ਮੋਗਾ ਵਿੱਚ ਫਲਾਈ ਓਵਰ ਉਤੇ ਖਾਲਿਸਤਾਨ ਦਾ ਝੰਡਾ ਲਾਇਆ ਗਿਆ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਮੋਗਾ ਵਿੱਚ ਫਲਾਈ ਓਵਰ ਉਤੇ ਖਾਲਿਸਤਾਨ ਦਾ ਝੰਡਾ ਲਾਇਆ ਗਿਆ

Published

on

ਮੋਗਾ, 24 ਅਗਸਤ – ਇਸ ਸ਼ਹਿਰ ਦੇ ਬਾਹਰ ਫਲਾਈ ਓਵਰ ‘ਤੇ ਕਰਫਿਊ ਦੌਰਾਨ ਖਾਲਿਸਤਾਨ ਦਾ ਝੰਡਾ ਲਾਏ ਜਾਣ ਦਾ ਪਤਾ ਲੱਗਣ ‘ਤੇ ਪੁਲਸ ਨੂੰ ਭਾਜੜਾਂ ਪੈ ਗਈਆਂ ਅਤੇ ਪੁਲਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਝੰਡਾ ਕਬਜ਼ੇ ਵਿੱਚ ਲੈ ਲਿਆ। ਇਸ ਬਾਰੇ ਅਗਲੀ ਜਾਂਚ ਜਾਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਥੇ ਕੋਟਕਪੂਰਾ ਬਾਈਪਾਸ, ਰੇਲਵੇ ਫਲਾਈਓਵਰ ‘ਤੇ ਕੱਲ੍ਹ ਸਵੇਰੇ ਕਰੀਬ ਨੌਂ ਵਜੇ ਕਿਸੇ ਨੇ ਖਾਲਿਸਤਾਨ ਦਾ ਝੰਡਾ ਲਾ ਦਿੱਤਾ। ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਪੁਲਸ ਮੁਲਾਜ਼ਮ ਝੰਡਾ ਲਾਹ ਲੈ ਕੇ ਗਏ। ਪੁਲਸ ਮਾਮਲੇ ਨੂੰ ਛੁਪਾਉਣਾ ਚਾਹੁੰਦਾ ਸੀ, ਪਰ ਘਟਨਾ ਦੀ ਵੀਡੀਓ ਵਾਇਰਲ ਹੋ ਗਈ। ਡੀ ਐਸ ਪੀ (ਸਿਟੀ) ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਵਿਦੇਸ਼ਾਂ ਵਿਚਲੇ ਕੁਝ ਲੋਕ ਪੰਜਾਬ ਵਿੱਚ ਫਿਰ ਖਾੜਕੂਵਾਦ ਲਿਆਉਣ ਦੇ ਯਤਨ ਕਰ ਰਹੇ ਹਨ। ਉਹ ਨੌਜਵਾਨਾਂ ਨੂੰ ਭੜਕਾ ਕੇ ਡਾਲਰਾਂ ਦਾ ਲਾਲਚ ਦੇ ਰਹੇ ਹਨ।
ਇਸ ਦੌਰਾਨ ਜ਼ਿਲਾ ਸਕੱਤਰੇਤ ‘ਤੇ ਖਾਲਿਸਤਾਨ ਝੰਡਾ ਝੁਲਾਉਣ ਦੀ ਲਾਈਵ ਵੀਡੀਓ ਬਣਾਉਣ ਕਾਰਨ ਗ੍ਰਿਫਤਾਰ ਸਥਾਨਕ ਆਈ ਟੀ ਆਈ ਵਿੱਚ ਡਿਪਲੋਮਾ ਕਰਦੇ ਵਿਦਿਆਰਥੀ ਅਕਾਸ਼ਦੀਪ ਸਿੰਘ (19) ਦਾ ਅਦਾਲਤ ਨੇ 27 ਅਗਸਤ ਤੱਕ ਪੁਲਸ ਰਿਮਾਂਡ ਦਾ ਵਾਧਾ ਕਰ ਦਿੱਤਾ ਹੈ। ਇਹ ਝੰਡਾ ਝੁਲਾਉਣ ਵਾਲੇ ਮੁੱਖ ਮੁਲਜ਼ਮ ਜਸਪਾਲ ਸਿੰਘ ਉਰਫ ਰਿੰਪਾ ਤੇ ਇੰਦਰਜੀਤ ਸਿੰਘ ਗਿੱਲ ਦੋਵੇਂ ਵਾਸੀ ਪਿੰਡ ਰੌਲੀ ਅਜੇ ਪੁਲਸ ਦੇ ਹੱਥ ਨਹੀਂ ਲੱਗੇ। ਸਿਟੀ ਪੁਲਸ ਨੇ ਦੋਵਾਂ ਬਾਰੇ ਹਵਾਈ ਅੱਡਿਆਂ ਨੂੰ ਲੁੱਕਆਊਟ ਨੋਟਿਸ (ਐਲ ਓ ਸੀ) ਜਾਰੀ ਕਰ ਦਿੱਤਾ ਹੈ।
ਜ਼ਿਲਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਝੰਡਾ ਲਾਉਣ ਦੀ ਘਟਨਾ ਨੂੰ ਕਿਸੇ ਦੀ ਸ਼ਰਾਰਤ ਕਿਹਾ ਹੈ। ਉਨ੍ਹਾਂ ਕਿਹਾ ਕਿ ਝੰਡੇ ਉਪਰ ਜ਼ਿੰਦਾਬਾਦ ਨੂੰ ‘ਜੀਨਦਾਬਾਦ’ ਲਿਖਣ ਤੋਂ ਸਾਫ ਹੈ ਕਿ ਇਹ ਕੰਮ ਕਿਸੇ ਦੀ ਸ਼ਰਾਰਤ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਅਨੁਸਾਰ ਅਜਿਹਾ ਕੋਈ ਵੀ ਝੰਡਾ ਲਾਉਣਾ ਕਾਨੂੰਨੀ ਅਪਰਾਧ ਨਹੀਂ, ਪਰ ਇਹ ਝੰਡਾ ਕੋਈ ਮਾਨਤਾ ਪ੍ਰਾਪਤ ਨਹੀਂ, ਫਿਰ ਵੀ ਜੇ ਇਹ ਕੰਮ ਗਲਤ ਮਨਸ਼ਾ ਨਾਲ ਕੀਤਾ ਜਾਂਦਾ ਹੈ ਤਾਂ ਉਹ ਸਜ਼ਾ ਯੋਗ ਅਪਰਾਧ ਹੈ।

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca