ਭਾਈ ਤਾਰੂ ਸਿੰਘ ਦੀ ਸ਼ਹੀਦੀ ਬਾਰੇ ਸਿਰਸਾ ਵੱਲੋਂ ਗ਼ਲਤ-ਬਿਆਨੀ| ਗੁਰਦੁਆਰਾ ਪ੍ਰਬੰਧਕ ਕਮੇਟੀ
Connect with us [email protected]

ਰਾਜਨੀਤੀ

ਭਾਈ ਤਾਰੂ ਸਿੰਘ ਦੀ ਸ਼ਹੀਦੀ ਬਾਰੇ ਸਿਰਸਾ ਵੱਲੋਂ ਗ਼ਲਤ-ਬਿਆਨੀ

Published

on

  • ਸਰਨਾ, ਜੀ ਕੇ ਸਮੇਤ ਕਈ ਸਿੱਖ ਆਗੂਆਂ ਵੱਲੋਂ ਨਿੰਦਾ
    ਨਵੀਂ ਦਿੱਲੀ, 29 ਜੁਲਾਈ, – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਲਾਈਵ ਟੈਲੀਵਿਜ਼ਨ ਸ਼ੋਅ ਦੌਰਾਨ ਸਿੱਖ ਇਤਿਹਾਸ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭਾਈ ਤਾਰੂ ਸਿੰਘ ਦੀ ਸ਼ਹਾਦਤ ਬਾਰੇ ਗਲਤ ਬਿਆਨਬਾਜ਼ੀ ਕਰ ਦਿੱਤੀ ਹੈ, ਜਿਸ ਦੀ ਕਈ ਪਾਸਿਓਂ ਨਿੰਦਾ ਹੋਈ ਹੈ।
  • ਇਸ ਬਾਰੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਖਬਰਾਂ ਵਿੱਚ ਬਣੇ ਰਹਿਣ ਦੀ ਇੱਛਾ ਦਾ ਕੀੜਾ ਮਨਜਿੰਦਰ ਸਿੰਘ ਸਿਰਸਾ ਕੱਟਦਾ ਰਹਿੰਦਾ ਹੈ ਤੇ ਇਸ ਵਾਰ ਉਨ੍ਹਾਂ ਨੇ ਭਾਈ ਮਨੀ ਸਿੰਘ ਤੇ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਕੌਮੀ ਟੈਲੀਵਿਜ਼ਨ ਉੱਤੇ ਆਪਸ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਸਮਾਚਾਰ ਚੈਨਲ ਉੱਤੇ ਭਾਈ ਤਾਰੂ ਸਿੰਘ ਬਾਰੇ ਕਿਹਾ ਕਿ ਉਨ੍ਹਾਂ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕੀਤਾ ਗਿਆ ਸੀ।
  • ਦਿੱਲੀ ਕਮੇਟੀ ਦੇ ਪ੍ਰਧਾਨ ਸਿਰਸਾ ਨੂੰ ਪਤਾਨਹੀਂ ਕਿ ਜੱਲਾਦਾਂ ਨੇ ਭਾਈ ਤਾਰੂ ਸਿੰਘ ਦੀ ਖੋਪੜੀ ਰੰਬੀਆਂ ਨਾਲ ਉਤਾਰੀ ਸੀ। ਸਿਰਸਾ ਦੇ ਲਈ ਸਿੱਖ ਇਤਿਹਾਸ ਅਤੇ ਸ਼ਹਾਦਤਾਂ ਸਿਰਫ਼ ਕਥਾ ਕਹਾਣੀਆਂ ਹਨ।
  • ਦਿੱਲੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਸਿਰਸਾ ਸ਼ਹੀਦਾਂ ਦੀ ਸ਼ਹਾਦਤ ਨੂੰ ਤੋੜ-ਮਰੋੜ ਕੇ ਬਿਆਨਬਾਜ਼ੀ ਕਰਦੇ ਹਨ।
  • ਉਨ੍ਹਾ ਕਿਹਾ ਕਿ ਸਿਰਸਾ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਸ੍ਰੀ ਗੁਰੂ ਅਰਜਨ ਸਾਹਿਬ ਦੀ ਸ਼ਹਾਦਤ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀਤੋਂ ਪਹਿਲਾਂ ਉਨ੍ਹਾਂ ਦੇ ਦਹੀਂ ਨਾਲ ਇਸ਼ਨਾਨ ਕਰਨ ਦੀ ਮਨਘਘਤ ਕਥਾ ਸੁਣਾ ਦੇਣ ਅਤੇ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਨੂੰ ‘ਹੋਮ ਕੁਆਰੰਟੀਨ’ ਵਿੱਚ ਭੇਜਣ ਦੀ ਗੱਲ ਵੀ ਉਨ੍ਹਾਂ ਲਈ ਅਰਥਨਹੀਂ ਰੱਖਦੀ।
  • ਉਹ ਆਪਣੇ ਅਖਬਾਰੀ ਕਾਲਮ ਵਿੱਚ ਬਾਬਾ ਬਕਾਲਾ ਤੇ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਨੂੰ ਸਿੱਖ ਇਤਿਹਾਸ ਤੋਂ ਗਾਇਬ ਕਰ ਚੁੱਕੇ ਅਤੇ ਗੁਰਬਾਣੀ ਦੇ ਸਲੋਕਾਂ ਨੂੰ ਗਲਤ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਰਸਾ ਨੂੰ ਅਕਾਲ ਤਖਤ ਵੱਲੋਂ ਉਸ ਉੱਤੇ ਸਿੱਖ ਇਤਿਹਾਸ, ਧਰਮ ਅਤੇ ਗੁਰਬਾਣੀ ਉੱਤੇ ਬੋਲਣ ਦੀ ਰੋਕ ਦੀ ਵੀ ਕੋਈ ਪਰਵਾਹ ਨਹੀਂ!
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਹੋਰ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਵਿਅੰਗ ਕੱਸਦੇ ਹੋਏ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨ ਬਣੇ ਨੂੰ ਓਨੇ ਮਹੀਨੇ ਨਹੀਂ ਹੋਏ, ਜਿੰਨੀਆਂ ਉਨ੍ਹਾਂ ਨੇ ਸਿੱਖ ਇਤਿਹਾਸ ਤੇ ਮਰਿਆਦਾ ਬਾਰੇ ਗਲਤੀਆਂ ਕੀਤੀਆਂ ਹਨ ਤੇ ਇਸਦੀ ਜ਼ਿੰਮੇਵਾਰੀ ਧਰਮ ਪ੍ਰਚਾਰ ਕਮੇਟੀ ਦੀ ਵੀ ਹੈ, ਕਿਉਂਕਿ ਬਹੁਤੀ ਗਲਤ ਬਿਆਨੀ ਦਿੱਲੀ ਗੁਰਦੁਆਰਾ ਕਮੇਟੀ ਦੀ ਸਟੇਜ ਤੋਂਹੋਈ ਹੈ।
  • ਸਿਰਸਾ ਵਲੋਂ ਬੀਤੇ ਮੰਗਲਵਾਰ ਨਿਊਜ਼ ਚੈਨਲਤੋਂਭਾਈ ਤਾਰੂ ਸਿੰਘ ਦਾ ਇਤਿਹਾਸ ਵਿਗਾੜਨ ਨੂੰ ਸ਼ਰਮਨਾਕ ਦੱਸ ਕੇ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਖਾਲਸਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਸਿਰਸਾ ਤੋਂਵੱਧ ਸਿੱਖ ਇਤਿਹਾਸਪਤਾ ਹੈ ਅਤੇ ਸਿਰਸਾ ਦਰਜਨਾਂ ਗਲਤੀਆਂ ਕਰਨ ਤੇ ਜਥੇਦਾਰ ਵਲੋਂ ਚਿਤਾਵਨੀ ਦੇ ਬਾਵਜੂਦ ਰੋਜ਼ ਕੌਮ ਦਾ ਮਜ਼ਾਕ ਉਡਾ ਰਹੇ ਹਨ।
  • ਇਸ ਦੀ ਸਭ ਤੋਂ ਵੱਡੀ ਮਿਸਾਲ ਗੁਰਦੁਆਰਾ ਕਮੇਟੀ ਵਲੋਂ ਇੰਡੀਆ ਗੇਟ ਵਿੱਚ ਕਰਵਾਏ ਸਮਾਗਮ ਦੌਰਾਨ ਕੁਰਸੀ ਉੱਤੇ ਬੈਠ ਕੇ ਬੂਟ ਪਾ ਕੇ ਕੀਰਤਨ ਸੁਣਨ ਵਾਲੀ ਸੀ।

ਰਾਜਨੀਤੀ

ਬਾਦਲ ਨੇ ਰਾਜਾ ਵੜਿੰਗ ਤੇ ਰਾਣਾ ਗੁਰਜੀਤ ਨੂੰ ਲਿਆ ਲੰਬੇ ਹੱਥੀ, ਲਾਏ ਗੰਭੀਰ ਦੋਸ਼

Published

on

Sukhvir-Singh-Badal

ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ‘ਤੇ ਫਰੀਦਕੋਟ ‘ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ ‘ਚ ਜਗ੍ਹਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।

Read More Latest Politics News

Continue Reading

ਰਾਜਨੀਤੀ

ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ

Published

on

Charanjit Singh Channi

ਚੰਡੀਗੜ੍ਹ : ਬੀਤੀ ਸ਼ਾਮ ਹਾਈਕਮਾਨ ਦੇ ਬੁਲਾਵੇ ‘ਤੇ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਲਈ ਚੰਨੀ ਵਲੋਂ ਲਗਾਤਾਰ ਹਾਈਕਮਾਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਨਵੀਂ ਕੈਬਨਿਟ ਲਈ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ ਅਤੇ ਅੱਜ ਭੱਲ ਕੇ ਇਸ ਦਾ ਐਲਾਨ ਹੋ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੋਮਵਾਰ ਨੂੰ ਨਵੇਂ ਚੁਣੇ ਜਾਣ ਵਾਲੇ ਵਜ਼ੀਰਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਮੁੱਖ ਮੰਤਰੀ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਸ਼ੁੱਕਰਵਾਰ ਸ਼ਾਮ ਦਿੱਲੀ ਲਈ ਰਵਾਨਾ ਹੋਏ ਚਰਨਜੀਤ ਚੰਨੀ ਲਗਭਗ ਰਾਤ ਸਵਾ 10 ਵਜੇ ਦੇ ਕਰੀਬ ਮੀਟਿੰਗ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪੁੱਜੇ। ਮੀਟਿੰਗ ਵਿਚ ਕੇ. ਸੀ. ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਅਤੇ ਹੋਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ‘ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇਂ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦਣੀਆਂ ਸ਼ੁਰੂ ਕੀਤੀਆਂ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਚੰਨੀ ਤਾਂ ਸਿਰਫ ਨਾਂ ਦੇ ਮੁੱਖ ਮੰਤਰੀ ਹਨ ਜਦਕਿ ਅਸਲ ਕੰਮ ਤਾਂ ਨਵਜੋਤ ਸਿੱਧੂ ਕਰ ਰਹੇ ਹਨ।

Read More Latest Politics News

Continue Reading

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca