ਰਾਜਸਥਾਨ ਦੀ ਰਾਜਨੀਤੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ
Connect with us [email protected]

ਰਾਜਨੀਤੀ

ਰਾਜਸਥਾਨ ਦੀ ਰਾਜਨੀਤੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

Published

on

  • ਸਚਿਨ ਪਾਇਲਟ ਨੂੰ ਆਖਰੀ ਲਾਈਨ ਵਿੱਚ ਬੈਠਣਾ ਪਿਆ
    ਜੈਪੁਰ, 14 ਅਗਸਤ, -ਰਾਜਸਥਾਨ ਵਿੱਚ ਕਰੀਬ ਇਕ ਮਹੀਨਾ ਲੰਮਾ ਚੱਲੇ ਸਿਆਸੀ ਘਟਨਾ ਚੱਕਰਤੋਂ ਬਾਅਦ ਅੱਜ ਕਾਂਗਰਸ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸਰਕਾਰ ਨੇ ਵਿਧਾਨ ਸਭਾ ਤੋਂਭਰੋਸੇ ਦਾ ਵੋਟ ਜਿੱਤ ਲਿਆ ਹੈ।
  • ਵਿਧਾਨ ਸਭਾ ਨੇ ਸਰਕਾਰ ਵਲੋਂਸਰਕਾਰ ਵਿੱਚ ਭਰੋਸੇ ਲਈ ਪੇਸ਼ ਕੀਤਾ ਮਤਾ ਅੱਜ ਆਵਾਜ਼ ਦੀ ਵੋਟ ਨਾਲ ਪਾਸ ਕਰ ਦਿੱਤਾਹੈ। ਇਸ ਮਤੇ ਉੱਤੇਬਹਿਸ ਦਾ ਜਵਾਬ ਦੇਂਦਿਆਂਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵਿਰੋਧੀ ਧਿਰ ਵਲੋਂਲਾਏ ਗਏ ਦੋਸ਼ਾਂ ਨੂੰ ਰੱਦ ਕਰ ਕੇ ਕਿਹਾ, ‘ਕਈ ਦੋਸ਼ਾਂ ਨੂੰ ਮੈਂ ਰੱਦ ਕਰਦਾ ਹਾਂ।
  • ਕੋਰੋਨਾ ਵਾਇਰਸ ਮਹਾਮਾਰੀ ਦੀ ਨਾਲ ਨਜਿੱਠਣ ਵਿੱਚ ਰਾਜਸਥਾਨ ਸਰਕਾਰ ਦੇ ਕੰਮ ਦੀ ਸ਼ਲਾਘਾ ਦੇਸ਼-ਦੁਨੀਆ ਨੇ ਕੀਤੀ ਹੈ।’
    ਇਸ ਮੌਕੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਕਿ ਭਾਜਪਾ ਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਮੇਰੀ ਸਰਕਾਰ ਡੇਗਣ ਦੀ ਯੋਜਨਾ ਰਚੀ, ਪਰ ਕਾਂਗਰਸ ਪ੍ਰਵਾਰ ਵਿੱਚ ਫੁੱਟ ਪਾਉਣ ਦੇ ਉਨ੍ਹਾਂ ਦੇ ਸੁਫ਼ਨੇ ਪੂਰੇ ਨਹੀਂ ਹੋਣ ਲੱਗੇ।
  • ‘ਵਿਰੋਧੀ ਧਿਰ ਭਾਜਪਾ ਵੱਲ ਇਸ਼ਾਰਾ ਕਰਦੇ ਹੋਏ ਗਹਿਲੋਤ ਨੇ ਕਿਹਾ, ‘ਤੁਹਾਡੀ ਹਾਈ ਕਮਾਨ ਨੇ ਤੈਅ ਕਰ ਲਿਆਹੈ ਕਿ ਰਾਜਸਥਾਨ ਸਰਕਾਰ ਨੂੰ ਸੁੱਟ ਕੇ ਰਹਾਂਗੇ ਤੇ ਮੈਂ ਤੈਅ ਕਰ ਲਿਆ ਹੈ ਕਿ ਕਿਸੇ ਕੀਮਤ ਉੱਤੇਡਿੱਗਣ ਨਹੀਂਦੇਣੀ।
  • ‘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਸਾਫ ਕਿਹਾ ਕਿ ਦੇਸ਼ ਵਿੱਚ 2 ਲੋਕ ਰਾਜ ਕਰ ਰਹੇ ਹਨ। ਉਨ੍ਹਾ ਕਿਹਾ, ‘ਦੇਸ਼ ਵਿੱਚ ਲੋਕਤੰਤਰ ਖਤਰੇ ਵਿੱਚਹੋਣ ਦੀ ਚਿੰਤਾ ਸਾਨੂੰ ਸਭਨੂੰ ਹੋਣੀ ਚਾਹੀਦੀ ਹੈ।’ ਇਸ ਦੇ ਬਾਅਦ ਇਹ ਮਤਾ ਪਾਸ ਕਰ ਦਿੱਤਾ ਗਿਆ।
  • ਭਰੋਸੇ ਦੇ ਮਤੇ ਉੱਤੇ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾਵਾਂ ਨੇ ਕਈ ਵਾਰ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਵਿਚਾਲੇ ਖਿੱਚੋਤਾਣ ਬਾਰੇ ਵਿਅੰਗ ਕੀਤੇ, ਪਰ ਮੁੱਖ ਮੰਤਰੀ ਗਹਿਲੋਤ ਨੇ ਇਸ ਨੂੰ ਪਾਰਟੀ ਦਾ ਅੰਦਰੂਨੀ ਮੁੱਦਾ ਹੀ ਕਿਹਾ। ਉਨ੍ਹਾਂ ਕਿਹਾ, ‘ਭਾਜਪਾ ਵਾਲੇ ਕੌਣ ਹਨ ਸਾਡੀ ਪਾਰਟੀ ਬਾਰੇ ਬੋਲਣ ਵਾਲੇ। ਇਹ ਸਾਡਾ ਅੰਦਰੂਨੀ ਮਾਮਲਾ ਹੈ।’
  • ਆਪਣੇ ਰਾਜ ਵਿੱਚ ਵਿਧਾਇਕਾਂ ਦੇ ਫੋਨ ਟੈਪ ਦੇ ਦੋਸ਼ ਰੱਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘ਏਥੇ ਕੋਈ ਫੋਨ ਟੈਪ ਨਹੀਂ ਹੁੰਦਾ। ਮੈਂ ਤਹਾਨੂੰ ਭਰੋਸਾ ਦੇਣਾ ਚਾਹੁੰਦਾ ਹਾਂ।’ ਮੁੱਖ ਮੰਤਰੀ ਦੇ ਇਸ ਜਵਾਬ ਤੋਂ ਬਾਅਦ ਸਦਨ ਨੇ ਸਰਕਾਰ ਦੇ ਵਿਸ਼ਵਾਸ ਦਾ ਮਤਾ ਆਵਾਜ਼ ਵੋਟ ਨਾਲ ਪਾਸ ਕਰ ਦਿੱਤਾ ਅਤੇ ਵਿਧਾਨ ਸਭਾ ਸਪੀਕਰ ਸੀ ਪੀ ਜੋਸ਼ੀ ਨੇ ਇਸ ਤੋਂ ਬਾਅਦ ਸਦਨ ਦੀ ਕਾਰਵਾਈ 21 ਅਗਸਤ ਤੱਕ ਲਈ ਮੁਲਤਵੀ ਕਰ ਦਿੱਤੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca