ਸ਼ਰਾਬ ਕੇਸ ਵਿੱਚ ਡੀ ਜੀ ਪੀ ਵਿਰੁੱਧ ਬਿਆਨਬਾਜ਼ੀ ਲਈ ਕੈਪਟਨ ਵੱਲੋਂ ਮਜੀਠੀਆ ਦੀ ਆਲੋਚਨਾ
Connect with us [email protected]om

ਰਾਜਨੀਤੀ

ਸ਼ਰਾਬ ਕੇਸ ਵਿੱਚ ਡੀ ਜੀ ਪੀ ਵਿਰੁੱਧ ਬਿਆਨਬਾਜ਼ੀ ਲਈ ਕੈਪਟਨ ਵੱਲੋਂ ਮਜੀਠੀਆ ਦੀ ਆਲੋਚਨਾ

Published

on

ਚੰਡੀਗੜ੍ਹ, 13 ਅਗਸਤ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀਆਂ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਅਤੇ ਉਚ ਪੇਸ਼ੇਵਾਰਨਾ ਪਹੁੰਚ ਰੱਖਦੇ ਅਫਸਰ ਉਤੇ ਮਿੱਥ ਕੇ ਹਮਲਾ ਕਰਨ ਕਰ ਕੇ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਬਦਕਿਸਮਤੀ ਨਾਲ ਵਾਪਰੀ ਨਕਲੀ ਸ਼ਰਾਬ ਦੀ ਘਟਨਾ ਦਾ ਲਾਹਾ ਲੈਣ ਲਈ ਅਕਾਲੀਆਂ ਨੇਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਸੀ ਹਿੱਤਾਂ ਲਈ ਇਕ ਸ਼ਰਮਨਾਕ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਸ ਦੇ ਮੁਖੀ(ਡੀ ਜੀ ਪੀ) ਦਿਨਕਰ ਗੁਪਤਾ ਉੱਤੇਐੱਸ ਐੱਸ ਪੀ ਅੰਮ੍ਰਿਤਸਰ (ਦਿਹਾਤੀ) ਨੂੰ ਬਚਾਉਣ ਦੇ ਦੋਸ਼ ਲਾਏ ਸਨ, ਜਿਸ ਦੇ ਬਾਅਦਇਸ ਕਾਰਨ ਮੁੱਖ ਮੰਤਰੀ ਨੇ ਮਜੀਠੀਆ ਨੂੰ ਝਾੜ ਪਾਈ ਹੈ।

ਮਜੀਠੀਆ ਨੇ ਐੱਸ ਐੱਸ ਪੀ ਉੱਤੇ ਦੋਸ਼ ਲਾਇਆ ਸੀ ਕਿ ਸ਼ਰਾਬ ਮਾਫੀਆ ਦੇ ਖਿਲਾਫ ਕੀਤੀ ਸ਼ਿਕਾਇਤ ਉਤੇ ਉਸ ਵੱਲੋਂ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਕਰ ਕੇਏਦਾਂ ਦਾ ਦੁਖਾਂਤ ਵਾਪਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਸ ਅਫਸਰ ਦੇ ਬਚਾਅ ਵਿੱਚ ਆਉਣ ਦੀ ਲੋੜ ਨਹੀਂ, ਜਿਸ ਦਾ ਸਾਰਾ ਟਰੈਕ ਰਿਕਾਰਡ ਨਸ਼ਿਆਂ, ਨਾਜਾਇਜ਼ ਸ਼ਰਾਬ ਤਸਕਰਾਂ, ਕਾਰੋਬਾਰੀਆਂ ਖਿਲਾਫ ਕਾਰਵਾਈ ਸਮੇਤ ਬੇਦਾਗ ਹੈ।ਉਨ੍ਹਾਂ ਕਿਹਾ ਕਿ ਐੱਸ ਐੱਸ ਪੀ ਧਰੁਵ ਦਹੀਆ ਉਨ੍ਹਾਂ ਦੀ ਨਿੱਜੀ ਸੁਰੱਖਿਆ ਟੀਮ ਵਿੱਚ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਐੱਸ ਐੱਸ ਪੀਅਤੇ ਡਿਪਟੀ ਕਮਿਸ਼ਨਰਮੇਰੇਵੱਲੋਂ ਸਿੱਧੇ ਤੌਰ ਉੱਤੇਲਾਏ ਜਾਂਦੇ ਹਨ, ਇਸ ਲਈ ਕਿਸੇ ਵੀ ਕੇਸ ਵਿੱਚ ਉਨ੍ਹਾਂ ਖਿਲਾਫ ਕਾਰਵਾਈ ਲਈ ਡੀ ਜੀ ਪੀ ਜਾਂ ਚੀਫ ਸੈਕਟਰੀ ਨੂੰ ਜ਼ਿੰਮੇਵਾਰ ਨਹੀਂਕਿਹਾ ਜਾ ਸਕਦਾ।

ਮੁੱਖ ਮੰਤਰੀ ਨੇ ਮਜੀਠੀਆ ਵੱਲੋਂ ਲਾਏ ਦੋਸ਼ ਰੱਦ ਕਰਦਿਆਂ ਕਿਹਾ ਕਿ ਐੱਸ ਐੱਸ ਪੀ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਜਾਂ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਕੋਈ ਜਾਣਕਾਰੀ ਨਹੀਂ ਸੀ, ਜਿਵੇਂ ਮਜੀਠੀਆ ਕਹਿੰਦਾ ਹੈ।

ਇਸਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਐੱਸ ਐੱਸ ਪੀਵੱਲੋਂ ਸ਼ਰਾਬ ਤਸਕਰਾਂ ਨੂੰ ਬਚਾਉਣ ਦਾ ਸ਼ੱਕ ਹੁੰਦਾ ਤਾਂ ਉਹ ਸਭ ਤੋਂ ਪਹਿਲਾਂ ਉਸ ਦੇ ਖਿਲਾਫ ਕਾਰਵਾਈ ਕਰਦੇ, ਜਿਵੇਂ ਇਹ ਦੁਖਾਂਤ ਵਾਪਰਨ ਪਿੱਛੋਂ ਪੰਜ ਅਧਿਕਾਰੀਆਂ ਦੇ ਖਿਲਾਫ ਕੀਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਪਣੇ ਸਿਆਸੀ ਹਿੱਤ ਅੱਗੇ ਵਧਾਉਣ ਲਈ ਇਸ ਦੁਖਾਂਤ ਦਾ ਲਗਾਤਾਰ ਲਾਹਾ ਖੱਟਣ ਲਈ ਕੋਸ਼ਿਸ਼ਾਂਕੀਤੀਆਂ ਜਾ ਰਹੀਆਂ ਹਨ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca