ਭਤੀਜੀ ਦੇ ਸ਼ੋਸ਼ਣ ਦਾ ਵਿਰੋਧ ਕਰਦੇ ਪੱਤਰਕਾਰ ਨੇ ਗੋਲੀ ਲੱਗਣ ਦੇ ਬਾਅਦ ਦਮ ਤੋੜਿਆ
Connect with us [email protected]

ਪੰਜਾਬੀ ਖ਼ਬਰਾਂ

ਭਤੀਜੀ ਦੇ ਸ਼ੋਸ਼ਣ ਦਾ ਵਿਰੋਧ ਕਰਦੇ ਪੱਤਰਕਾਰ ਨੇ ਗੋਲੀ ਲੱਗਣ ਦੇ ਬਾਅਦ ਦਮ ਤੋੜਿਆ

Published

on

ਗਾਜ਼ੀਆਬਾਦ (ਉੱਤਰ ਪ੍ਰਦੇਸ਼), 23 ਜੁਲਾਈ – ਗਾਜ਼ੀਆਬਾਦ ਤੋਂ ਹਿੰਦੀ ਅਖਬਾਰ ਦਾ ਪੱਤਰਕਾਰ ਵਿਕਰਮ ਜੋਸ਼ੀ, ਜਿਸ ਦੇ ਸਿਰ ਵਿੱਚ ਦੋ ਦਿਨ ਪਹਿਲਾਂ ਕੁਝ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਕੱਲ੍ਹ ਇਲਾਜ ਦੌਰਾਨ ਦਮ ਤੋੜ ਗਿਆ, ਜਿਸ ਕਾਰਨ ਸਮੁੱਚੇ ਪੱਤਰਕਾਰ ਭਾਈਚਾਰੇ ਵਿੱਚ ਰੋਸ ਹੈ।
ਇੱਕ ਪੁਲਸ ਅਧਿਕਾਰੀ ਅਨੁਸਾਰ ਬੀਤੀ 16 ਜੁਲਾਈ ਨੂੰ ਆਪਣੀ ਭਤੀਜੀ ਦੇ ਸ਼ੋਸ਼ਣ ਵਿਰੁੱਧ ਸ਼ਿਕਾਇਤ ਕਰਨ ਵਾਲੇ ਜੋਸ਼ੀ ਉਤੇ ਸੋਮਵਾਰ ਦੇਰ ਰਾਤ 10æ30 ਵਜੇ ਹਮਲਾ ਕੀਤਾ ਗਿਆ ਸੀ। ਉਹ ਆਪਣੀਆਂ ਦੋ ਧੀਆਂ ਸਮੇਤ ਆਪਣੇ ਦੋਪਹੀਆ ਵਾਹਨ Ḕਤੇ ਆਪਣੇ ਘਰ ਜਾ ਰਿਹਾ ਸੀ।

ਪੱਤਰਕਾਰ ਜੋਸ਼ੀ (35) ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ ਸੀ, ਜਿੱਥੇ ਕੱਲ੍ਹ ਸਵੇਰੇ ਉਹ ਦਮ ਤੋੜ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਧੀਆਂ ਤੇ ਮਾਂ ਛੱਡ ਗਿਆ ਹੈ।

ਲਖਨਊ ਤੋਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜੋਸ਼ੀ ਦੇ ਪਰਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ, ਉਸ ਦੀ ਪਤਨੀ ਲਈ ਨੌਕਰੀ ਅਤੇ ਬੱਚਿਆਂ ਲਈ ਮੁਫਤ ਸਿਖਿਆ ਦਾ ਐਲਾਨ ਕੀਤਾ ਹੈ।

ਐੱਸ ਐੱਸ ਪੀ ਕਲਾਨਿਧੀ ਨੈਥਾਨੀ ਨੇ ਦੱਸਿਆ ਕਿ ਮੰਗਲਵਾਰ ਨੌਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਤੇ ਪ੍ਰਤਾਪ ਵਿਹਾਰ ਪੁਲਸ ਦੇ ਮੁਖੀ ਰਾਘਵੇਂਦਰ ਸਿੰਘ ਨੂੰ ਡਿਊਟੀ ਵਿੱਚ ਕੋਤਾਹੀ ਦੇ ਦੋਸ਼ ਹੇਠ ਸਸਪੈਂਡ ਕਰ ਦਿੱਤਾ ਗਿਆ ਹੈ, ਕਿਉਂਕਿ ਉਸ ਨੇ ਜੋਸ਼ੀ ਵੱਲੋਂ 16 ਜੁਲਾਈ ਨੂੰ ਸ਼ੋਸ਼ਣ ਸੰਬੰਧੀ ਦਰਜ ਕਰਵਾਈ ਸ਼ਿਕਾਇਤ Ḕਤੇ ਕਾਰਵਾਈ ਨਹੀਂ ਸੀ ਕੀਤੀ।

ਪੁਲਸ ਨੇ ਜੋਸ਼ੀ ਦੇ ਭਰਾ ਅਨੀਕੇਤ ਜੋਸ਼ੀ ਦੀ ਸ਼ਿਕਾਇਤ ਉੱਤੇ ਕੇਸ ਦਰਜ ਕੀਤਾ ਹੈ, ਜਿਸ ਨੇ ਇਹ ਵੀ ਦੋਸ਼ ਲਾਏ ਹਨ ਕਿ ਉਸ ਦੇ ਪੱਤਰਕਾਰ ਭਰਾ ਨੂੰ ਦੋਸ਼ੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਕੇਸ ਵਿੱਚ ਤਿੰਨ ਜਣਿਆਂ ਰਵੀ, ਸ਼ਾਹਨੂਰ ਉਰਫ ਛੋਟੂ ਅਤੇ ਆਕਾਸ਼ ਨੂੰ ਦੋਸ਼ੀ ਕਿਹਾ ਗਿਆ ਹੈ, ਜਦ ਕਿ ਕਈ ਹੋਰ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਜੋਸ਼ੀ ਨੂੰ ਗੋਲੀ ਮਾਰਨ ਵਾਲੇ ਦੀ ਪਛਾਣ ਸ਼ਾਹਨੂਰ ਉਰਫ ਛੋਟੂ ਵਜੋਂ ਕੀਤੀ ਹੈ।

ਪੁਲਸ ਅਨੁਸਾਰ ਰਵੀ, ਆਕਾਸ਼ ਅਤੇ ਸ਼ਾਹਨੂਰ ਸੱਟੇਬਾਜ਼ ਹਨ ਅਤੇ ਮਾਤਾ ਕਾਲੋਨੀ ਖੇਤਰ ਵਿੱਚ ਕੰਮ ਕਰਦੇ ਸਨ।

ਜੋਸ਼ੀ ਨੇ 16 ਜੁਲਾਈ ਨੂੰ ਇਸ ਗੈਰ ਕਾਨੂੰਨੀ ਧੰਦੇ Ḕਤੇ ਇਤਰਾਜ਼ ਕੀਤਾ, ਜਿਸ ਪਿੱਛੋਂ ਉਸ ਦੀ ਮੁਲਜ਼ਮਾਂ ਨਾਲ ਬਹਿਸ ਅਤੇ ਝੜਪ ਹੋਈ। ਇਸ ਝੜਪ ਵਿੱਚ ਰਵੀ ਦੇ ਸੱਟਾਂ ਲੱਗੀਆਂ ਅਤੇ ਉਸੇ ਦਿਨ ਤੋਂ ਇਹ ਜੋਸ਼ੀ ਤੋਂ ਬਦਲਾ ਲੈਣ ਦੀ ਯੋਜਨਾ ਘੜ ਰਹੇ ਸਨ।

ਸੋਸ਼ਲ ਮੀਡੀਆ Ḕਤੇ ਚੱਲ ਰਹੀ ਘਟਨਾ ਦੀ ਸੀ ਸੀ ਟੀ ਵੀ ਫੁਟੇਜ ਵਿੱਚ ਜੋਸ਼ੀ ਦਾ ਵਾਹਨ ਡਗਮਗਾ ਕੇ ਡਿੱਗਦਾ ਅਤੇ ਹਥਿਆਰਬੰਦ ਵਿਅਕਤੀ ਉਸ Ḕਤੇ ਹਮਲਾ ਕਰ ਦਿੰਦੇ ਹਨ। ਉਸ ਦੀਆਂ ਦੋਵੇਂ ਧੀਆਂ ਭੱਜ ਕੇ ਕੁਝ ਦੂਰੀ Ḕਤੇ ਚਲੀਆਂ ਜਾਂਦੀਆਂ ਹਨ ਤਾਂ ਕੁਝ ਵਿਅਕਤੀ ਜੋਸ਼ੀ ਦੀ ਕੁੱਟਮਾਰ ਕਰਨ ਲੱਗਦੇ ਹਨ। ਅਚਾਨਕ ਇੱਕ ਵਿਅਕਤੀ ਗੋਲੀ ਚਲਾ ਦਿੰਦਾ ਅਤੇ ਜੋਸ਼ੀ ਹੇਠਾਂ ਡਿੱਗ ਜਾਂਦਾ ਹੈ।

ਦੋਸ਼ੀ ਫਰਾਰ ਹੋ ਜਾਂਦੇ ਹਨ ਤਾਂ ਜੋਸ਼ੀ ਦੀ ਵੱਡੀ ਧੀ ਭੱਜ ਕੇ ਆਉਂਦੀ ਹੈ ਅਤੇ ਉਸ ਕੋਲ ਸੜਕ ਵਿਚਾਲੇ ਬੈਠ ਕੇ ਮਦਦ ਮੰਗਦੀ ਹੈ।

ਪੰਜਾਬੀ ਖ਼ਬਰਾਂ

ਮਾਮਲਾ ਗੁਰਦੁਆਰਾ ਜੈਤੋ ਦਾ:ਦੋਸ਼ੀਆਂ ਦੇ ਖ਼ਿਲਾਫ਼ ਧਾਰਾਵਾਂ `ਚ ਵਾਧਾ, ਦੋ ਔਰਤਾਂ ਵੀ ਗ਼੍ਰਿਫ਼ਤਾਰ

Published

on

Woman arrested

ਜੈਤੋ, 24 ਜੂਨ – ਡੀ ਐਸ ਪੀ ਪਰਮਿੰਦਰ ਸਿੰਘ ਨੇ ਪ੍ਰੈਸ ਨੂੰ ਦੱਸਿਆ ਹੈ ਕਿ ਇਤਿਹਾਸਿਕ ਗੁਰਦੁਆਰਾ ਸ਼੍ਰੀ ਗੰਗਸਰ ਸਾਹਿਬ ਦੇ ਖੂਹ ਤੋਂਵੱਖ-ਵੱਖ ਇਤਰਾਜਯੋਗ ਵਸਤਾਂ, ਜਿਨ੍ਹਾਂ ਵਿੱਚ ਸ਼ਰਾਬ, ਬੀਅਰ ਦੀਆਂ ਬੋਤਲਾਂ, ਹੱਡੀ ਦੇ ਟੁਕੜੇ, ਪ੍ਰਯੋਗ ਕੀਤੇ ਗਏ ਕੰਡੋਮ ਆਦਿ ਸ਼ਾਮਲ ਸਨ, ਦੇ ਨਿਕਲਣ ਅਤੇ ਗੁਰਦੁਆਰਾ ਸਰਾਂ ਵਿੱਚ ਔਰਤਾਂਲਿਆਉਣ ਦੇ ਦੋਸ਼ ਵਿੱਚ ਗੁਰਦੁਆਰਾ ਸਾਹਿਬ ਦੇ ਦੋ ਕਰਮਚਾਰੀਆਂ ਦੇ ਖਿਲਾਫਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ਼੍ਰਿਫ਼ਤਾਰ ਕਰ ਲਿਆ ਗਿਆ ਸੀ। ਬਾਅਦ ਵਿੱਚਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਮੌਕੇ ਡੀ ਐਸ ਪੀ ਨੇ ਦੱਸਿਆ ਕਿ ਦੋਸ਼ੀ ਸੁਖਮੰਦਰ ਸਿੰਘ ਅਤੇ ਗੁਰਬਾਜ ਸਿੰਘ ਦੇ ਖ਼ਿਲਾਫ਼ ਧਾਰਾ 295-ਏ ਦਾ ਕੇਸ ਦਰਜ ਕੀਤਾ ਗਿਆ ਸੀ, ਪਰ ਇਨ੍ਹਾਂ ਦੋਸ਼ੀਆਂ ਦੇ ਖ਼ਿਲਾਫ਼ 298 ਅਤੇ 120-ਏ ਧਾਰਾਵਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਧਾਰਾ 295-ਏ ਲਈ ਗ੍ਰਹਿ ਵਿਭਾਗ ਤੋਂ ਮਨਜ਼ੂਰੀ ਲੈਣੀ ਹੁੰਦੀ ਹੈ। ਮਨਜ਼ੂਰੀ ਆਉਂਦੇ ਸਾਰ ਇਸ ਧਾਰਾ ਦੇ ਤਹਿਤ ਚਾਲਾਨ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਜੈਤੋ ਦੇ ਉਪਰੋਕਤ ਮੁਲਾਜ਼ਮ ਜਿਨ੍ਹਾਂ ਔਰਤਾਂਨੂੰ ਰਾਤ ਨੂੰ ਗੁਰਦੁਆਰਾ ਸਾਹਿਬ ਦੀ ਸਰਾਂ ਵਿੱਚ ਲੈ ਕੇ ਆਉਂਦੇ ਸੀ, ਉਨ੍ਹਾਂ ਦੋ ਔਰਤਾਂ ਨੂੰ ਗ਼੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾ ਕਿਹਾ ਕਿ ਇਹ ਔਰਤਾਂਦੇ ਸ਼ੋਸ਼ਣ ਦਾ ਮਾਮਲਾ ਨਹੀਂ, ਕਿਉਂਕਿ ਸੁਖਮੰਦਰ ਸਿੰਘ ਅਤੇ ਹਰਦੀਪ ਕੌਰ ਦੇ ਪਿਛਲੇ 5-6 ਸਾਲਾਂ ਤੋਂ ਸੰਬੰਧ ਚੱਲ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਜਿਸ ਕਾਰ ਵਿੱਚ ਔਰਤਾਂਲਿਆਂਦੀਆਂ ਗਈਆਂ ਸੀ, ਉਹ ਵੀ ਬਰਾਮਦ ਕਰ ਲਈ ਹੈ। ਜਿੱਥੋਂ ਇਹ ਇਤਰਾਜਯੋਗ ਸਾਮਾਨ ਲਿਆ ਜਾਂਦਾ ਸੀ ਉਸਦਾ ਵੀ ਪਤਾ ਲਾਇਆ ਜਾ ਰਿਹਾ ਹੈ। ਇਨ੍ਹਾ ਲੋਕਾਂ ਦੇ ਡੀ ਐਨ ਏ ਟੈਸਟ ਕਰਾਏ ਗਏ ਹਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨੀਰਵ ਮੋਦੀ ਨੂੰ ਕਰਾਰਾ ਝਟਕਾ:ਭਾਰਤ ਨੂੰ ਹਵਾਲਗੀ ਕਰਨ ਦੇ ਵਿਰੁੱਧ ਪਟੀਸ਼ਨ ਬ੍ਰਿਟਿਸ਼ ਹਾਈ ਕੋਰਟ ਵੱਲੋਂ ਰੱਦ

Published

on

ਲੰਡਨ, 23 ਜੂਨ, – ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘੁਟਾਲੇ ਵਿਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਵੱਲ ਹਵਾਲਗੀ ਰੋਕਣ ਵਾਸਤੇ ਪਾਈ ਪਟੀਸ਼ਨ ਬ੍ਰਿਟੇਨ ਦੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਜਿਸ ਨਾਲ ਉਹ ਹਵਾਲਗੀ ਵਿਰੁੱਧ ਅਪੀਲ ਦੀ ਪਹਿਲੇ ਪੜਾਅ ਦੀ ਲੜਾਈ ਹਾਰ ਗਿਆ ਹੈ।ਇਸ ਪਿੱਛੋਂ ਉਸ ਦੇ ਕੋਲ ਜ਼ੁਬਾਨੀ ਦਲੀਲਾਂ ਰੱਖਣ ਦੀ ਅਰਜ਼ੀ ਦੇਣ ਲਈ ਪੰਜ ਵਰਕਿੰਗ ਦਿਨਾਂ ਦਾ ਸਮਾਂ ਬਾਕੀ ਹੈ।ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਬੀਤੇ ਅਪਰੈਲ ਵਿਚ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਕਰਨ ਦਾ ਆਦੇਸ਼ ਦਿੱਤਾ ਸੀ।
ਬ੍ਰਿਟੇਨ ਦੀ ਹਾਈ ਕੋਰਟ ਦੇ ਜੱਜ ਸਾਹਮਣੇ ਨੀਰਵ ਮੋਦੀ ਦੀ ਅਪੀਲ ਉਨ੍ਹਾਂ ਕਾਗ਼ਜ਼ਾਂ ਉੱਤੇ ਫ਼ੈਸਲੇ ਵਿਰੁੱਧ ਸੀ, ਜੋ ਇਹ ਤੈਅ ਕਰਨ ਲਈ ਪੇਸ਼ ਕੀਤੇ ਗਏ ਸਨ ਕਿ ਗ੍ਰਹਿ ਮੰਤਰੀ ਦੇ ਆਦੇਸ਼ ਜਾਂ ਨੀਰਵ ਦੀ ਭਾਰਤ ਹਵਾਲਗੀ ਦੇ ਪੱਖ ਵਿਚ ਵੈਸਟ ਮਨਿਸਟਰ ਮੈਜਿਸਟ੍ਰੇਟ ਅਦਾਲਤ ਦੇ ਫਰਵਰੀ ਦੇ ਫ਼ੈਸਲੇ ਵਿਰੁੱਧ ਅਪੀਲ ਦਾ ਕੋਈ ਆਧਾਰ ਵੀ ਹੈ ਜਾਂ ਨਹੀਂ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਪੀਲ ਦੀ ਪ੍ਰਵਾਨਗੀ ਲਈ ਮੰਗਲਵਾਰ ਲਿਖਤੀ ਪਟੀਸ਼ਨ ਰੱਦ ਹੋਗਈ ਤੇ 50 ਸਾਲਾ ਭਗੌੜੇ ਕਾਰੋਬਾਰੀ ਕੋਲ ਹਾਈ ਕੋਰਟ ਵਿਚ ਸੰਖੇਪ ਜ਼ੁਬਾਨੀ ਸੁਣਵਾਈ ਦਾ ਮੌਕਾ ਬਾਕੀ ਹੈ, ਜਿਸਬਾਰੇ ਜੱਜ ਇਹ ਫ਼ੈਸਲਾ ਕਰ ਸਕਦੇ ਹਨ ਕਿ ਕੇਸ ਵਿਚ ਪੂਰੀ ਅਪੀਲ ਉੱਤੇ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ।
ਅਦਾਲਤ ਵਿੱਚਭਾਰਤ ਦਾ ਪੱਖ ਰੱਖਣ ਵਾਲੀ ਕਰਾਊਨ ਪ੍ਰੋਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਕਿਹਾ ਹੈ ਕਿ ਉਹ ਪ੍ਰਕਿਰਿਆ ਦਾ ਅਗਲਾ ਮੌਕਾ ਉਡੀਕ ਰਹੇ ਹਨ।ਉਨ੍ਹਾ ਪਿਛਲੇ ਮਹੀਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਅਪੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਕਿਸੇ ਵੀ ਅਪੀਲ ਪ੍ਰਕਿਰਿਆ ਦਾਭਾਰਤ ਸਰਕਾਰ ਵੱਲੋਂ ਵਿਰੋਧ ਕਰਨਗੇ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਪੰਜਾਬ ਨੂੰ 21 ਸਾਲਾਂ ਪਿੱਛੋਂ ਓਲੰਪਿਕ ਲਈ ਹਾਕੀ ਦੀ ਕਪਤਾਨੀ ਮਿਲੀ

Published

on

Punjab has got the captaincy of hockey team after 21 years in Olympic Games. This time Punjab's Manpreet Singh will captain the Indian team in the Tokyo Olympics.

ਜਲੰਧਰ ਦੇ ਮਿੱਠਾਪੁਰ ਦਾ ਮਨਪ੍ਰੀਤ ਭਾਰਤੀ ਟੀਮ ਦੀ ਅਗਵਾਈ ਕਰੇਗਾ
ਮਾਨਸਾ, 23 ਜੂਨ – ਓਲੰਪਿਕ ਖੇਡਾਂ ਵਿੱਚ ਪੰਜਾਬ ਨੂੰ 21 ਸਾਲਾਂ ਪਿੱਛੋਂ ਹਾਕੀ ਟੀਮ ਦੀ ਕਪਤਾਨੀ ਮਿਲੀ ਹੈ। ਇਸ ਵਾਰੀ ਟੋਕੀਓ ਓਲੰਪਿਕ ਵਿੱਚ ਪੰਜਾਬ ਦਾ ਮਨਪ੍ਰੀਤ ਸਿੰਘ ਭਾਰਤੀ ਟੀਮ ਦੀ ਕਪਤਾਨੀ ਕਰੇਗਾ। ਇਸੇ ਤਰ੍ਹਾਂ ਬੀਰੇਂਦਰ ਲਾਕੜਾ ਅਤੇ ਹਰਮਨਪ੍ਰੀਤ ਸਿੰਘ ਨੂੰ ਟੀਮ ਦੇ ਉਪ ਕਪਤਾਨ ਐਲਾਨਿਆ ਗਿਆ ਹੈ।
ਮਨਪ੍ਰੀਤ ਸਿੰਘ ਜਲੰਧਰ ਜਿ਼ਲੇ ਦੇ ਪਿੰਡ ਮਿੱਠਾਪੁਰ ਦਾ ਜੰਮਪਲ ਹੈ। ਦਿਲਚਸਪ ਗੱਲ ਹੈ ਕਿ ਮਿੱਠਾਪੁਰ ਪੰਜਾਬ ਦਾ ਪਹਿਲਾ ਪਿੰਡ ਹੈ, ਜਿਸ ਨੂੰ ਤੀਜੀ ਵਾਰ ਓਲੰਪਿਕ ਖੇਡਾਂ ਵਿੱਚ ਹਾਕੀ ਟੀਮ ਦੀ ਕਪਤਾਨੀ ਦਾ ਮੌਕਾ ਮਿਲਿਆ ਹੈ। ਮਨਪ੍ਰੀਤ ਤੋਂ ਪਹਿਲਾਂ ਪਰਗਟ ਸਿੰਘ (ਅੱਜਕੱਲ੍ਹ ਜਲੰਧਰ ਕੈਂਟ ਹਲਕੇ ਦਾ ਵਿਧਾਇਕ) ਬਾਰਸੀਲੋਨਾ 1992 ਅਤੇ ਐਟਲਾਂਟਾ 1996 ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਸਨ। ਮਨਪ੍ਰੀਤ ਸਿੰਘ ਓਲੰਪਿਕ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰਨ ਦੇ ਲਈਪੰਜਾਬ ਦਾ ਅੱਠਵਾਂ ਖਿਡਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਬਲਬੀਰ ਸਿੰਘ ਸੀਨੀਅਰ, ਚਰਨਜੀਤ ਸਿੰਘ, ਪ੍ਰਿਥੀਪਾਲ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਪਰਗਟ ਸਿੰਘ ਤੇ ਰਮਨਦੀਪ ਸਿੰਘ ਗਰੇਵਾਲ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ, ਜਿਨ੍ਹਾਂ ਨੇ ਚੰਗਾ ਨਾਂਅ ਕਮਾਇਆ ਹੈ।
ਇਸ ਦੌਰਾਨ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਨੇ ਪਟਿਆਲਾ ਵਿੱਚ ਹੋਏ ਡਿਸਕਸ ਥ੍ਰੋਅ ਮੁਕਾਬਲੇ ਦੌਰਾਨ 66.59 ਮੀਟਰ ਨਾਲ ਓਲੰਪਿਕ ਵਿੱਚ ਜਗ੍ਹਾ ਬਣਾ ਲਈ ਹੈ। ਉਸ ਨੇ ਆਪਣਾ ਹੀ ਨੌਂ ਸਾਲ ਪੁਰਾਣਾ 65.06 ਮੀਟਰ ਦਾ ਰਿਕਾਰਡ ਤੋੜਿਆ। ਕਮਲਪ੍ਰੀਤ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਕੱਟਿਆਂਵਾਲੀ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਿਆਂ ਕਮਲਪ੍ਰੀਤ ਨੇ ਡਿਸਕਸ ਥ੍ਰੋਅ ਦੀ ਸ਼ੁਰੂਆਤ ਕੀਤੀ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca