ਬੈਂਗਲੁਰੂ ਵਿੱਚ ਗੜਬੜ; ਕਾਂਗਰਸੀ ਵਿਧਾਇਕ ਦੇ ਭਾਣਜੇ ਦੀ ਫੇਸਬੁਕ ਪੋਸਟ ਦੇ ਨਾਲ ਹਿੰਸਾ ਭੜਕ ਪਈ
Connect with us [email protected]

ਅਪਰਾਧ

ਬੈਂਗਲੁਰੂ ਵਿੱਚ ਗੜਬੜ; ਕਾਂਗਰਸੀ ਵਿਧਾਇਕ ਦੇ ਭਾਣਜੇ ਦੀ ਫੇਸਬੁਕ ਪੋਸਟ ਦੇ ਨਾਲ ਹਿੰਸਾ ਭੜਕ ਪਈ

Published

on

  • ਪੁਲਸ ਗੋਲੀਬਾਰੀ ਵਿੱਚ 3 ਜਣਿਆਂ ਦੀ ਮੌਤ, 250 ਗੱਡੀਆਂ ਸਾੜੀਆਂ
    ਬੈਂਗਲੁਰੂ, 12 ਅਗਸਤ, – ਸੋਸ਼ਲ ਮੀਡੀਆ ਉੱਤੇ ਇੱਕ ਇਤਰਾਜ਼ਯੋਗ ਪੋਸਟ ਪਿੱਛੋਂ ਕਰਨਾਟਕ ਵਿੱਚਰਾਜਧਾਨੀ ਬੈਂਗਲੁਰੂ ਦੇ ਪੁਲਾਕੇਸ਼ੀ ਨਗਰ ਵਿਧਾਨ ਸਭਾ ਹਲਕੇ ਦੇ ਦੇਵਰਾਜੀਵਨਹੱਲੀ ਅਤੇ ਕਾਡੁਗੋਂਡਾਨਾ ਹੱਲੀ ਥਾਣਿਆਂ ਦੇ ਇਲਾਕੇ ਵਿੱਚ ਹਿੰਸਾ ਭੜਕਣ ਪਿੱਛੋਂ ਪਥਰਾਅ ਕਰਦੇ ਅਤੇ ਅੱਗਾਂ ਲਾ ਰਹੇ ਲੋਕਾਂ ਉੱਤੇ ਪੁਲਸ ਵੱਲੋਂ ਕੀਤੀ ਫਾਇਰਿੰਗ ਵਿੱਚ3 ਲੋਕਾਂ ਦੀ ਮੌਤ ਹੋ ਗਈ ਤੇ ਦੋ ਥਾਣਿਆਂ ਦੇ 50 ਪੁਲਸ ਮੁਲਾਜ਼ਮਾਂ ਸਣੇ ਕਈ ਲੋਕ ਜ਼ਖ਼ਮੀ ਹੋ ਗਏ। ਭੜਕੀ ਹੋਈ ਭੀੜ ਨੇ ਕੁਝ ਘੰਟਿਆਂ ਵਿੱਚ ਹੀ ਲੱਗਭੱਗ 250 ਗੱਡੀਆਂ ਅੱਗ ਦੇ ਹਵਾਲੇ ਕਰ ਦਿੱਤੀਆਂ।
  • ਅਸਲ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਪੈਗੰਬਰ ਮੁਹੰਮਦ ਦੇ ਬਾਰੇ ਭੜਕਾਊ ਪੋਸਟ ਪਾਉਣ ਦੇ ਕਾਰਨਮੰਗਲਵਾਰ ਰਾਤ ਇੱਕ ਭਾਈਚਾਰੇ ਦੇ ਲੋਕ ਪੁਲਾਕੇਸ਼ੀ ਨਗਰ ਦੇ ਕਾਂਗਰਸ ਵਿਧਾਇਕ ਅਖੰਡ ਸ਼੍ਰੀਨਿਵਾਸ ਮੂਰਤੀ ਦੇ ਭਾਣਜੇ ਦੀ ਗ੍ਰਿਫਤਾਰੀ ਦੀ ਮੰਗ ਲਈ ਕਾਡੁਗੋਂਡਾਨਾ ਹੱਲੀ ਥਾਣੇ ਕੋਲ ਇਕੱਠੇ ਹੋਏ ਸਨ।ਵਿਰੋਧ-ਪ੍ਰਦਰਸ਼ਨ ਤੋਂ ਬਾਅਦ ਭੀੜ ਨੇ ਥਾਣੇਨੂੰ ਅੱਗ ਲਾ ਦਿੱਤੀ ਅਤੇ ਪੁਲਸ ਉੱਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਭੀੜ ਨੇ ਕਈ ਪੁਲਸ ਦੇ ਅਤੇ ਨਿੱਜੀ ਵਾਹਨਾਂ ਨੂੰ ਅੱਗ ਲਾ ਦਿੱਤੀ ਅਤੇ ਫਿਰ ਇਹ ਭੀੜ ਵਿਧਾਇਕ ਮੂਰਤੀ ਦੇ ਘਰ ਪਹੁੰਚ ਗਈ ਤੇ ਪਥਰਾਅ ਸ਼ੁਰੂ ਕਰ ਦਿੱਤਾ ਅਤੇ ਵਿਧਾਇਕ ਅਤੇ ਉਨ੍ਹਾਂ ਦੀ ਭੈਣ ਦੇ ਸਾਮਾਨ ਦੀ ਭੰਨਤੋੜ ਕੀਤੀ। ਬਦਮਾਸ਼ਾਂ ਨੇ ਇੱਕ ਏ ਟੀ ਐੱਮ ਵੀ ਤੋੜ ਦਿੱਤਾ ਤੇ ਓਥੇ ਖੜੀਆਂ ਕਾਰਾਂ ਅਤੇ ਬੱਸਾਂ ਨੂੰ ਅੱਗ ਲਾ ਦਿਤੀ।
  • ਭੜਕੀ ਹੋਈ ਭੀੜ ਨੂੰ ਸ਼ਾਂਤ ਕਰਨ ਲਈ ਸੀਨੀਅਰ ਪੁਲਸ ਅਧਿਕਾਰੀ ਮੌਕੇ ਉੱਤੇ ਪੁੱਜੇ ਤਾਂ ਉਹ ਵੀ ਇਸ ਭੀੜ ਦਾ ਨਿਸ਼ਾਨਾ ਬਣ ਗਏ। ਇਸ ਹਮਲੇ ਵਿੱਚ 50 ਦੇ ਕਰੀਬ ਪੁਲਸ ਵਾਲਿਆਂ ਦੇ ਜ਼ਖ਼ਮੀ ਹੋਣ ਅਤੇ ਕਈ ਵਾਹਨਾਂ ਦੇ ਸਾੜੇ ਜਾਣ ਪਿੱਛੋਂ ਪੁਲਸ ਨੇ ਬੇਕਾਬੂ ਹੋਈ ਭੀੜ ਨੂੰ ਹਟਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਪਿੱਛੋਂ ਗੋਲੀਆਂ ਚਲਾਈਆਂ, ਜਿਸ ਨਾਲ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਦੇਵਰਾਜੀਵਨ ਹੱਲੀ ਤੇ ਕਾਡੁਗੋਂਡਾਨਾਹੱਲੀ ਵਿੱਚ ਕਰਫਿਊ ਲਾਉਣਾ ਪਿਆ। ਪੁਲਸ ਨੇ ਹਾਲਾਤ ਵਿਗੜਨ ਦਾ ਕਾਰਨ ਬਣੀ ਇਤਰਾਜ਼ਯੋਗ ਪੋਸਟ ਕਰਨ ਵਾਲੇ ਵਿਧਾਇਕ ਦੇ ਭਾਣਜੇ ਨੂੰ ਅਤੇ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਲਈ 150 ਤੋਂਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
    ਇਸ ਦੌਰਾਨ ਕਰਨਾਟਕਾ ਦੇ ਮੰਤਰੀ ਸੀ ਟੀ ਰਵੀ ਨੇ ਕਿਹਾ ਕਿ ਹਿੰਸਾ ਦੀ ਯੋਜਨਾ ਪਹਿਲਾਂਹੀਬਣਾਈ ਪਈ ਸੀ। ਜਾਇਦਾਦ ਦੇ ਨੁਕਸਾਨ ਲਈ ਪੈਟਰੋਲ ਬੰਬ ਅਤੇ ਪੱਥਰ ਵਰਤੇ ਗਏ ਹਨ ਅਤੇ ਜਿਵੇਂ ਉੱਤਰ ਪ੍ਰਦੇਸ਼ ਵਿੱਚ ਬਦਮਾਸ਼ਾਂ ਤੋਂਨੁਕਸਾਨ ਦੀ ਵਸੂਲੀ ਕੀਤੀ ਗਈ ਸੀ, ਉਸੇ ਤਰ੍ਹਾਂ ਕਰਨਾਟਕ ਵਿੱਚ ਵੀ ਕੀਤੀ ਜਾਵੇਗੀ।

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅਪਰਾਧ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ ਮੁੜ ਹੋਵੇਗੀ ਸੁਣਵਾਈ

Published

on

Aryan Khan

ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਉੱਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ‘ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।
ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ‘ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ।

Read More Latest Punjabi News

Continue Reading

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca