ਭੂੰਡ ਆਸ਼ਕ ਨੂੰ ਅਦਾਲਤ ਦਾ ਡੰਗ : ਤੇਜ਼ਾਬ ਸੁਟਣ 'ਤੇ 17 ਸਾਲ ਕੈਦ ਤੇ 10 ਲੱਖ ਜੁਰਮਾਨਾ
Connect with us [email protected]

ਅਪਰਾਧ

ਭੂੰਡ ਆਸ਼ਕ ਨੂੰ ਅਦਾਲਤ ਦਾ ਡੰਗ : ਤੇਜ਼ਾਬ ਸੁਟਣ ‘ਤੇ 17 ਸਾਲ ਕੈਦ ਤੇ 10 ਲੱਖ ਜੁਰਮਾਨਾ

Published

on

ਫਾਜ਼ਿਲਕਾ, 6 ਅਗਸਤ – ਚਾਰ ਸਾਲ ਪਹਿਲਾਂ ਟਿਊਸ਼ਨ ਜਾਂਦੀ ਇਕ ਵਿਦਿਆਰਥਣ ਉਪਰ ਤੇਜ਼ਾਬ ਸੁਟਣ ਵਾਲੇ ਨੌਜਵਾਨ ਨੂੰ ਜਿਲ੍ਹਾ ਅਤੇ ਸੈਸ਼ਨ ਜੱਜ ਨੇ 7+10 ਸਾਲ ਦੀ ਕੈਦ ਅਤੇ 6+4 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਜੁਰਮਾਨਾ ਅਦਾ ਨਾ ਕਰਨ ਦੀ ਹਾਲਤ ਵਿਚ 4 ਸਾਲ ਦੀ ਹੋਰ ਸਜ਼ਾ ਭੁਗਤਣੀ ਪਵੇਗੀ। ਇਹ ਜੁਰਮਾਨਾ ਰਾਸ਼ੀ ਪੀੜਤ ਲੜਕੀ ਨੂੰ ਬਤੌਰ ਮੁਆਵਜ਼ਾ ਦਿਤੀ ਜਾਏਗੀ। ਪੀੜਤ ਧਿਰ ਨੇ ਫੈਸਲੇ ‘ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਨਿਆਂ ਉਪਰ ਲੋਕਾਂ ਦਾ ਵਿਸ਼ਵਾਸ ਹੋਰ ਮਜਬੂਤ ਹੋਏਗਾ।

ਡੀ ਏ ਵੀ ਕਾਲਜ ਜਲਾਲਾਬਾਦ ਦੀ ਬੀ ਏ ਪਹਿਲੇ ਸਾਲ ਦੀ ਵਿਦਿਆਰਥਣ ਜਸਪਿੰਦਰ ਕੌਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਉਹ ਕਾਲਜ ਤੋਂ ਬਾਅਦ ਕੋਚਿੰਗ ਲੈਣ ਜਾਂਦੀ ਸੀ।

ਇਸੇ ਦੌਰਾਨ ਦਸਮੇਸ਼ ਨਗਰ ਨਿਵਾਸੀ ਹਰਪ੍ਰੀਤ ਸਿੰਘ ਕੰਡਾ ਉਰਫ ਵਿੱਕੀ ਉਸ ਨੂੰ ਪ੍ਰੇਸ਼ਾਨ ਕਰਦਾ ਸੀ। 13 ਅਗਸਤ 2016 ਨੂੰ ਜਦੋਂ ਉਹ ਟਿਊਸ਼ਨ ਪੜ੍ਹਨ ਵਾਲੀ ਆਪਣੀ ਭੈਣ ਰੁਪਿੰਦਰ ਕੌਰ ਨੂੰ ਲੈਣ ਗਈ ਤਾਂ ਹਰਪ੍ਰੀਤ ਆਪਣੇ ਸਾਥੀ ਨਾਲ ਬਾਈਕ ਉਤੇ ਆਇਆ ਤੇ ਉਸ ਉਪਰ ਤੇਜਾਬ ਸੁੱਟ ਦਿਤਾ ਜਿਸ ਨਾਲ ਉਸ ਦੀ ਧੌਣ ਤੇ ਸਰੀਰ ਦੇ ਹੋਰ ਹਿਸੇ ਝੁਲਸ ਗਏ।

ਇਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ। ਉਸ ਨੇ ਦਸਿਆ ਕਿ ਦੋਸ਼ੀ ਹਰਪ੍ਰੀਤ ਉਸ ਨੂੰ ਕਈ ਵਾਰੀ ਜਾਨ ਤੋਂ ਮਾਰਨ ਦੀ ਧਮਕੀ ਦੇ ਚੁਕਾ ਹੈ। ਘਟਨਾ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ।

ਪੁਲਸ ਨੇ ਇਸ ਦੀ ਜਾਂਚ ਕਰ ਕੇ ਹਰਪ੍ਰੀਤ ਸਿੰਘ ਕੰਡਾ ਤੇ ਉਸ ਦੇ ਸਾਥੀ ਦੇ ਖਿਲਾਫ ਕੇਸ ਦਰਜ ਕਰਕੇ ਚਲਾਨ ਪੇਸ਼ ਕੀਤਾ ਸੀ। ਲਗਪਗ 4 ਸਾਲ ਚੱਲੀ ਕਾਨੂੰਨੀ ਲੜਾਈ ਪਿਛੋਂ ਜਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ ਨੇ ਦੋਸ਼ੀ ਹਰਪ੍ਰੀਤ ਸਿੰਘ ਕੰਡਾ ਨੂੰ ਧਾਰਾ 326-ਏ ਵਿਚ 7 ਸਾਲ ਦੀ ਸਜ਼ਾ ਅਤੇ 4 ਲੱਖ ਰੁਪਏ ਜੁਰਮਾਨਾ ਅਤੇ ਧਾਰਾ 307 ਵਿਚ 10 ਸਾਲ ਦੀ ਸਜ਼ਾ ਅਤੇ 6 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅਪਰਾਧ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ ਮੁੜ ਹੋਵੇਗੀ ਸੁਣਵਾਈ

Published

on

Aryan Khan

ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਉੱਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ‘ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।
ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ‘ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ।

Read More Latest Punjabi News

Continue Reading

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca