇਨ ‘ਤੇ ਨਿਸ਼ਾਨਾ ਵਿੰਨ੍ਹ ਚੁੱਕੇ ਹਨ। ਉਸ ਵੇਲੇ ਉਨ੍ਹਾਂ ਨੇ ਪੁੱਛਿਆ ਸੀ ਕਿ ਮੈਨੂੰ ਮਿਸ ਕਰ ਰਹੇ ਹੋ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ਼ੁੱਕਰਵਾਰ ਨੂੰ ਆਪਣੇ ਦੇਸ਼ਵਾਸੀਆਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਬੁਲ ਦੀ ਘਟਨਾ ‘ਤੇ ਕਿਹਾ ਕਿ ਇਹ ਦੁਖਦਾਈ ਘਟਨਾ ਨਾ ਹੋਈ ਹੁੰਦੀ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ। ਉਨ੍ਹਾਂ ਨੇ ਕਿਹਾ ਕਿ ਇਕ ਰਾਸ਼ਟਰ ਦੇ ਤੌਰ ‘ਤੇ ਅਮਰੀਕਾ ਆਪਣੇ ਬਹਾਦੁਰ ਫੌਜੀਆਂ ਦੀ ਮੌਤ ‘ਤੇ ਸੋਗ ਮਨਾਉਂਦਾ ਹੈ। ਅਫਗਾਨਿਸਤਾਨ ‘ਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਵਹਿਸ਼ੀ ਹੈ।
ਉਨ੍ਹਾਂ ਨੇ ਇਨ੍ਹਾਂ ਬਹਾਦੁਰ ਅਮਰੀਕੀ ਫੌਜੀਆਂ ਨੇ ਖੁਦ ਨੂੰ ਆਪਣੇ ਫਰਜ਼ ‘ਤੇ ਕੁਰਬਾਨ ਕਰ ਦਿੱਤਾ। ਟਰੰਪ ਨੇ ਕਿਹਾ ਕਿ ਇਨ੍ਹਾਂ ਫੌਜੀਆਂ ਨੇ ਆਪਣੇ ਦੇਸ਼ਵਾਸੀਆਂ ਨੂੰ ਬਚਾਉਣ ਲਈ ਆਪਣੀ ਜ਼ਿੰਦਗੀ ਦਾਅ ‘ਤੇ ਲੱਗਾ ਦਿੱਤੀ। ਉਨ੍ਹਾਂ ਨੇ ਆਪਣੀ ਜਾਨ ਦੇ ਦੇਣਾ ਸਵੀਕਾਰ ਕੀਤਾ ਪਰ ਦੇਸ਼ਵਾਸੀਆਂ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ। ਅਮਰੀਕੀ ਫੌਜੀਆਂ ਨੂੰ ਯਾਦ ਕਰਦੇ ਹੋਏ ਟਰੰਪ ਨੇ ਕਿਹਾ ਕਿ ਉਹ ਇਕ ਅਮਰੀਕੀ ਹੀਰੋ ਦੀ ਤਰ੍ਹਾਂ ਸ਼ਹੀਦ ਹੋਏ ਅਤੇ ਦੇਸ਼ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca