ਮੋਗੇ ਦੇ ਡੀ ਸੀ ਦਫਤਰ ਉੱਤੇ ਖਾਲਿਸਤਾਨੀ ਝੰਡਾ ਟੰਗੇ ਜਾਣ ਨਾਲ ਕੈਪਟਨ ਭੜਕਿਆ
Connect with us [email protected]

ਰਾਜਨੀਤੀ

ਮੋਗੇ ਦੇ ਡੀ ਸੀ ਦਫਤਰ ਉੱਤੇ ਖਾਲਿਸਤਾਨੀ ਝੰਡਾ ਟੰਗੇ ਜਾਣ ਨਾਲ ਕੈਪਟਨ ਭੜਕਿਆ

Published

on

  • ਗੁਰਪਤਵੰਤ ਪੰਜਾਬ ਆ ਕੇ ਦੇਖੇ, ਮੈਂ ਸਬਕ ਸਿਖਾ ਦੇਵਾਂਗਾ : ਕੈਪਟਨ
    ਚੰਡੀਗੜ੍ਹ, 14 ਅਗਸਤ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲਸ ਨੂੰ ਮੋਗਾ ਦੇਜ਼ਿਲਾ ਪ੍ਰਬੰਧਕੀ ਕੰਪੈਲਕਸ ਉੱਤੇ’ਖਾਲਿਸਤਾਨ’ ਦਾ ਝੰਡਾ ਟੰਗਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਤੇ ਨੌਜਵਾਨਾਂ ਨੂੰ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐੱਸ ਐੱਫ ਜੇ) ਵਰਗੇ ਭਾਰਤ ਵਿਰੋਧੀ ਲੋਕਾਂ ਦੇ ਪ੍ਰਚਾਰ ਦੇ ਭਰਮ ਵਿਚ ਨਾ ਆਉਣ ਦੀ ਅਪੀਲ ਕੀਤੀ ਹੈ।
  • ਮੁੱਖ ਮੰਤਰੀ ਨੇ ਗੁਰਪਤਵੰਤ ਪੰਨੂੰ ਨੂੰ ਚੁਣੌਤੀ ਦੇਂਦਿਆਂ ਕਿਹਾ ਕਿ ‘ਤੂੰ ਪੰਜਾਬ ਵਿੱਚ ਆ ਕੇ ਦੇਖ, ਮੈਂ ਤੈਨੂੰ ਸਬਕ ਸਿਖਾ ਦੇਵਾਂਗਾ।’ ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।
  • ਅਸਲ ਵਿੱਚ ਅੱਜ ਸ਼ੁੱਕਰਵਾਰ ਤੜਕੇ ਮੋਗਾ ਵਿਖੇ ਲੋਕਾਂ ਵਿੱਚ ਇਸ ਨਾਲ ਸਨਸਨੀ ਫੈਲ ਗਈ ਕਿ ਰਾਤ ਦੇ ਵਕਤ ਕੋਈ ਵਿਅਕਤੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਛੱਤ ਉੱਤੇ ਲੱਗੇ ਭਾਰਤ ਦੇ ਤਿਰੰਗੇ ਝੰਡੇ ਨੂੰ ਕੱਟ ਕੇ ਉਸ ਦੀ ਥਾਂ’ਖਾਲਿਸਤਾਨ’ ਦਾ ਝੰਡਾ ਲਾ ਗਿਆ ਸੀ।
  • ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਹੋਈ ਇਸ ਕਾਰਵਾਈ ਨਾਲ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਵੀ ਸੀ ਅਤੇ ਖੁਫੀਆ ਤੰਤਰ ਉੱਤੇ ਵੀ ਸਵਾਲ ਉੱਠਣ ਲੱਗੇ ਸਨ ਕਿ ਅਜਿਹੀ ਵੱਡੀ ਕਾਰਵਾਈ ਕਿਵੇਂ ਹੋ ਗਈ।
  • ਜ਼ਿਲ੍ਹਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਮੌਕੇ ਉੱਤੇਜਾ ਕੇ ਸਾਰੇ ਮਾਮਲੇ ਦੀ ਜਾਣਕਾਰੀ ਲਈ ਤੇ ਕਿਹਾ ਕਿ ਉਹ ਕੁਝ ਸਮਾਂ ਬਾਅਦ ਇਸ ਬਾਰੇ ਮੀਡੀਆ ਨਾਲ ਗੱਲ ਕਰਨਗੇ।
  • ਵਰਨਣ ਯੋਗ ਹੈ ਕਿ ਕੁਝ ਸਿੱਖ ਸੰਗਠਨਾਂ, ਖਾਸ ਤੌਰ ਉੱਤੇ ਸਿੱਖਸ ਫਾਰ ਜਸਟਿਸ, ਵੱਲੋਂ 15 ਅਗਸਤ ਦੇ ਲਈ ਮਿਲ ਰਹੀਆਂ ਧਮਕੀਆਂ ਕਾਰਨ ਪੰਜਾਬ ਪੁਲਸ ਨੇ ਹਾਈ ਅਲਰਟ ਜਾਰੀ ਕੀਤਾ ਹੋਇਆ ਸੀ।
  • ਇਸ ਦੌਰਾਨ ਐੱਸ ਐੱਫ ਜੇ ਵੱਲੋਂ ਦਿੱਲੀ ਵਿੱਚ ਲਾਲ ਕਿਲ੍ਹੇ ਉੱਤੇਝੰਡਾ ਲਹਿਰਾਉਣ ਦੀਆਂ ਧਮਕੀਆਂ ਕਾਰਨ ਕੇਂਦਰ ਨੇ ਚੌਕਸ ਰਹਿਣ ਦੀ ਸੂਚਨਾਵੀ ਦਿੱਤੀ ਸੀ, ਇਸ ਦੇ ਬਾਵਜੂਦ ਮੋਗਾ ਵਿੱਚ ਇਹ ਘਟਨਾ ਵਾਪਰ ਗਈ।ਪੁਲਸ ਨੇ ਦੋਵਾਂ ਜਣਿਆਂ ਦੀ ਸੂਚਨਾ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਅਤੇ ਦੋਵਾਂ ਦੀ ਸੀ ਸੀ ਟੀ ਵੀ ਫੁਟੇਜ ਜਾਰੀ ਕੀਤੀ ਹੈ।
    ਇਸ ਪਿੱਛੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਕਿ ਮੋਗਾ ਦੀ ਘਟਨਾ ਵਿਚ ਪਛਾਣੇ ਗਏ 2 ਜਣਿਆਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਕਿ ਕਾਨੂੰਨ ਮੁਤਾਬਕ ਇਨ੍ਹਾਂ ਉੱਤੇਕਾਰਵਾਈ ਹੋ ਸਕੇ।
  • ਅੱਜ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਗੁਰਪਤਵੰਤ ਪੰਨੂੰ ਨੂੰ ਕੋਈ ਤਵੱਜੋ ਨਾ ਦੇਣ ਲਈ ਕਿਹਾ ਅਤੇ ਸਾਵਧਾਨ ਕੀਤਾ ਕਿ ਕੁਝ ਲੋਕ ਏਦਾਂ ਦੇ ਪ੍ਰਚਾਰ ਤੋਂ ਭਾਵੁਕ ਹੋ ਜਾਂਦੇ ਹਨ।
  • ਉਨ੍ਹਾਂ ਨੇ ਗੁਰਪਤਵੰਤ ਪੰਨੂੰ ਨੂੰ ਵੰਗਾਰ ਕੇ ਕਿਹਾ ਕਿ ਦੂਸਰੇ ਲੋਕ ਉਸ ਦੇ ਕਹਿਣ ਉੱਤੇ ਏਦਾਂ ਕਿਉਂ ਕਰਨ, ਉਹ ਜੁਰਅੱਤ ਰੱਖਦਾ ਹੈ ਤਾਂ ਇੱਥੇ ਆ ਕੇ ਖੁਦ ਇਹੋ ਕਰ ਕੇ ਦਿਖਵੇ। ਉਨ੍ਹਾਂ ਨੇ ਨੌਜਵਾਨਾਂ ਨੂੰ ਸੁਚੇਤਕੀਤਾ ਕਿਗੁਰਪਤਵੰਤ ਦੀ ਸ਼ਕਲ ਵੀ ਪੰਜਾਬੀਆਂ ਵਰਗੀ ਨਹੀਂ ਲਗਦੀ, ਉਹ ਪੈਸੇ ਬਟੋਰਨ ਲਈ ਏਦਾਂ ਦੀਆਂ ਹਰਕਤਾਂ ਕਰਦਾ ਹੈ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca