ਮਸਤੂਆਣਾ ਪ੍ਰਬੰਧਕਾਂ ਵੱਲੋਂ ਸਪੱਸ਼ਟੀਕਰਨ ਢੀਂਡਸਾ ਨੇ ਕਦੇ ਗੁਰਦੁਆਰਾ ਸਾਹਿਬ ਜਾਂ ਅਕਾਲ ਤਖ਼ਤ ਦੇ ਹੁਕਮ 'ਚ ਕੋਈ ਦਖ਼ਲ ਨਹੀਂ ਦਿੱਤਾ
Connect with us [email protected]

ਰਾਜਨੀਤੀ

ਮਸਤੂਆਣਾ ਪ੍ਰਬੰਧਕਾਂ ਵੱਲੋਂ ਸਪੱਸ਼ਟੀਕਰਨ ਢੀਂਡਸਾ ਨੇ ਕਦੇ ਗੁਰਦੁਆਰਾ ਸਾਹਿਬ ਜਾਂ ਅਕਾਲ ਤਖ਼ਤ ਦੇ ਹੁਕਮ ‘ਚ ਕੋਈ ਦਖ਼ਲ ਨਹੀਂ ਦਿੱਤਾ

Published

on

ਮਸਤੂਆਣਾ ਸਾਹਿਬ, 12 ਅਗਸਤ – ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਧਾਰਮਿਕ ਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਗੁਰਦੁਆਰਾ ਅੰਗੀਠਾ ਸਾਹਿਬ ਦੇ ਪਿੱਛੇ ਸਾਲ 1969-70 ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਵਾਂਗ ਬਣੇ ਗੁਰੂ ਘਰ ਦਾ ਮਾਮਲਾ ਫੇਰ ਭਖ ਗਿਆ ਹੈ।

ਇਸ ਸੰਬੰਧ ਵਿਚ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਮੈਂਬਰ ਦਲਜੀਤ ਸਿੰਘ, ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਅਨੁਸਾਰ ਵਿਵਾਦਿਤ ਗੁਰਦੁਆਰਾ ਸਬੰਧੀ 2009 ਵਿੱਚ ਸ੍ਰੀ ਅਕਾਲ ਤਖ਼ਤ ਅੰਮ੍ਰਿਤਸਰ ਤੋਂ ਜਾਰੀ ਹੋਏ ਹੁਕਮਨਾਮੇ ਬਾਰੇ ਸੰਗਤਾਂ ਨੂੰ ਉਸੇ ਵਕਤ ਤੋਂ ਗੁਮਰਾਹ ਕੀਤਾ ਜਾ ਰਿਹਾ ਹੈ।

ਇਸ ਹੁਕਮਨਾਮੇ ਨਾਲ ਮਸਤੂਆਣਾ ਸਾਹਿਬ ਟਰੱਸਟ ਦਾ ਕੋਈ ਸਬੰਧ ਨਹੀਂ, ਇਹ ਹੁਕਮਨਾਮਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਇਆ ਹੈ। ਜੇ ਹੁਕਮਨਾਮਾ ਲਾਗੂ ਕਰਨ ਵਿੱਚ ਕੋਈ ਅਵੱਗਿਆ ਹੋਈ ਹੈ ਤਾਂ ਸ੍ਰੀ ਅਕਾਲ ਤਖ਼ਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੱਦਣਾ ਬਣਦਾ ਹੈ, ਟਰੱਸਟ ਦੇ ਪ੍ਰਧਾਨ ਨੂੰ ਨਹੀਂ। ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਜੋ ਕਹਿ ਰਿਹਾ ਹੈ, ਉਹ ਸਚਾਈ ਤੋਂ ਕੋਹਾਂ ਦੂਰ ਹੈ।

ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਹੁਕਮਨਾਮਾ ਕਦੇ ਪੜ੍ਹਿਆ ਹੀ ਨਹੀਂ। ਮਸਤੂਆਣਾ ਸਾਹਿਬ ਟਰੱਸਟ ਦੀ ਤਰਫ਼ੋਂ ਸ੍ਰੀ ਅਕਾਲ ਤਖ਼ਤ ਦੇ ਮੌਜੂਦਾ ਜਥੇਦਾਰ ਨੂੰ ਸਚਾਈ ਤੋਂ ਜਾਣੂ ਕਰਵਾਉਣ ਲਈ ਜਲਦੀ ਹੀ ਇੱਕ ਵਫ਼ਦ ਉਨ੍ਹਾਂ ਨੂੰ ਮਿਲਣ ਜਾ ਰਿਹਾ ਹੈ। ਪ੍ਰਸ਼ੋਤਮ ਸਿੰਘ ਫੱਗੂਵਾਲਾ ਸੰਗਤਾਂ ਨੂੰ ਇਹ ਕਹਿ ਕੇ ਗੁਮਰਾਹ ਕਰਦਾ ਹੈ ਕਿ ਇਹ ਹੁਕਮਨਾਮਾ ਉਸ ਦੇ ਕਹਿਣ ਉੱਤੇ ਜਾਰੀ ਕੀਤਾ ਗਿਆ ਹੈ।

ਅਸਲ ਵਿੱਚ ਇਹ ਹੁਕਮਨਾਮਾ ਟਰੱਸਟ, ਗੁਰਦੁਆਰਾ ਅੰਗੀਠਾ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ, ਸ਼੍ਰੋਮਣੀ ਕਮੇਟੀ ਦੇ ਲੋਕਲ ਮੈਂਬਰਾਂ ਅਤੇ ਇਲਾਕੇ ਦੀ ਸੰਗਤ ਸਮੇਤ ਗੁਰਦੁਆਰਾ ਮਸਤੂਆਣਾ ਸਾਹਿਬ ਵੱਲੋਂ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਕੱਤਰ ਜਸਵੰਤ ਸਿੰਘ ਖਹਿਰਾ, ਸਾਬਕਾ ਪ੍ਰਧਾਨ ਬਲਵੰਤ ਸਿੰਘ ਗਿੱਲ, ਮਰਹੂਮ ਹਰਚੇਤ ਸਿੰਘ ਚਹਿਲ, ਮਰਹੂਮ ਪ੍ਰੋ. ਸੁਰਜੀਤ ਸਿੰਘ ਗਾਂਧੀ, ਪ੍ਰੋ. ਗੁਰਬੀਰ ਸਿੰਘ ਸੋਹੀ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਦੌਰਾਨ ਸਾਰਿਆਂ ਦੀ ਰਾਏ ਨਾਲ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗੁਰਬਚਨ ਸਿੰਘ ਅਤੇ ਵੱਖ-ਵੱਖ ਤਖ਼ਤਾਂ ਦੇ ਪੰਜ ਸਿੰਘ ਸਾਹਿਬਾਨ ਨੇ 26 ਜੂਨ 2009 ਨੂੰ ਜਾਰੀ ਕੀਤਾ ਸੀ।

ਇਸ ਦੇ ਛੇ ਨੁਕਤੇ ਅੰਕਿਤ ਸਨ ਜਿਨ੍ਹਾਂ ਵਿੱਚ ਸਾਰਾ ਸਰੋਵਰ ਪੂਰਨ ਅਤੇ ਬਿਲਡਿੰਗ ਨੂੰ ਜਾਂਦਾ ਰਸਤਾ ਢਾਹੁਣ, ਗੁਰੂ ਘਰ ਦੀ ਛੱਤ ਉਪਰਲੀਆਂ ਪੰਜ ਗੁਮਟੀਆਂ ਉਤਾਰਨ ਅਤੇ ਸਿਰਫ਼ ਕੇਂਦਰ ਵਾਲੀ ਗੁਮਟੀ ਰੱਖਣ, ਸਰੋਵਰ ਦੇ ਪਿਛਲੇ ਪਾਸੇ ਹਰਿ ਕੀ ਪਾਉੜੀ ਦਾ ਭੁਲੇਖਾ ਪਾਉਂਦੀ ਪਾਉੜੀ ਹਟਾਉਣ, ਗੁਰੂ ਘਰ ਦੇ ਦੁਆਲੇ ਬਰਾਂਡੇ ਦੀ ਉਸਾਰੀ ਕਰਨ ਅਤੇ ਗੁਰੂ ਘਰ ਦਾ ਨਾਮ ਗੁਰਦੁਆਰਾ ਸਿੰਘ ਸਭਾ ਮਸਤੂਆਣਾ ਸਾਹਿਬ ਰੱਖਣ ਦੇ ਆਦੇਸ਼ ਜਾਰੀ ਹੋਏ ਸਨ। ਇਹ ਸਾਰਾ ਕੰਮ ਕਰਨ/ ਕਰਵਾਉਣ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਹੁਕਮਨਾਮਾ ਜਾਰੀ ਕੀਤਾ ਗਿਆ ਸੀ।

ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਹੁਕਮਨਾਮਾ ਜਾਰੀ ਹੋਣ ਪਿੱਛੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਗੁਰੂ ਘਰ ਦੇ ਮੁੱਖ ਸੇਵਾਦਾਰ ਥਾਪੇ ਗਏ ਬਾਬਾ ਸੁਰਜੀਤ ਸਿੰਘ ਦੁੱਗਾਂ ਦੀ ਨਿਗਰਾਨੀ ਹੇਠ ਗੁਰੂ ਘਰ ਦੇ ਦੁਆਲੇ ਬਰਾਂਡਾ ਬਣਾਉਣ, ਹਰਿ ਕੀ ਪਾਉੜੀ ਬੰਦ ਕਰਨ, ਗੁਰਦੁਆਰਾ ਸਾਹਿਬ ਦਾ ਨਾਮ ਗੁਰਦੁਆਰਾ ਸਿੰਘ ਸਭਾ ਰੱਖਣ ਤੋਂ ਇਲਾਵਾ ਹੋਰ ਵੀ ਕਈ ਕੰਮ ਕਰ ਦਿੱਤੇ ਹਨ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਬਣਾਈਆਂ ਤਿੰਨ ਕਮੇਟੀਆਂ ਤੋਂ ਇਲਾਵਾ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਮੌਜੂਦਾ ਸਿੰਘ ਸਾਹਿਬ ਖ਼ੁਦ ਦੇਖ ਚੁੱਕੇ ਹਨ, ਹੋਰ ਵੀ ਜੋ ਕੋਈ ਤਬਦੀਲੀ ਸ਼੍ਰੋਮਣੀ ਕਮੇਟੀ ਕਰਾਉਣਾ ਚਾਹੁੰਦੀ ਹੈ, ਉਸ ਵਿੱਚ ਟਰੱਸਟ ਨੂੰ ਕੋਈ ਇਤਰਾਜ਼ ਨਹੀਂ।

ਟਰੱਸਟ ਮੈਂਬਰਾਂ ਨੇ ਸਾਫ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਇਸ ਕੌਂਸਲ ਅਤੇ ਟਰੱਸਟ ਦੇ ਪ੍ਰਧਾਨ ਹੋਣ ਦੇ ਨਾਤੇ ਕੰਮ ਦੀ ਨਿਗਰਾਨੀ ਜ਼ਰੂਰ ਕਰਦੇ ਹਨ, ਪ੍ਰੰਤੂ ਉਨ੍ਹਾਂ ਨੇ ਕਦੇ ਇੱਥੋਂ ਦੇ ਕੰਮ ਵਿੱਚ ਕੋਈ ਦਖ਼ਲ ਨਹੀਂ ਦਿੱਤਾ ਅਤੇ ਨਾ ਉਨ੍ਹਾਂ ਨੇ ਕਦੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਲਾਗੂ ਨਾ ਕਰਨ ਬਾਰੇ ਕਿਸੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਉੱਤੇ ਕੋਈ ਦਬਾਅ ਪਾਇਆ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca