ਮਜੀਠੀਏ ਵੱਲੋਂ ਐੱਸ ਐੱਸ ਪੀ ਅੰਮ੍ਰਿਤਸਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
Connect with us [email protected]

ਰਾਜਨੀਤੀ

ਮਜੀਠੀਏ ਵੱਲੋਂ ਐੱਸ ਐੱਸ ਪੀ ਅੰਮ੍ਰਿਤਸਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

Published

on

ਅੰਮ੍ਰਿਤਸਰ, 11 ਅਗਸਤ, – ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇਅੰਮ੍ਰਿਤਸਰ ਜ਼ਿਲਾ ਦਿਹਾਤੀ ਦੇ ਐਸਐਸਪੀ ਧਰੁਵ ਦਾਹੀਆ ਉੱਤੇ ਤਰਨਤਾਰਨ ਦਾ ਐੱਸ ਐੱਸ ਪੀਹੋਣ ਸਮੇਂਉਸ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵੱਧ ਲੋਕਾਂ ਦੀਆਂ ਮੌਤਾਂ ਦੌਰਾਨਨਿਭਾਈ ਭੂਮਿਕਾ ਬਾਰੇ ਸੀਬੀਆਈ ਵੱਲੋਂ ਕੇਸ ਦਰਜ ਕਰ ਕੇ ਜਾਂਚ ਕਰਨ ਦੀ ਮੰਗ ਕਰ ਦਿੱਤੀ ਹੈ।

ਅੱਜ ਏਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਵਿਰਸਾ ਸਿੰਘ ਵਲਟੋਹਾ ਨੇ ਦੋਸ਼ ਲਾਇਆ ਕਿ ਇਸ ਪੁਲਿਸ ਅਫਸਰ ਨੇ ਲੋਕਾਂ ਵੱਲੋਂ ਸਬੂਤ ਦੇਣ ਦੇ ਬਾਵਜੂਦ ਸ਼ਰਾਬ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਉਸ ਨੂੰ ਸਸਪੈਂਡ ਜਾਂ ਨੌਕਰੀ ਤੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਸੀ, ਪਰ ਇਸ ਦੀ ਥਾਂ ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ ਲਾ ਕੇ ਸ਼ਾਬਾਸ਼ ਦਿੱਤੀ ਗਈ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਦਿਨਕਰ ਇਹ ਗੁਪਤਾ ਦੱਸਣ ਕਿ ਧਰੁਵ ਦਾਹੀਆ ਉਨ੍ਹਾ ਦਾ ਚਹੇਤਾ ਕਿਉਂ ਹੈ ਤੇ ਇਹ ਵੀ ਦੱਸਣ ਕਿ ਤੀਜੀ ਵਾਰ ਐੱਸ ਐੱਸ ਪੀ ਲੱਗ ਕੇ ਦਾਹੀਆ ਨੇ ਕਿਹੜਾ ਚੰਗਾ ਕੰਮ ਕੀਤਾ ਹੈ।

ਮਜੀਠੀਆ ਨੇ ਕਿਹਾ ਕਿ ਸਿਰਫ ਸੀਬੀ ਆਈ ਜਾਂਚ ਨਾਲ ਕਾਂਗਰਸੀ ਸ਼ਰਾਬ ਮਾਫੀਆ ਨਾਲ ਐਸਐਸਪੀ ਦਾਹੀਆ ਦੇ ਸੰਬੰਧਦਾਪਤਾ ਲੱਗ ਸਕਦਾ ਹੈ ਤੇ ਜੇਏਦਾਂ ਹੋਇਆ ਤਾਂ ਦਾਹੀਆ ਦੇ ਸਿਰਫ ਚੰਡੀਗੜ ਨਹੀਂ, ਬਲਕਿ 10 ਜਨਪਥ (ਜਿੱਥੇ ਸੋਨੀਆ ਗਾਂਧੀ ਦੀ ਰਿਹਾਇਸ਼ ਹੈ) ਨਾਲ ਸੰਬੰਧਾਂ ਦਾ ਵੀ ਪਤਾ ਲੱਗ ਜਾਵੇਗਾ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਧਰੁਵ ਦਾਹੀਆ ਬਾਰੇ ਕਿਹਾ ਕਿ ਖੰਨਾ ਵਿੱਚ ਪੁਲਸ ਮੁਖੀ ਹੋਣ ਵੇਲੇ ਇਸ ਨੇ ਇੱਕ ਈਸਾਈ ਫਾਦਰ ਦੇ ਘਰੋਂ ਸੋਲਾਂ ਕਰੋੜ ਰੁਪਏ ਜਲੰਧਰ ਤੋਂ ਬਰਾਮਦ ਕਰਕੇ ਖੰਨਾ ਤੋਂਫੜੇ ਦਿਖਾਏ ਸਨ ਤੇ ਉਸ ਵਿੱਚੋਂ ਛੇ ਕਰੋੜ ਰੁਪਏ ਗਬਨ ਕੀਤਾ ਸੀ, ਜਿਸ ਵਿੱਚੋਂ ਡੇਢ ਕਰੋੜ ਦੀ ਰਿਕਵਰੀ ਐਸਐਸ ਪੀ ਦਾਹੀਆ ਤੋਂ ਹੋਣੀ ਅਜੇ ਬਾਕੀ ਹੈ, ਪਰ ਇਸ ਬਾਰੇ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca