ਸਾਊਥ ਚਾਈਨਾ ਸੀ ਆਈਲੈਂਡ ਕੇਸ 'ਤੇ ਵਿਰੋਧ ਨਾਲ ਚੀਨ ਫਿਰ ਭੜਕਿਆ
Connect with us [email protected]

ਰਾਜਨੀਤੀ

ਸਾਊਥ ਚਾਈਨਾ ਸੀ ਆਈਲੈਂਡ ਕੇਸ ‘ਤੇ ਵਿਰੋਧ ਨਾਲ ਚੀਨ ਫਿਰ ਭੜਕਿਆ

Published

on

ਬੀਜਿੰਗ, 29 ਜੁਲਾਈ – ਸਾਊਥ ਚਾਈਨਾ ਸੀ ਆਈਲੈਂਡ ਉੱਤੇ ਚੀਨ ਦੇ ਦਾਵੇ ਨੂੰ ਚੁਣੌਤੀ ਦਿੱਤੇ ਜਾਣ ਨਾਲ ਭੜਕੇ ਹੋਏ ਚੀਨ ਨੇ ਆਸਟ੍ਰੇਲੀਆ ਨੂੰ ਆਰਥਿਕ ਪਾਬੰਦੀਆਂ ਦੀਆਂ ਚੇਤਾਵਨੀ ਦਿੱਤੀ ਹੈ।

ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਸ ਨੇ ਲਿਖਿਆ ਹੈ ਕਿ ਆਸਟ੍ਰੇਲੀਆ ਨੇ ਇਹ ਕਦਮ ਉਠਾਉਣ ਤੋਂ ਪਹਿਲਾਂ ਸ਼ਾਇਦ ਇਸਦੇ ਨਤੀਜੇ ਦੇ ਬਾਰੇ ਵਿੱਚ ਨਹੀਂ ਸੋਚਿਆ ਹੈ।

ਅਖ਼ਬਾਰ ਨੇ ਲਿਖਿਆ ਹੈ ਕਿ ਚੀਨ ਅਤੇ ਆਸਟ੍ਰੇਲੀਆ ਦੇ ਰਿਸ਼ਤੇ ਪਹਿਲਾਂ ਹੀ ਖ਼ਰਾਬ ਹੋ ਰਹੇ ਹਨ, ਅਜਿਹੇ ਵਿੱਚ ਆਸਟ੍ਰੇਲੀਆ ਨੇ ਚੀਨ ਨੂੰ ਚੁਣੌਤੀ ਦੇ ਕੇ ਸਮਝਦਾਰੀ ਦਾ ਕੰਮ ਨਹੀਂ ਕੀਤਾ ਅਤੇ ਇਸਦੇ ਬਦਲੇ ਚੀਨ ਆਸਟ੍ਰੇਲੀਆ ਤੋਂ ਆਉਣ ਵਾਲੇ ਬੀਫ ਅਤੇ ਵਾਈਨ Ḕਤੇ ਪਾਬੰਦੀਆਂ ਲਾ ਸਕਦਾ ਹੈ।

ਅਖ਼ਬਾਰ ਮੁਤਾਬਕ ਫਾਈਵ ਆਈਸ ਅਲਾਇੰਸ ਦੇ ਹੋਰ ਦੇਸ਼ ਇਸ ਕੇਸ ਵਿੱਚ ਚੀਨ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਹੀ ਕਾਰਨ ਹੈ ਕਿ ਸਾਊਥ ਚਾਈਨਾ ਸੀ ਮਾਮਲੇ ਵਿੱਚ ਯੂ ਕੇ, ਕੈਨੇਡਾ ਅਤੇ ਨਿਊਜ਼ੀਲੈਂਡ ਕੁਝ ਨਹੀਂ ਬੋਲੇ, ਪਰ ਸਿਰਫ ਆਸਟ੍ਰੇਲੀਆ ਹੀ ਅਮਰੀਕਾ ਦਾ ਪਿਛਲਗੂ ਬਣ ਕੇ ਵਿਹਾਰ ਕਰ ਰਿਹਾ ਹੈ।

ਜਿੱਥੋਂ ਤੱਕ ਵਿਦੇਸ਼ ਨੀਤੀ ਦੀ ਗੱਲ ਹੈ, ਯੂ ਕੇ ਅਮਰੀਕਾ ਦਾ ਸਹਿਯੋਗੀ ਹੋਣ ਕਾਰਨ ਵੇਟ ਐਂਡ ਵਾਚ ਦੀ ਨੀਤੀ Ḕਤੇ ਚੱਲ ਰਿਹਾ ਹੈ ਅਤੇ ਕੈਨੇਡਾ ਦੁਆਰਾ ਹੁਵਾਵੇਈ ਦੇ ਅਧਿਕਾਰੀਆਂ Ḕਤੇ ਕੀਤੀ ਕਾਰਵਾਈ ਦੇ ਬਾਅਦ ਚੀਨ-ਕੈਨੇਡਾ ਦੇ ਰਿਸ਼ਤੇ ਪਹਿਲਾਂ ਹੀ ਖ਼ਰਾਬ ਹਨ।

ਇਸ ਕਰ ਕੇ ਕੈਨੇਡਾ ਇਨ੍ਹਾਂ ਨੂੰ ਹੋਰ ਜ਼ਿਆਦਾ ਖ਼ਰਾਬ ਨਹੀਂ ਕਰਨਾ ਚਾਹੁੰਦਾ। ਨਿਊਜ਼ੀਲੈਂਡ ਨੇ ਵੀ ਇਸ ਬਾਰੇ ਚੁੱਪੀ ਹੀ ਧਾਰੀ ਹੋਈ ਹੈ ਜਦਕਿ ਆਸਟ੍ਰੇਲੀਆ ਇਸ ਮਾਮਲੇ ਵਿੱਚ ਬਿਨਾਂ ਸੋਚੇ ਚੀਨ ਦਾ ਵਿਰੋਧ ਕਰ ਰਿਹਾ ਹੈ ਤੇ ਇਹ ਵਿਰੋਧ ਉਸਦੇ ਆਉਣ ਵਾਲੇ ਸਮੇਂ ਵਿੱਚ ਭਾਰੀ ਪੈ ਸਕਦਾ ਹੈ। ਅਖ਼ਬਾਰ ਲਿਖਦਾ ਹੈ ਕਿ ਆਸਟ੍ਰੇਲੀਆ ਨੇ ਇਸ ਮਾਮਲੇ ਵਿੱਚ ਆਪਣੀ ਰਣਨੀਤੀ ਅਮਰੀਕਾ ਨੂੰ ਦੇਖ ਕੇ ਤਹਿ ਕੀਤੀ ਹੈ।

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਮੀਪਓ ਨੇ 13 ਜੁਲਾਈ ਨੂੰ ਇਸ ਮਾਮਲੇ ਵਿੱਚ ਚੀਨ ਦਾ ਖੁਲ੍ਹਾ ਵਿਰੋਧ ਕਰਨ ਵਾਲਾ ਬਿਆਨ ਜਾਰੀ ਕੀਤਾ ਸੀ ਤੇ ਇਸ ਦੇ ਬਾਅਦ ਆਸਟ੍ਰੇਲੀਆ ਨੇ ਚੀਨ ਦਾ ਵਿਰੋਧ ਕੀਤਾ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca