ਰਾਜਸਥਾਨ ਦਾ ਸੱਤਾ ਸੰਘਰਸ਼ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਲਈ ਦੋ ਵਾਰ ਨਾਂਹ ਕਰਨ ਪਿੱਛੋਂ ਸ਼ਰਤਾਂ ਰੱਖ ਦਿੱਤੀਆਂ
Connect with us [email protected]

ਪੰਜਾਬੀ ਖ਼ਬਰਾਂ

ਰਾਜਸਥਾਨ ਦਾ ਸੱਤਾ ਸੰਘਰਸ਼ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਲਈ ਦੋ ਵਾਰ ਨਾਂਹ ਕਰਨ ਪਿੱਛੋਂ ਸ਼ਰਤਾਂ ਰੱਖ ਦਿੱਤੀਆਂ

Published

on

  • ਭਰੋਸੇ ਦਾ ਵੋਟ ਲੈਣਾ ਹੋਵੇ ਤਾਂ ਸਿੱਧਾ ਟੈਲੀਕਾਸਟ ਕਰੋ: ਗਵਰਨਰ
    ਜੈਪੁਰ, 27 ਜੁਲਾਈ, – ਰਾਜਸਥਾਨ ਦੇ ਡਿਪਟੀ ਮੁੱਖ ਮੰਤਰੀ ਰਹਿ ਚੁੱਕੇ ਸਚਿਨ ਪਾਇਲਟ ਦੀ ਬਗ਼ਾਵਤ ਦੇ ਬਾਅਦ ਆਪਣੀ ਸਰਕਾਰ ਬਚਾਉਣ ਰੁੱਝੇ ਹੋਏ ਕਾਂਗਰਸੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਗਵਰਨਰ ਨਾਲ ਟਕਰਾਅ ਅਜੇ ਖ਼ਤਮ ਨਹੀਂ ਹੋ ਰਿਹਾ।
  • ਗਵਰਨਰ ਕਲਰਾਜ ਮਿਸ਼ਰਾ ਨੇ ਵਿਧਾਨ ਸਭਾ ਸੈਸ਼ਨ ਸੱਦਣ ਲਈ ਕੈਬਨਿਟ ਮਤਾ ਦੋ ਵਾਰ ਅਣਗੌਲੇ ਕਰਨ ਪਿੱਛੋਂ ਅੱਜ ਅਚਾਨਕ ਦੋ ਸ਼ਰਤਾਂ ਨਾਲ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇਣ ਲਈ ਹਾਮੀ ਭਰ ਦਿੱਤੀ ਹੈ, ਪਰ ਕਾਂਗਰਸ ਪਾਰਟੀ ਉਨ੍ਹਾਂਵਿਰੁੱਧ ਅਜੇ ਤੱੱਕ ਵੀ ਹਮਲਾਵਰ ਹੋਈ ਪਈ ਹੈ।
  • ਮੁੱਖ ਮੰਤਰੀ ਅਸ਼ੋਕ ਗਹਿਲੋਤਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ਉੱਤੇ ਗੱਲ ਕਰਦੇ ਸਮੇਂ ਰਾਜ ਦੇ ਗਵਰਨਰ ਕਲਰਾਜ ਮਿਸ਼ਰਾ ਦੀ ਸ਼ਿਕਾਇਤ ਕੀਤੀ ਹੈ ਅਤੇ ਇਸ ਦੇ ਨਾਲ ਕਾਂਗਰਸ ਪਾਰਟੀ ਨੇ ਰਾਸ਼ਟਰਪਤੀ ਨੂੰ ਗਵਰਨਰ ਵਿਰੁੱਧ ਮੰਗ ਪੱਤਰ ਵੀ ਭੇਜ ਦਿੱਤਾ ਹੈ। ਇਸ ਦੌਰਾਨ ਗਵਰਨਰ ਨੂੰ ਹਟਾਉਣ ਲਈ ਹਾਈ ਕੋਰਟ ਵਿਚ ਇੱਕ ਪਟੀਸ਼ਨ ਵੀ ਦਾਇਰ ਕਰ ਦਿੱਤੀ ਗਈ ਹੈ।
    ਅੱਜ ਸੋਮਵਾਰ ਨੂੰ ਏਥੇ ਰਾਜ ਭਵਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਸਮਾਗਮ ਸੱਦਣ ਲਈ ਗਵਰਨਰ ਸਹਿਮਤ ਹਨ, ਪਰ ਇਹ ਸੰਵਿਧਾਨਕ ਤਰੀਕੇ ਨਾਲ ਹੋਣਾ ਚਾਹੀਦਾ ਹੈ।
  • ਮੀਡੀਆ ਵਿਚ ਸੂਬਾ ਸਰਕਾਰ ਦੇ ਬਿਆਨਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਸਰਕਾਰ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਲੈਣਾ ਚਾਹੁੰਦੀ ਹੈ, ਪਰ ਸੈਸ਼ਨ ਸੱਦਣ ਦੇ ਮਤੇ ਵਿਚ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ।
  • ਜੇ ਸਰਕਾਰ ਭਰੋਸੇ ਦਾ ਵੋਟ ਹਾਸਲ ਕਰਨਾ ਚਾਹੁੰਦੀ ਹੈ ਤਾਂ ਇਹ ਘੱਟ ਸਮੇਂ ਵਿੱਚਸੈਸ਼ਨ ਸੱਦਣ ਦਾ ਯੋਜਨਾਬੱਧ ਆਧਾਰ ਬਣ ਸਕਦਾ ਹੈ।ਗਵਰਨਰ ਨੇ ਕਿਹਾ ਕਿ ਗ਼ੈਰ-ਸਾਧਾਰਨ ਹਾਲਾਤ ਹੋਣ ਕਾਰਨ ਰਾਜ ਸਰਕਾਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਵਿਧਾਨ ਸਭਾ ਸੈਸ਼ਨ 21 ਦਿਨ ਦੇ ਨੋਟਿਸ ਨਾਲ ਸੱਦਿਆ ਜਾਵੇ ਜਿਸ ਵਿੱਚ ਸਾਰਿਆਂ ਨੂੰ ਆਪਣੀ ਗੱਲ ਰੱਖਣ ਲਈ ਪੂਰਾ ਮੌਕਾ ਮਿਲੇ ਅਤੇ ਜੇ ਭਰੋਸੋ ਦਾ ਵੋਟ ਹਾਸਲ ਕਰਨ ਲਈ ਵਿਧਾਨ ਸਭਾ ਸੈਸ਼ਨ ਵਿਚ ਕੋਸ਼ਿਸ਼ ਕਰਨੀ ਹੈ ਤਾਂ ਸਭ ਪ੍ਰਕਿਰਿਆ ਪਾਰਲੀਮੈਂਟਰੀ ਮਾਮਲਿਆਂ ਦੇ ਪਿੰ੍ਰਸੀਪਲ ਸੈਕਟਰੀ ਦੀ ਹਾਜ਼ਰੀ ਵਿਚ ਕੀਤੀ ਜਾਵੇ ਤੇ ਇਸ ਦਾ ਸਿੱਧਾ ਟੈਲੀਕਾਸਟ ਹੋਣਾ ਚਾਹੀਦਾ ਹੈ।
  • ਗਵਰਨਰ ਨੇ ਉਚੇਚ ਨਾਲ ਕਿਹਾ ਹੈ ਕਿ ਇਸ ਕਾਰਵਾਈ ਲਈ ਸੁਪਰੀਮ ਕੋਰਟ ਦੇ ਫ਼ੈਸਲਿਆਂ ਦਾਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਇਨਫੈਕਸ਼ਨ ਰੋਕਣ ਲਈ ਜ਼ਰੂਰੀ ਹਦਾਇਤਾਂ ਦੀ ਪਾਲਣਾ ਹੋਣੀ ਚਾਹੀਦੀ ਹੈ, ਕੀ ਇਸ ਦਾ ਕੋਈ ਪ੍ਰਬੰਧ ਹੈ ਕਿ 200 ਵਿਧਾਇਕ ਅਤੇ 100 ਤੋਂਵੱਧ ਅਧਿਕਾਰੀ ਅਤੇ ਮੁਲਾਜ਼ਮ ਇੱਕੋ ਵੇਲੇ ਇਕੱਠੇ ਹੋ ਸਕਣ, ਜਿਸ ਨਾਲ ਇਨਫੈਕਸ਼ਨ ਦਾ ਕੋਈ ਡਰ ਨਾ ਰਹੇ।
  • ਦੂਸਰੇ ਪਾਸੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੂੰ ਕਿਹਾ ਕਿ ਮੈਂ ਕੱਲ੍ਹ ਐਤਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ਉੱਤੇ ਗੱਲ ਕੀਤੀ ਸੀ ਤੇ ਉਨ੍ਹਾਂ ਨੂੰ ਗਵਰਨਰ ਦੇ ਵਤੀਰੇ ਬਾਰੇ ਦੱਸਿਆ ਸੀ। ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਮੰਤਰੀ ਮੰਡਲ ਤੋਂ ਪਾਸ ਕੀਤੇ ਮਤੇ ਦੇ ਬਾਵਜੂਦ ਗਵਰਨਰ ਵੱਲੋਂ ਮਨਜ਼ੂਰੀ ਨਾ ਦੇਣਾ ਗਲਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੱਤ ਦਿਨ ਪਹਿਲਾਂ ਲਿਖੇ ਪੱਤਰ ਬਾਰੇ ਵੀ ਚਰਚਾ ਕੀਤੀ ਗਈ ਹੈ।

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca