ਭਾਰਤ ਵਿੱਚ ਇੱਕੋ ਦਿਨ ਵਿੱਚ ਕੋਰੋਨਾ ਦੇ 40 ਹਜ਼ਾਰ ਕੇਸ ਹੋਰ ਵਧ ਗਏ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਭਾਰਤ ਵਿੱਚ ਇੱਕੋ ਦਿਨ ਵਿੱਚ ਕੋਰੋਨਾ ਦੇ 40 ਹਜ਼ਾਰ ਕੇਸ ਹੋਰ ਵਧ ਗਏ

Published

on

  • ਪੰਜਾਬ ਵਿੱਚ ਇੱਕੋ ਦਿਨ 411 ਨਵੇਂ ਮਰੀਜ਼ ਮਿਲੇ, 8 ਮੌਤਾਂ
  • ਚੰਡੀਗੜ੍ਹ ਵਿੱਚ ਵੀਕਐਂਡ ਕਰਫ਼ਿਊ ਲਈ ਹਰੀ ਝੰਡੀ
    ਚੰਡੀਗੜ੍ਹ, 21 ਜੁਲਾਈ, ਕੋਰੋਨਾ ਵਾਇਰਸ ਦੀ ਵਧੀ ਮਾਰ ਦੌਰਾਨ ਭਾਰਤ ਵਿੱਚ ਬੀਤੇ ਚੌਵੀ ਘੰਟਿਆਂ ਵਿੱਚ 40 ਹਜ਼ਾਰ ਤੋਂ ਵੱਧ ਹੋਰ ਕੇਸ ਮਿਲਣ ਤੋਂ ਬਿਮਾਰੀ ਦੇ ਵਧਣ ਦਾ ਪਤਾ ਲੱਗਦਾ ਹੈ। ਇਸ ਦੌਰਾਨ ਸੋਮਵਾਰ ਦੇ ਦਿਨ ਪੰਜਾਬ ਵਿੱਚ ਇਸ ਦੇ 411 ਨਵੇਂ ਮਰੀਜ਼ ਮਿਲੇ ਅਤੇ 8 ਮਰੀਜ਼ਾਂ ਦੀ ਮੌਤ ਹੋਈ ਦੱਸੀ ਗਈ ਹੈ।
    ਅੱਜ ਭਾਰਤ ਵਿੱਚ ਮੰਗਲਵਾਰ ਦੀ ਸਵੇਰ ਹੋਣ ਤੱਕ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ ਸਾਢੇ 11 ਲੱਖ ਤੋਂ ਟੱਪ ਗਈ ਅਤੇ ਮੌਤਾਂ ਦੀ ਗਿਣਤੀ 28,099 ਦੱਸੀ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 11,854 ਮੌਤਾਂ ਮਹਾਰਾਸ਼ਟਰ ਵਿੱਚ ਹੋਈਆਂ ਹਨ। ਦਿੱਲੀ ਵਿੱਚ ਮੌਤਾਂ ਦੀ ਗਿਣਤੀ 3628, ਤਾਮਿਲ ਨਾਡੂ ਵਿੱਚ 2482, ਗੁਜਰਾਤ ਵਿੱਚ 2142 ਅਤੇ ਕਰਨਾਟਕਾ ਵਿੱਚ 1331 ਦੱਸੀ ਗਈ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ 1146 ਅਤੇ ਪੱਛਮੀ ਬੰਗਾਲ ਵਿੱਚ ਕੁੱਲ 1112 ਮੌਤਾਂ ਹੋਣ ਦਾ ਪਤਾ ਲੱਗਾ ਹੈ। ਦਿੱਲੀ ਵਿੱਚ ਕੋਰੋਨਾ ਦੀ ਮਾਰ ਘਟਦੀ ਮਹਿਸੂਸ ਹੋਣ ਲੱਗੀ ਹੈ, ਪਰ ਕਰਨਾਟਕਾ ਤੇ ਤਾਮਿਲ ਨਾਡੂ ਵਿੱਚ ਆਏ ਅਚਾਨਕ ਉਛਾਲ ਨੇ ਨਵੀਂ ਚਿੰਤਾ ਪੈਦਾ ਕਰ ਦਿੱਤੀ ਹੈ।
    ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਨੋਡਲ ਅਫਸਰ ਡਾæ ਰਾਜੇਸ਼ ਭਾਸਕਰ ਨੇ ਦੱਸਿਆ ਹੈ ਕਿ 411 ਨਵੇਂ ਕੇਸਾਂ ਵਿੱਚ ਸਭ ਤੋਂ ਵੱਧ ਪਟਿਆਲਾ ਵਿਚ 94 ਪਾਜ਼ੇਟਿਵ ਮਰੀਜ਼ ਮਿਲੇ ਹਨ। ਦੂਜਾ ਨੰਬਰ ਉੱਤੇ ਲੁਧਿਆਣੇ ਵਿੱਚ ਅੱਜ 83 ਕੇਸ ਪਤਾ ਲੱਗੇ ਹਨ। ਅੰਮ੍ਰਿਤਸਰ ਵਿੱਚ 37 ਕੇਸ, ਜਲੰਧਰ 27, ਹੁਸ਼ਿਆਰਪੁਰ 26, ਸੰਗਰੂਰ 21, ਮੋਗਾ 18, ਬਠਿੰਡਾ 17, ਫਤਹਿਗੜ੍ਹ ਸਾਹਿਬ ਅਤੇ ਪਠਾਨਕੋਟ 16-16, ਮੁਕਤਸਰ ਸਾਹਿਬ 12, ਮੋਹਾਲੀ 9, ਫਿਰੋਜ਼ਪੁਰ ਤੇ ਰੋਪੜ ਵਿੱਚ 4-4, ਕਪੂਰਥਲਾ ਅਤੇ ਮਾਨਸਾ ਵਿੱਚ 5-5, ਬਰਨਾਲਾ 3 ਅਤੇ ਗਰਦਾਸਪੁਰ ਵਿੱਚ 2 ਨਵੇਂ ਕੇਸ ਮਿਲੇ ਹਨ। ਇਸ ਤੋਂ ਇਲਾਵਾ ਸੋਮਵਾਰ ਦੇ ਦਿਨ ਕੋਰੋਨਾ ਵਾਇਰਸ ਦੇ 8 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚੋਂ ਗੁਰਦਾਸਪੁਰ ਵਿੱਚ 2, ਲੁਧਿਆਣਾ, ਮੋਗਾ, ਸੰਗਰੂਰ, ਪਠਾਨਕੋਟ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਪੰਜਾਬ ਵਿੱਚ ਇਸ ਵੇਲੇ ਤੱਕ ਕੁੱਲ ਕੇਸਾਂ ਦੀ ਗਿਣਤੀ 10,510 ਦੱਸੀ ਗਈ ਹੈ, ਜਿਨ੍ਹਾਂ ਵਿੱਚੋਂ 262 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
    ਏਸੇ ਸਮੇਂ ਦੌਰਾਨ ਪੰਜਾਬ ਵਿੱਚ ਡੇਂਗੂ ਦੇ 76 ਕੇਸ ਵੀ ਪਤਾ ਲੱਗੇ ਹਨ, ਕਿਉਂਕਿ ਬਾਰਸ਼ ਦਾ ਮੌਸਮ ਸ਼ੁਰੂ ਹੁੰਦੇ ਹੀ ਡੇਂਗੂ ਦੀ ਮਾਰ ਵੀ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਵਿਚ ਸਭ ਤੋਂ ਵੱਧ 56 ਕੇਸ ਫਿਰੋਜ਼ਪੁਰ ਵਿੱਚੋਂ ਮਿਲੇ ਹਨ। ਇਸ ਤੋਂ ਇਲਾਵਾ ਲੁਧਿਆਣਾ ਤੋਂ 10 ਅਤੇ ਬਾਕੀ ਮਰੀਜ਼ ਹੋਰ ਜ਼ਿਲਿਆਂ ਤੋਂ ਮਿਲੇ ਹਨ।
    ਓਧਰ ਚੰਡੀਗੜ੍ਹ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਦੇ ਕਾਰਨ ਪੰਜਾਬ ਅਤੇ ਹਰਿਆਣਾ ਦੀਆਂ ਦੋਵਾਂ ਸਰਕਾਰਾਂ ਨੇ ਏਥੇ ਵੀਕਐਂਡ ਕਰਫ਼ਿਊ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰਿਦਾ ਨੇ ਹਰਿਆਣਾ ਤੇ ਪੰਜਾਬ ਦੋਵਾਂ ਰਾਜ ਸਰਕਾਰਾਂ ਤੋਂ ਮੁਹਾਲੀ ਅਤੇ ਪੰਚਕੂਲਾ ਨੂੰ ਵੀ ਵੀਕਐਂਡ ਕਰਫ਼ਿਊ ਵਿੱਚ ਸ਼ਾਮਲ ਕਰਨ ਦੀ ਆਗਿਆ ਮੰਗੀ ਸੀ, ਜਿਸ ਨੂੰ ਦੋਵਾਂ ਸਰਕਾਰਾਂ ਨੇ ਮੰਨ ਲਿਆ ਹੈ। ਮਨੋਜ ਪਰਿਦਾ ਨੇ ਟਵੀਟ ਕਰਕੇ ਦੱਸਿਆ ਸੀ ਕਿ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਕਰਫ਼ਿਊ ਲਾਉਣ ਉੱਤੇ ਪ੍ਰਸ਼ਸਾਨ ਵਿਚਾਰ ਕਰ ਰਿਹਾ ਹੈ, ਪਰ ਇਹ ਤਦੇ ਸਫ਼ਲ ਹੋ ਸਕਦਾ ਹੈ, ਜੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਮੁਹਾਲੀ ਅਤੇ ਪੰਚਕੂਲਾ ਵਿੱਚ ਵੀ ਇਹ ਵੀਕਐਂਡ ਕਰਫ਼ਿਊ ਲਾਗੂ ਕਰਨ ਲਈ ਸਹਿਮਤ ਹੋਣ। ਤਾਜ਼ਾ ਖ਼ਬਰ ਹੈ ਕਿ ਪੰਜਾਬ ਤੇ ਹਰਿਆਣਾ ਦੋਵਾਂ ਸਰਕਾਰਾਂ ਨੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਹ ਲਾਗੂ ਕੀਤਾ ਜਾਣ ਲੱਗਾ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca