ਸਾਬਕਾ ਵਿਧਾਇਕ ਜਰਨੈਲ ਸਿੰਘ ਦੇ ਖਿਲਾਫ ਆਪ ਪਾਰਟੀ ਵੱਲੋਂ ਸਖਤ ਕਾਰਵਾਈ
Connect with us [email protected]

ਰਾਜਨੀਤੀ

ਸਾਬਕਾ ਵਿਧਾਇਕ ਜਰਨੈਲ ਸਿੰਘ ਦੇ ਖਿਲਾਫ ਆਪ ਪਾਰਟੀ ਵੱਲੋਂ ਸਖਤ ਕਾਰਵਾਈ

Published

on

  • ਇਤਰਾਜ਼ ਯੋਗ ਫੇਸਬੁੱਕ ਪੋਸਟ ਦੇ ਕਾਰਨ ਪਾਰਟੀ ਤੋਂ ਸਸਪੈਂਡ
    ਨਵੀਂ ਦਿੱਲੀ, 12 ਅਗਸਤ, – ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇਇਤਰਾਜ਼ ਵਾਲੀ ਪੋਸਟ ਪਾਉਣ ਨਾਲ ਵਿਵਾਦਾਂ ਵਿੱਚ ਆਏ ਹੋਏ ਨਵੀਂ ਦਿੱਲੀ ਦੇ ਰਾਜੌਰੀ ਗਾਰਡਨ ਹਲਕੇਤੋਂਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਆਮ ਆਦਮੀ ਪਾਰਟੀ ਨੇ ਸਸਪੈਂਡ ਕਰ ਦਿੱਤਾ ਹੈ।
  • ਪਤਾ ਲੱਗਾ ਹੈ ਕਿ ਜਰਨੈਲ ਸਿੰਘ ਦੇ ਫੇਸਬੁੱਕ ਅਕਾਊਂਟ ਉੱਤੇ ਬੀਤੇ ਦਿਨੀਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਹਿੰਦੂ ਦੇਵੀ-ਦੇਵਤਾਵਾਂ ਦੇ ਅਪਮਾਨ ਵਾਲੀ ਸਮੱਗਰੀ ਸੀ। ਇਹ ਪੋਸਟ ਸ਼ੋਸ਼ਲ ਮੀਡੀਆ ਉੱਤੇ ਅਪਲੋਡ ਹੋਣ ਪਿੱਛੋਂ ਹਿੰਦੂ ਸੰਗਠਨਾ ਨੇ ਇਸ ਦਾ ਵਿਰੋਧ ਜਤਾਇਆ ਅਤੇ ਇਸ ਬਾਰੇ ਦਿੱਲੀ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਲ਼ਈ ਕਿਹਾ ਸੀ। ਇਸ ਮੁੱਦੇ ਦੇ ਤੂਲ ਫੜਨ ਪਿੱਛੋਂ ਪਾਰਟੀ ਨੇ ਜਰਨੈਲ ਸਿੰਘ ਨੂੰ ਪਾਰਟੀ ਨੇਸਸਪੈਂਡ ਕੀਤਾ ਹੈ।
  • ਵਰਨਣ ਯੋਗ ਹੈ ਕਿ ਫੇਸਬੁਕ ਉੱਤੇ ਪੋਸਟ ਪਾਉਣ ਤੋਂ ਬਾਅਦ ਜਰਨੈਲ ਸਿੰਘ ਨੇ ਉਸ ਨੂੰ ਡਿਲੀਟ ਕਰ ਦਿੱਤਾ ਤੇ ਇਸ ਬਾਰੇ ਆਪਣੀ ਸਫਾਈ ਦੇਣ ਲਈ ਉਸ ਨੇ ਇਕ ਹੋਰ ਪੋਸਟ ਫੇਸਬੁਕ ਉੱਤੇ ਪਾ ਕੇ ਲਿਖਿਆ ਸੀ, ‘ਕੱਲ੍ਹ ਮੇਰਾ ਫੋਨ ਆਨਲਾਈਨ ਕਲਾਸ ਲਈ ਨਿੱਕੇ ਬੇਟੇ ਕੋਲ ਸੀ। ਉਸ ਨੇ ਇੱਕ ਪੋਸਟ ਕਾਪੀ ਪੇਸਟ ਕਰ ਦਿੱਤੀ, ਜੋ ਮੈਂ ਡਿਲੀਟ ਕਰ ਦਿੱਤੀ ਸੀ।
  • ਰਮਾਤਮਾ ਦੇ ਸਾਰੇ ਨਾਵਾਂ ਰਾਮ, ਗੋਬਿੰਦ, ਕੇਸ਼ਵ, ਸਦਾਸ਼ਿਵ ਸਾਰਿਆਂ ਦਾ ਮੈਂ ਸਤਿਕਾਰ ਕਰਦਾ ਹਾਂ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਸਿਧਾਂਤ ਉੱਤੇ ਚਲਦਾ ਹਾਂ।’ ਇਸ ਦਾ ਮਾਮਲਾ ਭਖਦਾ ਗਿਆ ਅਤੇ ਅੱਜ ਪਾਰਟੀ ਨੇ ਜਰਨੈਲ ਸਿੰਘ ਦੇ ਖਿਲਾਫ ਸਖਤ ਕਾਰਵਾਈ ਲੈ ਕੇ ਕਹਿ ਦਿੱਤਾ ਹੈ ਕਿ ਇਸ ਪੱਖ ਤੋਂ ਕਿਸੇ ਦਾ ਵੀ ਲਿਹਾਜ ਨਹੀਂ ਕੀਤਾ ਜਾਵੇਗਾ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca