ਲਾਸ਼ ਬਦਲੀ ਬਾਰੇ ਸਰਕਾਰ ਨੇ ਕਿਹਾ: ਭਸਮ ਦੀ ਡੀ ਐੱਨ ਏ ਜਾਂਚ ਨਹੀਂ ਹੋ ਸਕਣੀ
Connect with us [email protected]

ਪੰਜਾਬੀ ਖ਼ਬਰਾਂ

ਲਾਸ਼ ਬਦਲੀ ਬਾਰੇ ਸਰਕਾਰ ਨੇ ਕਿਹਾ: ਭਸਮ ਦੀ ਡੀ ਐੱਨ ਏ ਜਾਂਚ ਨਹੀਂ ਹੋ ਸਕਣੀ

Published

on

ਚੰਡੀਗੜ੍ਹ, 30 ਜੁਲਾਈ – ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਲਾਸ਼ਾਂ ਦੀ ਅਦਲਾ ਬਦਲੀ ਦੇ ਕੇਸ ਵਿੱਚ ਪੰਜਾਬ ਸਰਕਾਰ ਨੇ ਕੱਲ੍ਹ ਪੰਜਾਬ ਹਰਿਆਣਾ ਹਾਈ ਕੋਰਟ Ḕਚ ਆਪਣਾ ਪੱਖ ਰੱਖਿਆ।

ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪ੍ਰੀਤਮ ਸਿੰਘ ਦੀ ਲਾਸ਼ ਪਦਮਾ ਨਾਂਅ ਦੀ ਔਰਤ ਨਾਲ ਬਦਲੇ ਜਾਣ ਦੀ ਜਾਂਚ 19 ਜੁਲਾਈ ਨੂੰ ਸਬ ਡਵੀਜ਼ਨਲ ਮੈਜਿਸਟਰੇਟ ਨੂੰ ਸੌਂਪੀ ਜਾ ਚੁੱਕੀ ਹੈ। ਇਸ Ḕਤੇ ਹਾਈ ਕੋਰਟ ਨੇ ਜਾਂਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਤਾਂ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਲਾਸ਼ ਦੀ ਪਛਾਣ ਲਈ ਅਸਥੀਆਂ ਦਾ ਡੀ ਐੱਨ ਏ ਟੈਸਟ ਸੰਭਵ ਨਹੀਂ ਹੈ।

ਪ੍ਰੀਤਮ ਸਿੰਘ ਦੇ ਪੁੱਤਰਾਂ ਗੁਰਚਰਨ ਸਿੰਘ ਅਤੇ ਦਲਬੀਰ ਸਿੰਘ ਦੇ ਵਕੀਲ ਨੇ ਇਸ ਦੀ ਜਾਂਚ ਐੱਸ ਆਈ ਟੀ ਤੋਂ ਕਰਵਾਏ ਜਾਣ ਦੀ ਮੰਗ ਕੀਤੀ। ਇਸ Ḕਤੇ ਵਕੀਲ ਵਿਵੇਕ ਪੁਰੀ ਨੇ ਮੈਜਿਸਟਰੇਟੀ ਜਾਂਚ ਦੀ ਅੱਜ ਤੱਕ ਦੀ ਕਾਰਵਾਈ ਦੀ ਜਾਣਕਾਰੀ ਮੰਗਦੇ ਹੋਏ ਸੁਣਵਾਈ ਨੂੰ ਸੱਤ ਅਗਸਤ ਤੱਕ ਮੁਲਤਵੀ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਪ੍ਰੀਤਮ ਸਿੰਘ ਦੇ ਪੁੱਤਰਾਂ ਨੇ ਅਪੀਲ ਕੀਤੀ ਸੀ ਕਿ 18 ਜੁਲਾਈ ਨੂੰ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਪਿਤਾ ਦਾ 17 ਜੁਲਾਈ ਨੂੰ ਦਿਹਾਂਤ ਹੋ ਗਿਆ। ਮੁਕੇਰੀਆਂ Ḕਚ ਉਨ੍ਹਾਂ ਦੇ ਪਿਤਾ ਦੀ ਦੇਹ ਸੌਂਪੀ ਗਈ, ਪਰਜ ਦ ਦੇਖਿਆ ਤਾਂ ਦੇਹ ਬਜ਼ੁਰਗ ਦੀ ਬਜਾਏ ਇੱਕ ਪਦਮਾ ਨਾਂਅ ਦੀ ਔਰਤ ਦੀ ਸੀ। ਉਨ੍ਹਾਂ ਦੇਹ ਨੂੰ ਮੁਰਦਾਘਰ ਵਿੱਚ ਰੱਖਵਾ ਦਿੱਤਾ।

ਅਪੀਲਕਰਤਾਵਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਜਿਊਂਦੇ ਹਨ ਤੇ ਹਾਲੇ ਵੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਹਨ। ਅਪੀਲਕਰਤਾ ਨੇ ਆਪਣੀ ਅਪੀਲ ਵਿੱਚ ਹਸਪਤਾਲ ਵਿੱਚ ਕਿਸੇ ਵੱਡੇ ਘੁਟਾਲੇ ਦਾ ਖਦਸ਼ਾ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਿਤਾ ਦੀ ਗੁੰਮਸ਼ੁਦਗੀ ਲਈ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca