ਸਕੂਲ ਬੋਰਡ ਦਾ ਨਤੀਜਾ ਸੌ ਫੀਸਦੀ ਹੈ, ਬੱਚਾ ਭਾਵੇਂ ਸਕੂਲਾਂ ਵਿੱਚ ਇੱਕ-ਇੱਕ ਹੀ ਪੜ੍ਹਦੈ!
Connect with us [email protected]

ਪੰਜਾਬੀ ਖ਼ਬਰਾਂ

ਸਕੂਲ ਬੋਰਡ ਦਾ ਨਤੀਜਾ ਸੌ ਫੀਸਦੀ ਹੈ, ਬੱਚਾ ਭਾਵੇਂ ਸਕੂਲਾਂ ਵਿੱਚ ਇੱਕ-ਇੱਕ ਹੀ ਪੜ੍ਹਦੈ!

Published

on

ਚੰਡੀਗੜ੍ਹ, 24 ਜੁਲਾਈ – ਪੰਜਾਬ ਵਿੱਚ ਇਸ ਸਾਲ ਜਿਨ੍ਹਾਂ ਸਕੂਲਾਂ Ḕਚ ਬਾਰ੍ਹਵੀਂ ਜਮਾਤ ਵਿੱਚ ਸੌ ਫੀਸਦੀ ਨਤੀਜੇ ਆਏ ਦੱਸੇ ਗਏ ਹਨ, ਉਨ੍ਹਾਂ ਦਾ ਅੰਦਰਲਾ ਸੱਚ ਬਾਹਰ ਆ ਗਿਆ ਹੈ।

ਗਿਆਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਿਹੇ ਹਨ ਜਿਨ੍ਹਾਂ ਦਾ ਨਤੀਜਾ ਸੌ ਫੀਸਦੀ ਆਇਆ ਹੈ। ਸੈਂਕੜੇ ਪ੍ਰਾਈਵੇਟ ਸਕੂਲ, ਜਿਨ੍ਹਾਂ ਦੇ ਇੱਕ-ਇੱਕ ਜਾਂ ਦੋ-ਦੋ ਬੱਚੇ ਪ੍ਰੀਖਿਆ ਵਿੱਚ ਬੈਠੇ ਸਨ, ਉਨ੍ਹਾਂ ਨੇ ਸੌ ਫੀਸਦੀ ਨਤੀਜੇ ਦਾ ਨਾਮਣਾ ਖੱਟਿਆ ਹੋਇਆ ਹੈ।

ਵਰਨਣ ਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ 2094 ਸਕੂਲਾਂ ਦੇ ਨਤੀਜੇ ਸੌ ਫੀਸਦੀ ਆਏ ਹਨ। ਇਨ੍ਹਾਂ ਸਕੂਲਾਂ ਦੇ 98,256 ਬੱਚੇ ਪ੍ਰੀਖਿਆ ਵਿੱਚ ਬੈਠੇ ਤੇ ਔਸਤਨ ਹਰ ਸਕੂਲ ਦੇ 46 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।

ਇਨ੍ਹਾਂ ਸਕੂਲਾਂ ਦੀ ਘੋਖ ਵਿੱਚੋਂ ਕਈ ਦਿਲਚਸਪ ਤੱਥ ਉਭਰੇ। ਨਵਾਂ ਸ਼ਹਿਰ ਦੇ ਪਿੰਡ ਲਿੱਦੜ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੌ ਫੀਸਦੀ ਹੈ, ਜਿੱਥੋਂ ਦੇ ਤਿੰਨ ਬੱਚਿਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ। ਤਲਵੰਡੀ ਸਾਬੋ ਦੇ ਸਰਕਾਰੀ ਸਕੂਲ ਦਾ ਨਤੀਜਾ ਸੌ ਫੀਸਦੀ ਹੈ, ਪਰ ਬੱਚਿਆਂ ਦੀ ਗਿਣਤੀ ਤਿੰਨ ਸੀ।

ਗੁਰਦਾਸਪੁਰ ਦੇ ਪਿੰਡ ਧੰਦਿਆਲਾ ਨਜ਼ਰਾਂ ਵਿੱਚ ਪੰਜ ਬੱਚੇ ਪ੍ਰੀਖਿਆ ਵਿੱਚ ਬੈਠੇ ਜਿਨ੍ਹਾਂ ਦਾ ਨਤੀਜਾ ਸੌ ਫੀਸਦੀ ਹੈ। ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ Ḕਚ ਨੌਂ ਬੱਚੇ, ਬਠਿੰਡਾ ਦੇ ਗੁੰਮਟੀ ਕਲਾਂ ਅਤੇ ਫਾਜ਼ਿਲਕਾ ਦੇ ਕੋਰਿਆਂ ਵਾਲੀ Ḕਚ ਅੱਠ-ਅੱਠ ਬੱਚੇ, ਹੁਸ਼ਿਆਰਪੁਰ ਦੇ ਨੰਗਲ ਖੁਰਦ ਵਿੱਚ ਸੱਤ ਬੱਚੇ ਤੇ ਜਲਾਲਪੁਰ ਵਿੱਚ ਅੱਠ ਬੱਚੇ, ਫਿਰੋਜ਼ਪੁਰ ਦੇ ਵਲੂਰ Ḕਚ ਦਸ ਬੱਚੇ ਅਤੇ ਹਜ਼ਾਰਾ ਸਿੰਘ ਵਾਲਾ Ḕਚ ਅੱਠ ਬੱਚੇ, ਬਰਨਾਲਾ ਦੇ ਖੁੱਡੀ ਖੁਰਦ ਵਿੱਚ ਅੱਠ ਬੱਚੇ ਤੇ ਹੁਸ਼ਿਆਰਪੁਰ ਦੇ ਨੰਗਲ ਖੁਰਦ ਦੇ ਲੜਕੀਆਂ ਦੇ ਸਕੂਲ ਦੇ ਸੱਤ ਬੱਚਿਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ।

ਸਾਰੇ ਪਾਸ ਹੋ ਗਏ ਅਤੇ ਨਤੀਜੇ ਸੌ ਫੀਸਦੀ ਬਣ ਗਏ। ਸਿਖਿਆ ਮਹਿਕਮੇ ਤੋਂ ਇਨ੍ਹਾਂ ਸਕੂਲਾਂ ਨੇ ਵੱਡੀ ਭੱਲ ਖੱਟੀ ਹੈ। ਏਨੀ ਘੱਟ ਗਿਣਤੀ ਵਾਲੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਕਿੰਨੀ ਸੀ, ਵਿਚਾਰਨ ਵਾਲੀ ਗੱਲ ਹੈ।

ਦੂਜੇ ਪਾਸੇ ਪ੍ਰਾਈਵੇਟ ਸਕੂਲਾਂ ਵਿੱਚੋਂ ਅੰਮ੍ਰਿਤਸਰ ਦੇ ਮੂਧਲ ਦੇ ਮਾਡਲ ਸਕੂਲ ਵਿੱਚ ਇੱਕ ਅਤੇ ਨਾਰਾਇਣਗੜ੍ਹ ਛੇਹਰਟਾ ਦੇ ਬ੍ਰਾਈਟਵੇਅ ਸਕੂਲ ਵਿੱਚ ਦੋ ਬੱਚੇ ਬਾਰ੍ਹਵੀਂ ਵਿੱਚ ਪੜ੍ਹਦੇ ਸਨ।

ਬਠਿੰਡਾ ਦੇ ਕਲਿਆਣ ਮੱਲਕਾ ਦੇ ਪ੍ਰਾਈਵੇਟ ਸਕੂਲ ਵਿੱਚ ਚਾਰ ਅਤੇ ਬੱਸੀ ਪਠਾਣਾਂ ਦੇ ਡੀ ਏ ਵੀ ਸਕੂਲ ਵਿੱਚ ਇੱਕ ਬੱਚਾ ਬਾਰ੍ਹਵੀਂ ਵਿੱਚ ਪੜ੍ਹਦਾ ਸੀ। ਗੁਰਦਾਸਪੁਰ ਦੇ ਪੰਨਵਾਂ ਤੇ ਕਾਦੀਆਂ, ਬਹਾਦਰ ਹੁਸੈਨ ਖੁਰਦ, ਕਪੂਰਥਲਾ ਦਾ ਕਾਹਲਵਾਂ ਦੋਨਾ ਅਤੇ ਫਗਵਾੜਾ ਦੇ ਪ੍ਰਾਈਵੇਟ ਸਕੂਲ Ḕਚੋਂ ਇੱਕ-ਇੱਕ ਬੱਚਾ ਪ੍ਰੀਖਿਆ ਵਿੱਚ ਬੈਠਿਆ ਤੇ ਸਭ ਪਾਸ ਹੋ ਗਏ।

ਪ੍ਰਾਈਵੇਟ ਸਕੂਲ ਗੱਜ ਵੱਜ ਕੇ ਸੌ ਫੀਸਦੀ ਨਤੀਜੇ ਦੀ ਮਸ਼ਹੂਰੀ ਕਰਨਗੇ। ਜ਼ਿਲਿਆਂ Ḕਤੇ ਨਜ਼ਰ ਮਾਰੀਏ ਤਾਂ ਪੰਜਾਬ ਦੇ ਜ਼ਿਲਾ ਲੁਧਿਆਣਾ ਦੇ 225 ਸਕੂਲਾਂ ਨੇ ਸੌ ਫੀਸਦੀ ਨਤੀਜੇ ਦਿੱਤੇ ਹਨ।

ਅੰਮ੍ਰਿਤਸਰ ਦੇ 166 ਸਕੂਲਾਂ, ਬਠਿੰਡਾ 150, ਬਰਨਾਲਾ 43, ਫਰੀਦਕੋਟ 64, ਫਤਿਹਗੜ੍ਹ ਸਾਹਿਬ 60, ਮੋਗਾ 83, ਮਾਨਸਾ 60, ਫਿਰੋਜ਼ਪੁਰ 68, ਗੁਰਦਾਸਪੁਰ 140, ਹੁਸ਼ਿਆਰਪੁਰ 118, ਜਲੰਧਰ 164, ਕਪੂਰਥਲਾ 83 ਅਤੇ ਨਵਾਂ ਸ਼ਹਿਰ ਦੇ 62 ਸਕੂਲਾਂ ਦੇ ਨਤੀਜੇ ਸੌ ਫੀਸਦੀ ਰਹੇ ਹਨ।

ਪੰਜਾਬੀ ਖ਼ਬਰਾਂ

ਜ਼ਮੀਨ ਦਾ ਬਿਆਨਾ 26 ਲੱਖ ਰੁਪਏ ਲੈਕੇ ਰਜਿਸਟਰੀ ਨਹੀਂ ਕਰਾਈ

Published

on

land scam

ਭੋਗਪੁਰ, 31 ਜੁਲਾਈ – ਪਿੰਡ ਬਜਾਜ ਥਾਣਾ ਭੁਲੱਥ ਵਾਸੀ ਇੱਕ ਵਸਨੀਕ ਦੀ ਸ਼ਿਕਾਇਤ ਉੱਤੇ ਭੋਗਪੁਰ ਪੁਲਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਦੇ ਖ਼ਿਲਾਫ਼ 26 ਲੱਖ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਕਰਤਾ ਨੇ ਐਸ ਐਸ ਪੀ ਜਲੰਧਰ ਦਿਹਾਤੀ ਨੂੰ ਸ਼ਿਕਾਇਤ ਦਿੱਤੀ ਕਿਹਾ ਸੀ ਕਿ ਉਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਨਾਲ ਪ੍ਰਤੀ ਏਕੜ 18 ਲੱਖ ਰੁਪਏ ਦੇ ਹਿਸਾਬ 25 ਕਨਾਲ ਜ਼ਮੀਨ (ਤਿੰਨ ਏਕੜ ਇੱਕ ਕਨਾਲ) ਦਾ ਸੌਦਾ ਕੀਤਾ ਸੀ।ਇਸ ਜ਼ਮੀਨ ਦਾ ਬਿਆਨਾ ਅਗਸਤ 2020 ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘ ਨੂੰ 19 ਲੱਖ ਰੁਪਏ ਆਪਣੇ ਬੈਂਕ ਖਾਤੇ ਰਾਹੀਂ ਤੇ ਇੱਕ ਲੱਖ ਨਗਦ ਕੁਲ 20 ਲੱਖ ਰੁਪਏ ਬਿਆਨੇ ਵਜੋਂ ਦਿੱਤੇ ਸਨ ਤੇ ਜ਼ਮੀਨ ਦੀ ਰਜਿਸਟਰੀ 15 ਅਪ੍ਰੈਲ 2021 ਨੂੰ ਕਰਾਉਣ ਦਾ ਇਕਰਾਰ ਕੁਲਵਿੰਦਰ ਸਿੰਘ ਨੇ ਕੀਤਾ ਸੀ। ਉਸ ਨੇ ਇਹ ਜ਼ਮੀਨ ਅਸਲ ਵਿੱਚ ਭੋਗਪੁਰ ਦੇ ਇੱਕ ਸਰਕਾਰੀ ਬੈਂਕ ਪਾਸ ਗਿਰਵੀ ਰੱਖ ਕੇ ਕਰਜ਼ਾ ਲਿਆ ਹੋਇਆ ਸੀ।ਕੁਲਵਿੰਦਰ ਸਿੰਘ ਨੇ ਬਿਆਨੇ ਵਜੋਂ ਲਈ ਰਕਮ ਨਾਲ ਇਸ ਜ਼ਮੀਨ ਉੱਤੇ ਲਿਆ ਕਰਜ਼ਾ ਜਮ੍ਹਾ ਕਰਵਾਉਣ ਦਾ ਵਾਅਦਾ ਕੀਤਾ ਸੀ। ਬਿਆਨਾ ਕਰਨ ਤੋਂ ਕੁਝ ਸਮੇਂ ਬਾਅਦ ਕੁਲਵਿੰਦਰ ਸਿੰਘ ਨੇ ਸ਼ਿਕਾਇਤ ਕਰਤਾ ਪਾਸੋਂ ਛੇ ਲੱਖ ਰੁਪਏ ਦੀ ਹੋਰ ਮੰਗ ਕੀਤੀ ਤਾਂ ਸ਼ਿਕਾਇਤ ਕਰਤਾ ਨੇ ਸਤੰਬਰ 2020 ਵਿੱਚ ਦੋ ਲੱਖ ਰੁਪਏ ਬੈਂਕ ਰਾਹੀਂ ਅਤੇ ਚਾਰ ਲੱਖ ਰੁਪਏ ਨਗਦ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ, ਇਸ ਤਰ੍ਹਾਂ ਸ਼ਿਕਾਇਤ ਕਰਤਾ ਨੇ ਕੁਲ 26 ਲੱਖ ਰੁਪਏ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ ਤੇ ਬਾਕੀ ਰਕਮ ਜ਼ਮੀਨ ਦੀ ਰਜਿਸਟਰੀ ਵੇਲੇ ਕੁਲਵਿੰਦਰ ਸਿੰਘ ਨੂੰ ਦੇਣੀ ਸੀ। ਸ਼ਿਕਾਇਤ ਕਰਤਾ ਬਿਆਨੇ ਦੀ ਤੈਅ ਮਿਤੀ ਅਨੁਸਾਰ 15 ਅਪ੍ਰੈਲ 2021 ਨੂੰ ਸਬ ਰਜਿਸਟਰਾਰ ਭੋਗਪੁਰ ਦੇ ਦਫ਼ਤਰ ਗਿਆ, ਪਰ ਕੁਲਵਿੰਦਰ ਸਿੰਘ ਨਹੀਂ ਆਇਆ। ਸ਼ਿਕਾਇਤ ਕਰਤਾ ਨੇ ਵਕੀਲ ਰਾਹੀਂ ਕੁਲਵਿੰਦਰ ਸਿੰਘ ਨੂੰ ਨੋਟਿਸ ਭੇਜ ਕੇ 6 ਮਈ 2021 ਨੂੰ ਸਵੇਰੇ ਸਬ ਰਜਿਸਟਰਾਰ ਦਫ਼ਤਰ ਵਿੱਚ ਆ ਕੇ ਆਪਣੀ ਬਾਕੀ ਰਹਿੰਦੀ ਰਕਮ ਵਸੂਲ ਕਰਕੇ ਜ਼ਮੀਨ ਦੀ ਰਜਿਸਟਰੀ ਉਸ ਦੇ ਹੱਕ ਵਿੱਚ ਕਰਾਉਣ ਲਈ ਕਿਹਾ, ਪਰ ਕੁਲਵਿੰਦਰ ਸਿੰਘ ਹਾਜ਼ਰ ਨਹੀਂ ਹੋਇਆ। ਇਸ ਦੇ ਬਾਅਦ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ, ਜਿਸ ਦੀ ਜਾਂਚ ਡੀ ਐੱਸ ਪੀ ਜਲੰਧਰ ਨੂੰ ਸੌਂਪੀ ਗਈ। ਉਨ੍ਹਾਂ ਨੇ ਸਾਰੇ ਕੇਸ ਦੀ ਜਾਂਚ ਕਰਨ ਪਿੱਛੋਂ ਆਪਣੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਵੱਲੋਂ ਕੁਲਵਿੰਦਰ ਸਿੰਘ ਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਨੂੰ ਸਹੀ ਠਹਿਰਾਇਆ ਅਤੇ ਥਾਣਾ ਭੋਗਪੁਰ ਨੂੰ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬੁੱਟਰਾਂ ਜ਼ਿਲ੍ਹਾ ਜਲੰਧਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ।

Continue Reading

ਪੰਜਾਬੀ ਖ਼ਬਰਾਂ

ਕੋਵਿਡ ਟੀਕੇ ਲਾਉਣ ਗਈ ਟੀਮ ਪਿੰਡ ਵਾਲਿਆਂ ਨੇ ਬੰਦੀ ਬਣਾ ਲਈ

Published

on

Covid-Vaccine

ਮਾਹਿਲਪੁਰ, 31 ਜੁਲਾਈ – ਥਾਣਾ ਮਹਿਲਪੁਰ ਦੇ ਪਿੰਡ ਮਹਿੰਗਰੋਵਾਲ ਵਿਖੇ ਪ੍ਰਾਇਮਰੀ ਹੈੱਲਥ ਸੈਂਟਰ (ਪੀ ਐਚ ਸੀ) ਪਾਲਦੀ ਹੇਠਲੇ ਹਸਪਤਾਲ ਪਿੰਡ ਟੂਟੋਮਜ਼ਾਰਾ ਤੋਂ ਸਿਹਤ ਵਿਭਾਗ ਦੀ ਕੋਰੋਨਾ ਦੇ ਟੀਕੇ ਲਾਉਣ ਗਈ ਟੀਮ ਨੂੰ ਨੇੜਲੇ ਪਿੰਡ ਵਿੱਚ ਕੁਝ ਲੋਕਾਂ ਨੇ ਬੰਦੀ ਬਣਾ ਲਿਆ, ਜਿਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਦੀ ਸਿ਼ਕਾਇਤ ਉੱਤੇ ਪੁਲਸ ਨੇ ਮੌਕੇਉੱਤੇ ਜਾ ਕੇ ਛੁਡਵਾਇਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਸਤਵਿੰਦਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਸ ਖ਼ਾਸ ਗੰਭੀਰ ਨਹੀਂ ਸੀ। ਪਿੰਡ ਵਾਸੀ ਸਿਰਫ਼ ਪਿੰਡ ਵਾਲਿਆਂ ਨੂੰ ਟੀਕੇ ਲਵਾਉਣਾ ਚਾਹੁੰਦੇ ਸਨ। ਪੁਲਸ ਮੌਕੇ ਵਿੱਚ ਪਹੁੰਚ ਗਈ ਸੀ, ਕੋਈ ਖਾਸ ਗੱਲ ਨਹੀਂ ਹੋਈ। ਪਤਾ ਲੱਗਾ ਹੈ ਕਿ ਡਾ. ਰਾਮ ਗੋਪਾਲ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਸਿਵਲ ਸਰਜਨ ਹੁਸ਼ਿਆਰਪੁਰ, ਐਸ ਡੀ ਐਮ ਗੜ੍ਹਸ਼ੰਕਰ ਤੇ ਹੋਰ ਜ਼ਿਲ੍ਹਾ ਉਚ ਅਧਿਕਾਰੀਆਂ ਨੂੰ ਲਿਖੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਆਪਣੇ ਅਧੀਨ ਕਰਮਚਾਰੀ ਕੁਸ਼ਲਿੱਆ ਤੇ ਹੋਰਨਾਂ ਕਰਮਚਾਰੀਆਂ ਨਾਲ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਮਹਿੰਗਰੋਵਾਲ ਵਿਖੇ ਟੀਕਾਕਰਨ ਕਰਨ ਲਈ ਗਏ ਸਨ।ਉਨ੍ਹਾਂ ਹਾਲੇ 20-25 ਲੋਕਾਂ ਦਾ ਟੀਕਾਕਰਨ ਕੀਤਾ ਸੀ ਤਾਂ ਉਥੇ ਪਿੰਡ ਦੇ ਕੁਝ ਵਿਅਕਤੀ ਆ ਗਏ ਜਿਨ੍ਹਾਂ ਵਿੱਚ ਇੱਕ ਸਾਬਕਾ ਸਰਪੰਚ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਨਾਲ ਝਗੜਾ ਸ਼ੁਰੂ ਕਰ ਕੇ ਆਪਣੇ ਚਹੇਤਿਆਂ ਦੇ ਟੀਕੇ ਲਾਉਣ ਦੇ ਲਈ ਧਮਕਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਕਿਹਾ ਕਿ ਇਹ ਟੀਕਾ ਬਿਨਾਂ ਪੱਖਪਾਤ ਦੇ ਕੋਈ ਵੀ ਲਵਾ ਸਕਦਾ ਹੈ ਤਾਂ ਉਨ੍ਹਾਂ ਬੰਦਿਆਂ ਨੇ ਉਨ੍ਹਾਂ ਨੂੰ ਉਥੋਂ ਕੈਂਪ ਬੰਦ ਕਰਨ ਲਈ ਕਿਹਾ। ਉਹ ਡਰਦੇ ਕੰਮ ਕੈਂਪ ਬੰਦ ਕਰਨ ਲੱਗੇ ਸਨ ਤਾਂ ਉਕਤ ਲੋਕਾਂ ਨੇ ਉਨ੍ਹਾਂ ਨੂੰ ਡਰਾ ਧਮਕਾ ਕੇ ਆਪਣੇ ਚਹੇਤਿਆਂ ਦੇ ਟੀਕੇ ਲਵਾਉਣੇ ਤੇ ਆਪਣੇ ਢੰਗ ਨਾਲ ਕੰਮ ਕਰਾਉਣਾ ਸ਼ੁਰੂ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਟੀਕੇ ਲੱਗਣ ਪਿੱਛੋਂ ਉਹ ਲੋਕ ਉਨ੍ਹਾਂ ਨੂੰ ਬੰਦੀ ਬਣਾ ਕੇ ਬਾਹਰੋਂ ਤਾਲਾ ਲਾ ਕੇ ਚਲੇ ਗਏ। ਡੇਢ ਕੁ ਘੰਟੇ ਬਾਅਦ ਉਨ੍ਹਾਂ ਆਪਣੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਤਾਂ ਮਾਹਿਲਪੁਰ ਪੁਲਸ ਨੇ ਉਨ੍ਹਾਂ ਨੂੰ ਰਿਹਾਅ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਬੇਅਦਬੀ ਕਾਂਡ:ਡੇਰਾ ਪੇ੍ਰਮੀਆਂ ਦੀ ਜ਼ਮਾਨਤ ਦੀ ਸੁਣਵਾਈ ਚਾਰ ਅਗਸਤ ਤੱਕ ਮੁਲਤਵੀ

Published

on

guru saroop sahib

ਕੋਟਕਪੂਰਾ, 31 ਜੁਲਾਈ – ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿਲਾਰਨ ਦੇ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ(ਐਸ ਆਈ ਟੀ) ਵੱਲੋਂ ਗ਼੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਪ੍ਰਦੀਪ ਕੁਮਾਰ ਅਤੇ ਨਿਸ਼ਾਨ ਸਿੰਘ ਵੱਲੋਂ ਐਡੀਸ਼ਨਲ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਚਲਦੇ ਕੇਸ ਦੇ ਦੌਰਾਨ ਜ਼ਮਾਨਤਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਡੇਰਾ ਪ੍ਰੇਮੀਆਂ ਦੀ ਅਰਜ਼ੀਉੱਤੇ ਪੰਜਾਬ ਸਰਕਾਰ ਅਤੇ ਐਸ ਆਈ ਟੀ ਨੂੰ ਨੋਟਿਸ ਜਾਰੀ ਕਰ ਕੇ ਹਦਾਇਤ ਕੀਤੀ ਸੀ ਕਿ ਕੇਸ ਨਾਲ ਲੋੜੀਂਦਾ ਰਿਕਾਰਡ 30 ਜੁਲਾਈ ਨੂੰ ਪੇਸ਼ ਕੀਤਾ ਜਾਵੇ, ਪਰ ਕੱਲ੍ਹ ਹੇਠਲੀ ਅਦਾਲਤਾ ਦਾ ਰਿਕਾਰਡ ਪੇਸ਼ ਨਾ ਕਰਨਕਰ ਕੇ ਅਗਲੀ ਤਰੀਕ ਚਾਰ ਅਗਸਤ ਤੱਕ ਮੁਲਤਵੀ ਕੀਤੀ ਗਈ ਹੈ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਨੇ ਆਈ ਜੀ ਬਾਰਡਰ ਰੇਂਜ ਐਸ ਪੀ ਐਸ ਪਰਮਾਰ ਨੂੰ ਇਸ ਐੱਸ ਆਈ ਟੀ ਦਾ ਮੁੱਖੀ ਨਿਯੁਕਤ ਕੀਤਾ ਹੈ, ਜਿਸ ਨੇ ਪੜਤਾਲ ਪਿੱਛੋਂ ਛੇ ਡੇਰਾ ਪ੍ਰੇਮੀਆਂ ਸੰਨੀ ਕੰਡਾ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ, ਪ੍ਰਦੀਪ ਕੁਮਾਰ, ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਨ੍ਹਾਂ ਡੇਰਾ ਪੇ੍ਰਮੀਆਂ ਪ੍ਰਦੀਪ ਕੁਮਾਰ ਤੇ ਨਿਸ਼ਾਨ ਸਿੰਘ ਵੱਲੋਂ ਅਦਾਲਤ ਤੋਂ ਚਲਦੇ ਮੁਕੱਦਮੇ ਤੱਕ ਜ਼ਮਾਨਤ ਵਿੱਚ ਰਿਹਾਅ ਕਰਨ ਦੀ ਮੰਗ ਕੀਤੀ ਸੀ। ਇਸਕੇਸ ਵਿੱਚ ਸੰਨੀ ਕੰਡਾ, ਰਣਜੀਤ ਭੋਲਾ, ਬਲਜੀਤ ਸਿੰਘ ਤੇ ਸ਼ਕਤੀ ਸਿੰਘ ਨੂੰ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਪ੍ਰਦੀਪ ਕੁਮਾਰ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜੀਦਾ ਫ਼ੈਸਲਾ ਚਾਰ ਅਗਸਤ ਨੂੰ ਸੁਣਾਇਆ ਜਾਵੇਗਾ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca