ਸਨਅਤੀ ਪਾਰਕ ਦਾ ਮਾਮਲਾ ਅਕੁਆਇਰ ਕਰਨ ਵਿਰੁੱਧ ਸੇਖੋਵਾਲ ਪੰਚਾਇਤ ਨੇ ਮਤਾ ਪਾਇਆ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਸਨਅਤੀ ਪਾਰਕ ਦਾ ਮਾਮਲਾ ਅਕੁਆਇਰ ਕਰਨ ਵਿਰੁੱਧ ਸੇਖੋਵਾਲ ਪੰਚਾਇਤ ਨੇ ਮਤਾ ਪਾਇਆ

Published

on

ਲੁਧਿਆਣਾ, 22 ਜੁਲਾਈ – ਪਿੰਡ ਸੇਖੋਵਾਲ ਨੂੰ ਸਨਅਤੀ ਵਿਕਾਸ ਦੇ ਨਾਂਅ Ḕਤੇ ਐਕੁਆਇਰ ਕਰਨ ਦਾ ਮਾਮਲਾ ਭੱਖ ਰਿਹਾ ਹੈ। ਇਸ ਪਿੰਡ ਦੀ ਪੰਚਾਇਤ ਨੇ ਕੱਲ੍ਹ ਗ੍ਰਾਮ ਸਭਾ ਰਾਹੀਂ ਮਤਾ ਪਾ ਕੇ ਪਿੰਡ ਦੀ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਬਾਰੇ ਪੰਜਾਬ ਸਰਕਾਰ ਦੇ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕੋਈ ਜ਼ੋਰ ਜ਼ਬਰਦਸਤੀ ਕੀਤੀ ਤਾਂ ਪਿੰਡ ਵਾਸੀ ਕਾਨੂੰਨੀ ਤੇ ਜ਼ਮੀਨੀ ਦੋਵੇਂ ਸੰਘਰਸ਼ ਲਈ ਤਿਆਰ ਹਨ। ਇਸ ਬਾਰੇ ਪੰਚਾਇਤ ਨੇ ਮਤਾ ਪਾਸ ਕਰ ਦਿੱਤਾ ਹੈ।
ਪਿੰਡ ਦੀ ਸਰਪੰਚ ਅਮਰੀਕ ਕੌਰ ਨੇ ਦੱਸਿਆ ਕਿ ਸਰਕਾਰ ਨੇ ਸਨਅਤੀ ਪਾਰਕ ਦੇ ਨਾਂਅ Ḕਤੇ ਇਸ ਪਿੰਡ ਦੀ 407 ਏਕੜ ਜ਼ਮੀਨ ਐਕੁਆਇਰ ਕਰਨ ਲਈ ਮਤੇ Ḕਤੇ ਦਸਖਤ ਕਰਵਾਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਅਫਸਰਾਂ ਨੇ ਪਿੰਡ ਦੀ ਪੰਚਾਇਤ ਨੂੰ ਹਨੇਰੇ ਵਿੱਚ ਰੱਖਿਆ, ਜਦ ਕਿ ਉਨ੍ਹਾ ਨੇ ਪਹਿਲਾਂ ਹੀ ਮਤਾ ਪਾਇਆ ਹੋਇਆ ਸੀ ਤੇ ਜਦੋਂ ਸਰਪੰਚ ਤੇ ਪਿੰਡ ਦੇ ਪੰਚਾਇਤ ਮੈਂਬਰ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫਤਰ ਗਏ ਤਾਂ ਉਨ੍ਹਾਂ ਨੇ ਉਨ੍ਹਾਂ ਕੋਲੋਂ ਦਸਤਖਤ ਕਰਾ ਲਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਅਫਸਰਾਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ 200 ਏਕੜ ਐਕੁਆਇਰ ਕਰਨੀ ਹੈ। ਜਦੋਂ ਸਾਰੇ ਪਿੰਡ ਨੂੰ ਐਕੁਆਇਰ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਤਾਂ ਲੋਕ ਇਸ ਦਾ ਵਿਰੋਧ ਕਰ ਰਹੇ ਹਨ। ਪਿੰਡ ਵਾਸੀਆਂ ਦੇ ਕਹਿਣ Ḕਤੇ ਉਨ੍ਹਾਂ ਨੇ ਇਸ ਫੈਸਲੇ ਦਾ ਵਿਰੋਧ ਕਰਨ ਲਈ ਗ੍ਰਾਮ ਸਭਾ ਵਿੱਚ ਮਤਾ ਪਾਇਆ ਹੈ।

Continue Reading
Click to comment

Leave a Reply

Your email address will not be published. Required fields are marked *

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca