ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸਾਥੀਆਂ ਸਣੇ ਢੀਂਡਸਾ ਦਲ ਵਿੱਚ ਸ਼ਾਮਲ
Connect with us [email protected]

ਰਾਜਨੀਤੀ

ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸਾਥੀਆਂ ਸਣੇ ਢੀਂਡਸਾ ਦਲ ਵਿੱਚ ਸ਼ਾਮਲ

Published

on

ਫ਼ਤਹਿਗੜ੍ਹ ਸਾਹਿਬ, 7 ਅਗਸਤ – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕਿਸੇ ਵੀ ਸੂਰਤ ‘ਚ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਕੀਤਾ ਜਾਵੇਗਾ ਅਤੇ ਲੋਕ ਸਭਾ, ਵਿਧਾਨ ਸਭਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਵੇਲੇ ਇਹ ਦੋ ਪਾਰਟੀਆਂ ਛੱਡ ਕੇ ਹੋਰ ਹਮਖ਼ਿਆਲੀ ਪਾਰਟੀਆਂ ਨਾਲ ਲੋੜ ਪੈਣ ‘ਤੇ ਗੱਠਜੋੜ ਕੀਤਾ ਜਾ ਸਕਦਾ ਹੈ।

ਕੱਲ੍ਹ ਹਲਕਾ ਬਸੀ ਪਠਾਣਾਂ ਦੇ ਪਿੰਡ ਰਸੂਲਪੁਰ ਵਿੱਚ ਸਾਬਕਾ ਵਿਧਾਇਕ ਅਤੇ ਸੇਵਾ-ਮੁਕਤ ਜਸਟਿਸ ਨਿਰਮਲ ਸਿੰਘ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਨ ਲਈ ਰੱਖੇ ਸਮਾਗਮ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਾ ਕੇਵਲ ਪਾਰਟੀ ਵਿੱਚ ਵੱਡੇ ਪੱਧਰ ‘ਤੇ ਗਿਰਾਵਟ ਆਈ ਹੈ, ਬਲਕਿ ਪੰਥਕ ਪਰੰਪਰਾਵਾਂ, ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਦਾ ਘਾਣ ਹੋਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ‘ਚ ਵੱਡੇ ਘਪਲੇ ਵੀ ਹੋਏ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਹੋਏ 267 ਪਾਵਨ ਸਰੂਪਾਂ ਸਬੰਧੀ ਢੀਂਡਸਾ ਨੇ ਕਿਹਾ ਕਿ ਬੇਸ਼ੱਕ ਓਦੋਂ ਅਕਾਲੀ ਦਲ ਦੀ ਸਰਕਾਰ ਸੀ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਗ੍ਰਹਿ ਵਿਭਾਗ ਸੀ, ਫਿਰ ਵੀ ਨਾ ਉਸ ਵੇਲੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਤੇ ਨਾ ਹੀ ਮੌਜੂਦਾ ਕਾਂਗਰਸ ਸਰਕਾਰ ਤੋਂ ਸਿੱਖ ਕੌਮ ਨੂੰ ਕੋਈ ਇਨਸਾਫ਼ ਮਿਲਿਆ ਹੈ।

ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਪਾਰਟੀ ਬਣਾਉਣ ਦਾ ਮਕਸਦ ਸ੍ਰੀ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਬਹਾਲ ਕਰਾਉਣਾ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ‘ਚ ਸੁਧਾਰ ਕਰਨ, ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਵਾਰ ਤੋਂ ਮੁਕਤ ਕਰਵਾਉਣਾ ਤੇ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਉਣਾ ਹੈ, ਜਿਸ ਕਰਕੇ ਪੰਥ ਦਰਦੀ ਧਰਮ ਦੀ ਲੜਾਈ ਲੜਨ ਲਈ ਅਕਾਲੀ ਦਲ ਨੂੰ ਛੱਡ ਕੇ ਉਨ੍ਹਾਂ ਦੇ ਕਾਫ਼ਲੇ ‘ਚ ਸ਼ਾਮਲ ਹੋ ਰਹੇ ਹਨ ਤੇ ਜਿਵੇਂ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ, ਉਸ ਤੋਂ ਜਾਪਦਾ ਹੈ ਕਿ ਉਨ੍ਹਾਂ ਨੂੰ ਕਿਸੇ ਪਾਰਟੀ ਨਾਲ ਗੱਠਜੋੜ ਕਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਸਾਡੀ ਜ਼ਾਤੀ ਦੁਸ਼ਮਣੀ ਨਹੀਂ, ਇਹ ਲੜਾਈ ਧਾਰਮਿਕ ਤੇ ਸਿਧਾਂਤਾਂ ਦੀ ਹੈ।

ਢੀਂਡਸਾ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਬਾਦਲ ਦਲ ‘ਚ ਕਿਸੇ ਵੀ ਵਫ਼ਾਦਰ ਅਹੁਦੇਦਾਰ ਜਾਂ ਵਰਕਰ ਦੀ ਸੁਣਵਾਈ ਨਹੀਂ ਹੁੰਦੀ, ਹੁਕਮ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮੀਡੀਆ ਸੁਖਬੀਰ ਸਿੰਘ ਨੂੰ ਪੁੱਛੇ ਕਿ ਅਹੁਦੇਦਾਰ ਤੇ ਵਰਕਰ ਪਾਰਟੀ ਛੱਡ ਕੇ ਕਿਉਂ ਜਾ ਰਹੇ ਹਨ? ਉਨ੍ਹਾਂ ਕਿਹਾ ਕਿ ਪਾਰਟੀ ਦੇ ਵਫ਼ਾਦਾਰ ਆਗੂ ਤੇ ਵਰਕਰ ਸੁਖਬੀਰ ਸਿੰਘ ਦੇ ਤਾਨਾਸ਼ਾਰਹੀ ਵਿਹਾਰ ਤੋਂ ਖ਼ਫਾ ਹੋ ਕੇ ਜਾਂ ਘਰਾਂ ‘ਚ ਨਿਰਾਸ਼ ਹੋ ਕੇ ਬੈਠ ਗਏ ਹਨ ਜਾਂ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਰਹੇ ਹਨ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca