ਮਨਮੋਹਨ ਸਿੰਘ ਬੋਲੇ ਮੰਦੀ ਆਉਣੀ ਤੈਅ ਹੈ, ਸਰਕਾਰ ਕਰਜ਼ ਲੈਂਦੀ ਸ਼ਰਮਾਵੇ ਨਾ
Connect with us [email protected]

ਰਾਜਨੀਤੀ

ਮਨਮੋਹਨ ਸਿੰਘ ਬੋਲੇ ਮੰਦੀ ਆਉਣੀ ਤੈਅ ਹੈ, ਸਰਕਾਰ ਕਰਜ਼ ਲੈਂਦੀ ਸ਼ਰਮਾਵੇ ਨਾ

Published

on

ਨਵੀਂ ਦਿੱਲੀ, 11 ਅਗਸਤ – ਸਾਬਕਾ ਪ੍ਰਧਾਨ ਮੰਤਰੀ ਮੋਨਮੋਹਨ ਸਿੰਘ ਨੇ ਕਿਹਾ ਹੈ ਕਿ ਦੇਸ਼ ‘ਚ ਮੰਦੀ ਆਉਣੀ ਤੈਅ ਹੈ ਅਤੇ ਉਨ੍ਹਾਂ ਨੇ ਇਸ ਤੋਂ ਨਜਿੱਠਣ ਲਈ ਮੋਦੀ ਸਰਕਾਰ ਨੂੰ ਤਿੰਨ ਸੁਝਾਅ ਦਿੱਤੇ ਹਨ, ਜਿਨ੍ਹਾਂ ‘ਤੇ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ ਤਾਂ ਕਿ ਕੋਰੋਨਾ ਮਹਾਂਮਾਰੀ ਨਾਲ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ ਅਤੇ ਆਉਣ ਵਾਲੇ ਸਾਲਾਂ ‘ਚ ਆਰਥਿਕ ਸਥਿਤੀ ਨੂੰ ਫਿਰ ਪਹਿਲਾਂ ਵਾਂਗ ਬਣਾਇਆ ਜਾ ਸਕੇ।

ਇੱਕ ਇੰਟਰਵਿਊ ਵਿੱਚ ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲ ਦੇਣ ਵਾਲਾ ਮੋਦੀ ਸਰਕਾਰ ਵੱਲੋਂ ਲਾਇਆ ਗਿਆ ਲਾਕਡਾਊਨ ਸੀ। ਓਦੋਂ ਲਾਕਡਾਊਨ ਲਾਉਣਾ ਜ਼ਰੂਰੀ ਸੀ ਪਰ ਮੋਦੀ ਸਰਕਾਰ ਨੇ ਬਿਨਾਂ ਸੋਚੇ ਬੇਹੱਦ ਸੰਵੇਦਨਾ ਹੀਣ ਤਰੀਕੇ ਨਾਲ ਇਹ ਲਾਗੂ ਕੀਤਾ। ਮਨਮੋਹਨ ਸਿੰਘ ਨੇ ਜੋ ਤਿੰਨ ਸੁਝਾਅ ਦਿੱਤੇ ਹਨ, ਉਨ੍ਹਾਂ ‘ਚ ਪਹਿਲਾ ਹੈ ਕਿ ਸਰਕਾਰ ਯਕੀਨੀ ਕਰੇ ਕਿ ਲੋਕਾਂ ਕੋਲ ਰੋਜ਼ਾਨਾਂ ਖ਼ਰਚ ਲਈ ਪੈਸੇ ਹੋਣ।

ਇਸ ਦੇ ਲਈ ਸਰਕਾਰ ਉਨ੍ਹਾਂ ਨੂੰ ਨਕਦੀ ਉਪਲੱਬਧ ਕਰਾਏ। ਦੂਜਾ ਜ਼ਰੂਰੀ ਕਦਮ ਇਹ ਹੈ ਕਿ ਸਰਕਾਰ ਬਿਜਨੈਸ ਕਰਨ ਵਾਲਿਆਂ ਲਈ ਪੂੰਜੀ ਉਪਲੱਬਧ ਕਰਵਾਏ। ਤੀਜਾ ਸੁਝਾਅ ਹੈ ਕਿ ਸੰਸਥਾਗਤ ਖੁਦਮੁਖਤਿਆਰੀ ਅਤੇ ਪ੍ਰਕਿਰਿਆਵਾਂ ਦੇ ਜ਼ਰੀਏ ਵਿੱਤੀ ਖੇਤਰ ਨੂੰ ਠੀਕ ਕੀਤਾ ਜਾਵੇ। ਮਨਮੋਹਨ ਸਿੰਘ ਨੇ ਕੈਸ਼ ਟਰਾਂਸਫਰ ਬਾਰੇ ਕਿਹਾ ਕਿ ਇਸ ਨਾਲ ਬਹੁਤ ਸਾਰਾ ਕਰਜ਼ ਹੋ ਜਾਵੇਗਾ।

ਇਸ ਨਾਲ ਜੀ ਡੀ ਪੀ ਰੇਸ਼ੋ ਲਈ ਭਾਰਤ ਦਾ ਕਰਜ਼ ਵੱਧ ਜਾਵੇਗਾ ਪਰ ਜੇ ਕਰਜ਼ ਨਾਲ ਕਿਸੇ ਦੀ ਜ਼ਿੰਦਗੀ ਬੱਚਦੀ ਹੈ, ਜੀਵਨ ਆਮ ਹੁੰਦਾ ਹੈ ਤੇ ਆਰਥਿਕ ਸਥਿਤੀ ਨੂੰ ਵਧਣ ‘ਚ ਮਦਦ ਮਿਲਦੀ ਹੈ ਤਾਂ ਇਹ ਕੀਤਾ ਜਾ ਸਕਦਾ ਹੈ। ਕਰਜ਼ ਲੈਣ ‘ਚ ਸ਼ਰਮਾਉਣ ਦੀ ਲੋੜ ਨਹੀਂ, ਪਰ ਉਸ ਨੂੰ ਕਿਵੇਂ ਖ਼ਰਚ ਕਰਨਾ ਹੈ, ਇਸ ‘ਤੇ ਸਮਾਰਟ ਤਰੀਕੇ ਨਾਲ ਸੋਚ ਕੇ ਅਮਲ ਕਰਣਾ ਚਾਹੀਦਾ ਹੈ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca