ਬੈਰੂਤ ਵਿੱਚ ਧਮਾਕੇ ਨਾਲ ਮੌਤਾਂ ਦੇ ਬਾਅਦ ਲੋਕਾਂ ਦੇ ਗੁੱਸੇ ਦੀ ਅੱਗ ਭੜਕੀ
Connect with us [email protected]

ਅਪਰਾਧ

ਬੈਰੂਤ ਵਿੱਚ ਧਮਾਕੇ ਨਾਲ ਮੌਤਾਂ ਦੇ ਬਾਅਦ ਲੋਕਾਂ ਦੇ ਗੁੱਸੇ ਦੀ ਅੱਗ ਭੜਕੀ

Published

on

  • ਰੋਹ ਵਿੱਚ ਆਏ ਹੋਏ ਲੋਕ ਮੰਤਰਾਲਿਆਂ ਵਿੱਚ ਜਾ ਵੜੇ
  • ਸੂਚਨਾ ਮੰਤਰੀ ਦਾ ਅਸਤੀਫ਼ਾ, ਪ੍ਰਧਾਨ ਮੰਤਰੀ ਨੇ ਸਮਾਂ ਮੰਗਿਆ
    ਬੈਰੂਤ, 9 ਅਗਸਤ, -ਲਿਬਨਾਨ ਦੀ ਰਾਜਧਾਨੀ ਬੈਰੂਤ ਵਿਚ ਇਸ ਹਫਤੇ ਹੋਏ ਭਿਆਨਕ ਧਮਾਕੇ ਨਾਲ ਹੋਈਆਂ ਮੌਤਾਂ ਦੇ ਬਾਅਦ ਸਰਕਾਰ ਦੇ ਖ਼ਿਲਾਫ਼ ਲੋਕਾਂ ਦਾ ਗੁੱਸਾ ਹੋਰ ਭੜਕ ਗਿਆ ਤੇ ਹਿੰਸਾ ਤੇਜ਼ ਹੋ ਗਈ ਹੈ।
  • ਸ਼ਨੀਵਾਰ ਦੀ ਰਾਤ ਭੜਕੇ ਹੋਏ ਲੋਕਾਂ ਨੇ ਤਿੰਨ ਮੰਤਰਾਲਿਆਂ ਵਿਚ ਵੜ ਕੇ ਭੰਨਤੋੜ ਕੀਤੀ ਤੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਰਲੀਮੈਂਟ ਦੀ ਦੀਵਾਰ ਤੋੜ ਕੇ ਅੰਦਰ ਜਾਣ ਦਾ ਯਤਨ ਸੁਰੱਖਿਆ ਫੋਰਸਾਂ ਨੇ ਨਾਕਾਮ ਕਰ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਹਸਨ ਦਿਯਾਬ ਨੇ ਲੋਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕਰਦੇ ਹੋਏ ਜਲਦੀ ਚੋਣ ਕਰਾਉਣ ਦਾ ਭਰੋਸਾ ਦਿੱਤਾ, ਪਰ ਦੇਸ਼ ਦੀ ਸੂਚਨਾ ਮੰਤਰੀ ਮਾਨਲ ਅਬਦੇਲ ਸਮਦ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
  • ਇੱਕ ਖਬਰ ਏਜੰਸੀ ਦੀ ਰਿਪੋਰਟ ਅਨੁਸਾਰ ਰੋਹ ਵਿੱਚ ਆਏ ਹੋਏ ਲੋਕਾਂ ਨੇ ਕੱਲ੍ਹ ਵਿਦੇਸ਼, ਵਾਤਾਵਰਨ ਅਤੇ ਵਿੱਤ ਮੰਤਰਾਲਿਆਂਵਿੱਚ ਵੜ ਕੇ ਕਬਜ਼ਾ ਕਰ ਲਿਆ।
  • ਇਸ ਮੌਕੇ ਪੱਥਰਬਾਜ਼ੀ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਤੇ ਰਬੜ ਦੀਆਂ ਗੋਲ਼ੀਆਂ ਚਲਾਈਆਂ ਤੇ ਕਈ ਘੰਟੇ ਚੱਲੇ ਇਸ ਸੰਘਰਸ਼ ਦੌਰਾਨ ਇਕ ਪੁਲਿਸ ਅਫਸਰ ਦੀ ਮੌਤ ਹੋ ਗਈ, ਜਦਕਿ ਘੱਟ ਤੋਂ ਘੱਟ 238 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਆਈ ਹੈ।
  • ਇਸ ਤੋਂ ਪਹਿਲਾਂ ਸ਼ਹੀਦ ਚੌਰਾਹੇ ਉੱਤੇ ਇਕੱਠੇ ਹੋਏ ਲੋਕ ਉਨ੍ਹਾਂ ਸਾਰੇ ਰਾਜਸੀ ਆਗੂਆਂ ਨੂੰ ਫਾਂਸੀ ਉੱਤੇਟੰਗੇ ਜਾਣ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਦੇ ਭ੍ਰਿਸ਼ਟਾਚਾਰ ਤੇ ਲਾਪਰਵਾਹੀ ਕਾਰਨ ਬੈਰੂਤ ਵਿੱਚ ਧਮਾਕਾ ਹੋਇਆ। ਉਹ ਆਗੂਆਂ ਨੂੰ ਫਾਂਸੀ ਦੇਣ ਦੇ ਪ੍ਰਤੀਕ ਵਜੋਂ ਇੱਕ ਰੱਸਾ ਵੀਨਾਲ ਲਿਆਏ ਸਨ।
  • ਪ੍ਰਦਰਸ਼ਨ ਕਰਦੇ ਇਕ ਵਿਅਕਤੀ ਦਾ ਕਹਿਣਾ ਸੀ ਕਿ ਇਹ ਰੱਸਾ ਉਨ੍ਹਾਂ ਸਾਰੇ ਆਗੂਆਂ ਲਈ ਹੈ, ਜੋ ਪਿਛਲੇ 30 ਸਾਲਾਂ ਤੋਂ ਸੱਤਾ ਉੱਤੇ ਕਾਬਜ਼ ਹਨ। ਪੁਲਿਸ ਉੱਤੇ ਬੋਤਲ ਸੁੱਟ ਰਹੇ ਇਕ ਨੌਜਵਾਨ ਨੇ ਕਿਹਾ ਕਿ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਨਾਲ ਕਦੇ ਬਦਲਾਅ ਨਹੀਂਆਉਂਦਾ।
  • ਲਿਬਨਾਨ ਦੀ ਰਾਜਧਾਨੀ ਬੈਰੂਤ ਵਿੱਚ ਅਮਰੀਕੀ ਦੂਤਘਰ ਨੇ ਪ੍ਰਦਰਸ਼ਨ ਕਰਦੇ ਲੋਕਾਂ ਨਾਲ ਇਕਜੁੱਟਤਾ ਦਿਖਾਈ ਹੈ, ਪਰ ਨਾਲ ਹਿੰਸਾ ਨਾ ਕਰਨਦੀ ਅਪੀਲ ਕੀਤੀ ਹੈ।
  • ਅਮਰੀਕੀ ਦੂਤਘਰ ਨੇ ਇੱਕ ਟਵੀਟਕਰ ਕੇ ਕਿਹਾ ਕਿ ਲਿਬਨਾਨ ਦੀ ਜਨਤਾ ਨੇ ਬਹੁਤ ਕੁਝ ਸਹਿਣ ਕੀਤਾ ਹੈ, ਇੱਥੇ ਉਨ੍ਹਾਂ ਆਗੂਆਂ ਦੀ ਲੋੜ ਹੈ, ਜਿਹੜੇ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਮੰਗ ਕਰਦੇ ਲੋਕਾਂ ਦੀ ਆਵਾਜ਼ਾਂ ਸੁਣ ਸਕਣ। ਅਸੀਂ ਲੋਕਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਾ ਸਮੱਰਥਨ ਕਰਦੇ ਹਾਂ, ਪ੍ਰੰਤੂ ਹਿੰਸਾ ਨਾਲ ਕੋਈ ਲਾਭਨਹੀਂਹੋਣਾ।
  • ਇਸ ਦੌਰਾਨ ਅੱਜ ਲਿਬਨਾਨ ਦੇ ਪ੍ਰਧਾਨ ਮੰਤਰੀ ਹਸਨ ਦਿਯਾਬ ਨੇ ਕਿਹਾ ਕਿ ਅਸੀਂ ਲੋਕਾਂ ਦੀ ਨਾਰਾਜ਼ਗੀ ਨੂੰ ਸਮਝ ਸਕਦੇ ਹਾਂ। ਇਸ ਹਫਤੇ ਹੋਏ ਧਮਾਕੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਅਸੀਂ ਹਰ ਪਾਸੇ ਵੱਡਾ ਸੁਧਾਰ ਚਾਹੁੰਦੇ ਹਾਂ। ਸਾਨੂੰ ਦੋ ਮਹੀਨੇ ਸਮਾਂ ਦਿਉ।
  • ਚੋਣ ਸੁਧਾਰਾਂ ਲਈ ਹੋਰ ਪਾਰਟੀਆਂ ਨਾਲ ਗੱਲ ਕਰ ਕੇ ਕਦਮ ਚੁੱਕਾਂਗੇ। ਸਮੱਸਿਆਵਾਂ ਦਾ ਇਕੋ ਹੱਲ ਜਲਦੀ ਚੋਣਾਂ ਹਨ, ਤਾਂ ਕਿ ਲੋਕ ਪਸੰਦਦੀ ਸਰਕਾਰ ਚੁਣ ਸਕਣ। ਦੂਸਰੇ ਪਾਸੇ ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਸਰਕਾਰ ਰੋਸ ਨੂੰ ਠੰਢਾ ਕਰਨ ਲਈ ਸਮਾਂ ਮੰਗਦੀ ਹੈ।
  • ਬੀਤੇ ਮੰਗਲਵਾਰ ਬੈਰੂਤ ਬੰਦਰਗਾਹ ਉੱਤੇ ਭਿਆਨਕ ਧਮਾਕੇ ਵਿਚ ਮੌਤਾਂ ਦੀ ਗਿਣਤੀ 158 ਹੋ ਚੁੱਕੀ ਅਤੇ 6 ਹਜ਼ਾਰ ਦੇ ਕਰੀਬ ਲੋਕ ਹਸਪਤਾਲਾਂ ਵਿਚ ਹਨ। ਦਰਜਨਾਂ ਲੋਕ ਲਾਪਤਾ ਹਨ ਤੇ ਧਮਾਕੇ ਵਿਚ 6 ਹਜ਼ਾਰ ਤੋਂ ਵੱਧ ਇਮਾਰਤਾਂ ਨੂੰ ਨੁਕਸਾਨ ਹੋਣ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅਪਰਾਧ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ ਮੁੜ ਹੋਵੇਗੀ ਸੁਣਵਾਈ

Published

on

Aryan Khan

ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਉੱਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ‘ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।
ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ‘ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ।

Read More Latest Punjabi News

Continue Reading

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca